ਸਲੋਕੁ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥
O red-robed woman, discard your red dress, and then, you shall come to love your Husband Lord.
ਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ, ਤਾਂ ਹੀ ਤੇਰਾ ਆਪਣੇ ਪਤੀ-ਪ੍ਰਭੂ ਨੂੰ ਪਿਆਰ ਬਣੇਗਾ। ਸੂਹਵੀਏ = ਹੇ ਕਸੁੰਭੇ ਰੰਗ ਨਾਲ ਪਿਆਰ ਕਰਨ ਵਾਲੀਏ!
ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥
By wearing her red dress, no one has found her Husband Lord; the self-willed manmukh is burnt to death.
ਇਸ ਚੁਹਚੁਹੇ ਰੰਗ ਵਿਚ (ਮੋਹ ਪਾ ਕੇ) ਕਦੇ ਕਿਸੇ ਨੇ ਖਸਮ-ਪ੍ਰਭੂ ਨਹੀਂ ਪਾਇਆ, (ਅਜੇਹੀ) ਆਪ-ਹੁਦਰੀ ਮੂਰਖ ਇਸਤ੍ਰੀ (ਇਸ ਮੋਹ ਵਿਚ ਹੀ) ਸੜ ਮਰਦੀ ਹੈ। ਸੂਹਾ ਵੇਸੁ = ਚੁਹਚੁਹੇ ਰੰਗ ਵਾਲਾ ਵੇਸ, ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਚਾਉ। ਦਝਿ = ਸੜ ਕੇ। ਗਾਵਾਰਿ = ਗਵਾਰਨ।
ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥
Meeting the True Guru, she discards her red dress, and eradicates egotism from within.
ਜੇ ਗੁਰੂ ਮਿਲ ਪਏ ਤਾਂ ਅੰਦਰੋਂ ਹਉਮੈ ਦੂਰ ਕੀਤਿਆਂ ਸ਼ੋਖ਼-ਰੰਗ ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ।
ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥
Her mind and body are imbued with the deep red color of His Love, and her tongue is imbued, singing His Praises and excellences.
ਮਨ ਤੇ ਸਰੀਰ (ਨਾਮ-ਰੂਪ ਮਜੀਠ ਰੰਗ ਨਾਲ) ਰੱਤਾ ਲਾਲ ਹੋ ਜਾਂਦਾ ਹੈ, ਜੀਭ ਪ੍ਰਭੂ ਦੇ ਗੁਣ ਯਾਦ ਕਰ ਕੇ ਰੰਗੀ ਜਾਂਦੀ ਹੈ। ਗੁਣ ਸਾਰਿ = ਪ੍ਰਭੂ ਦੇ ਗੁਣ ਚੇਤੇ ਕਰ ਕੇ।
ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥
She becomes His soul-bride forever, with the Word of the Shabad in her mind; she makes the Fear of God and the Love of God her ornaments and decorations.
ਜਿਸ ਜੀਵ-ਇਸਤ੍ਰੀ ਨੇ ਪ੍ਰਭੂ ਤੇ ਡਰ ਤੇ ਪਿਆਰ ਦੀ ਰਾਹੀਂ (ਆਪਣੇ ਮਨ ਦਾ) ਸੋਹਜ ਬਣਾਇਆ ਹੈ ਜਿਸ ਦੇ ਮਨ ਵਿਚ ਗੁਰ-ਸ਼ਬਦ ਵੱਸਦਾ ਹੈ ਉਹ ਸਦਾ ਲਈ ਸੁਹਾਗ ਭਾਗ ਵਾਲੀ ਹੋ ਜਾਂਦੀ ਹੈ।
ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥
O Nanak, by His Merciful Grace, she obtains the Mansion of the Lord's Presence, and keeps Him enshrined in her heart. ||1||
ਹੇ ਨਾਨਕ! ਪ੍ਰਭੂ ਦੀ ਮਿਹਰ ਨਾਲ ਪ੍ਰਭੂ ਨੂੰ ਹਿਰਦੇ ਵਿਚ ਟਿਕਾਇਆਂ ਉਸ ਦੀ ਹਜ਼ੂਰੀ ਪ੍ਰਾਪਤ ਹੁੰਦੀ ਹੈ ॥੧॥ ਕਰਮੀ = ਪ੍ਰਭੂ ਦੀ ਮਿਹਰ ਨਾਲ। ਉਰ = ਹਿਰਦਾ ॥੧॥