ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥
The Gurmukh is in love with the Lord forever. The Name of the Lord is pleasing to his mind.
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ (ਉਸ ਦੇ ਅੰਦਰ) ਸਦਾ ਪਰਮਾਤਮਾ ਦੇ ਨਾਮ ਦੀ ਰੰਗਣ ਚੜ੍ਹੀ ਰਹਿੰਦੀ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਮਨਿ = ਮਨ ਵਿਚ। ਭਾਇਆ = ਪਿਆਰਾ ਲੱਗਦਾ ਹੈ।
ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥
The Gurmukh beholds and speaks the Naam, the Name of the Lord; chanting the Naam, he finds peace.
(ਉਹ ਮਨੁੱਖ ਹਰ ਥਾਂ ਪਰਮਾਤਮਾ ਨੂੰ ਹੀ) ਵੇਖਦਾ ਹੈ (ਸਦਾ ਪਰਮਾਤਮਾ ਦਾ) ਨਾਮ ਹੀ ਉਚਾਰਦਾ ਹੈ, ਨਾਮ ਜਪਦਿਆਂ ਉਸ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ।
ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥
O Nanak, the spiritual wisdom of the Gurmukh shines forth; the black darkness of ignorance is dispelled. ||2||
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਸਹੀ ਜੀਵਨ ਦੀ ਸੂਝ ਵਜੋਂ ਬੇ-ਸਮਝੀ ਦਾ ਘੁੱਪ ਹਨੇਰਾ ਮੁੱਕ ਜਾਂਦਾ ਹੈ ॥੨॥ ਗਿਆਨੁ = ਆਤਮਕ ਜੀਵਨ ਦੀ ਸੂਝ। ਤਿਮਰ = ਹਨੇਰਾ। ਅਗਿਆਨੁ = ਆਤਮਕ ਜੀਵਨ ਵਲੋਂ ਬੇ-ਸਮਝੀ। ਚੁਕਾਇਆ = ਮੁੱਕ ਜਾਂਦਾ ਹੈ ॥੨॥