ਪਉੜੀ ॥
Pauree:
ਪਉੜੀ।
ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥
Serve Him, O my soul, who is the Giver and the Forgiver.
ਹੇ ਮੇਰੀ ਜਿੰਦੇ! ਉਸ ਪਰਮੇਸਰ ਨੂੰ ਸਿਮਰ ਜੋ ਸਭ ਦਾਤਾਂ ਦੇਣ ਵਾਲਾ ਹੈ ਤੇ ਬਖ਼ਸ਼ਸ਼ਾਂ ਕਰਨ ਵਾਲਾ ਹੈ। ਜੀਅੜੇ = ਹੇ ਜਿੰਦੇ!
ਕਿਲਵਿਖ ਸਭਿ ਬਿਨਾਸੁ ਹੋਨਿ ਸਿਮਰਤ ਗੋਵਿੰਦੁ ॥
All sinful mistakes are erased, by meditating in remembrance on the Lord of the Universe.
ਪਰਮੇਸ਼ਰ ਨੂੰ ਸਿਮਰਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ। ਕਿਲਵਿਖ = ਪਾਪ।
ਹਰਿ ਮਾਰਗੁ ਸਾਧੂ ਦਸਿਆ ਜਪੀਐ ਗੁਰਮੰਤੁ ॥
The Holy Saint has shown me the Way to the Lord; I chant the GurMantra.
ਗੁਰੂ ਨੇ ਪ੍ਰਭੂ (ਨੂੰ ਮਿਲਣ) ਦਾ ਰਾਹ ਦੱਸਿਆ ਹੈ।
ਮਾਇਆ ਸੁਆਦ ਸਭਿ ਫਿਕਿਆ ਹਰਿ ਮਨਿ ਭਾਵੰਦੁ ॥
The taste of Maya is totally bland and insipid; the Lord alone is pleasing to my mind.
ਗੁਰੂ ਦਾ ਉਪਦੇਸ਼ ਸਦਾ ਚੇਤੇ ਕਰਨਾ ਚਾਹੀਦਾ ਹੈ, (ਗੁਰੂ ਦਾ ਉਪਦੇਸ਼ ਸਦਾ ਚੇਤੇ ਕੀਤਿਆਂ) ਮਾਇਆ ਦੇ ਸਾਰੇ ਸੁਆਦ ਫਿੱਕੇ ਪ੍ਰਤੀਤ ਹੁੰਦੇ ਹਨ ਤੇ ਪਰਮੇਸ਼ਰ ਮਨ ਵਿਚ ਪਿਆਰਾ ਲੱਗਦਾ ਹੈ। ਭਾਵੰਦੁ = ਪਿਆਰਾ ਲੱਗਣ ਲੱਗ ਪੈਂਦਾ ਹੈ।
ਧਿਆਇ ਨਾਨਕ ਪਰਮੇਸਰੈ ਜਿਨਿ ਦਿਤੀ ਜਿੰਦੁ ॥੧੪॥
Meditate, O Nanak, on the Transcendent Lord, who has blessed you with your soul and your life. ||14||
ਹੇ ਨਾਨਕ! ਜਿਸ ਪਰਮੇਸ਼ਰ ਨੇ (ਇਹ) ਜਿੰਦ ਦਿੱਤੀ ਹੈ, ਉਸ ਨੂੰ (ਸਦਾ) ਸਿਮਰ ॥੧੪॥ ਜਿਨਿ = ਜਿਸ (ਪਰਮੇਸਰ) ਨੇ ॥੧੪॥