ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥
Why are you engrossed in sin and corruption? You are not detached, even for a moment!
ਤੂੰ ਵਿਸ਼ਿਆਂ ਨਾਲ ਕਿਉਂ (ਇਤਨਾ) ਮਸਤ ਰਹਿੰਦਾ ਹੈਂ? ਤੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਵਿਸ਼ਿਆਂ ਤੋਂ ਚਿੱਤ ਨਹੀਂ ਹਟਾਂਦਾ। ਬਿਖਿਅਨ ਸਿਉ = ਵਿਸ਼ਿਆਂ ਨਾਲ। ਕਾਹੇ = ਕਿਉਂ? ਨਿਮਖ = (निमेष) ਅੱਖ ਝਮਕਣ ਜਿਤਨੇ ਸਮੇ ਲਈ। ਨ ਹੋਹਿ = ਨ ਹੋਹਿਂ, ਤੂੰ ਨਹੀਂ ਹੁੰਦਾ। ਉਦਾਸੁ = ਉਪਰਾਮ।
ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥
Says Nanak, meditate, vibrate upon the Lord, and you shall not be caught in the noose of death. ||2||
ਨਾਨਕ ਆਖਦਾ ਹੈ- ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ। (ਭਜਨ ਦੀ ਬਰਕਤਿ ਨਾਲ) ਜਮਾਂ ਦੀ ਫਾਹੀ (ਗਲ ਵਿਚ) ਨਹੀਂ ਪੈਂਦੀ ॥੨॥ ਪਰੈ ਨ = ਨਹੀਂ ਪੈਂਦੀ। ਫਾਸ = ਫਾਹੀ ॥੨॥