ਮਃ ੪ ॥
Fourth Mehl:
ਚੋਥੀ ਪਾਤਸ਼ਾਹੀ।
ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥
One who does not obey the Hukam, the Command of the Perfect Guru - that self-willed manmukh is plundered by his ignorance and poisoned by Maya.
ਜੋ ਮਨੁੱਖ ਪੂਰੇ ਸਤਿਗੁਰੂ ਦਾ ਹੁਕਮ ਨਹੀਂ ਮੰਨਦਾ, ਓਹ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੇ-ਸਮਝ ਬੰਦਾ ਮਾਇਆ (ਰੂਪ ਜ਼ਹਿਰ) ਦਾ ਠੱਗਿਆ (ਹੋਇਆ ਹੈ) ਬਿਖੁ = ਜ਼ਹਿਰ।
ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥
Within him is falsehood, and he sees everyone else as false; the Lord has tied these useless conflicts around his neck.
ਉਸ ਦੇ ਮਨ ਵਿਚ ਝੂਠ ਹੈ (ਸੱਚ ਨੂੰ ਭੀ ਉਹ) ਝੂਠ ਹੀ ਸਮਝਦਾ ਹੈ, ਇਸ ਵਾਸਤੇ ਖਸਮ ਨੇ (ਝੂਠ ਬੋਲਣ ਤੋਂ ਪੈਦਾ ਹੋਏ) ਵਿਅਰਥ ਝਗੜੇ ਉਸ ਦੇ ਗਲ ਪਾ ਦਿੱਤੇ ਹਨ। ਅਣਹੋਦੇ = ਜਿਨ੍ਹਾਂ ਦੀ ਕੋਈ ਹੋਂਦ ਨਹੀਂ, ਨਿਕੰਮੇ। ਦਯੁ = ਖਸਮ। ਦਯਿ = ਖਸਮ ਨੇ। ਗਲਿ = ਗਲ ਵਿਚ।
ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥
He babbles on and on, but the words he speaks please no one.
ਊਲ-ਜਲੂਲ ਬੋਲ ਕੇ ਰੋਟੀ ਕਮਾਉਣ ਦੇ ਉਹ ਬਥੇਰੇ ਜਤਨ ਕਰਦਾ ਹੈ, ਪਰ ਉਸ ਦੇ ਬਚਨ ਕਿਸੇ ਨੂੰ ਚੰਗੇ ਨਹੀਂ ਲੱਗਦੇ। ਗਲ ਫਰੋਸੀ = ਗੱਲਾਂ ਵੇਚਣੀਆਂ, ਗੱਲਾਂ ਦੀ ਖੱਟੀ ਖਾਣੀ।
ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋੁਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥
He wanders from house to house like an abandoned woman; whoever associates with him is stained by the mark of evil as well.
ਛੁੱਟੜ ਰੰਨ ਵਾਂਙ ਉਹ ਘਰ ਘਰ ਫਿਰਦਾ ਹੈ, ਜੋ ਮਨੁੱਖ ਉਸ ਨਾਲ ਮੇਲ-ਮੁਲਾਕਾਤ ਰੱਖਦਾ ਹੈ ਉਸ ਨੂੰ ਭੀ ਕਲੰਕ ਲੱਗ ਜਾਂਦਾ ਹੈ। ਦਹਾਗਣਿ = (ਅੱਖਰ 'ਦ' ਦੇ ਨਾਲ (ੁ) ਪੜ੍ਹਨਾ ਹੈ, ਅਸਲ ਲਫ਼ਜ਼ 'ਦੋਹਾਗਣਿ' ਹੈ)। ਲਛਣੁ = ਕਲੰਕ।
ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ ॥
Those who become Gurmukh avoid him; they forsake his company and sit near the Guru.
ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਮਨਮੁਖ ਤੋਂ ਵੱਖਰਾ ਰਹਿੰਦਾ ਹੈ, ਮਨਮੁਖ ਦਾ ਸਾਥ ਛੱਡ ਕੇ ਸਤਿਗੁਰੂ ਦੀ ਸੰਗਤ ਕਰਦਾ ਹੈ। ਅਲਿਪਤੋ = ਵੱਖਰਾ, ਨਿਰਾਲਾ। ਪਾਸੁ = ਪਾਸਾ, ਸਾਥ।
ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥
O chosen people, O self-elect, one who does not publicly affirm his Guru is not a good person; he loses all his profits and capital.
ਹੇ ਸੰਤ ਜਨੋਂ! (ਮੁਕਦੀ ਗੱਲ ਇਹ ਹੈ ਕਿ) ਜੋ ਮਨੁੱਖ ਆਪਣੇ ਸਤਿਗੁਰੂ ਦੀ ਨਿੰਦਾ ਕਰਦਾ ਹੈ, ਉਹ ਚੰਗਾ ਨਹੀਂ, (ਮਨੁੱਖਾ ਜਨਮ ਵਿਚ) ਜੋ ਖੱਟਣਾ ਸੀ ਉਹ ਭੀ ਗਵਾ ਲੈਂਦਾ ਹੈ ਤੇ (ਮਨੁੱਖ-ਜਨਮ-ਰੂਪ) ਮੂਲ ਭੀ ਗਵਾ ਲੈਂਦਾ ਹੈ। ਗੋਪੇ = ਨਿੰਦਾ ਕਰਦਾ ਹੈ। ਓਨਿ = ਉਸ ਨੇ। ਲਾਹਾ = ਖੱਟੀ।
ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥
People used to chant and recite the Shaastras and the Vedas, O Nanak, but now the Words of the Perfect Guru have come to be the most exalted of all.
ਨਾਨਕ ਆਖ ਕੇ ਸੁਣਾਉਂਦਾ ਹੈ (ਭਾਵ, ਨਾਨਕ ਇਸ ਗੱਲ ਤੇ ਜ਼ੋਰ ਦੇ ਕੇ ਆਖਦਾ ਹੈ ਕਿ) (ਗੁਰਸਿੱਖ ਲਈ ਇਹ) ਪਹਿਲਾ ਆਗਮ ਨਿਗਮ ਹੈ (ਇਹੋ ਹੀ ਹੈ ਵੇਦ ਸ਼ਾਸਤ੍ਰਾਂ ਦਾ ਉੱਤਮ ਸਿੱਧਾਂਤ ਕਿ) ਪੂਰੇ ਸਤਿਗੁਰੂ ਦਾ ਬਚਨ (ਸਭ ਤੋਂ) ਵਧੀਕ ਪ੍ਰਮਾਣੀਕ ਹੈ। ਆਗਮੁ = ਸ਼ਾਸਤ੍ਰ। ਨਿਗਮੁ = ਵੇਦ। ਉਪਰਿ ਆਇਆ = (ਸਭ ਤੋਂ ਵਧੀਕ) ਪ੍ਰਮਾਣਿਕ ਹੈ।
ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥੨॥
The glorious greatness of the Perfect Guru is pleasing to the GurSikh; the self-willed manmukhs have lost this opportunity. ||2||
(ਇਸ ਵਾਸਤੇ) ਗੁਰਸਿੱਖਾਂ ਨੂੰ ਪੂਰੇ ਸਤਿਗੁਰੂ ਦੀ ਵਡਿਆਈ ਚੰਗੀ ਲੱਗਦੀ ਹੈ (ਪਰ) ਮਨਮੁਖਾਂ ਨੂੰ ਗੁਰੂ ਦੀ ਵਡਿਆਈ ਸਮਝਣ ਦਾ ਉਹ ਸਮਾਂ ਹੱਥ ਨਹੀਂ ਆਉਂਦਾ ॥੨॥ ਹਥਿ ਨ ਆਵੈ = ਨਹੀਂ ਮਿਲਦਾ ॥੨॥