ਤਿਸ ਤੇ ਦੂਰਿ ਕਹਾ ਕੋ ਜਾਇ ॥

Where can anyone go, to get away from Him?

ਉਸ ਪ੍ਰਭੂ ਤੋਂ ਪਰੇ ਕਿੱਥੇ ਕੋਈ ਜੀਵ ਜਾ ਸਕਦਾ ਹੈ? ਤਿਸ ਤੇ = ਉਸ ਪ੍ਰਭੂ ਤੋਂ। ਕਹਾ = ਕਿਥੇ?

ਉਬਰੈ ਰਾਖਨਹਾਰੁ ਧਿਆਇ ॥

Meditating on the Protector Lord, you shall be saved.

ਜੀਵ ਬਚਦਾ ਹੀ ਰੱਖਣਹਾਰ ਪ੍ਰਭੂ ਨੂੰ ਸਿਮਰ ਕੇ ਹੈ। ਉਬਰੈ = ਬਚਦਾ ਹੈ।

ਨਿਰਭਉ ਜਪੈ ਸਗਲ ਭਉ ਮਿਟੈ ॥

Meditating on the Fearless Lord, all fear departs.

ਜੋ ਮੁਨੱਖ ਨਿਰਭਉ ਅਕਾਲ ਪੁਰਖ ਨੂੰ ਜਪਦਾ ਹੈ, ਉਸ ਦਾ ਸਾਰਾ ਡਰ ਮਿਟ ਜਾਂਦਾ ਹੈ,

ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥

By God's Grace, mortals are released.

(ਕਿਉਂਕਿ) ਪ੍ਰਭੂ ਦੀ ਮੇਹਰ ਨਾਲ ਹੀ ਬੰਦਾ (ਡਰ ਤੋਂ) ਖ਼ਲਾਸੀ ਪਾਂਦਾ ਹੈ।

ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥

One who is protected by God never suffers in pain.

ਜਿਸ ਬੰਦੇ ਨੂੰ ਪ੍ਰਭੂ ਰੱਖਦਾ ਹੈ ਉਸ ਨੂੰ ਕੋਈ ਦੁੱਖ ਨਹੀਂ ਪੋਂਹਦਾ,

ਨਾਮੁ ਜਪਤ ਮਨਿ ਹੋਵਤ ਸੂਖ ॥

Chanting the Naam, the mind becomes peaceful.

ਨਾਮ ਜਪਿਆਂ ਮਨ ਵਿਚ ਸੁਖ ਪੈਦਾ ਹੁੰਦਾ ਹੈ।

ਚਿੰਤਾ ਜਾਇ ਮਿਟੈ ਅਹੰਕਾਰੁ ॥

Anxiety departs, and ego is eliminated.

(ਨਾਮ ਸਿਮਰਿਆਂ) ਚਿੰਤਾ ਦੂਰ ਹੋ ਜਾਂਦੀ ਹੈ, ਅਹੰਕਾਰ ਮਿਟ ਜਾਂਦਾ ਹੈ,

ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥

No one can equal that humble servant.

ਉਸ ਮਨੁੱਖ ਦੀ ਕੋਈ ਬਰਾਬਰੀ ਹੀ ਨਹੀਂ ਕਰ ਸਕਦਾ। ਨ ਪਹੁਚਨਹਾਰੁ = ਬਰਾਬਰੀ ਨਹੀਂ ਕਰ ਸਕਦਾ।

ਸਿਰ ਊਪਰਿ ਠਾਢਾ ਗੁਰੁ ਸੂਰਾ ॥

The Brave and Powerful Guru stands over his head.

ਜਿਸ ਬੰਦੇ ਦੇ ਸਿਰ ਉਤੇ ਸੂਰਮਾ ਸਤਿਗੁਰੂ (ਰਾਖਾ) ਖਲੋਤਾ ਹੋਇਆ ਹੈ, ਠਾਢਾ = ਖਲੋਤਾ। ਸੂਰਾ = ਸੂਰਮਾ।

ਨਾਨਕ ਤਾ ਕੇ ਕਾਰਜ ਪੂਰਾ ॥੭॥

O Nanak, his efforts are fulfilled. ||7||

ਹੇ ਨਾਨਕ! ਉਸ ਦੇ ਸਾਰੇ ਕੰਮ ਰਾਸ ਆ ਜਾਂਦੇ ਹਨ ॥੭॥ ਤਾ ਕੈ = ਉਸ ਦੇ ਅੰਦਰ ॥੭॥