ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਤਾਪੁ ਲਾਹਿਆ ਗੁਰ ਸਿਰਜਨਹਾਰਿ ॥
Through the Guru, the Creator Lord has subdued the fever.
ਹੇ ਭਾਈ! ਗੁਰੂ ਨੇ ਕਰਤਾਰ ਨੇ (ਆਪ ਬਾਲਕ ਹਰਿਗੋਬਿੰਦ ਦਾ) ਤਾਪ ਉਤਾਰਿਆ ਹੈ। ਲਾਹਿਆ = ਉਤਾਰਿਆ। ਸਿਰਜਨਹਾਰਿ = ਸਿਰਜਨਹਾਰ ਨੇ, ਕਰਤਾਰ ਨੇ।
ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥
I am a sacrifice to my True Guru, who has saved the honor of the whole world. ||1||Pause||
ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਸ ਨੇ ਸਾਰੇ ਸੰਸਾਰ ਵਿਚ (ਮੇਰੀ) ਇੱਜ਼ਤ ਰੱਖ ਲਈ ਹੈ (ਨਹੀਂ ਤਾਂ, ਭਰਮੀ ਲੋਕ ਤਾਂ, ਸੀਤਲਾ ਦੇਵੀ ਆਦਿਕ ਦੀ ਪੂਜਾ ਵਾਸਤੇ ਬਥੇਰੀ ਪ੍ਰੇਰਨਾ ਕਰਦੇ ਰਹੇ) ॥੧॥ ਰਹਾਉ ॥ ਕਉ = ਨੂੰ, ਤੋਂ। ਬਲਿ ਜਾਈ = ਬਲਿ ਜਾਈਂ, ਮੈਂ ਸਦਕੇ ਜਾਂਦਾ ਹਾਂ। ਜਿਨਿ = ਜਿਸ (ਗੁਰੂ) ਨੇ। ਪੈਜ = ਲਾਜ, ਇੱਜ਼ਤ। ਸੰਸਾਰਿ = ਸੰਸਾਰ ਵਿਚ ॥੧॥ ਰਹਾਉ ॥
ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥
Placing His Hand on the child's forehead, He saved him.
ਹੇ ਭਾਈ! ਪ੍ਰਭੂ ਨੇ ਆਪਣਾ ਹੱਥ (ਬਾਲਕ ਦੇ) ਸਿਰ ਉਤੇ ਰੱਖ ਕੇ ਬਾਲਕ ਨੂੰ (ਤਾਪ ਤੋਂ) ਬਚਾ ਲਿਆ। ਕਰੁ = ਹੱਥ। ਮਸਤਕਿ = ਮੱਥੇ ਉਤੇ। ਧਾਰਿ = ਰੱਖ ਕੇ। ਰਖਿ ਲੀਨ = (ਤਾਪ ਤੋਂ) ਬਚਾ ਲਿਆ ਹੈ।
ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥
God blessed me with the supreme, sublime essence of the Ambrosial Naam. ||1||
(ਨਿਰਾ ਤਾਪ ਤੋਂ ਹੀ ਨਹੀਂ ਬਚਾਇਆ, ਅੱਨ-ਪੂਜਾ ਤੋਂ ਬਚਾ ਕੇ) ਪ੍ਰਭੂ ਨੇ ਆਤਮਕ ਜੀਵਨ ਦੇਣ ਵਾਲਾ ਤੇ ਸਭ ਤੋਂ ਸ੍ਰੇਸ਼ਟ ਰਸ ਵਾਲਾ ਆਪਣਾ ਨਾਮ ਭੀ ਦਿੱਤਾ ਹੈ ॥੧॥ ਪ੍ਰਭਿ = ਪ੍ਰਭੂ ਨੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਮਹਾ ਰਸ = ਬਹੁਤ ਹੀ ਸੁਆਦਲਾ। ਦੀਨ੍ਹ੍ਹੋ = {ਅੱਖਰ 'ਨ' ਦੇ ਹੇਠ ਅੱਧਾ 'ਹ' ਹੈ} ॥੧॥
ਦਾਸ ਕੀ ਲਾਜ ਰਖੈ ਮਿਹਰਵਾਨੁ ॥
The Merciful Lord saves the honor of His slave.
ਮਿਹਰਵਾਨ ਪ੍ਰਭੂ ਆਪਣੇ ਸੇਵਕ ਦੀ ਇੱਜ਼ਤ (ਜ਼ਰੂਰ) ਰੱਖਦਾ ਹੈ (ਸੋ, ਹੇ ਭਾਈ! ਦੁੱਖ-ਕਲੇਸ਼ ਵੇਲੇ ਘਬਰਾ ਕੇ ਹੋਰ ਹੋਰ ਆਸਰੇ ਨਾਹ ਭਾਲਦੇ ਫਿਰੋ)। ਲਾਜ = ਇੱਜ਼ਤ। ਰਖੈ = ਰੱਖਦਾ ਹੈ।
ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥੨॥੬॥੮੬॥
Guru Nanak speaks - it is confirmed in the Court of the Lord. ||2||6||86||
(ਹੇ ਭਾਈ! ਚੇਤਾ ਰੱਖ) ਗੁਰੂ ਨਾਨਕ (ਉਹੀ ਕੁਝ) ਆਖਦਾ ਹੈ (ਜੋ ਪਰਮਾਤਮਾ ਦੀ) ਦਰਗਾਹ ਵਿਚ ਪਰਵਾਨ ਹੈ ॥੨॥੬॥੮੬॥ ਪਰਵਾਨੁ = ਕਬੂਲ ॥੨॥੬॥੮੬॥