ਰਾਮਕਲੀ ਮਹਲਾ ੫ ॥
Raamkalee, Fifth Mehl:
ਰਾਮਕਲੀ ਪੰਜਵੀਂ ਪਾਤਿਸ਼ਾਹੀ।
ਮਨ ਬਚ ਕ੍ਰਮਿ ਰਾਮ ਨਾਮੁ ਚਿਤਾਰੀ ॥
In thought, word and deed, I contemplate the Lord's Name.
ਆਪਣੇ ਮਨ ਦੀ ਰਾਹੀਂ, ਆਪਣੇ ਹਰੇਕ ਬੋਲ ਦੀ ਰਾਹੀਂ, ਆਪਣੇ ਹਰੇਕ ਕੰਮ ਦੀ ਰਾਹੀਂ ਪਰਮਾਤਮਾ ਦਾ ਨਾਮ ਚੇਤੇ ਰੱਖਿਆ ਕਰ। ਮਨ ਬਚ ਕ੍ਰਮਿ = ਮਨ ਦੀ ਰਾਹੀਂ, ਬੋਲ ਦੀ ਰਾਹੀਂ ਅਤੇ ਕੰਮ ਦੀ ਰਾਹੀਂ। ਚਿਤਾਰੀ = ਚਿਤਾਰਿ, ਚੇਤੇ ਕਰਦਾ ਰਹੁ।
ਘੂਮਨ ਘੇਰਿ ਮਹਾ ਅਤਿ ਬਿਖੜੀ ਗੁਰਮੁਖਿ ਨਾਨਕ ਪਾਰਿ ਉਤਾਰੀ ॥੧॥ ਰਹਾਉ ॥
The horrible world-ocean is very treacherous; O Nanak, the Gurmukh is carried across. ||1||Pause||
ਹੇ ਨਾਨਕ! (ਜਗਤ ਵਿਚ ਵਿਕਾਰਾਂ ਦੀਆਂ ਲਹਿਰਾਂ ਦੀ) ਬੜੀ ਭਿਆਨਕ ਘੁੰਮਣ-ਘੇਰੀ ਹੈ। ਗੁਰੂ ਦੀ ਸਰਨ ਪੈ ਕੇ (ਇਸ ਵਿਚੋਂ ਆਪਣੀ ਜ਼ਿੰਦਗੀ ਦੀ ਬੇੜੀ ਨੂੰ) ਪਾਰ ਲੰਘਾ ॥੧॥ ਰਹਾਉ ॥ ਘੂਮਨਘੇਰਿ = (ਵਿਕਾਰਾਂ ਦੀਆਂ ਲਹਿਰਾਂ ਦਾ) ਚੱਕਰ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਪਾਰਿ ਉਤਾਰੀ = ਪਾਰਿ ਉਤਾਰਿ, (ਆਪਣੀ ਜੀਵਨ-ਬੇੜੀ ਨੂੰ) ਪਾਰ ਲੰਘਾ ॥੧॥ ਰਹਾਉ ॥
ਅੰਤਰਿ ਸੂਖਾ ਬਾਹਰਿ ਸੂਖਾ ਹਰਿ ਜਪਿ ਮਲਨ ਭਏ ਦੁਸਟਾਰੀ ॥੧॥
Inwardly, peace, and outwardly, peace; meditating on the Lord, evil tendencies are crushed. ||1||
ਪਰਮਾਤਮਾ ਦਾ ਨਾਮ ਜਪ ਜਪ ਕੇ (ਕਾਮਾਦਿਕ) ਚੰਦਰੇ ਵੈਰੀ ਮਲੇ-ਦਲੇ ਜਾਂਦੇ ਹਨ, (ਤਦੋਂ) ਹਿਰਦੇ ਵਿਚ ਸਦਾ ਸੁਖ ਬਣਿਆ ਰਹਿੰਦਾ ਹੈ, ਦੁਨੀਆ ਨਾਲ ਵਰਤਦਿਆਂ ਭੀ ਸੁਖ ਹੀ ਟਿਕਿਆ ਰਹਿੰਦਾ ਹੈ ॥੧॥ ਅੰਤਰਿ = ਹਿਰਦੇ ਵਿਚ। ਸੂਖਾ = ਸੁਖ। ਬਾਹਰਿ = ਦੁਨੀਆ ਦਾ ਕਾਰ-ਵਿਹਾਰ ਕਰਦਿਆਂ। ਜਪਿ = ਜਪ ਕੇ। ਮਲਨ ਮਏ = ਮਲੇ ਜਾਂਦੇ ਹਨ {ਲਫ਼ਜ਼ 'ਮਲਨ' ਅਤੇ 'ਮਲਿਨ' ਦਾ ਫ਼ਰਕ ਚੇਤੇ ਰੱਖੋ। ਮਲਿਨ = ਮਲੀਨ}। ਦੁਸਟਾਰੀ = {ਦੁਸਟ-ਅਰੀ} ਭੈੜੇ (ਕਾਮਾਦਿਕ) ਵੈਰੀ ॥੧॥
ਜਿਸ ਤੇ ਲਾਗੇ ਤਿਨਹਿ ਨਿਵਾਰੇ ਪ੍ਰਭ ਜੀਉ ਅਪਣੀ ਕਿਰਪਾ ਧਾਰੀ ॥੨॥
He has rid me of what was clinging to me; my Dear Lord God has blessed me with His Grace. ||2||
ਜਿਸ ਪ੍ਰਭੂ ਦੀ ਰਜ਼ਾ ਅਨੁਸਾਰ (ਇਹ ਚੰਦਰੇ ਵੈਰੀ) ਚੰਬੜਦੇ ਹਨ, ਉਹੀ ਪ੍ਰਭੂ ਜੀ ਆਪਣੀ ਕਿਰਪਾ ਕਰ ਕੇ ਇਹਨਾਂ ਨੂੰ ਦੂਰ ਕਰਦਾ ਹੈ ॥੨॥ ਜਿਸ ਤੇ = ਜਿਸ (ਪਰਮਾਤਮਾ) ਤੋਂ {ਸੰਬੰਧਕ 'ਤੇ' ਦੇ ਕਾਰਨ ਲਫ਼ਜ਼ 'ਜਿਸੁ' ਦਾ (ੁ) ਉਡ ਗਿਆ ਹੈ}। ਲਾਗੇ = ਚੰਬੜੇ। ਤਿਨਹਿ = {ਤਿਨਿ ਹੀ} ਉਸ (ਪ੍ਰਭੂ) ਨੇ ਹੀ। ਧਾਰੀ = ਧਾਰਿ, ਧਾਰ ਕੇ, ਕਰ ਕੇ ॥੨॥
ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥੩॥
The Saints are saved, in His Sanctuary; the very egotistical people rot away and die. ||3||
ਸੰਤ ਜਨ ਤਾਂ ਪਰਮਾਤਮਾ ਦੀ ਸਰਨ ਪੈ ਜਾਂਦੇ ਹਨ ਉਹ ਤਾਂ (ਇਹਨਾਂ ਵੈਰੀਆਂ ਦੀ ਮਾਰ ਤੋਂ) ਬਚ ਜਾਂਦੇ ਹਨ, ਪਰ ਵੱਡੇ ਅਹੰਕਾਰੀ ਮਨੁੱਖ (ਇਹਨਾਂ ਵਿਚ) ਸੜ ਕੇ ਆਤਮਕ ਮੌਤੇ ਮਰ ਜਾਂਦੇ ਹਨ ॥੩॥ ਉਧਰੇ = (ਘੁੰਮਣ-ਘੇਰੀ ਵਿਚੋਂ) ਬਚ ਗਏ। ਪਰੇ = ਪੜੇ, ਪਏ। ਪਚਿ = ਸੜ ਕੇ ॥੩॥
ਸਾਧੂ ਸੰਗਤਿ ਇਹੁ ਫਲੁ ਪਾਇਆ ਇਕੁ ਕੇਵਲ ਨਾਮੁ ਅਧਾਰੀ ॥੪॥
In the Saadh Sangat, the Company of the Holy, I have obtained this fruit, the Support of the One Name alone. ||4||
(ਸੰਤ ਜਨਾਂ ਨੇ) ਗੁਰੂ ਦੀ ਸੰਗਤ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਫਲ ਲੱਭ ਲਿਆ, ਸਿਰਫ਼ ਹਰਿ-ਨਾਮ ਨੂੰ ਉਹਨਾਂ ਆਪਣੀ ਜ਼ਿੰਦਗੀ ਦਾ ਆਸਰਾ ਬਣਾਇਆ ॥੪॥ ਸਾਧੂ = ਗੁਰੂ। ਅਧਾਰੀ = ਆਸਰਾ ॥੪॥
ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮੑਾਰੀ ॥੫॥
No one is strong, and no one is weak; all are manifestations of Your Light, Lord. ||5||
ਪਰ, ਹੇ ਪ੍ਰਭੂ! (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਲਿੱਸਾ ਹੈ। ਹਰ ਇਕ ਜੀਵ ਵਿਚ ਤੇਰੀ ਹੀ ਜੋਤਿ ਪਰਗਟ ਹੋ ਰਹੀ ਹੈ ॥੫॥ ਸੂਰੁ = ਸੂਰਮਾ। ਹੀਣਾ = ਕਮਜ਼ੋਰ, ਲਿੱਸਾ। ਸਭ = ਹਰ ਥਾਂ ॥੫॥
ਤੁਮੑ ਸਮਰਥ ਅਕਥ ਅਗੋਚਰ ਰਵਿਆ ਏਕੁ ਮੁਰਾਰੀ ॥੬॥
You are the all-powerful, indescribable, unfathomable, all-pervading Lord. ||6||
ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੇਰੀਆਂ ਤਾਕਤਾਂ ਬਿਆਨ ਤੋਂ ਪਰੇ ਹਨ, ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਹੇ ਪ੍ਰਭੂ! ਤੂੰ ਆਪ ਸਭ ਜੀਵਾਂ ਵਿਚ ਵਿਆਪਕ ਹੈਂ ॥੬॥ ਸਮਰਥ = ਸਭ ਤਾਕਤਾਂ ਦਾ ਮਾਲਕ। ਅਕਥ = ਜਿਸ ਦੇ ਗੁਣ ਬਿਆਨ ਨਾਹ ਕੀਤੇ ਜਾ ਸਕਣ। ਅਗੋਚਰ = {ਅ-ਗੋ-ਚਰ, ਗੋ = ਗਿਆਨ-ਇੰਦ੍ਰੇ। ਚਰ = ਪਹੁੰਚ}। ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਰਵਿਆ = ਵਿਆਪਕ। ਮੁਰਾਰੀ = {ਮੁਰ-ਅਰਿ} ਪਰਮਾਤਮਾ ॥੬॥
ਕੀਮਤਿ ਕਉਣੁ ਕਰੇ ਤੇਰੀ ਕਰਤੇ ਪ੍ਰਭ ਅੰਤੁ ਨ ਪਾਰਾਵਾਰੀ ॥੭॥
Who can estimate Your value, O Creator Lord? God has no end or limitation. ||7||
ਹੇ ਕਰਤਾਰ! ਹੇ ਪ੍ਰਭੂ! ਕੋਈ ਜੀਵ ਤੇਰੀ ਕੀਮਤ ਨਹੀਂ ਪਾ ਸਕਦਾ। ਤੇਰਾ ਅੰਤ ਤੇਰਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ॥੭॥ ਕਰਤੇ = ਹੇ ਕਰਤਾਰ! ਪਾਰਾਵਾਰੀ = ਪਾਰ-ਅਵਾਰ, ਪਾਰਲਾ ਉਰਲਾ ਬੰਨਾ ॥੭॥
ਨਾਮ ਦਾਨੁ ਨਾਨਕ ਵਡਿਆਈ ਤੇਰਿਆ ਸੰਤ ਜਨਾ ਰੇਣਾਰੀ ॥੮॥੩॥੮॥੨੨॥
Please bless Nanak with the glorious greatness of the gift of the Naam, and the dust of the feet of Your Saints. ||8||3||8||22||
ਹੇ ਨਾਨਕ! (ਹੇ ਪ੍ਰਭੂ!) ਤੇਰੇ ਸੰਤ ਜਨਾਂ ਦੀ ਚਰਨ-ਧੂੜ ਲਿਆਂ ਤੇਰੇ ਨਾਮ ਦੀ ਦਾਤ ਮਿਲਦੀ ਹੈ, (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੮॥੩॥੮॥੨੨॥ ਰੇਣਾਰੀ = ਚਰਨ-ਧੂੜ ॥੮॥੩॥੮॥੨੨॥