ਭੈਰਉ ਮਹਲਾ ੫ ॥
Bhairao, Fifth Mehl:
ਭੈਰਉ ਪੰਜਵੀਂ ਪਾਤਿਸ਼ਾਹੀ।
ਗੁਰ ਸੁਪ੍ਰਸੰਨ ਹੋਏ ਭਉ ਗਏ ॥
When the Guru was totally pleased, my fear was taken away.
ਸਤਿਗੁਰੂ ਜਿਸ ਮਨੁੱਖ ਉਤੇ ਬਹੁਤ ਪ੍ਰਸੰਨ ਹੁੰਦਾ ਹੈ, ਉਸ ਦਾ ਹਰੇਕ ਡਰ ਦੂਰ ਹੋ ਜਾਂਦਾ ਹੈ, ਸੁਪ੍ਰਸੰਨ = ਚੰਗੀ ਤਰ੍ਹਾਂ ਖ਼ੁਸ਼। ਭਉ ਗਏ = ਭਉ ਗਇਆ, ਹਰੇਕ ਡਰ ਦੂਰ ਹੋ ਗਿਆ।
ਨਾਮ ਨਿਰੰਜਨ ਮਨ ਮਹਿ ਲਏ ॥
I enshrine the Name of the Immaculate Lord within my mind.
(ਕਿਉਂਕਿ) ਉਹ ਮਨੁੱਖ (ਹਰ ਵੇਲੇ) ਮਾਇਆ-ਰਹਿਤ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਨਿਰੰਜਨ = {ਨਿਰ-ਅੰਜਨ} ਮਾਇਆ ਦੀ ਕਾਲਖ ਤੋਂ ਰਹਿਤ ਪ੍ਰਭੂ। ਲਏ = ਲੈਂਦਾ ਹੈ।
ਦੀਨ ਦਇਆਲ ਸਦਾ ਕਿਰਪਾਲ ॥
He is Merciful to the meek, forever Compassionate.
ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਕਿਰਪਾ ਕਰਦਾ ਹੈ,
ਬਿਨਸਿ ਗਏ ਸਗਲੇ ਜੰਜਾਲ ॥੧॥
All my entanglements are finished. ||1||
(ਉਸ ਦੇ ਅੰਦਰੋਂ) ਮਾਇਆ ਦੇ ਮੋਹ ਦੇ ਸਾਰੇ ਬੰਧਨ ਨਾਸ ਹੋ ਜਾਂਦੇ ਹਨ ॥੧॥ ਸਗਲੇ = ਸਾਰੇ। ਜੰਜਾਲ = ਮਾਇਆ ਦੇ ਮੋਹ ਦੇ ਬੰਧਨ ॥੧॥
ਸੂਖ ਸਹਜ ਆਨੰਦ ਘਨੇ ॥
I have found peace, poise, and myriads of pleasures.
(ਉਸ ਦੇ ਅੰਦਰ) ਆਤਮਕ ਅਡੋਲਤਾ ਦੇ ਬੜੇ ਸੁਖ ਆਨੰਦ ਬਣੇ ਰਹਿੰਦੇ ਹਨ, ਸਹਜ = ਆਤਮਕ ਅਡੋਲਤਾ। ਘਨੇ = ਬਹੁਤ।
ਸਾਧਸੰਗਿ ਮਿਟੇ ਭੈ ਭਰਮਾ ਅੰਮ੍ਰਿਤੁ ਹਰਿ ਹਰਿ ਰਸਨ ਭਨੇ ॥੧॥ ਰਹਾਉ ॥
In the Saadh Sangat, the Company of the Holy, fear and doubt are dispelled. My tongue chants the Ambrosial Name of the Lord, Har, Har. ||1||Pause||
ਸਾਧ ਸੰਗਤ ਵਿਚ ਰਹਿ ਕੇ ਉਸ ਦੇ ਸਾਰੇ ਡਰ ਵਹਿਮ ਦੂਰ ਹੋ ਜਾਂਦੇ ਹਨ, ਜਿਹੜਾ ਮਨੁੱਖ ਆਪਣੀ ਜੀਭ ਨਾਲ ਆਮਤਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦਾ ਰਹਿੰਦਾ ਹੈ ॥੧॥ ਰਹਾਉ ॥ ਸੰਗਿ = ਸੰਗਤ ਵਿਚ। ਭੈ = {'ਭਉ' ਤੋਂ ਬਹੁ-ਵਚਨ} ਸਾਰੇ ਡਰ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ। ਰਸਨ = ਜੀਭ ਨਾਲ। ਭਨੇ = ਉਚਾਰਦਾ ਹੈ ॥੧॥ ਰਹਾਉ ॥
ਚਰਨ ਕਮਲ ਸਿਉ ਲਾਗੋ ਹੇਤੁ ॥
I have fallen in love with the Lord's Lotus Feet.
ਪ੍ਰਭੂ ਦੇ ਸੋਹਣੇ ਚਰਨਾਂ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਹੇਤੁ = ਹਿਤ, ਪਿਆਰ।
ਖਿਨ ਮਹਿ ਬਿਨਸਿਓ ਮਹਾ ਪਰੇਤੁ ॥
In an instant, the terrible demons are destroyed.
ਉਸ ਦੇ ਅੰਦਰੋਂ (ਖੋਟਾ ਸੁਭਾਉ-ਰੂਪ) ਵੱਡਾ ਪ੍ਰੇਤ ਇਕ ਖਿਨ ਵਿਚ ਮੁੱਕ ਜਾਂਦਾ ਹੈ। ਪਰੇਤੁ = ਅਸੁੱਧ ਸੁਭਾਉ, ਖੋਟਾ ਸੁਭਾਉ।
ਆਠ ਪਹਰ ਹਰਿ ਹਰਿ ਜਪੁ ਜਾਪਿ ॥
Twenty-four hours a day, I meditate and chant the Name of the Lord, Har, Har.
ਤੂੰ ਅੱਠੇ ਪਹਿਰ ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰ, ਜਾਪਿ = ਜਪਿਆ ਕਰ।
ਰਾਖਨਹਾਰ ਗੋਵਿਦ ਗੁਰ ਆਪਿ ॥੨॥
The Guru is Himself the Savior Lord, the Lord of the Universe. ||2||
ਸਭ ਦੀ ਰੱਖਿਆ ਕਰ ਸਕਣ ਵਾਲਾ ਗੁਰੂ ਗੋਬਿੰਦ ਆਪ (ਤੇਰੀ ਭੀ ਰੱਖਿਆ ਕਰੇਗਾ) ॥੨॥
ਅਪਨੇ ਸੇਵਕ ਕਉ ਸਦਾ ਪ੍ਰਤਿਪਾਰੈ ॥
He Himself cherishes His servant forever.
ਪ੍ਰਭੂ ਆਪਣੇ ਸੇਵਕ ਦੀ ਆਪ ਰੱਖਿਆ ਕਰਦਾ ਹੈ, ਕਉ = ਨੂੰ। ਪ੍ਰਤਿਪਾਰੈ = ਪਾਲਦਾ ਹੈ।
ਭਗਤ ਜਨਾ ਕੇ ਸਾਸ ਨਿਹਾਰੈ ॥
He watches over every breath of His humble devotee.
ਪ੍ਰਭੂ ਆਪਣੇ ਭਗਤਾਂ ਦੇ ਸੁਆਸਾਂ ਨੂੰ ਗਹੁ ਨਾਲ ਤੱਕਦਾ ਰਹਿੰਦਾ ਹੈ (ਭਾਵ, ਬੜੇ ਧਿਆਨ ਨਾਲ ਭਗਤ ਜਨਾਂ ਦੀ ਰਾਖੀ ਕਰਦਾ ਹੈ)। ਸਾਸ = ਸਾਹ {ਬਹੁ-ਵਚਨ}। ਨਿਹਾਰੈ = ਵੇਖਦਾ ਹੈ, ਤੱਕਦਾ ਹੈ।
ਮਾਨਸ ਕੀ ਕਹੁ ਕੇਤਕ ਬਾਤ ॥
Tell me, what is the nature of human beings?
ਦੱਸ, ਮਨੁੱਖ ਵਿਚਾਰੇ ਭਗਤ ਜਨਾਂ ਦਾ ਕੀਹ ਵਿਗਾੜ ਸਕਦੇ ਹਨ? ਮਾਨਸ = ਮਨੁੱਖ। ਕਹੁ = ਦੱਸ। ਕੇਤਕ ਬਾਤ = ਕੀਹ ਪਾਂਇਆਂ?
ਜਮ ਤੇ ਰਾਖੈ ਦੇ ਕਰਿ ਹਾਥ ॥੩॥
The Lord extends His Hand, and saves them from the Messenger of Death. ||3||
ਪਰਮਾਤਮਾ ਤਾਂ ਉਹਨਾਂ ਨੂੰ ਹੱਥ ਦੇ ਕੇ ਜਮਾਂ ਤੋਂ ਭੀ ਬਚਾ ਲੈਂਦਾ ਹੈ ॥੩॥ ਜਮ ਤੇ = ਜਮਾਂ ਤੋਂ। ਦੇ ਕਰਿ = ਦੇ ਕੇ ॥੩॥
ਨਿਰਮਲ ਸੋਭਾ ਨਿਰਮਲ ਰੀਤਿ ॥
Immaculate is the Glory, and Immaculate is the way of life,
ਉਸ ਦੀ ਹਰ ਥਾਂ ਬੇ-ਦਾਗ਼ ਸੋਭਾ ਬਣੀ ਰਹਿੰਦੀ ਹੈ, ਉਸ ਦੀ ਜੀਵਨ-ਜੁਗਤਿ ਸਦਾ ਪਵਿੱਤਰ ਹੁੰਦੀ ਹੈ, ਨਿਰਮਲ = ਬੇ-ਦਾਗ਼। ਰੀਤਿ = ਜੀਵਨ-ਜੁਗਤਿ।
ਪਾਰਬ੍ਰਹਮੁ ਆਇਆ ਮਨਿ ਚੀਤਿ ॥
of those who remember the Supreme Lord God in their minds.
ਜਿਸ ਮਨੁੱਖ ਦੇ ਮਨ ਵਿਚ ਚਿੱਤ ਵਿਚ ਪਰਮਾਤਮਾ ਆ ਵੱਸਦਾ ਹੈ। ਮਨਿ = ਮਨ ਵਿਚ। ਚੀਤਿ = ਚਿੱਤ ਵਿਚ।
ਕਰਿ ਕਿਰਪਾ ਗੁਰਿ ਦੀਨੋ ਦਾਨੁ ॥
The Guru, in His Mercy, has granted this Gift.
ਮਿਹਰ ਕਰ ਕੇ ਗੁਰੂ ਨੇ ਜਿਸ ਮਨੁੱਖ ਨੂੰ (ਨਾਮ ਦੀ) ਦਾਤ ਬਖ਼ਸ਼ੀ, ਗੁਰਿ = ਗੁਰੂ ਨੇ।
ਨਾਨਕ ਪਾਇਆ ਨਾਮੁ ਨਿਧਾਨੁ ॥੪॥੩੩॥੪੬॥
Nanak has obtained the treasure of the Naam, the Name of the Lord. ||4||33||46||
ਹੇ ਨਾਨਕ! ਉਸ ਨੇ ਨਾਮ-ਖ਼ਜ਼ਾਨਾ ਹਾਸਲ ਕਰ ਲਿਆ ॥੪॥੩੩॥੪੬॥ ਨਿਧਾਨੁ = ਖ਼ਜ਼ਾਨਾ ॥੪॥੩੩॥੪੬॥