ਸਵੈਯਾ ॥
SWAYYA
ਸਵੈਯਾ:
ਜੈਸੇ ਤ੍ਰਿਨਾਵ੍ਰਤ ਅਉ ਅਘ ਕੋ ਸੁ ਬਕਾਸੁਰ ਕੋ ਬਧ ਜਾ ਮੁਖ ਫਾਰਿਓ ॥
The way in which Tranavrata, Aghasura and Bakasura were killed and their faces were torn
ਜਿਸ ਤਰ੍ਹਾਂ ਤ੍ਰਿਣਾਵਰਤ ਅਤੇ ਅਘ (ਦੈਂਤ) ਨੂੰ ਮਾਰਿਆ ਸੀ ਅਤੇ ਬਕਾਸੁਰ ਦਾ ਮੂੰਹ ਫਾੜ ਦਿੱਤਾ ਸੀ।
ਖੰਡ ਕੀਓ ਸਕਟਾਸੁਰ ਕੋ ਗਹਿ ਕੇਸਨ ਤੇ ਜਿਹ ਕੰਸ ਪਛਾਰਿਓ ॥
The way in which chopping Shaktasura into bits and Kansa was caught and knocked down by catching him from his hair
ਜਿਸ ਨੇ ਸਕਟਾਸੁਰ (ਦੈਂਤ) ਨੂੰ ਪਕੜ ਕੇ ਟੋਟੇ ਟੋਟੇ ਕਰ ਦਿੱਤਾ ਸੀ ਅਤੇ ਕੰਸ ਨੂੰ ਕੇਸਾਂ ਤੋਂ ਪਕੜ ਕੇ ਪਛਾੜ ਦਿੱਤਾ ਸੀ।
ਸੰਧਿ ਜਰਾ ਹੂ ਕੋ ਸੈਨ ਮਥਿਓ ਅਰੁ ਸਤ੍ਰਨ ਕੋ ਜਿਹ ਮਾਨਹਿ ਟਾਰਿਓ ॥
ਜਿਸ ਨੇ ਜਰਾਸੰਧ ਦੀ ਸੈਨਾ ਨੂੰ ਮਸਲ ਦਿੱਤਾ ਸੀ ਅਤੇ ਵੈਰੀਆਂ ਦਾ ਹੰਕਾਰ ਨਸ਼ਟ ਕਰ ਦਿੱਤਾ ਸੀ।
ਤਿਉ ਬ੍ਰਿਜ ਨਾਇਕ ਸਾਧਨ ਕੇ ਪੁਨਿ ਚਾਹਤ ਹੈ ਸਭ ਪਾਪਨ ਟਾਰਿਓ ॥੨੪੮੧॥
The way in which the army of Jarasandh was churned and his pride was shattered, in the same way, Krishna wants to finish all the sins of those women.2481.
ਉਸੇ ਤਰ੍ਹਾਂ ਫਿਰ ਸ੍ਰੀ ਕ੍ਰਿਸ਼ਨ ਸੰਤਾਂ (ਭਗਤਾਂ) ਦੇ ਸਾਰਿਆਂ ਪਾਪਾਂ ਨੂੰ ਖ਼ਤਮ ਕਰ ਦੇਣਾ ਚਾਹੁੰਦੇ ਹਨ ॥੨੪੮੧॥
ਜੋ ਬ੍ਰਿਜ ਨਾਇਕ ਕੇ ਰੁਚ ਸੋ ਕਬਿ ਸ︀ਯਾਮ ਭਨੈ ਫੁਨਿ ਗੀਤਨ ਗੈ ਹੈ ॥
ਕਵੀ ਸ਼ਿਆਮ ਕਹਿੰਦੇ ਹਨ, ਜੋ (ਸਾਧਕ) ਪ੍ਰੇਮ ਪੂਰਵਕ ਸ੍ਰੀ ਕ੍ਰਿਸ਼ਨ ਦੇ ਗੀਤਾਂ ਦਾ ਗਾਇਨ ਕਰਦਾ ਹੈ।
ਚਾਤੁਰਤਾ ਸੰਗ ਜੋ ਹਰਿ ਕੋ ਜਸੁ ਬੀਚ ਕਬਿਤਨ ਕੇ ਸੁ ਬਨੈ ਹੈ ॥
Whosoever will sing the songs of Krishna with love, describe his glory in a nice way in poetry,
ਜੋ (ਕਵੀ) ਸਿਆਣਪ ਨਾਲ ਸ੍ਰੀ ਕ੍ਰਿਸ਼ਨ ਦੇ ਯਸ਼ ਨੂੰ ਕਵਿਤਾ ਵਿਚ ਬੰਨ੍ਹਦਾ ਹੈ।
ਅਉਰਨ ਤੇ ਸੁਨਿ ਜੋ ਚਰਚਾ ਹਰਿ ਕੀ ਹਰਿ ਕੋ ਮਨ ਭੀਤਰ ਦੈ ਹੈ ॥
ਜੋ (ਵਿਅਕਤੀ) ਹੋਰਨਾਂ ਤੋਂ ਸ੍ਰੀ ਕ੍ਰਿਸ਼ਨ ਦੀ ਚਰਚਾ ਸੁਣ ਕੇ ਸ੍ਰੀ ਕ੍ਰਿਸ਼ਨ ਵਿਚ ਮਨ ਨੂੰ ਟਿਕਾਉਂਦਾ ਹੈ।
ਸੋ ਕਬਿ ਸ︀ਯਾਮ ਭਨੈ ਧਰਿ ਕੈ ਤਨ ਯਾ ਭਵ ਭੀਤਰ ਫੇਰਿ ਨ ਐ ਹੈ ॥੨੪੮੨॥
Discuss in his mind about the Lord on listening about Him from others, the poet Shyam says that he will not assume another body and transmigrate.2482.
ਕਵੀ ਸ਼ਿਆਮ ਕਹਿੰਦੇ ਹਨ, ਉਹ (ਵਿਅਕਤੀ) ਸ਼ਰੀਰ ਧਾਰਨ ਕਰ ਕੇ ਫਿਰ ਇਸ ਸੰਸਾਰ ਵਿਚ ਨਹੀਂ ਆਉਂਦੇ ॥੨੪੮੨॥
ਜੋ ਉਪਮਾ ਬ੍ਰਿਜਨਾਥ ਕੀ ਗਾਇ ਹੈ ਅਉਰ ਕਬਿਤਨ ਬੀਚ ਕਰੈਗੇ ॥
ਜੋ (ਵਿਅਕਤੀ) ਸ੍ਰੀ ਕ੍ਰਿਸ਼ਨ ਦੀ ਉਪਮਾ ਗਾਉਂਦਾ ਹੈ ਅਤੇ ਕਵਿਤਾ ਵਿਚ ਰਚਦਾ ਹੈ।
ਪਾਪਨ ਕੀ ਤੇਊ ਪਾਵਕ ਮੈ ਕਬਿ ਸ︀ਯਾਮ ਭਨੈ ਕਬਹੂੰ ਨ ਜਰੈਗੇ ॥
Those who will sing the praises of Krishna and narrate him in poetry, will never burn in the fire of sin
ਕਵੀ ਸ਼ਿਆਮ ਕਹਿੰਦੇ ਹਨ, ਉਹ ਪਾਪਾਂ ਦੀ ਅਗਨੀ ਵਿਚ ਕਦੇ ਨਹੀਂ ਸੜਦਾ।
ਚਿੰਤ ਸਭੈ ਮਿਟ ਹੈ ਜੁ ਰਹੀ ਛਿਨ ਮੈ ਤਿਨ ਕੇ ਅਘ ਬ੍ਰਿੰਦ ਟਰੈਗੇ ॥
All their anxieties will be destroyed and all their sins will end collectively
ਜਿਨ੍ਹਾਂ (ਦੀ ਸੁਰਤ) ਛਿਣ ਭਰ ਲਈ (ਕ੍ਰਿਸ਼ਨ ਦੇ ਪ੍ਰੇਮ ਵਿਚ) ਲਗ ਗਈ ਹੈ, ਉਨ੍ਹਾਂ ਦੇ ਸਾਰੇ ਪਾਪ ਦੂਰ ਹੋ ਜਾਣਗੇ ਅਤੇ ਸਾਰੀਆਂ ਚਿੰਤਾਵਾਂ ਮਿਟ ਜਾਣਗੀਆਂ।
ਜੇ ਨਰ ਸ︀ਯਾਮ ਜੂ ਕੇ ਪਰਸੇ ਪਗ ਤੇ ਨਰ ਫੇਰਿ ਨ ਦੇਹ ਧਰੈਗੇ ॥੨੪੮੩॥
That person, who will touch the feet of Krishna, he will never assume the body again.2483.
ਜੋ ਪੁਰਸ਼ ਕ੍ਰਿਸ਼ਨ ਜੀ ਦੇ ਚਰਨ ਪਰਸਣਗੇ, ਉਹ ਪੁਰਸ਼ ਫਿਰ ਦੇਹ ਧਾਰਨ ਨਹੀਂ ਕਰਨਗੇ ॥੨੪੮੩॥
ਜੋ ਬ੍ਰਿਜ ਨਾਇਕ ਕੋ ਰੁਚਿ ਸੋ ਕਬਿ ਸ︀ਯਾਮ ਭਨੈ ਫੁਨਿ ਜਾਪੁ ਜਪੈ ਹੈ ॥
ਕਵੀ ਸ਼ਿਆਮ ਕਹਿੰਦੇ ਹਨ, ਫਿਰ ਜੋ (ਵਿਅਕਤੀ) ਰੁਚੀ ਪੂਰਵਕ ਸ੍ਰੀ ਕ੍ਰਿਸ਼ਨ ਦਾ ਜਾਪ ਜਪਦੇ ਹਨ।
ਜੋ ਤਿਹ ਕੇ ਹਿਤ ਕੈ ਮਨ ਮੈ ਬਹੁ ਮੰਗਨ ਲੋਗਨ ਕਉ ਧਨ ਦੈ ਹੈ ॥
He, who will repeat the name of Krishna with love, who will give wealth etc. to the person remembering him,
ਜੋ (ਵਿਅਕਤੀ) ਮਨ ਵਿਚ ਉਸ (ਸ੍ਰੀ ਕ੍ਰਿਸ਼ਨ) ਦੇ ਪ੍ਰੇਮ ਕਰ ਕੇ, ਮੰਗਤਿਆਂ ਨੂੰ ਧਨ ਦਿੰਦੇ ਹਨ।
ਜੋ ਤਜਿ ਕਾਜ ਸਭੈ ਘਰ ਕੇ ਤਿਹ ਪਾਇਨ ਕੇ ਚਿਤ ਭੀਤਰ ਦੈ ਹੈ ॥
ਜੋ (ਵਿਅਕਤੀ) ਘਰ ਦੇ ਸਾਰੇ ਕੰਮਾਂ ਨੂੰ ਛਡ ਕੇ ਉਸ ਦੇ ਚਰਨਾਂ ਨੂੰ ਚਿਤ ਅੰਦਰ (ਸਥਾਨ) ਦਿੰਦੇ ਹਨ।
ਭੀਤਰ ਤੇ ਅਬ ਯਾ ਜਗ ਕੇ ਅਘ ਬ੍ਰਿੰਦਨ ਬੀਰ ਬਿਦਾ ਕਰਿ ਜੈ ਹੈ ॥੨੪੮੪॥
Who will absorb his mind in the feet of Krishna, abandoning all the tasks of the householder, then all the sins of the world will bid adieu to his mind.2484.
ਉਹ (ਅਧਿਆਤਮਿਕ) ਸੂਰਮੇ ਇਸ ਸੰਸਾਰ ਵਿਚ (ਜੀਉਂਦਿਆਂ ਹੀ) ਪਾਪਾਂ ਦੇ ਸਮੂਹ ਨੂੰ ਵਿਦਾ ਕਰ ਦਿੰਦੇ ਹਨ (ਅਤੇ ਆਪ ਬ੍ਰਹਮ ਲੋਕ ਵਿਚ) ਚਲੇ ਜਾਂਦੇ ਹਨ ॥੨੪੮੪॥
ਪ੍ਰੇਮ ਕੀਓ ਨ ਕੀਓ ਬਹੁਤੋ ਤਪ ਕਸਟ ਸਹਿਓ ਤਨ ਕੋ ਅਤਿ ਤਾਯੋ ॥
Though one was not absorbed in love, he endured many suffering on his body and performed austerities
ਜਿਸ ਨੇ ਪ੍ਰੇਮ ਨਾ ਕੀਤਾ, (ਪਰ) ਬਹੁਤ ਤਪ ਕੀਤਾ, ਕਸ਼ਟ ਸਹੇ ਅਤੇ ਸ਼ਰੀਰ ਨੂੰ ਖ਼ੂਬ ਤਪਾਇਆ।
ਕਾਸੀ ਮੈ ਜਾਇ ਪੜਿਓ ਅਤਿ ਹੀ ਬਹੁ ਬੇਦਨ ਕੋ ਕਰਿ ਸਾਰ ਨ ਆਯੋ ॥
Though he received instructions about eh recitation of the Vedas at Kashi, but did not comprehend its essence
ਕਾਸ਼ੀ ਵਿਚ ਜਾ ਕੇ ਵੇਦਾਂ ਨੂੰ ਬਹੁਤ ਅਧਿਕ ਪੜ੍ਹਿਆ, (ਪਰ ਉਨ੍ਹਾਂ ਦੇ) ਹੱਥ ਵਿਚ ਸਾਰ ਤਤ੍ਵ ਪ੍ਰਾਪਤ ਨਾ ਹੋਇਆ।
ਦਾਨ ਦੀਏ ਬਸਿ ਹ੍ਵੈ ਗਯੋ ਸ︀ਯਾਮ ਸਭੈ ਅਪਨੋ ਤਿਨ ਦਰਬ ਗਵਾਯੋ ॥
(ਜਿਨ੍ਹਾਂ ਨੇ) ਦਾਨ ਦਿੱਤੇ, (ਕੀ) ਸ੍ਰੀ ਕ੍ਰਿਸ਼ਨ ਉਨ੍ਹਾਂ ਦੇ ਵਸ ਹੋ ਗਿਆ ਹੈ, (ਨਹੀਂ) ਉਨ੍ਹਾਂ ਸਭਨਾਂ ਨੇ ਆਪਣਾ ਧਨ ਹੀ ਗੰਵਾਇਆ ਹੈ।
ਅੰਤ੍ਰਿ ਕੀ ਰੁਚਿ ਕੈ ਹਰਿ ਸਿਉ ਜਿਹ ਹੇਤ ਕੀਓ ਤਿਨ ਹੂ ਹਰਿ ਪਾਯੋ ॥੨੪੮੫॥
Though thinking this he gave in charity all his wealth that the Lord will be pleased, but he who has loved the Lord from the core of his heart, he could only realise the Lord.2485.
ਜਿਸ ਨੇ ਅੰਦਰਲੀ ਰੁਚੀ ਨਾਲ ਸ੍ਰੀ ਕ੍ਰਿਸ਼ਨ ਨਾਲ ਪ੍ਰੇਮ ਕੀਤਾ ਹੈ, ਉਨ੍ਹਾਂ ਨੇ ਹੀ ਸ੍ਰੀ ਕ੍ਰਿਸ਼ਨ ਨੂੰ ਪ੍ਰਾਪਤ ਕੀਤਾ ਹੈ ॥੨੪੮੫॥
ਕਾ ਭਯੋ ਜੋ ਬਕ ਲੋਚਨ ਮੂੰਦ ਕੈ ਬੈਠਿ ਰਹਿਓ ਜਗ ਭੇਖ ਦਿਖਾਏ ॥
What then, if some crane-like devotee had been performing heresy by closing his eyes and showing it to the people
ਕੀ ਹੋਇਆ ਜੋ (ਕੋਈ) ਬਗਲੇ (ਵਾਂਗ) ਅੱਖਾਂ ਬੰਦ ਕਰ ਕੇ ਬੈਠ ਰਿਹਾ ਹੈ, ਜਗਤ ਨੂੰ ਭੇਖ ਵਿਖਾਉਂਦਾ ਹੈ।
ਮੀਨ ਫਿਰਿਓ ਜਲ ਨ੍ਰਹਾਤ ਸਦਾ ਤੁ ਕਹਾ ਤਿਹ ਕੇ ਕਰਿ ਮੋ ਹਰਿ ਆਏ ॥
Someone might have been taking bath at all the pilgrim-stations like a fish, has he ever been able to realise the Lord?
ਮੱਛੀ (ਵਾਂਗ) ਸਦਾ ਜਲ ਵਿਚ ਨ੍ਹਾਉਂਦਾ ਫਿਰਿਆ ਹੈ, ਤਾਂ ਕੀ ਹੋਇਆ। (ਕੀਹ) ਉਸ ਦੇ ਹੱਥ ਵਿਚ ਹਰਿ ਆ ਗਿਆ ਹੈ।
ਦਾਦੁਰ ਜੋ ਦਿਨ ਰੈਨਿ ਰਟੈ ਸੁ ਬਿਹੰਗ ਉਡੈ ਤਨਿ ਪੰਖ ਲਗਾਏ ॥
ਡੱਡੂ (ਵਾਂਗ) ਜੋ ਦਿਨ ਰਾਤ ਬੋਲਦਾ ਰਹਿੰਦਾ ਹੈ, ਜਾਂ ਸ਼ਰੀਰ ਉਤੇ ਖੰਭ ਲਗਾ ਕੇ ਪੰਛੀ (ਵਾਂਗ) ਉਡ ਗਿਆ ਹੈ।
ਸ︀ਯਾਮ ਭਨੈ ਇਹ ਸੰਤ ਸਭਾ ਬਿਨੁ ਪ੍ਰੇਮ ਕਹੂ ਬ੍ਰਿਜਨਾਥ ਰਿਝਾਏ ॥੨੪੮੬॥
The frogs croak day and night, the birds always fly, but the poet Shyam says that inspite of repeating (the Name) and running hither and thither, none has been able to please Krishna without love.2486.
(ਕਵੀ) ਸ਼ਿਆਮ ਕਹਿੰਦੇ ਹਨ, ਸਾਰੇ ਸੰਤ ਇਹ (ਕਹਿੰਦੇ ਹਨ) ਕਿ ਪ੍ਰੇਮ ਤੋਂ ਬਿਨਾ ਕਿਸੇ ਨੇ ਵੀ ਸ੍ਰੀ ਕ੍ਰਿਸ਼ਨ ਨੂੰ ਪ੍ਰਸੰਨ ਨਹੀਂ ਕੀਤਾ ॥੨੪੮੬॥
ਲਾਲਚ ਜੋ ਧਨ ਕੇ ਕਿਨਹੂ ਜੁ ਪੈ ਗਾਇ ਭਲੈ ਪ੍ਰਭ ਗੀਤ ਸੁਨਾਯੋ ॥
ਜੇ ਕਿਸੇ ਨੇ ਧਨ ਦੇ ਲਾਲਚ ਵਸ ਹੋ ਕੇ ਕਿਸੇ ਕੋਲ ਪ੍ਰਭੂ ਦੇ ਚੰਗੀ ਤਰ੍ਹਾਂ ਗੀਤ ਸੁਣਾਏ ਹਨ।
ਨਾਚ ਨਚਿਓ ਨ ਖਚਿਓ ਤਿਹ ਮੈ ਹਰਿ ਲੋਕ ਅਲੋਕ ਕੋ ਪੈਡ ਨ ਪਾਯੋ ॥
He, who eulogises the Lord, coveting for wealth, and dances without loving Him, he could not realise the path leading towards the Lord
(ਜੇ ਕਿਸੇ ਨੇ ਭਗਤੀ ਕਰਨ ਲਈ) ਨਾਚ ਨਚਿਆ ਹੈ, (ਪਰ) ਉਸ ਵਿਚ ਮਗਨ ਨਹੀਂ ਹੋਇਆ, (ਤਾਂ ਉਸ ਨੇ) ਹਰਿ ਦੇ ਅਲੌਕਿਕ ਲੋਕ ਦਾ ਮਾਰਗ ਨਹੀਂ ਪਾਇਆ।
ਹਾਸ ਕਰਿਓ ਜਗ ਮੈ ਆਪੁਨੋ ਸੁਪਨੇ ਹੂ ਨ ਗਿਆਨ ਕੋ ਤਤੁ ਜਨਾਯੋ ॥
He, who passed all his life in mere sporting, and did not know the essence of knowledge, he also could not realise the Lord
(ਉਸ ਨੇ) ਜਗਤ ਵਿਚ ਆਪਣਾ ਹਾਸਾ ਕਰਾਇਆ ਹੈ, (ਕਿਉਂਕਿ) ਉਸ ਨੇ ਸੁਪਨੇ ਵਿਚ ਵੀ ਗਿਆਨ ਦੇ ਤਤ੍ਵ ਨੂੰ ਨਹੀਂ ਜਾਣਿਆ ਹੈ।
ਪ੍ਰੇਮ ਬਿਨਾ ਕਬਿ ਸ︀ਯਾਮ ਭਨੈ ਕਰਿ ਕਾਹੂ ਕੇ ਮੈ ਬ੍ਰਿਜ ਨਾਇਕ ਆਯੋ ॥੨੪੮੭॥
How can one realise Lord Krishna, without loving Him?2487.
ਕਵੀ ਸ਼ਿਆਮ ਕਹਿੰਦੇ ਹਨ, ਪ੍ਰੇਮ ਤੋਂ ਬਿਨਾ ਸ੍ਰੀ ਕ੍ਰਿਸ਼ਨ ਕਿਸੇ ਦੇ ਹੱਥ ਵਿਚ ਨਹੀਂ ਆਇਆ ॥੨੪੮੭॥
ਹਾਰਿ ਚਲੇ ਗ੍ਰਿਹ ਆਪਨੇ ਕੋ ਬਨ ਮੋ ਬਹੁਤੋ ਤਿਨ ਧਿਆਨ ਲਗਾਏ ॥
Those who meditate in the forest, they ultimately, getting tired, come back to their homes
(ਜੋ) ਆਪਣੇ ਘਰ ਬਾਰ ਤੋਂ ਹਾਰ ਕੇ ਬਨ ਨੂੰ ਚਲੇ ਗਏ ਹਨ (ਅਤੇ ਉਥੇ) ਉਨ੍ਹਾਂ ਨੇ ਬਹਤੁ ਧਿਆਨ ਲਗਾਇਆ ਹੈ।
ਸਿਧ ਸਮਾਧਿ ਅਗਾਧਿ ਕਥਾ ਮੁਨਿ ਖੋਜ ਰਹੇ ਹਰਿ ਹਾਥਿ ਨ ਆਏ ॥
The adepts and the sages have been seeking the Lord through contemplation, but that Lord could not be realised by anyone
ਸਿੱਧ ਹੋ ਕੇ ਸਮਾਧੀ ਲਗਾਈ ਹੈ, ਮੁਨੀ ਹੋ ਕੇ ਅਗਾਧ ਕਥਾ (ਸੁਣੀ ਹੈ) (ਉਹ ਸਾਰੇ) ਖੋਜ ਰਹੇ ਹਨ, (ਪਰ ਉਨ੍ਹਾਂ ਦੇ) ਹੱਥ ਵਿਚ ਹਰਿ ਨਹੀਂ ਆਇਆ।
ਸ︀ਯਾਮ ਭਨੈ ਸਭ ਬੇਦ ਕਤੇਬਨ ਸੰਤਨ ਕੇ ਮਤਿ ਯੌ ਠਹਰਾਏ ॥
(ਕਵੀ) ਸ਼ਿਆਮ ਕਹਿੰਦੇ ਹਨ ਕਿ ਸਾਰੇ ਵੇਦਾਂ, ਕਤੇਬਾਂ ਅਤੇ ਸੰਤਾਂ ਦੇ ਮਤ ਵਿਚ ਇਹੀ ਠਹਿਰਾਇਆ ਹੋਇਆ ਹੈ।
ਭਾਖਤ ਹੈ ਕਬਿ ਸੰਤ ਸੁਨੋ ਜਿਹ ਪ੍ਰੇਮ ਕੀਏ ਤਿਹ ਸ੍ਰੀਪਤਿ ਪਾਏ ॥੨੪੮੮॥
All the Vedas, Katebs (Semitic Scriptures) and the saints say this that whosoever has loved the Lord, he has realized Him.2488.
ਕਵੀ ਕਹਿੰਦੇ ਹਨ। ਹੇ ਸੰਤੋ! ਸੁਣੋ, ਜਿਨ੍ਹਾਂ ਨੇ ਪ੍ਰੇਮ ਕੀਤਾ ਹੈ, ਉਨ੍ਹਾਂ ਨੇ ਹੀ ਪ੍ਰਭੂ ਨੂੰ ਪ੍ਰਾਪਤ ਕੀਤਾ ਹੈ ॥੨੪੮੮॥
ਛਤ੍ਰੀ ਕੋ ਪੂਤ ਹੌ ਬਾਮਨ ਕੋ ਨਹਿ ਕੈ ਤਪੁ ਆਵਤ ਹੈ ਜੁ ਕਰੋ ॥
I am the son of a Kshatriya and not of a Brahmin who may instruct for performing severe austerities
(ਮੈਂ) ਛਤ੍ਰੀ ਦਾ ਪੁੱਤਰ ਹਾਂ, ਬ੍ਰਾਹਮਣ ਦਾ (ਪੁੱਤਰ) ਨਹੀਂ ਹਾਂ। (ਮੈਨੂੰ) ਤਪ ਕਰਨਾ ਕਿਥੇ ਆਉਂਦਾ ਹੈ, ਜੇ ਕਰਾਂ।
ਅਰੁ ਅਉਰ ਜੰਜਾਰ ਜਿਤੋ ਗ੍ਰਿਹ ਕੋ ਤੁਹਿ ਤਿਆਗਿ ਕਹਾ ਚਿਤ ਤਾ ਮੈ ਧਰੋ ॥
How can I absorb myself in the embarrassments of the world by leaving you
ਅਤੇ ਘਰ ਦੇ ਹੋਰ ਜਿਤਨੇ ਜੰਜਾਲ ਹਨ, ਤੁਹਾਨੂੰ ਤਿਆਗ ਕੇ ਕੀਹ ਚਿਤ ਉਨ੍ਹਾਂ ਵਿਚ ਧਰਾਂ।
ਅਬ ਰੀਝਿ ਕੈ ਦੇਹੁ ਵਹੈ ਹਮ ਕਉ ਜੋਊ ਹਉ ਬਿਨਤੀ ਕਰ ਜੋਰਿ ਕਰੋ ॥
Whatever request I am making with my folded hands, O Lord!
(ਇਸ ਲਈ) ਹੁਣ ਪ੍ਰਸੰਨ ਹੋ ਕੇ ਮੈਨੂੰ ਉਹੀ (ਵਰ) ਦਿਓ, ਜੋ ਮੈਂ ਹੱਥ ਜੋੜ ਕੇ ਬੇਨਤੀ ਕਰਦਾ ਹਾਂ।
ਜਬ ਆਉ ਕੀ ਅਉਧ ਨਿਦਾਨ ਬਨੈ ਅਤਿ ਹੀ ਰਨ ਮੈ ਤਬ ਜੂਝਿ ਮਰੋ ॥੨੪੮੯॥
Kindly be graceful and bestow this boon on me that when ever my end comes, then I may die fighting in the battlefield.2489.
ਜਦੋਂ ਮੇਰੀ ਆਯੂ ਦੀ ਅਵਧੀ ਦਾ ਅੰਤ ਆ ਬਣੇ ਤਾਂ ਭਿਆਨਕ ਯੁੱਧ ਵਿਚ ਲੜਦਾ ਹੋਇਆ ਮਰ ਜਾਵਾਂ ॥੨੪੮੯॥