ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥
My bonds have been snapped; God Himself has become compassionate.
(ਹੇ ਭਾਈ! ਜਿਸ ਮਨੁੱਖ ਉਤੇ ਪੂਰੇ ਗੁਰੂ ਨੇ ਕਿਰਪਾ ਕਰ ਦਿੱਤੀ) ਪ੍ਰਭੂ ਨੇ ਆਪ (ਉਸ ਦੇ ਸਾਰੇ) ਬੰਧਨ ਕੱਟ ਦਿੱਤੇ, ਪ੍ਰਭੂ ਉਸ ਮਨੁੱਖ ਉਤੇ ਦਇਆਵਾਨ ਹੋ ਗਿਆ। ਪ੍ਰਭਿ = ਪ੍ਰਭੂ ਨੇ। ਕਿਰਪਾਲ = {ਕਿਰਪਾ-ਆਲਯ} ਦਇਆਵਾਨ।
ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥
The Supreme Lord God is Merciful to the meek; by His Glance of Grace, I am in ecstasy. ||1||
(ਹੇ ਭਾਈ!) ਪ੍ਰਭੂ ਪਾਰਬ੍ਰਹਮ ਦੀਨਾਂ ਉਤੇ ਦਇਆ ਕਰਨ ਵਾਲਾ ਹੈ (ਜਿਸ ਭੀ ਗ਼ਰੀਬ ਉਤੇ ਪ੍ਰਭੂ ਨਿਗਾਹ ਕਰਦਾ ਹੈ) ਉਹ ਮਨੁੱਖ ਉਸ (ਪ੍ਰਭੂ) ਦੀ ਨਿਗਾਹ ਨਾਲ ਆਨੰਦ-ਭਰਪੂਰ ਹੋ ਜਾਂਦਾ ਹੈ ॥੧॥ ਨਦਰਿ = ਨਿਗਾਹ। ਨਿਹਾਲ = ਆਨੰਦ-ਭਰਪੂਰ ॥੧॥
ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥
The Perfect Guru has shown mercy to me, and eradicated my pains and illnesses.
ਹੇ ਭਾਈ! ਜਿਸ ਮਨੁੱਖ ਉੱਤੇ ਪੂਰੇ ਗੁਰੂ ਨੇ ਕਿਰਪਾ ਕਰ ਦਿੱਤੀ, ਉਸ ਮਨੁੱਖ ਦਾ (ਹਰੇਕ) ਦੁੱਖ (ਹਰੇਕ) ਰੋਗ ਦੂਰ ਹੋ ਜਾਂਦਾ ਹੈ। ਗੁਰਿ ਪੂਰੈ = ਪੂਰੇ ਗੁਰੂ ਨੇ।
ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥
My mind and body have been cooled and soothed, meditating on God, most worthy of meditation. ||1||Pause||
ਧਿਆਵਣ-ਜੋਗ ਪ੍ਰਭੂ ਦਾ ਧਿਆਨ ਧਰ ਕੇ ਉਸ ਦਾ ਮਨ ਉਸ ਦਾ ਹਿਰਦਾ ਠੰਢਾ-ਠਾਰ ਹੋ ਜਾਂਦਾ ਹੈ, ਉਹ ਮਨੁੱਖ ਸੁਖੀ ਹੋ ਜਾਂਦਾ ਹੈ ॥੧॥ ਰਹਾਉ ॥ ਸੀਤਲੁ = ਠੰਢਾ, ਸ਼ਾਂਤ। ਧਿਆਵਨ ਜੋਗੁ = ਜਿਸ ਦਾ ਧਿਆਨ ਧਰਨਾ ਚਾਹੀਦਾ ਹੈ ॥੧॥ ਰਹਾਉ ॥
ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥
The Name of the Lord is the medicine to cure all disease; with it, no disease afflicts me.
ਹੇ ਭਾਈ! ਪਰਮਾਤਮਾ ਦਾ ਨਾਮ (ਇਕ ਐਸੀ) ਦਵਾਈ ਹੈ ਜਿਸ ਦੀ ਬਰਕਤਿ ਨਾਲ (ਕੋਈ ਭੀ) ਰੋਗ ਜ਼ੋਰ ਨਹੀਂ ਪਾ ਸਕਦਾ। ਅਉਖਧੁ = ਦਵਾਈ। ਜਿਤੁ = ਜਿਸ (ਅਉਖਧ) ਦੀ ਰਾਹੀਂ। ਨ ਵਿਆਪੈ = ਜ਼ੋਰ ਨਹੀਂ ਪਾ ਸਕਦਾ।
ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥
In the Saadh Sangat, the Company of the Holy, the mind and body are tinged with the Lord's Love, and I do not suffer pain any longer. ||2||
ਜਦੋਂ ਗੁਰੂ ਦੀ ਸੰਗਤਿ ਵਿਚ ਟਿਕ ਕੇ (ਮਨੁੱਖ ਦੇ) ਮਨ ਵਿਚ ਤਨ ਵਿਚ (ਹਰਿ-ਨਾਮ) ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ (ਮਨੁੱਖ ਨੂੰ) ਕੋਈ ਦੁੱਖ ਮਹਿਸੂਸ ਨਹੀਂ ਹੁੰਦਾ ॥੨॥ ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਹਿਤੈ = (ਨਾਮ-ਦਵਾਈ) ਪਿਆਰੀ ਲੱਗਦੀ ਹੈ। ਨ ਜਾਪੈ = ਨਹੀਂ ਜਾਪਦਾ, ਪ੍ਰਤੀਤ ਨਹੀਂ ਹੁੰਦਾ ॥੨॥
ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥
I chant the Name of the Lord, Har, Har, Har, Har, lovingly centering my inner being on Him.
ਹੇ ਭਾਈ! ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰ ਸੁਰਤ ਜੋੜ ਕੇ, ਸਦਾ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ। ਜਾਪੀਐ = ਜਪਣਾ ਚਾਹੀਦਾ ਹੈ। ਅੰਤਰਿ = (ਮਨ ਦੇ) ਅੰਦਰ। ਲਾਈ = ਲਾਇ, ਲਾ ਕੇ।
ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥
Sinful mistakes are erased and I am sanctified, in the Sanctuary of the Holy Saints. ||3||
(ਇਸ ਤਰ੍ਹਾਂ ਸਾਰੇ) ਪਾਪ (ਮਨ ਤੋਂ) ਲਹਿ ਜਾਂਦੇ ਹਨ, (ਮਨ) ਪਵਿੱਤਰ ਹੋ ਜਾਂਦਾ ਹੈ ॥੩॥ ਕਿਲਵਿਖ = (ਸਾਰੇ) ਪਾਪ। ਸੁਧੁ = ਪਵਿਤ੍ਰ। ਸਾਧ = ਗੁਰੂ ॥੩॥
ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥
Misfortune is kept far away from those who hear and chant the Praises of the Lord's Name.
ਹੇ ਭਾਈ! ਪਰਮਾਤਮਾ ਦੇ ਨਾਮ ਦੀ ਵਡਿਆਈ ਸੁਣਦਿਆਂ ਤੇ ਜਪਦਿਆਂ ਉਸ ਮਨੁੱਖ ਦੀ ਹਰੇਕ ਬਲਾ (ਬਿਪਤਾ) ਦੂਰ ਹੋ ਜਾਂਦੀ ਹੈ। ਜਸੁ = ਸੋਭਾ, ਵਡਿਆਈ। ਨਾਮ ਜਸੁ = ਨਾਮ ਦੀ ਵਡਿਆਈ। ਤਾ ਕੀ = ਉਸ (ਮਨੁੱਖ) ਦੀ। ਬਲਾਈ = ਬਲਾ, ਬਿਪਤਾ।
ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥
Nanak chants the Mahaa Mantra, the Great Mantra, singing the Glorious Praises of the Lord. ||4||23||53||
ਨਾਨਕ (ਇਕ) ਸਭ ਤੋਂ ਵੱਡਾ ਮੰਤ੍ਰ ਦੱਸਦਾ ਹੈ (ਮੰਤ੍ਰ ਇਹ ਹੈ ਕਿ ਜੇਹੜਾ ਮਨੁੱਖ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ (ਉਸ ਦਾ ਦੁੱਖਾਂ ਤੋਂ ਛੁਟਕਾਰਾ ਹੋ ਜਾਂਦਾ ਹੈ) ॥੪॥੨੩॥੫੩॥ ਮਹਾ ਮੰਤ੍ਰੁ = ਸਭ ਤੋਂ ਵੱਡਾ ਮੰਤਰ। ਗਾਈ = ਗਾਏ, ਗਾਂਦਾ ਹੈ ॥੪॥੨੩॥੫੩॥