ਜਹ ਅਨਭਉ ਤਹ ਭੈ ਨਹੀ ਜਹ ਭਉ ਤਹ ਹਰਿ ਨਾਹਿ ॥
Where the Fearless Lord is, there is no fear; where there is fear, the Lord is not there.
ਜਿਸ ਹਿਰਦੇ ਵਿਚ ਜ਼ਿੰਦਗੀ ਦੇ ਸਹੀ ਰਸਤੇ ਦੀ ਸਮਝ ਪੈਦਾ ਹੋ ਜਾਂਦੀ ਹੈ, ਉਥੇ (ਦਾਝਨ, ਸੰਸਾ, ਕਠੋਰਤਾ ਆਦਿਕ) ਕੋਈ ਖ਼ਤਰੇ ਨਹੀਂ ਰਹਿ ਜਾਂਦੇ। ਪਰ ਜਿਸ ਹਿਰਦੇ ਵਿਚ ਅਜੇ (ਸ਼ਾਂਤ ਜੀਵਨ ਨੂੰ ਭੁਲਾ ਦੇਣ ਲਈ ਖਿੱਝ, ਸਹਿਮ, ਬੇ-ਰਹਿਮੀ ਆਦਿਕ ਕੋਈ) ਡਰ ਮੌਜੂਦ ਹੈ, ਉਥੇ ਪਰਮਾਤਮਾ ਦਾ ਨਿਵਾਸ ਨਹੀਂ ਹੋਇਆ ਜਹ = ਜਿਥੇ, ਜਿਸ ਹਿਰਦੇ ਵਿਚ। ਅਨਭਉ = ਅੰਦਰਲੀ ਸੂਝ, ਗਿਆਨ, ਜ਼ਿੰਦਗੀ ਦੇ ਸਹੀ ਰਸਤੇ ਦੀ ਸਮਝ। ਭੈ = ਦੁਨੀਆ ਵਾਲੇ ਡਰ-ਫ਼ਿਕਰ। ਭਉ = ਸਹਿਮ, ਸੰਸਾ।
ਕਹਿਓ ਕਬੀਰ ਬਿਚਾਰਿ ਕੈ ਸੰਤ ਸੁਨਹੁ ਮਨ ਮਾਹਿ ॥੧੮੦॥
Kabeer speaks after careful consideration; hear this, O Saints, in your minds. ||180||
ਮੈਂ ਕਬੀਰ ਇਹ ਗੱਲ ਵਿਚਾਰ ਕੇ ਆਖ ਰਿਹਾ ਹਾਂ। ਹੇ ਸੰਤ ਜਨੋ! ਧਿਆਨ ਲਾ ਕੇ ਸੁਣੋ ॥੧੮੦॥ ਸੁਨਹੁ ਮਨ ਮਾਹਿ = ਮਨ ਲਾ ਕੇ ਸੁਣੋ, ਧਿਆਨ ਨਾਲ ਸੁਣੋ ॥੧੮੦॥