ਸਿਰੀਰਾਗੁ ਮਹਲਾ

Siree Raag, First Mehl:

ਸਿਰੀ ਰਾਗ, ਪਹਿਲੀ ਪਾਤਸ਼ਾਹੀ।

ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ

The enticing desire for Maya leads people to become emotionally attached to their children, relatives, households and spouses.

ਪੁੱਤਰ, ਰਿਸ਼ਤੇਦਾਰ, ਘਰ, ਇਸਤ੍ਰੀ (ਆਦਿਕ ਦੇ ਮੋਹ) ਦੇ ਕਾਰਨ ਮੋਹਣੀ ਮਾਇਆ ਦੀ ਤ੍ਰਿਸ਼ਨਾ ਜੀਵਾਂ ਨੂੰ ਵਿਆਪ ਰਹੀ ਹੈ। ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਨਾਰਿ = ਇਸਤ੍ਰੀ।

ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ

The world is deceived and plundered by riches, youth, greed and egotism.

ਧਨ ਨੇ, ਜੁਆਨੀ ਨੇ, ਲੋਭ ਨੇ, ਅਹੰਕਾਰ ਨੇ, (ਸਾਰੇ) ਜਗਤ ਨੂੰ ਲੁੱਟ ਲਿਆ ਹੈ। ਧਨਿ = ਧਨ ਨੇ। ਜੋਬਨਿ = ਜੋਬਨ ਨੇ। ਲਬਿ = ਲੱਬ ਨੇ। ਲੋਭਿ = ਲੋਭ ਨੇ। ਅਹੰਕਾਰਿ = ਅਹੰਕਾਰ ਨੇ।

ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥

The drug of emotional attachment has destroyed me, as it has destroyed the whole world. ||1||

ਮੋਹ ਦੀ ਠੱਗਬੂਟੀ ਨੇ ਮੈਨੂੰ (ਭੀ) ਠੱਗ ਲਿਆ ਹੈ, ਇਹ ਮੋਹ-ਠੱਗਬੂਟੀ ਸਾਰੇ ਸੰਸਾਰ ਵਿਚ ਆਪਣਾ ਜ਼ੋਰ ਪਾ ਰਹੀ ਹੈ ॥੧॥ ਠਗਉਲੀ = ਠਗ-ਮੂਰੀ, ਠਗ-ਬੂਟੀ, ਧਤੂਰਾ ਆਦਿਕ ਉਹ ਬੂਟੀ ਜੋ ਪਿਲਾ ਕੇ ਠੱਗ ਕਿਸੇ ਨੂੰ ਠੱਗਦਾ ਹੈ। ਹਉ = ਹਉਂ, ਮੈਂ। ਮੁਈ = ਠੱਗੀ ਗਈ ਹਾਂ। ਸਾ = ਉਹ ਠੱਗ-ਬੂਟੀ। ਸੰਸਾਰਿ = ਸੰਸਾਰ ਵਿਚ ॥੧॥

ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਕੋਇ

O my Beloved, I have no one except You.

ਹੇ ਮੇਰੇ ਪ੍ਰੀਤਮ-ਪ੍ਰਭੂ! (ਇਸ ਠੱਗ-ਬੂਟੀ ਤੋਂ ਬਚਾਣ ਲਈ) ਮੈਨੂੰ ਤੈਥੋਂ ਬਿਨਾ ਹੋਰ ਕੋਈ (ਸਮਰੱਥ) ਨਹੀਂ (ਦਿੱਸਦਾ)।

ਮੈ ਤੁਝ ਬਿਨੁ ਅਵਰੁ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ

Without You, nothing else pleases me. Loving You, I am at peace. ||1||Pause||

ਮੈਨੂੰ ਤੈਥੋਂ ਬਿਨਾ ਹੋਰ ਕੋਈ ਪਿਆਰਾ ਨਹੀਂ ਲੱਗਦਾ। ਜਦੋਂ ਤੂੰ ਮੈਨੂੰ ਪਿਆਰਾ ਲੱਗਦਾ ਹੈਂ, ਤਦੋਂ ਮੈਨੂੰ ਆਤਮਕ ਸੁਖ ਮਿਲਦਾ ਹੈ ॥੧॥ ਰਹਾਉ ॥ ਨ ਭਾਵਈ = ਚੰਗਾ ਨਹੀਂ ਲੱਗਦਾ ॥੧॥ ਰਹਾਉ ॥

ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ

I sing the Praises of the Naam, the Name of the Lord, with love; I am content with the Word of the Guru's Shabad.

(ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਸੰਤੋਖ ਧਾਰ ਕੇ (ਤ੍ਰਿਸ਼ਨਾ ਦੇ ਪੰਜੇ ਵਿਚੋਂ ਨਿਕਲ ਕੇ) ਪ੍ਰੇਮ ਨਾਲ (ਪਰਮਾਤਮਾ ਦੇ) (ਨਾਮ ਦੀ) ਸਿਫ਼ਤ-ਸਾਲਾਹ ਕਰ। ਸਾਲਾਹੀ = ਤੂੰ ਸਿਫ਼ਤ-ਸਾਲਾਹ ਕਰ। ਰੰਗ ਸਿਉ = ਪ੍ਰੇਮ ਨਾਲ।

ਜੋ ਦੀਸੈ ਸੋ ਚਲਸੀ ਕੂੜਾ ਮੋਹੁ ਵੇਖੁ

Whatever is seen shall pass away. So do not be attached to this false show.

ਇਸ ਨਾਸਵੰਤ ਮੋਹ ਨੂੰ ਨਾਹ ਵੇਖ, ਇਹ ਤਾਂ ਜੋ ਕੁੱਝ ਦਿੱਸ ਰਿਹਾ ਹੈ ਸਭ ਨਾਸ ਹੋ ਜਾਏਗਾ। ਕੂੜਾ = ਝੂਠਾ, ਨਾਸਵੰਤ।

ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥

Like a traveller in his travels, you have come. Behold the caravan leaving each day. ||2||

(ਜੀਵ ਇਥੇ) ਰਸਤੇ ਦਾ ਮੁਸਾਫ਼ਿਰ (ਬਣ ਕੇ) ਆਇਆ ਹੈ, ਇਹ ਸਾਰਾ ਸਾਥ ਨਿੱਤ ਚਲਣ ਵਾਲਾ ਸਮਝ ॥੨॥ ਵਾਟ = ਰਸਤਾ। ਵਟਾਊ = ਰਾਹੀ, ਮੁਸਾਫ਼ਿਰ ॥੨॥

ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਹੋਇ

Many preach sermons, but without the Guru, understanding is not obtained.

ਦੱਸਣ ਨੂੰ ਤਾਂ ਬੇਅੰਤ ਜੀਵ ਦੱਸ ਦੇਂਦੇ ਹਨ (ਕਿ ਮਾਇਆ ਦੀ ਤ੍ਰਿਸ਼ਨਾ ਤੋਂ ਇਉਂ ਬਚ ਸਕੀਦਾ ਹੈ, ਪਰ) ਗੁਰੂ ਤੋਂ ਬਿਨਾ ਸਹੀ ਸਮਝ ਨਹੀ ਪੈਂਦੀ। ਆਖਣਿ = ਆਖਣ ਨੂੰ, ਆਖਣ-ਮਾਤ੍ਰ। ਕੇਤੜੇ = ਬੇਅੰਤ ਜੀਵ। ਬੂਝ = ਸਮਝ।

ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ

If someone receives the Glory of the Naam, he is attuned to truth and blessed with honor.

(ਗੁਰੂ ਦੀ ਸਰਨ ਪੈ ਕੇ) ਜੇ ਪਰਮਾਤਮਾ ਦਾ ਨਾਮ ਮਿਲ ਜਾਏ, ਪਰਮਾਤਮਾ ਦੀ ਸਿਫ਼ਤ-ਸਾਲਾਹ ਮਿਲ ਜਾਏ ਜੇ (ਮਨੁੱਖ ਦਾ ਮਨ) ਸਦਾ-ਥਿਰ ਪ੍ਰਭੂ (ਦੇ ਪਿਆਰ) ਵਿਚ ਰੰਗਿਆ ਜਾਏ, ਤਾਂ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਸਚਿ = ਸਦਾ-ਥਿਰ ਪ੍ਰਭੂ ਵਿਚ। ਰਪੈ = ਰੰਗਿਆ ਜਾਏ। ਪਤਿ = ਇੱਜ਼ਤ।

ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਕੋਇ ॥੩॥

Those who are pleasing to You are good; no one is counterfeit or genuine. ||3||

(ਪਰ, ਹੇ ਪ੍ਰਭੂ! ਆਪਣੇ ਉੱਦਮ ਨਾਲ ਕੋਈ ਜੀਵ) ਨਾਹ ਖਰਾ ਬਣ ਸਕਦਾ ਹੈ, ਨਾਹ ਖੋਟਾ ਰਹਿ ਜਾਂਦਾ ਹੈ, ਜੇਹੜੇ ਤੈਨੂੰ ਪਿਆਰੇ ਲੱਗਦੇ ਹਨ ਉਹੀ ਭਲੇ ਹਨ ॥੩॥

ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ

In the Guru's Sanctuary we are saved. The assets of the self-willed manmukhs are false.

ਗੁਰੂ ਦੀ ਸਰਨ ਪੈ ਕੇ ਹੀ (ਤ੍ਰਿਸ਼ਨਾ ਦੇ ਪੰਜੇ ਵਿਚੋਂ) ਖ਼ਲਾਸੀ ਹਾਸਲ ਕਰੀਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਖੋਟੀ ਪੂੰਜੀ ਹੀ ਜੋੜਦਾ ਹੈ। ਖੋਟੀ ਰਾਸਿ = ਉਹ ਪੂੰਜੀ ਜੋ ਪ੍ਰਭੂ-ਪਾਤਿਸ਼ਾਹ ਦੇ ਦਰ ਤੇ ਖੋਟੀ ਸਮਝੀ ਜਾਂਦੀ ਹੈ।

ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ

The eight metals of the King are made into coins by the Word of His Shabad.

ਪਰਮਾਤਮਾ ਦੀ ਰਚੀ ਹੋਈ ਇਹ ਅੱਠ ਧਾਤਾਂ ਵਾਲੀ ਮਨੁੱਖੀ ਕਾਂਇਆਂ ਜੇ ਗੁਰੂ ਦੇ ਸ਼ਬਦ (ਦੀ ਟਕਸਾਲ) ਵਿਚ ਘੜੀ ਜਾਏ (ਸੁਚੱਜੀ ਬਣਾਈ ਜਾਏ, ਤਾਂ ਹੀ ਇਹ) ਖਿੜਦੀ ਹੈ (ਆਤਮਕ ਹੁਲਾਰੇ ਵਿਚ ਆਉਂਦੀ ਹੈ)। ਅਸਟ ਧਾਤੁ = ਅੱਠ ਧਾਤਾਂ ਦਾ ਬਣਿਆ ਸਰੀਰ। ਵਿਗਾਸਿ = ਖਿੜਦਾ ਹੈ।

ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥੪॥

The Assayer Himself assays them, and He places the genuine ones in His Treasury. ||4||

ਪਰਖਣ ਵਾਲਾ ਪ੍ਰਭੂ ਆਪ ਹੀ (ਇਸ ਦੀ ਘਾਲ ਕਮਾਈ ਨੂੰ) ਪਰਖ ਲੈਂਦਾ ਹੈ ਤੇ (ਇਸ ਦਾ ਆਤਮਕ ਗੁਣਾਂ ਦਾ) ਸਰਮਾਇਆ (ਉਸ ਦੇ) ਖ਼ਜ਼ਾਨੇ ਵਿਚ (ਕਬੂਲ) ਪੈਂਦਾ ਹੈ ॥੪॥

ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ

Your Value cannot be appraised; I have seen and tested everything.

(ਹੇ ਪ੍ਰਭੂ!) ਮੈਂ ਸਾਰੀ ਸ੍ਰਿਸ਼ਟੀ ਚੰਗੀ ਤਰ੍ਹਾਂ ਪਰਖ ਕੇ ਵੇਖ ਲਈ ਹੈ, ਮੈਨੂੰ ਤੇਰੇ ਬਰਾਬਰ ਦਾ ਕੋਈ ਨਹੀਂ ਦਿੱਸਿਆ (ਜੇਹੜਾ ਮੈਨੂੰ ਮਾਇਆ ਦੇ ਪੰਜੇ ਤੋਂ ਬਚਾ ਸਕੇ। ਤੇਰੀ ਕੀਮਤਿ ਨਾ ਪਵੈ = ਤੇਰਾ ਮੁੱਲ ਨਹੀਂ ਪੈ ਸਕਦਾ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਲੱਭ ਸਕਦਾ। ਠੋਕਿ ਵਜਾਇ = ਠੋਕ ਕੇ, ਵਜਾ ਕੇ, ਚੰਗੀ ਤਰ੍ਹਾਂ ਪਰਖ ਕੇ।

ਕਹਣੈ ਹਾਥ ਲਭਈ ਸਚਿ ਟਿਕੈ ਪਤਿ ਪਾਇ

By speaking, His Depth cannot be found. Abiding in truth, honor is obtained.

ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਬਿਆਨ ਕਰਨ ਨਾਲ ਤੇਰੇ ਗੁਣਾਂ ਦੀ ਥਾਹ ਨਹੀਂ ਪਾਈ ਜਾ ਸਕਦੀ। ਜੇਹੜਾ ਜੀਵ ਸਦਾ-ਥਿਰ ਸਰੂਪ ਵਿਚ ਟਿਕਦਾ ਹੈ, ਉਸ ਨੂੰ ਇੱਜ਼ਤ ਮਿਲਦੀ ਹੈ। ਹਾਥ = ਡੂੰਘਾਈ।

ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਜਾਇ ॥੫॥

Through the Guru's Teachings, I praise You; otherwise, I cannot describe Your Value. ||5||

ਗੁਰੂ ਦੀ ਮਤਿ ਲੈ ਕੇ ਹੀ ਤੇਰੀ ਸਿਫ਼ਤ-ਸਾਲਾਹ ਕੀਤੀ ਜਾ ਸਕਦੀ ਹੈ, ਪਰ ਤੇਰੇ ਬਰਾਬਰ ਦਾ ਲੱਭਣ ਵਾਸਤੇ ਕੋਈ ਬੋਲ ਨਹੀਂ ਬੋਲਿਆ ਜਾ ਸਕਦਾ ॥੫॥ ਤੂੰ = ਤੈਨੂੰ। ਹੋਰੁ ਕਹਣੁ = ਕੋਈ ਹੋਰ ਬੋਲ ॥੫॥

ਜਿਤੁ ਤਨਿ ਨਾਮੁ ਭਾਵਈ ਤਿਤੁ ਤਨਿ ਹਉਮੈ ਵਾਦੁ

That body which does not appreciate the Naam-that body is infested with egotism and conflict.

ਜਿਸ ਸਰੀਰ ਵਿਚ ਪਰਮਾਤਮਾ ਦਾ ਨਾਮ ਪਿਆਰਾ ਨਹੀਂ ਲੱਗਦਾ, ਉਸ ਸਰੀਰ ਵਿਚ ਹਉਮੈ ਵਧਦੀ ਹੈ, ਉਸ ਸਰੀਰ ਵਿਚ ਤ੍ਰਿਸ਼ਨਾ ਦਾ ਬਖੇੜਾ ਵਧਦਾ ਹੈ। ਜਿਤੁ = ਜਿਸ ਵਿਚ। ਜਿਤੁ ਤਨਿ = ਜਿਸ ਸਰੀਰ ਵਿਚ। ਵਾਦੁ = ਝਗੜਾ।

ਗੁਰ ਬਿਨੁ ਗਿਆਨੁ ਪਾਈਐ ਬਿਖਿਆ ਦੂਜਾ ਸਾਦੁ

Without the Guru, spiritual wisdom is not obtained; other tastes are poison.

ਗੁਰੂ ਤੋਂ ਬਿਨਾ ਪਰਮਾਤਮਾ ਨਾਲ ਜਾਣ-ਪਛਾਣ ਨਹੀਂ ਬਣ ਸਕਦੀ, ਮਾਇਆ ਦਾ ਪ੍ਰਭਾਵ ਪੈ ਕੇ ਪਰਮਾਤਮਾ ਤੋਂ ਬਿਨਾ ਹੋਰ ਪਾਸੇ ਦਾ ਸੁਆਦ ਮਨ ਵਿਚ ਉਪਜਦਾ ਹੈ। ਬਿਖਿਆ = ਮਾਇਆ। ਸਾਦੁ = ਸੁਆਦ।

ਬਿਨੁ ਗੁਣ ਕਾਮਿ ਆਵਈ ਮਾਇਆ ਫੀਕਾ ਸਾਦੁ ॥੬॥

Without virtue, nothing is of any use. The taste of Maya is bland and insipid. ||6||

ਆਤਮਕ ਗੁਣਾਂ ਤੋਂ ਵਾਂਜੇ ਰਹਿ ਕੇ ਇਹ ਮਨੁੱਖਾ ਸਰੀਰ ਵਿਅਰਥ ਜਾਂਦਾ ਹੈ, ਅੰਤ ਨੂੰ ਮਾਇਆ ਵਾਲਾ ਸੁਆਦ ਭੀ ਬੇ-ਰਸਾ ਹੋ ਜਾਂਦਾ ਹੈ ॥੬॥

ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ

Through desire, people are cast into the womb and reborn. Through desire, they taste the sweet and sour flavors.

ਜੀਵ ਆਸਾ (ਤ੍ਰਿਸ਼ਨਾ) ਦਾ ਬੱਧਾ ਹੋਇਆ ਜਨਮ ਲੈਂਦਾ ਹੈ, (ਜਦ ਤਕ ਜਗਤ ਵਿਚ ਜਿਊਂਦਾ ਹੈ) ਆਸਾ ਦੇ ਪ੍ਰਭਾਵ ਹੇਠ ਹੀ (ਮਿੱਠੇ) ਕਸੈਲੇ (ਆਦਿਕ) ਰਸਾਂ (ਵਾਲੇ ਪਦਾਰਥ) ਖਾਂਦਾ ਰਹਿੰਦਾ ਹੈ।

ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ

Bound by desire, they are led on, beaten and struck on their faces and mouths.

(ਉਮਰ ਪੁੱਗ ਜਾਣ ਤੇ) ਆਸਾ (ਤ੍ਰਿਸ਼ਨਾ) ਦੇ (ਬੰਧਨ ਵਿਚ) ਬੱਧਾ ਹੋਇਆ ਇਥੋਂ ਤੋਰਿਆ ਜਾਂਦਾ ਹੈ (ਸਾਰੀ ਉਮਰ ਆਸਾ ਤ੍ਰਿਸ਼ਨਾ ਵਿਚ ਹੀ ਫਸਿਆ ਰਹਿਣ ਕਰਕੇ) ਮੁੜ ਮੁੜ ਮੂੰਹ ਉੱਤੇ ਚੋਟਾਂ ਖਾਂਦਾ ਹੈ। ਬੰਧਿ = ਬੰਨ੍ਹ ਕੇ। ਚਲਾਈਐ = ਤੋਰਿਆ ਜਾਂਦਾ ਹੈ। ਮੁਹੇ ਮੁਹਿ = ਮੁਹਿ ਮੁਹਿ, ਮੁੜ ਮੁੜ ਮੂੰਹ ਉੱਤੇ।

ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥੭॥

Bound and gagged and assaulted by evil, they are released only through the Name, through the Guru's Teachings. ||7||

ਵਿਕਾਰੀ ਜੀਵਨ ਦੇ ਕਾਰਨ (ਆਸਾ ਤ੍ਰਿਸ਼ਨਾ ਦਾ) ਬੱਧਾ ਮਾਰ ਖਾਂਦਾ ਹੈ। ਜੇ ਗੁਰੂ ਦੀ ਸਿੱਖਿਆ ਲੈ ਕੇ ਪ੍ਰਭੂ ਦੇ ਨਾਮ ਵਿਚ ਜੁੜੇ, ਤਾਂ ਹੀ (ਆਸਾ ਤ੍ਰਿਸ਼ਨਾ ਦੇ ਜਾਲ ਵਿਚੋਂ) ਖ਼ਲਾਸੀ ਪਾ ਸਕਦਾ ਹੈ ॥੭॥ ਨਾਇ = ਨਾਮ ਵਿਚ (ਜੁੜ ਕੇ) ॥੭॥

ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ

In all places, You are the One and Only. As it pleases You, Lord, please save and protect me!

(ਜੀਵਾਂ ਦੇ ਕੀਹ ਵੱਸ? ਹੇ ਪ੍ਰਭੂ!) ਸਭ ਜੀਵਾਂ ਵਿਚ ਤੂੰ ਆਪ ਹੀ ਵੱਸਦਾ ਹੈਂ। ਜਿਵੇਂ ਤੇਰੀ ਰਜ਼ਾ ਹੋਵੇ, ਤਿਵੇਂ, ਹੇ ਪ੍ਰਭੂ! ਤੂੰ ਆਪ ਹੀ (ਜੀਵਾਂ ਨੂੰ ਆਸਾ ਤ੍ਰਿਸ਼ਨਾ ਦੇ ਜਾਲ ਤੋਂ) ਬਚਾ।

ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ

Through the Guru's Teachings, the True One abides within the mind. The Companionship of the Naam brings the most excellent honor.

ਹੇ ਪ੍ਰਭੂ! ਤੇਰਾ ਸਦਾ-ਥਿਰ ਨਾਮ ਹੀ (ਜੀਵ ਦਾ) ਭਲਾ ਸਾਥੀ ਹੈ, ਤੇਰਾ ਨਾਮ ਹੀ ਜੀਵ ਦੀ ਇੱਜ਼ਤ ਹੈ, ਤੇਰਾ ਨਾਮ, ਗੁਰੂ ਦੀ ਮਤਿ ਲਿਆਂ ਹੀ, ਜੀਵ ਦੇ ਮਨ ਵਿਚ ਵੱਸ ਸਕਦਾ ਹੈ।

ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥੮॥

Eradicate the disease of egotism, and chant the True Shabad, the Word of the True Lord. ||8||

(ਹੇ ਭਾਈ!) ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਨਾਮ ਸਿਮਰ, ਨਾਮ ਸਿਮਰਿਆਂ ਹੀ ਹਉਮੈ ਦਾ ਰੋਗ ਦੂਰ ਹੁੰਦਾ ਹੈ ॥੮॥ ਪਤਿ = ਇੱਜ਼ਤ। ਸਾਥੁ = ਸਾਥੀ ॥੮॥

ਆਕਾਸੀ ਪਾਤਾਲਿ ਤੂੰ ਤ੍ਰਿਭਵਣਿ ਰਹਿਆ ਸਮਾਇ

You are pervading throughout the Akaashic Ethers, the nether regions and the three worlds.

ਹੇ ਪ੍ਰਭੂ! ਆਕਾਸਾਂ ਵਿਚ ਪਾਤਾਲ ਵਿਚ ਤਿੰਨਾਂ ਹੀ ਭਵਨਾਂ ਵਿਚ ਤੂੰ ਆਪ ਹਰ ਥਾਂ ਵਿਆਪਕ ਹੈਂ। ਤ੍ਰਿਭਵਣਿ = ਤਿੰਨਾਂ ਭਵਨਾਂ ਵਾਲੇ ਸੰਸਾਰ ਵਿਚ।

ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ

You Yourself are bhakti, loving devotional worship. You Yourself unite us in Union with Yourself.

ਤੂੰ ਆਪ ਹੀ (ਜੀਵਾਂ ਨੂੰ ਆਪਣੀ) ਭਗਤੀ ਬਖ਼ਸ਼ਦਾ ਹੈਂ, ਆਪਣਾ ਪ੍ਰੇਮ ਬਖ਼ਸ਼ਦਾ ਹੈਂ। ਤੂੰ ਆਪ ਹੀ ਜੀਵਾਂ ਨੂੰ ਆਪਣੇ ਨਾਲ ਮਿਲਾ ਕੇ ਮਿਲਦਾ ਹੈਂ।

ਨਾਨਕ ਨਾਮੁ ਵੀਸਰੈ ਜਿਉ ਭਾਵੈ ਤਿਵੈ ਰਜਾਇ ॥੯॥੧੩॥

O Nanak, may I never forget the Naam! As is Your Pleasure, so is Your Will. ||9||13||

ਹੇ ਨਾਨਕ! (ਪ੍ਰਭੂ ਦਰ ਤੇ ਅਰਦਾਸ ਕਰ) ਤੇ ਆਖ-(ਹੇ ਪ੍ਰਭੂ!) ਜਿਵੇਂ ਤੈਨੂੰ ਚੰਗਾ ਲੱਗੇ, ਤਿਵੇਂ ਤੇਰੀ ਰਜ਼ਾ ਵਰਤਦੀ ਹੈ (ਪਰ ਮਿਹਰ ਕਰ) ਮੈਨੂੰ ਤੇਰਾ ਨਾਮ ਕਦੇ ਨਾ ਭੁੱਲੇ ॥੯॥੧੩॥{61-62}