ਸਲੋਕ ਮਃ

Salok, Fifth Mehl:

ਸਲੋਕ ਪੰਜਵੀਂ ਪਾਤਸ਼ਾਹੀ।

ਕਾਮੁ ਕਰਹੀ ਆਪਣਾ ਫਿਰਹਿ ਅਵਤਾ ਲੋਇ

People do not perform their duties, but instead, they wander around aimlessly.

(ਹੇ ਜੀਵ!) ਤੂੰ ਆਪਣਾ (ਅਸਲ) ਕੰਮ ਨਹੀਂ ਕਰਦਾ ਤੇ ਜਗਤ ਵਿਚ ਆਪ-ਹੁਦਰਾ ਫਿਰ ਰਿਹਾ ਹੈਂ। ਨ ਕਰਹੀ = ਤੂੰ ਨਹੀਂ ਕਰਦਾ। ਅਵਤਾ = ਅਵੈੜਾ, ਆਪ-ਹੁਦਰਾ। ਲੋਇ = ਲੋਕ ਵਿਚ, ਜਗਤ ਵਿਚ।

ਨਾਨਕ ਨਾਇ ਵਿਸਾਰਿਐ ਸੁਖੁ ਕਿਨੇਹਾ ਹੋਇ ॥੧॥

O Nanak, if they forget the Name, how can they ever find peace? ||1||

ਹੇ ਨਾਨਕ! ਜੇ ਪ੍ਰਭੂ ਦਾ ਨਾਮ ਵਿਸਾਰ ਦਿੱਤਾ ਜਾਏ ਤਾਂ ਕੋਈ ਭੀ ਸੁਖ ਨਹੀਂ ਹੋ ਸਕਦਾ ॥੧॥ ਨਾਇ = {ਅਧਿਕਰਣ ਕਾਰਕ, ਇਕ-ਵਚਨ)। ਨਾਇ ਵਿਸਾਰਿਐ = (ਪੂਰਬ ਪੂਰਨ ਕਾਰਦੰਤਕ), ਜੇ ਨਾਮ ਵਿਸਾਰ ਦਿੱਤਾ ਜਾਏ। ਕਿਨੇਹਾ ਹੋਇ = ਕੋਈ ਨਹੀਂ ਹੋ ਸਕਦਾ ॥੧॥