ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ

Goojaree, Padhay Of Ravi Daas Jee, Third House:

ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਦੂਧੁ ਬਛਰੈ ਥਨਹੁ ਬਿਟਾਰਿਓ

The calf has contaminated the milk in the teats.

ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਬਛਰੈ = ਵੱਛੇ ਨੇ। ਥਨਹੁ = ਥਣਾਂ ਤੋਂ (ਹੀ)। ਬਿਟਾਰਿਓ = ਜੂਠਾ ਕਰ ਦਿੱਤਾ।

ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥

The bumble bee has contaminated the flower, and the fish the water. ||1||

ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਭਵਰਿ = ਭਵਰ ਨੇ। ਮੀਨਿ = ਮੀਨ ਨੇ, ਮੱਛੀ ਨੇ ॥੧॥

ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ

O mother, where shall I find any offering for the Lord's worship?

ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਮਾਈ = ਹੇ ਮਾਂ! ਕਹਾ = ਕਿਥੋਂ? ਲੈ = ਲੈ ਕੇ। ਚਰਾਵਉ = ਮੈਂ ਭੇਟ ਕਰਾਂ।

ਅਵਰੁ ਫੂਲੁ ਅਨੂਪੁ ਪਾਵਉ ॥੧॥ ਰਹਾਉ

I cannot find any other flowers worthy of the incomparable Lord. ||1||Pause||

ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ ॥ ਅਨੂਪੁ = {ਅਨ-ਊਪੁ} ਜਿਸ ਵਰਗਾ ਹੋਰ ਕੋਈ ਨਹੀਂ, ਸੁੰਦਰ। ਨ ਪਾਵਉ = ਮੈਂ ਹਾਸਲ ਨਹੀਂ ਕਰ ਸਕਾਂਗਾ ॥੧॥ ਰਹਾਉ ॥

ਮੈਲਾਗਰ ਬੇਰ੍ਹੇ ਹੈ ਭੁਇਅੰਗਾ

The snakes encircle the sandalwood trees.

ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਮੈਲਾਗਰ = {ਮਲਯ-ਅਗਰ} ਮਲਯ ਪਰਬਤ ਉੱਤੇ ਉੱਗੇ ਹੋਏ ਚੰਦਨ ਦੇ ਬੂਟੇ।। ਬੇਰ੍ਹੇ = ਵੇੜ੍ਹੇ ਹੋਏ, ਲਪੇਟੇ ਹੋਏ। ਭੁਇਅੰਗਾ = ਸੱਪ।

ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥

Poison and nectar dwell there together. ||2||

ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਬਿਖੁ = ਜ਼ਹਿਰ। ਇਕ ਸੰਗਾ = ਇਕੱਠੇ ॥੨॥

ਧੂਪ ਦੀਪ ਨਈਬੇਦਹਿ ਬਾਸਾ

Even with incense, lamps, offerings of food and fragrant flowers,

ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), ਦੀਪ = ਦੀਵਾ। ਨਈਬੇਦ = {ਸੰ: नैवेद्य An offering of eatables presented to deity or idol} ਕਿਸੇ ਬੁੱਤ ਜਾਂ ਦੇਵੀ ਦੇਵਤੇ ਅੱਗੇ ਖਾਣ ਵਾਲੀਆਂ ਚੀਜ਼ਾਂ ਦੀ ਭੇਟਾ। ਬਾਸਾ = ਬਾਸਨਾ, ਸੁਗੰਧੀ ।

ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥

how are Your slaves to worship You? ||3||

(ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥

ਤਨੁ ਮਨੁ ਅਰਪਉ ਪੂਜ ਚਰਾਵਉ

I dedicate and offer my body and mind to You.

(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; ਅਰਪਉ = ਅਰਪਉਂ, ਮੈਂ ਅਰਪ ਦਿਆਂ, ਮੈਂ ਭੇਟਾ ਕਰਾਂ। ਚਰਾਵਉ = ਭੇਟਾ।

ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥

By Guru's Grace, I attain the immaculate Lord. ||4||

(ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ॥੪॥

ਪੂਜਾ ਅਰਚਾ ਆਹਿ ਤੋਰੀ

I cannot worship You, nor offer You flowers.

(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਅਰਚਾ = ਮੂਰਤੀ ਆਦਿਕ ਦੀ ਪੂਜਾ, ਮੂਰਤੀ ਆਦਿਕ ਅੱਗੇ ਸਿਰ ਨਿਵਾਉਣਾ, ਮੂਰਤੀ ਨੂੰ ਸਿੰਗਾਰਨਾ। ਆਹਿ ਨ = ਨਹੀਂ ਹੋ ਸਕੀ।

ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

Says Ravi Daas, what shall my condition be hereafter? ||5||1||

ਰਵਿਦਾਸ ਆਖਦਾ ਹੈ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ॥੫॥੧॥ ਕਹਿ = ਕਹੈ, ਆਖਦਾ ਹੈ। ਕਵਨ ਗਤਿ = ਕੀਹ ਹਾਲ? ॥੫॥੧॥