ਪਉੜੀ

Pauree:

ਪਉੜੀ।

ਸਭ ਆਪੇ ਤੁਧੁ ਉਪਾਇ ਕੈ ਆਪਿ ਕਾਰੈ ਲਾਈ

You Yourself created all; You Yourself delegate the tasks.

(ਹੇ ਹਰੀ!) ਤੂੰ ਆਪਿ ਹੀ ਸਾਰੀ (ਸ੍ਰਿਸ਼ਟੀ) ਰਚ ਕੇ ਆਪਿ ਹੀ ਕੰਮਾਂ ਧੰਧਿਆਂ ਵਿਚ ਲਾ ਦਿੱਤੀ ਹੈ,

ਤੂੰ ਆਪੇ ਵੇਖਿ ਵਿਗਸਦਾ ਆਪਣੀ ਵਡਿਆਈ

You Yourself are pleased, beholding Your Own Glorious Greatness.

ਆਪਣੀ ਇਹ ਬਜ਼ੁਰਗੀ ਵੇਖ ਕੇ ਭੀ ਤੂੰ ਆਪਿ ਹੀ ਪ੍ਰਸੰਨ ਹੋ ਰਿਹਾ ਹੈਂ।

ਹਰਿ ਤੁਧਹੁ ਬਾਹਰਿ ਕਿਛੁ ਨਾਹੀ ਤੂੰ ਸਚਾ ਸਾਈ

O Lord, there is nothing at all beyond You. You are the True Lord.

ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ ਤੈਥੋਂ ਪਰੇ ਕੁਝ ਨਹੀਂ।

ਤੂੰ ਆਪੇ ਆਪਿ ਵਰਤਦਾ ਸਭਨੀ ਹੀ ਥਾਈ

You Yourself are contained in all places.

ਸਭ ਥਾਈਂ ਤੂੰ ਆਪਿ ਹੀ ਵਿਆਪ ਰਿਹਾ ਹੈਂ।

ਹਰਿ ਤਿਸੈ ਧਿਆਵਹੁ ਸੰਤ ਜਨਹੁ ਜੋ ਲਏ ਛਡਾਈ ॥੨॥

Meditate on that Lord, O Saints; He shall rescue and save you. ||2||

ਹੇ ਗੁਰਮੁਖੋ! ਉਸ ਪ੍ਰਭੂ ਦਾ ਸਿਮਰਨ ਕਰੋ ਜੋ (ਵਿਕਾਰਾਂ ਤੋਂ) ਛਡਾ ਲੈਂਦਾ ਹੈ ॥੨॥