ਗੋਂਡ ਮਹਲਾ ੫ ॥
Gond, Fifth Mehl:
ਗੋਂਡ ਪੰਜਵੀਂ ਪਾਤਿਸ਼ਾਹੀ।
ਕਲਿ ਕਲੇਸ ਮਿਟੇ ਹਰਿ ਨਾਇ ॥
Suffering and troubles are eradicated by the Lord's Name.
ਹੇ ਭਾਈ! ਪ੍ਰਭੂ ਦੇ ਨਾਮ ਦੀ ਬਰਕਤ ਨਾਲ (ਸੰਤ ਜਨਾਂ ਦੇ ਅੰਦਰੋਂ) ਝਗੜੇ-ਬਖੇੜੇ ਮਿਟ ਜਾਂਦੇ ਹਨ। ਕਲਿ ਕਲੇਸ = ਝਗੜੇ-ਬਖੇੜੇ। ਨਾਇ = ਨਾਮ ਦੀ ਰਾਹੀਂ {ਲਫ਼ਜ਼ 'ਨਾਉ' ਤੋਂ ਕਰਣ ਕਾਰਕ ਇਕ-ਵਚਨ ਹੈ 'ਨਾਇ'}।
ਦੁਖ ਬਿਨਸੇ ਸੁਖ ਕੀਨੋ ਠਾਉ ॥
Pain is dispelled, and peace takes its place.
ਉਹਨਾਂ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ। ਸੁਖ ਉਹਨਾਂ ਦੇ ਅੰਦਰ ਆਪਣਾ ਟਿਕਾਣਾ ਬਣਾ ਲੈਂਦੇ ਹਨ। ਸੁਖ ਕੀਨੋ ਠਾਉ = ਸੁਖਾਂ ਨੇ ਆਪਣਾ ਥਾਂ ਬਣਾ ਲਿਆ।
ਜਪਿ ਜਪਿ ਅੰਮ੍ਰਿਤ ਨਾਮੁ ਅਘਾਏ ॥
Meditating, chanting the Ambrosial Naam, the Name of the Lord, I am satisfied.
ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪ ਜਪ ਕੇ (ਸੰਤ ਜਨ ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜੇ ਰਹਿੰਦੇ ਹਨ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਅਘਾਏ = ਰੱਜ ਗਏ।
ਸੰਤ ਪ੍ਰਸਾਦਿ ਸਗਲ ਫਲ ਪਾਏ ॥੧॥
By the Grace of the Saints, I have received all fruitful rewards. ||1||
ਗੁਰੂ ਦੀ ਕਿਰਪਾ ਨਾਲ ਉਹ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ॥੧॥ ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਪਾਏ = ਪ੍ਰਾਪਤ ਕਰ ਲਏ ॥੧॥
ਰਾਮ ਜਪਤ ਜਨ ਪਾਰਿ ਪਰੇ ॥
Meditating on the Lord, His humble servant is carried across,
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਪਰਮਾਤਮਾ ਦੇ ਭਗਤ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ। ਜਪਤ = ਜਪਦਿਆਂ। ਪਰੇ = ਪਏ, ਲੰਘ ਗਏ।
ਜਨਮ ਜਨਮ ਕੇ ਪਾਪ ਹਰੇ ॥੧॥ ਰਹਾਉ ॥
and the sins of countless incarnations are taken away. ||1||Pause||
ਉਹਨਾਂ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਜਾਂਦੇ ਹਨ ॥੧॥ ਰਹਾਉ ॥ ਹਰੇ = ਦੂਰ ਕਰ ਲਏ ॥੧॥ ਰਹਾਉ ॥
ਗੁਰ ਕੇ ਚਰਨ ਰਿਦੈ ਉਰਿ ਧਾਰੇ ॥
I have enshrined the Guru's feet within my heart,
ਹੇ ਭਾਈ! ਸੰਤ ਜਨ ਆਪਣੇ ਹਿਰਦੇ ਵਿਚ ਗੁਰੂ ਦੇ ਚਰਨ ਵਸਾਈ ਰੱਖਦੇ ਹਨ। ਰਿਦੈ = ਹਿਰਦੇ ਵਿਚ। ਉਰਿ = ਹਿਰਦੇ ਵਿਚ। ਧਾਰੇ = (ਜਿਨ੍ਹਾਂ ਨੇ) ਟਿਕਾਏ।
ਅਗਨਿ ਸਾਗਰ ਤੇ ਉਤਰੇ ਪਾਰੇ ॥
and crossed over the ocean of fire.
(ਪੂਰੀ ਸਰਧਾ ਨਾਲ ਗੁਰੂ ਦੇ ਸ਼ਬਦ ਨੂੰ ਮਨ ਵਿਚ ਟਿਕਾਈ ਰੱਖਦੇ ਹਨ), ਇਸ ਤਰ੍ਹਾਂ ਉਹ ਤ੍ਰਿਸ਼ਨਾ-ਅੱਗ ਦੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ। ਅਗਨਿ = ਤ੍ਰਿਸ਼ਨਾ ਦੀ ਅੱਗ। ਤੇ = ਤੋਂ।
ਜਨਮ ਮਰਣ ਸਭ ਮਿਟੀ ਉਪਾਧਿ ॥
All the painful diseases of birth and death have been eradicated.
ਉਹ ਜਨਮ ਮਰਨ ਦੇ ਗੇੜ ਦਾ ਸਾਰਾ ਬਖੇੜਾ ਹੀ ਮੁਕਾ ਲੈਂਦੇ ਹਨ, ਸਭ ਉਪਾਧਿ = ਸਾਰੀ ਉਪਾਧੀ, ਸਾਰਾ ਬਖੇੜਾ।
ਪ੍ਰਭ ਸਿਉ ਲਾਗੀ ਸਹਜਿ ਸਮਾਧਿ ॥੨॥
I am attached to God in celestial Samaadhi. ||2||
ਆਤਮਕ ਅਡੋਲਤਾ ਦੀ ਰਾਹੀਂ ਉਹਨਾਂ ਦੀ ਸੁਰਤ ਪ੍ਰਭੂ ਨਾਲ ਜੁੜੀ ਰਹਿੰਦੀ ਹੈ ॥੨॥ ਸਿਉ = ਨਾਲ, ਵਿਚ। ਸਹਜਿ = ਆਤਮਕ ਅਡੋਲਤਾ ਦੀ ਰਾਹੀਂ ॥੨॥
ਥਾਨ ਥਨੰਤਰਿ ਏਕੋ ਸੁਆਮੀ ॥
In all places and interspaces, the One, our Lord and Master is contained.
ਹੇ ਭਾਈ! ਜੇਹੜਾ ਮਾਲਕ-ਪ੍ਰਭੂ ਆਪ ਹੀ ਹਰੇਕ ਥਾਂ ਵਿਚ ਵੱਸ ਰਿਹਾ ਹੈ, ਥਨੰਤਰਿ = ਥਾਨ ਅੰਤਰਿ। ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ।
ਸਗਲ ਘਟਾ ਕਾ ਅੰਤਰਜਾਮੀ ॥
He is the Inner-knower of all hearts.
ਅਤੇ ਸਾਰੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ, ਘਟਾ ਕਾ = ਘਟਾਂ ਕਾ, ਸਰੀਰਾਂ ਦਾ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ।
ਕਰਿ ਕਿਰਪਾ ਜਾ ਕਉ ਮਤਿ ਦੇਇ ॥
One whom the Lord blesses with understanding,
ਉਹ ਪ੍ਰਭੂ ਜਿਸ ਮਨੁੱਖ ਨੂੰ ਮੇਹਰ ਕਰ ਕੇ ਸੂਝ ਬਖ਼ਸ਼ਦਾ ਹੈ, ਜਾ ਕਉ = ਜਿਸ ਮਨੁੱਖ ਨੂੰ। ਦੇਈ = ਦੇਂਦਾ ਹੈ।
ਆਠ ਪਹਰ ਪ੍ਰਭ ਕਾ ਨਾਉ ਲੇਇ ॥੩॥
chants the Name of God, twenty-four hours a day. ||3||
ਉਹ ਮਨੁੱਖ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ॥੩॥ ਲੇਇ = ਲੈਂਦਾ ਹੈ ॥੩॥
ਜਾ ਕੈ ਅੰਤਰਿ ਵਸੈ ਪ੍ਰਭੁ ਆਪਿ ॥
Deep within, God Himself abides;
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆਪ ਆ ਪਰਗਟ ਹੁੰਦਾ ਹੈ, ਕੈ ਅੰਤਰਿ = ਦੇ ਅੰਦਰ।
ਤਾ ਕੈ ਹਿਰਦੈ ਹੋਇ ਪ੍ਰਗਾਸੁ ॥
within his heart, the Divine Light shines forth.
ਉਸ ਮਨੁੱਖ ਦੇ ਹਿਰਦੇ ਵਿਚ ਆਤਮਕ ਜੀਵਨ ਦਾ ਚਾਨਣ ਹੋ ਜਾਂਦਾ ਹੈ। ਤਾ ਕੈ ਹਿਰਦੈ = ਉਸ (ਮਨੁੱਖ) ਦੇ ਹਿਰਦੇ ਵਿਚ। ਪ੍ਰਗਾਸੁ = (ਆਤਮਕ ਜੀਵਨ ਦਾ) ਚਾਨਣ।
ਭਗਤਿ ਭਾਇ ਹਰਿ ਕੀਰਤਨੁ ਕਰੀਐ ॥
With loving devotion, sing the Kirtan of the Lord's Praises.
ਹੇ ਭਾਈ! ਭਗਤੀ ਦੀ ਭਾਵਨਾ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਭਾਇ = ਭਾਉ ਅਨੁਸਾਰ, ਪ੍ਰੇਮ ਨਾਲ। ਕਰੀਐ = ਕਰਨਾ ਚਾਹੀਦਾ ਹੈ।
ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ ॥੪॥੧੦॥੧੨॥
Meditate on the Supreme Lord God, O Nanak, and you shall be saved. ||4||10||12||
ਹੇ ਨਾਨਕ! ਪਰਮਾਤਮਾ ਦਾ ਨਾਮ ਜਪ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ ॥੪॥੧੦॥੧੨॥ ਜਪਿ = ਜਪ ਕੇ। ਨਿਸਤਰੀਐ = ਪਾਰ ਲੰਘ ਜਾਈਦਾ ਹੈ ॥੪॥੧੦॥੧੨॥