ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ

True is the Master, True is His Name-speak it with infinite love.

ਅਕਾਲ ਪੁਰਖ ਸਦਾ-ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨਿਯਮ ਭੀ ਸਦਾ ਅਟੱਲ ਹੈ। ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਆਪ ਅਕਾਲ ਪੁਰਖ ਬੇਅੰਤ ਹੈ। ਸਾਚਾ = ਹੋਂਦ ਵਾਲਾ, ਸਦਾ-ਥਿਰ ਰਹਿਣ ਵਾਲਾ। ਸਾਚੁ = ਸਦਾ-ਥਿਰ ਰਹਿਣ ਵਾਲਾ। ਨਾਇ = ਨਯਾਇ, ਨਿਆਇ, ਇਨਸਾਫ਼, ਨੀਯਮ, ਸੰਸਾਰ ਦੀ ਕਾਰ ਨੂੰ ਚਲਾਉਣ ਵਾਲਾ ਨੀਯਮ। ਭਾਖਿਆ = ਬੋਲੀ। ਭਾਉ = ਪ੍ਰੇਮ। ਅਪਾਰੁ = ਪਾਰ ਤੋਂ ਰਹਿਤ, ਬੇਅੰਤ। ❀ 'ਸਾਚੁ ਨਾਇ' ਬਾਰੇ ਨੋਟ: ਵਿਆਕਰਨ ਦਾ ਨੀਯਮ ਹੈ ਕਿ ਕਿਸੇ 'ਨਾਂਵ' ਦੇ ਵਿਸ਼ੇਸ਼ਣ ਦਾ ਉਹੀ ਲਿੰਗ ਹੁੰਦਾ ਹੈ, ਜੋ ਉਸ 'ਨਾਂਵ' ਦਾ। 'ਸਾਚੁ ਨਾਇ' ਵਾਲੀ ਤੁਕ ਵਿਚ 'ਸਾਹਿਬੁ' ਪੁਲਿੰਗ ਹੈ, ਇਸ ਕਰ ਕੇ 'ਸਾਚਾ' ਭੀ ਪੁਲਿੰਗ ਹੈ। 'ਸਾਚੁ' ਪੁਲਿੰਗ ਹੈ, ਸੋ ਜਿਸ 'ਨਾਂਵ' ਦਾ ਇਹ ਵਿਸ਼ੇਸ਼ਣ ਹੈ, ਉਹ ਭੀ ਪੁਲਿੰਗ ਹੀ ਚਾਹੀਦਾ ਹੈ, ਅਤੇ 'ਕਰਤਾ ਕਾਰਕ' ਹੋਣਾ ਚਾਹੀਦਾ ਹੈ, ਜਿਵੇਂ 'ਸਾਹਿਬੁ' ਹੈ। ਸ਼ਬਦ 'ਨਾਉ' ਜਿਤਨਾ ਚਿਰ 'ਕਰਤਾ ਕਾਰਕ' ਜਾਂ 'ਕਰਮ ਕਾਰਕ' ਵਿੱਚ ਵਰਤਿਆ ਜਾਂਦਾ ਹੈ, ਉਤਨਾ ਚਿਰ ਇਸ ਦੀ ਸ਼ਕਲ ਇਹੀ ਰਹਿੰਦੀ ਹੈ, ਜਿਵੇਂ: (੧) ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ।੪। (੨) ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ।੭। (੩) ਜੇਤਾ ਕੀਤਾ ਤੇਤਾ ਨਾਉ। (ਪਉੜੀ ੧੯)। (੪) ਊਚੇ ਊਪਰਿ ਊਚਾ ਨਾਉ। (ਪਉੜੀ ੨੪)। ਇਹੀ ਸ਼ਬਦ 'ਨਾਉ' ਜਪੁਜੀ ਵਿਚ ਇਕ ਵਾਰੀ ਹੋਰ ਆਇਆ ਹੈ, ਪਰ ਉਹ 'ਕ੍ਰਿਆ' ਹੈ ਤੇ ਉਸ ਦਾ ਅਰਥ ਹੈ, 'ਇਸ਼ਨਾਨ ਕਰੋ', ਜਿਵੇਂ: ਅੰਤਰਗਤਿ ਤੀਰਥ ਮਲਿ ਨਾਉ। (ਪਉੜੀ ੨੧)। ਸ਼ਬਦ 'ਨਾਉ' ਦਾ ਬਹੁ-ਵਚਨ ਜਪੁਜੀ ਵਿਚ ਦੋ ਵਾਰੀ ਆਇਆ ਹੈ, ਉਸ ਦਾ ਰੂਪ 'ਨਾਂਵ' ਹੈ, ਜਿਵੇਂ: (੧) ਅਸੰਖ ਨਾਵ ਅਸੰਖ ਨਾਵ। (ਪਉੜੀ ੧੯)। (੨) ਜੀਅ ਜਾ

ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ

People beg and pray, "Give to us, give to us", and the Great Giver gives His Gifts.

ਅਸੀਂ ਜੀਵ ਉਸ ਪਾਸੋਂ ਦਾਤਾਂ ਮੰਗਦੇ ਹਾਂ ਤੇ ਆਖਦੇ ਹਾਂ,'(ਹੇ ਹਰੀ! ਸਾਨੂੰ ਦਾਤਾਂ) ਦੇਹ'। ਉਹ ਦਾਤਾਰ ਬਖ਼ਸ਼ਸ਼ਾਂ ਕਰਦਾ ਹੈ। ਆਖਹਿ = ਅਸੀਂ ਆਖਦੇ ਹਾਂ। ਮੰਗਹਿ = ਅਸੀਂ ਮੰਗਦੇ ਹਾਂ। ਦੇਹਿ ਦੇਹਿ = (ਹੇ ਹਰੀ!) ਸਾਨੂੰ ਦੇਹ, ਸਾਡੇ ਤੇ ਬਖਸ਼ਸ਼ ਕਰ।

ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ

So what offering can we place before Him, by which we might see the Darbaar of His Court?

(ਜੇ ਸਾਰੀਆਂ ਦਾਤਾਂ ਉਹ ਆਪ ਹੀ ਬਖਸ਼ ਰਿਹਾ ਹੈ ਤਾਂ) ਫਿਰ ਅਸੀਂ ਕਿਹੜੀ ਭੇਟਾ ਉਸ ਅਕਾਲ ਪੁਰਖ ਦੇ ਅੱਗੇ ਰੱਖੀਏ, ਜਿਸ ਦੇ ਸਦਕੇ ਸਾਨੂੰ ਉਸ ਦਾ ਦਰਬਾਰ ਦਿੱਸ ਪਏ? ਫੇਰਿ = (ਜੇ ਸਾਰੀਆਂ ਦਾਤਾਂ ਉਹ ਆਪ ਹੀ ਕਰ ਰਿਹਾ ਹੈ ਤਾਂ) ਫਿਰ। ਕਿ = ਕਿਹੜੀ ਭੇਟਾ। ਅਗੈ = ਰੱਬ ਦੇ ਅੱਗੇ। ਰਖੀਐ = ਰੱਖੀ ਜਾਏ, ਅਸੀਂ ਰੱਖੀਏ। ਜਿਤੁ = ਜਿਸ ਭੇਟਾ ਦਾ ਸਦਕਾ। ਦਿਸੈ = ਦਿੱਸ ਪਏ।

ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ

What words can we speak to evoke His Love?

ਅਸੀਂ ਮੂੰਹੋਂ ਕਿਹੜਾ ਬਚਨ ਬੋਲੀਏ (ਭਾਵ, ਕਿਹੋ ਜਿਹੀ ਅਰਦਾਸ ਕਰੀਏ) ਜਿਸ ਨੂੰ ਸੁਣ ਕੇ ਉਹ ਹਰੀ (ਸਾਨੂੰ) ਪਿਆਰ ਕਰੇ। ਮੁਹੌ = ਮੂੰਹ ਤੋਂ। ਕਿ ਬੋਲਣੁ = ਕਿਹੜਾ ਬਚਨ? ਜਿਤੁ ਸੁਣਿ = ਜਿਸ ਦੁਆਰਾ ਸੁਣ ਕੇ। ਧਰੇ = ਟਿਕਾ ਦੇਵੇ, ਕਰੇ। ਜਿਤੁ = ਜਿਸ ਬੋਲ ਦੀ ਰਾਹੀਂ।

ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ

In the Amrit Vaylaa, the ambrosial hours before dawn, chant the True Name, and contemplate His Glorious Greatness.

ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ), ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ। ਅੰਮ੍ਰਿਤ = ਕੈਵਲਯ, ਨਿਰਵਾਣ, ਮੋਖ, ਪੂਰਨ ਖਿੜਾਉ। ਅੰਮ੍ਰਿਤ ਵੇਲਾ = ਅੰਮ੍ਰਿਤ ਦਾ ਵੇਲਾ, ਪੂਰਨ ਖਿੜਾਉ ਦਾ ਸਮਾ, ਉਹ ਸਮਾ ਜਿਸ ਵੇਲੇ ਮਨੁੱਖ ਦਾ ਮਨ ਆਮ ਤੌਰ 'ਤੇ ਸੰਸਾਰ ਦੇ ਝੰਬੇਲਿਆਂ ਤੋਂ ਵਿਹਲਾ ਹੁੰਦਾ ਹੈ, ਝਲਾਂਘ, ਤੜਕਾ। ਸਚੁ = ਸਦਾ-ਥਿਰ ਰਹਿਣ ਵਾਲਾ। ਨਾਉ = ਰੱਬ ਦਾ ਨਾਮ। ਵਡਿਆਈ ਵੀਚਾਰੁ = ਵਡਿਆਈਆਂ ਦੀ ਵਿਚਾਰ।

ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ

By the karma of past actions, the robe of this physical body is obtained. By His Grace, the Gate of Liberation is found.

(ਇਸ ਤਰ੍ਹਾਂ) ਪ੍ਰਭੂ ਦੀ ਮਿਹਰ ਨਾਲ 'ਸਿਫਤਿ' ਰੂਪ ਪਟੋਲਾ ਮਿਲਦਾ ਹੈ, ਉਸ ਦੀ ਕ੍ਰਿਪਾ-ਦ੍ਰਿਸ਼ਟੀ ਨਾਲ 'ਕੂੜ ਦੀ ਪਾਲਿ' ਤੋਂ ਖ਼ਲਾਸੀ ਹੁੰਦੀ ਹੈ ਤੇ ਰੱਬ ਦਾ ਦਰ ਪ੍ਰਾਪਤ ਹੋ ਜਾਂਦਾ ਹੈ। ਕਰਮੀ = ਪ੍ਰਭੂ ਦੀ ਮਿਹਰ ਨਾਲ। ਕਰਮ = ਬਖਸ਼ਸ਼, ਮਿਹਰ। (ਜਿਵੇਂ: ਜੇਤੀ ਸਿਰਠਿ ਉਪਾਈ ਵੇਖਾ, ਵਿਣੁ ਕਰਮਾ ਕਿ ਮਿਲੈ ਲਈ ਪਉੜੀ ੯। ਨਾਨਕ ਨਦਰੀ ਕਰਮੀ ਦਾਤਿ। ਪਉੜੀ ੧੪।) ਕਪੜਾ = ਪਟੋਲਾ, ਪ੍ਰੇਮ ਪਟੋਲਾ, ਅਪਾਰ ਭਾਉ-ਰੂਪ ਪਟੋਲਾ, ਪਿਆਰ-ਰੂਪ ਪਟੋਲਾ, ਸਿਫਤਿ-ਸਾਲਾਹ ਦਾ ਕੱਪੜਾ। ਜਿਵੇਂ:"ਸਿਫ਼ਤਿ ਸਰਮ ਕਾ ਕਪੜਾ ਮਾਗਉ।"੪।੭। ਪ੍ਰਭਾਤੀ ਮ: ੧। ਨਦਰੀ = ਰੱਬ ਦੀ ਮਿਹਰ ਦੀ ਨਜ਼ਰ ਨਾਲ। ਮੋਖੁ = ਮੁਕਤੀ, 'ਕੂੜ' ਤੋਂ ਖ਼ਲਾਸੀ। ਦੁਆਰੁ = ਦਰਵਾਜ਼ਾ, ਰੱਬ ਦਾ ਦਰ।

ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥

O Nanak, know this well: the True One Himself is All. ||4||

ਹੇ ਨਾਨਕ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ ॥੪॥ ਏਵੈ = ਇਸ ਤਰ੍ਹਾਂ (ਇਹ ਆਹਰ ਕੀਤਿਆਂ ਤੇ ਅਕਾਲ ਪੁਰਖ ਦੀ ਕਿਰਪਾ-ਦ੍ਰਿਸ਼ਟੀ ਹੋਣ ਨਾਲ)। (❀ ਨੋਟ: ਲਫ਼ਜ਼ 'ਏਵੈ' ਪਰਗਟ ਕਰਦਾ ਹੈ ਕਿ ਇਸ ਪਉੜੀ ਦੀ ਤੀਜੀ ਤੇ ਚੌਥੀ ਤੁਕ ਵਿਚ ਕੀਤੇ ਪ੍ਰਸ਼ਨ ਦਾ ਉੱਤਰ ਅਖ਼ੀਰਲੀਆਂ ਤਿੰਨ ਤੁਕਾਂ ਹੈ: ਜੇ ਅੰਮ੍ਰਿਤ ਵੇਲੇ ਵਡਿਆਈਆਂ ਵਿਚਾਰੀਏ ਤਾਂ ਉਸ ਦੀ ਮਿਹਰ ਨਾਲ ਸਿਫ਼ਤ-ਰੂਪ ਕੱਪੜਾ ਮਿਲਦਾ ਹੈ ਤੇ ਉਹ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ)। ਜਾਣੀਐ = ਜਾਣ ਲਈਦਾ ਹੈ, ਅਨੁਭਵ ਕਰ ਲਈਦਾ ਹੈ। ਸਭੁ = ਸਭ ਥਾਈਂ। ਸਚਿਆਰੁ = ਹੋਂਦ ਦਾ ਘਰ, ਹਸਤੀ ਦਾ ਮਾਲਕ॥੪॥