ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ ॥
Kabeer, the fish is in the shallow water; the fisherman has cast his net.
ਹੇ ਕਬੀਰ! ਥੋੜ੍ਹੇ ਪਾਣੀ ਵਿਚ ਮੱਛੀ ਰਹਿੰਦੀ ਹੋਵੇ, ਤਾਂ ਝੀਊਰ ਆ ਕੇ ਜਾਲ ਪਾ ਲੈਂਦਾ ਹੈ (ਤਿਵੇਂ ਜੇ ਜੀਵ ਦੁਨਿਆਵੀ ਭੋਗ ਵਿੱਦਿਆ ਧਨ ਆਦਿਕ ਨੂੰ ਆਪਣੇ ਜੀਵਨ ਦਾ ਆਸਰਾ ਬਣਾ ਲਏ ਤਾਂ ਮਾਇਆ ਦੇ 'ਪਾਂਚਉ ਲਰਿਕਾ' ਅਸਾਨੀ ਨਾਲ ਹੀ ਗ੍ਰਸ ਲੈਂਦੇ ਹਨ)। ਥੋਰੈ ਜਲਿ = ਥੋੜ੍ਹੇ ਪਾਣੀ ਵਿਚ। ਥੋਰੈ ਜਲਿ ਮਾਛੁਲੀ = ਥੋੜ੍ਹੇ ਪਾਣੀ ਵਿਚ ਮੱਛੀ।
ਇਹ ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮੑਾਲਿ ॥੪੯॥
You shall not escape this little pool; think about returning to the ocean. ||49||
ਹੇ ਮੱਛੀ! ਇਸ ਟੋਏ ਵਿਚ ਰਹਿ ਕੇ ਤੂੰ ਝੀਊਰ ਦੇ ਜਾਲ ਤੋਂ ਬਚ ਨਹੀਂ ਸਕਦੀ, ਜੇ ਬਚਣਾ ਹੈ ਤਾਂ ਸਮੁੰਦਰ ਲੱਭ (ਹੇ ਜਿੰਦੇ! ਇਹਨਾਂ ਭੋਗ-ਪਦਾਰਥਾਂ ਨੂੰ ਆਸਰਾ ਬਣਾਇਆਂ ਤੂੰ ਕਾਮਾਦਿਕ ਦੀ ਮਾਰ ਤੋਂ ਬਚ ਨਹੀਂ ਸਕਦੀ; ਇਹ ਹੋਛੇ ਆਸਰੇ ਛੱਡ, ਤੇ ਪਰਮਾਤਮਾ ਨੂੰ ਲੱਭ) ॥੪੯॥ ਇਹ ਟੋਘਨੈ = ਇਸ ਟੋਏ ਵਿਚ, ਇਸ ਛੱਪੜ ਵਿਚ, ਇਹਨਾਂ ਹੋਛੇ ਆਸਰਿਆਂ ਦੇ ਅਧੀਨ ਰਿਹਾਂ। ਸਮ੍ਹ੍ਹਾਲਿ = ਸੰਭਾਲ, ਸਾਂਭ, ਆਸਰਾ ਲੈ ॥੪੯॥