ਭੈਰਉ ਮਹਲਾ ੫ ॥
Bhairao, Fifth Mehl:
ਭੈਰਊ ਪੰਜਵੀਂ ਪਾਤਿਸ਼ਾਹੀ।
ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥
My mind and body are imbued with the Love of the Lord's Feet.
ਉਸ ਮਨੁੱਖ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਚਰਨਾਂ ਦੇ ਪਿਆਰ ਵਿਚ ਮਸਤ ਰਹਿੰਦਾ ਹੈ, ਰਾਤਾ = ਰੰਗਿਆ ਗਿਆ। ਰਾਮ ਰੰਗਿ ਚਰਣੇ = ਰਾਮ ਦੇ ਚਰਨਾਂ ਦੇ ਪਿਆਰ ਵਿਚ।
ਸਰਬ ਮਨੋਰਥ ਪੂਰਨ ਕਰਣੇ ॥
All the desires of my mind have been perfectly fulfilled.
ਪਰਮਾਤਮਾ ਉਸ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਦਾ ਰਹਿੰਦਾ ਹੈ, ਮਨੋਰਥ = ਲੋੜਾਂ, ਮੰਗਾਂ।
ਆਠ ਪਹਰ ਗਾਵਤ ਭਗਵੰਤੁ ॥
Twenty-four hours a day, I sing of the Lord God.
(ਉਸ ਦੀ ਉਮਰ) ਅੱਠੇ ਪਹਰ ਭਗਵਾਨ ਦੇ ਗੁਣ ਗਾਂਦਿਆਂ (ਬੀਤਦੀ ਹੈ), ਗਾਵਤ = ਗਾਂਦਿਆਂ।
ਸਤਿਗੁਰਿ ਦੀਨੋ ਪੂਰਾ ਮੰਤੁ ॥੧॥
The True Guru has imparted this perfect wisdom. ||1||
ਜਿਸ ਮਨੁੱਖ ਨੂੰ ਗੁਰੂ ਨੇ (ਸਾਰੇ ਗੁਣਾਂ ਨਾਲ) ਭਰਪੂਰ ਨਾਮ-ਮੰਤ੍ਰ ਦੇ ਦਿੱਤਾ ॥੧॥ ਸਤਿਗੁਰਿ = ਗੁਰੂ ਨੇ। ਮੰਤੁ = ਉਪਦੇਸ਼, ਨਾਮ-ਮੰਤ੍ਰ ॥੧॥
ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥
Very fortunate are those who love the Naam, the Name of the Lord.
ਜਿਸ ਮਨੁੱਖ ਦਾ ਪਰਮਾਤਮਾ ਦੇ ਨਾਮ ਵਿਚ ਪਿਆਰ ਬਣ ਗਿਆ ਹੈ, ਉਹ ਵੱਡੇ ਭਾਗਾਂ ਵਾਲਾ ਹੈ। ਨਾਮਿ = ਨਾਮ ਵਿਚ।
ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥
Associating with them, we cross over the world-ocean. ||1||Pause||
ਉਸ (ਮਨੁੱਖ) ਦੀ ਸੰਗਤ ਵਿਚ ਸਾਰਾ ਜਗਤ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਰਹਾਉ ॥ ਤਿਸ ਕੈ ਸੰਗਿ = ਉਸ ਦੀ ਸੰਗਤ ਵਿਚ {ਸੰਬੰਧਕ 'ਕੈ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ}। ਤਰੈ = (ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਰਹਾਉ ॥
ਸੋਈ ਗਿਆਨੀ ਜਿ ਸਿਮਰੈ ਏਕ ॥
They are spiritual teachers, who meditate in remembrance on the One Lord.
ਜਿਹੜਾ ਮਨੁੱਖ ਇਕ ਪ੍ਰਭੂ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹੀ ਆਤਮਕ ਜੀਵਨ ਦੀ ਸੂਝ ਵਾਲਾ ਹੁੰਦਾ ਹੈ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਜਿ = ਜਿਹੜਾ ਮਨੁੱਖ।
ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥
Wealthy are those who have a discriminating intellect.
ਜਿਸ ਮਨੁੱਖ ਨੂੰ ਚੰਗੇ ਮੰਦੇ ਕਰਮ ਦੀ ਪਰਖ ਦੀ ਅਕਲ ਆ ਜਾਂਦੀ ਹੈ ਉਹ ਮਨੁੱਖ ਨਾਮ-ਧਨ ਦਾ ਮਾਲਕ ਬਣ ਜਾਂਦਾ ਹੈ। ਬੁਧਿ ਬਿਬੇਕ = (ਚੰਗੇ ਮੰਦੇ ਕਰਮ ਦੀ) ਪਰਖ ਦੀ ਅਕਲ।
ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥
Noble are those who remember their Lord and Master in meditation.
ਜਿਹੜਾ ਮਨੁੱਖ ਮਾਲਕ-ਪ੍ਰਭੂ ਨੂੰ ਯਾਦ ਕਰਦਾ ਰਹਿੰਦਾ ਹੈ ਉਹ (ਸਭ ਤੋਂ ਉੱਚੇ ਪ੍ਰਭੂ ਨਾਲ ਛੁਹ ਕੇ) ਉੱਚੀ ਕੁਲ ਵਾਲਾ ਬਣ ਗਿਆ। ਕੁਲਵੰਤਾ = ਚੰਗੀ ਕੁਲ ਵਾਲਾ।
ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥
Honorable are those who understand their own selves. ||2||
ਜਿਹੜਾ ਮਨੁੱਖ ਆਪਣੇ ਆਚਰਨ ਨੂੰ ਪੜਤਾਲਦਾ ਰਹਿੰਦਾ ਹੈ ਉਹ (ਲੋਕ ਪਰਲੋਕ ਵਿਚ) ਇੱਜ਼ਤ ਵਾਲਾ ਹੋ ਜਾਂਦਾ ਹੈ ॥੨॥ ਪਤਿਵੰਤਾ = ਇੱਜ਼ਤ ਵਾਲਾ। ਆਪੁ = ਆਪਣੇ ਆਪ ਨੂੰ, ਆਪਣੇ ਆਚਰਨ ਨੂੰ ॥੨॥
ਗੁਰ ਪਰਸਾਦਿ ਪਰਮ ਪਦੁ ਪਾਇਆ ॥
By Guru's Grace, I have obtained the supreme status.
ਉਸ ਮਨੁੱਖ ਨੂੰ ਗੁਰੂ ਦੀ ਕਿਰਪਾ ਨਾਲ ਸਭ ਤੋਂ ਉੱਚਾ ਆਤਮਕ ਦਰਜਾ ਮਿਲ ਗਿਆ, ਪਰਸਾਦਿ = ਕਿਰਪਾ ਨਾਲ। ਪਰਮ = ਸਭ ਤੋਂ ਉੱਚਾ। ਪਦੁ = ਆਤਮਕ ਦਰਜਾ।
ਗੁਣ ਗੋੁਪਾਲ ਦਿਨੁ ਰੈਨਿ ਧਿਆਇਆ ॥
Day and night I meditate on the Glories of God.
ਜਿਸ ਮਨੁੱਖ ਨੇ ਦਿਨ ਰਾਤ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ। ਗਪਾਲ = {ਅੱਖਰ 'ਗ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ ਹੈ 'ਗੋਪਾਲ', ਇਥੇ ਪੜ੍ਹਨਾ ਹੈ 'ਗੁਪਾਲ'}। ਰੈਨਿ = ਰਾਤ।
ਤੂਟੇ ਬੰਧਨ ਪੂਰਨ ਆਸਾ ॥
My bonds are broken, and my hopes are fulfilled.
ਉਸ ਦੀਆਂ ਮਾਇਆ ਦੇ ਮੋਹ ਦੀਆਂ ਸਭ ਫਾਹੀਆਂ ਟੁੱਟ ਗਈਆਂ, ਉਸ ਦੀਆਂ ਸਭ ਆਸਾਂ ਪੂਰੀਆਂ ਹੋ ਗਈਆਂ, ਬੰਧਨ = ਮਾਇਆ ਦੇ ਮੋਹ ਦੀਆਂ ਫਾਹੀਆਂ।
ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥੩॥
The Feet of the Lord now abide in my heart. ||3||
ਪਰਮਾਤਮਾ ਦੇ ਚਰਨ ਉਸ ਦੇ ਹਿਰਦੇ ਵਿਚ (ਸਦਾ ਲਈ) ਟਿਕ ਗਏ ॥੩॥ ਰਿਦ ਮਾਹਿ = ਹਿਰਦੇ ਵਿਚ ॥੩॥
ਕਹੁ ਨਾਨਕ ਜਾ ਕੇ ਪੂਰਨ ਕਰਮਾ ॥
Says Nanak, one whose karma is perfect
ਨਾਨਕ ਆਖਦਾ ਹੈ- ਜਿਸ ਮਨੁੱਖ ਦੇ ਪੂਰੇ ਭਾਗ ਜਾਗ ਪੈਂਦੇ ਹਨ, ਜਾ ਕੇ = ਜਿਸ (ਮਨੁੱਖ) ਦੇ। ਪੂਰਨ ਕਰਮਾ = ਪੂਰੇ ਭਾਗ, ਚੰਗੀ ਕਿਸਮਤ।
ਸੋ ਜਨੁ ਆਇਆ ਪ੍ਰਭ ਕੀ ਸਰਨਾ ॥
that humble being enters the Sanctuary of God.
ਉਹ ਮਨੁੱਖ ਪਰਮਾਤਮਾ ਦੀ ਸਰਨ ਵਿਚ ਆ ਪੈਂਦਾ ਹੈ। ਸੋ = ਉਹ {ਇਕ-ਵਚਨ}।
ਆਪਿ ਪਵਿਤੁ ਪਾਵਨ ਸਭਿ ਕੀਨੇ ॥
He himself is pure, and he sanctifies all.
ਉਹ ਮਨੁੱਖ ਆਪ ਸੁੱਚੇ ਆਚਰਨ ਵਾਲਾ ਬਣ ਜਾਂਦਾ ਹੈ (ਜਿਹੜੇ ਉਸ ਦੀ ਸੰਗਤ ਕਰਦੇ ਹਨ ਉਹਨਾਂ) ਸਾਰਿਆਂ ਨੂੰ ਭੀ ਪਵਿੱਤਰ ਜੀਵਨ ਵਾਲਾ ਬਣਾ ਲੈਂਦਾ ਹੈ। ਪਾਵਨ = ਪਵਿੱਤਰ ਜੀਵਨ ਵਾਲੇ। ਸਭਿ = ਸਾਰੇ।
ਰਾਮ ਰਸਾਇਣੁ ਰਸਨਾ ਚੀਨੑੇ ॥੪॥੩੫॥੪੮॥
His tongue chants the Name of the Lord, the Source of Nectar. ||4||35||48||
ਉਹ ਮਨੁੱਖ ਆਪਣੀ ਜੀਭ ਨਾਲ ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਨੂੰ ਚੱਖਦਾ ਰਹਿੰਦਾ ਹੈ ॥੪॥੩੫॥੪੮॥ ਰਸਾਇਣੁ = {ਰਸ-ਅਯਨ। ਰਸਾਂ ਦਾ ਘਰ} ਸਭ ਰਸਾਂ ਤੋਂ ਸ੍ਰੇਸ਼ਟ ਰਸ। ਰਸਨਾ = ਜੀਭ (ਨਾਲ)। ਚੀਨ੍ਹ੍ਹੇ = ਪਛਾਣਿਆ, ਮਾਣਿਆ ॥੪॥੩੫॥੪੮॥