ਅਪੁਨੇ ਜਨ ਕਾ ਪਰਦਾ ਢਾਕੈ ॥

He covers the faults of His servant.

ਪ੍ਰਭੂ ਆਪਣੇ ਸੇਵਕ ਦਾ ਪਰਦਾ ਢੱਕਦਾ ਹੈ, ਪਰਦਾ ਢਾਕੈ = ਲਾਜ ਰੱਖਦਾ ਹੈ, ਔਗੁਣਾਂ ਤੇ ਪਰਦਾ ਪਾਂਦਾ ਹੈ।

ਅਪਨੇ ਸੇਵਕ ਕੀ ਸਰਪਰ ਰਾਖੈ ॥

He surely preserves the honor of His servant.

ਤੇ ਉਸ ਦੀ ਲਾਜ ਜ਼ਰੂਰ ਰੱਖਦਾ ਹੈ। ਸਰਪਰ = ਜ਼ਰੂਰ। ਰਾਖੈ = (ਲਾਜ) ਰੱਖਦਾ ਹੈ।

ਅਪਨੇ ਦਾਸ ਕਉ ਦੇਇ ਵਡਾਈ ॥

He blesses His slave with greatness.

ਪ੍ਰਭੂ ਆਪਣੇ ਸੇਵਕ ਨੂੰ ਮਾਣ ਬਖ਼ਸ਼ਦਾ ਹੈ, ਵਡਾਈ = ਵਡਿਆਈ, ਮਾਣ।

ਅਪਨੇ ਸੇਵਕ ਕਉ ਨਾਮੁ ਜਪਾਈ ॥

He inspires His servant to chant the Naam, the Name of the Lord.

ਤੇ ਉਸ ਨੂੰ ਆਪਣਾ ਨਾਮ ਜਪਾਉਂਦਾ ਹੈ।

ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥

He Himself preserves the honor of His servant.

ਪ੍ਰਭੂ ਆਪਣੇ ਸੇਵਕ ਦੀ ਇੱਜ਼ਤ ਆਪ ਰੱਖਦਾ ਹੈ, ਪਤਿ = ਇੱਜ਼ਤ।

ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥

No one knows His state and extent.

ਉਸ ਦੀ ਉੱਚ-ਅਵਸਥਾ ਤੇ ਉਸ ਦੇ ਵਡੱਪਣ ਦਾ ਅੰਦਾਜ਼ਾ ਕੋਈ ਨਹੀਂ ਲਗਾ ਸਕਦਾ। ਗਤਿ = ਹਾਲਤ, ਅਵਸਥਾ। ਮਿਤਿ = ਮਿਣਤੀ, (ਵਡੱਪਣ ਦਾ) ਅੰਦਾਜ਼ਾ। ਨ ਲਾਖੈ = ਨਹੀਂ ਸਮਝ ਸਕਦਾ।

ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥

No one is equal to the servant of God.

ਕੋਈ ਮਨੁੱਖ ਪ੍ਰਭੂ ਦੇ ਸੇਵਕ ਦੀ ਬਰਾਬਰੀ ਨਹੀਂ ਕਰ ਸਕਦਾ, ਕੋ ਨ = ਕੋਈ ਮਨੁੱਖ ਨਹੀਂ।

ਪ੍ਰਭ ਕੇ ਸੇਵਕ ਊਚ ਤੇ ਊਚੇ ॥

The servant of God is the highest of the high.

(ਕਿਉਂਕਿ) ਪ੍ਰਭੂ ਦੇ ਸੇਵਕ ਉੱਚਿਆਂ ਤੋਂ ਉਚੇ ਹੁੰਦੇ ਹਨ।

ਜੋ ਪ੍ਰਭਿ ਅਪਨੀ ਸੇਵਾ ਲਾਇਆ ॥

One whom God applies to His own service, O Nanak

(ਪਰ) ਜਿਸ ਨੂੰ ਪ੍ਰਭੂ ਨੇ ਆਪ ਆਪਣੀ ਸੇਵਾ ਵਿਚ ਲਾਇਆ ਹੈ, ਪ੍ਰਭਿ = ਪ੍ਰਭੂ ਨੇ।

ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥੪॥

- that servant is famous in the ten directions. ||4||

ਹੇ ਨਾਨਕ! ਉਹ ਸੇਵਕ ਸਾਰੇ ਜਗਤ ਵਿਚ ਪਰਗਟ ਹੋਇਆ ਹੈ ॥੪॥ ਦਹ = ਦਸ। ਦਿਸਿ = ਪਾਸੇ ॥੪॥