ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਹਰਿ ਚਰਣੀ ਜਾ ਕਾ ਮਨੁ ਲਾਗਾ ॥
Those who keep their minds attached to the Lord's Feet
(ਹੇ ਭਾਈ! ਪਰਮਾਤਮਾ ਦੀ ਮਿਹਰ ਨਾਲ) ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਪਰਚ ਜਾਂਦਾ ਹੈ, ਜਾ ਕਾ = ਜਿਸ (ਮਨੁੱਖ) ਦਾ।
ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥੧॥
- pain, suffering and doubt run away from them. ||1||
ਉਸ ਦਾ ਹਰੇਕ ਦੁੱਖ ਦਰਦ ਦੂਰ ਹੋ ਜਾਂਦਾ ਹੈ, ਉਸ ਦੀ (ਮਾਇਆ ਆਦਿਕ ਵਾਲੀ) ਭਟਕਣਾ ਮੁੱਕ ਜਾਂਦੀ ਹੈ ॥੧॥ ਤਾ ਕਾ = ਉਸ (ਮਨੁੱਖ) ਦਾ ॥੧॥
ਹਰਿ ਧਨ ਕੋ ਵਾਪਾਰੀ ਪੂਰਾ ॥
Those who deal in the Lord's wealth are perfect.
(ਹੇ ਭਾਈ!) ਪਰਮਾਤਮਾ ਦੇ ਨਾਮ-ਧਨ ਦਾ ਵਣਜ ਕਰਨ ਵਾਲਾ ਮਨੁੱਖ ਅਡੋਲ ਹਿਰਦੇ ਦਾ ਮਾਲਕ ਬਣ ਜਾਂਦਾ ਹੈ (ਉਸ ਉਤੇ ਕੋਈ ਵਿਕਾਰ ਆਪਣਾ ਪ੍ਰਭਾਵ ਨਹੀਂ ਪਾ ਸਕਦਾ, ਕਿਉਂਕਿ) ਕੋ = ਦਾ। ਵਾਪਾਰੀ = ਵਣਜ ਕਰਨ ਵਾਲਾ। ਪੂਰਾ = ਅਡੋਲ-ਚਿੱਤ, ਜਿਸ ਉਤੇ ਕੋਈ ਉਕਾਈ ਆਪਣਾ ਪ੍ਰਭਾਵ ਨਾਹ ਪਾ ਸਕੇ।
ਜਿਸਹਿ ਨਿਵਾਜੇ ਸੋ ਜਨੁ ਸੂਰਾ ॥੧॥ ਰਹਾਉ ॥
Those who are honored by the Lord are the true spiritual heroes. ||1||Pause||
ਜਿਸ ਮਨੁੱਖ ਉੱਤੇ ਪਰਮਾਤਮਾ ਆਪਣੇ ਨਾਮ-ਧਨ ਦੀ ਦਾਤ ਦੀ ਮਿਹਰ ਕਰਦਾ ਹੈ ਉਹ ਮਨੁੱਖ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਬਣ ਜਾਂਦਾ ਹੈ ॥੧॥ ਰਹਾਉ ॥ ਜਿਸਹਿ = ਜਿਸ (ਮਨੁੱਖ) ਨੂੰ। ਨਿਵਾਜੇ = ਇੱਜ਼ਤ ਬਖ਼ਸ਼ਦਾ ਹੈ, ਮਿਹਰ ਕਰਦਾ ਹੈ। ਸੂਰਾ = ਸੂਰਮਾ, ਵਿਕਾਰਾਂ ਦਾ ਟਾਕਰਾ ਕਰਨ ਦੇ ਸਮਰੱਥ ॥੧॥ ਰਹਾਉ ॥
ਜਾ ਕਉ ਭਏ ਕ੍ਰਿਪਾਲ ਗੁਸਾਈ ॥
Those humble beings, unto whom the Lord of the Universe shows mercy,
(ਪਰ ਹੇ ਭਾਈ! ਨਾਮ-ਧਨ ਦੀ ਦਾਤ ਗੁਰੂ ਰਾਹੀਂ ਮਿਲਦੀ ਹੈ ਤੇ), ਜਿਨ੍ਹਾਂ ਮਨੁੱਖਾਂ ਉਤੇ ਧਰਤੀ ਦੇ ਮਾਲਕ-ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਕਉ = ਨੂੰ {ਲਫ਼ਜ਼ = 'ਕੋ' ਅਤੇ 'ਕਉ' ਦਾ ਫ਼ਰਕ ਪਾਠਕ-ਜਨ ਚੇਤੇ ਰੱਖਣ}। ਗੁਸਾਈ = ਧਰਤੀ ਦਾ ਮਾਲਕ, ਪ੍ਰਭੂ।
ਸੇ ਜਨ ਲਾਗੇ ਗੁਰ ਕੀ ਪਾਈ ॥੨॥
fall at the Guru's Feet. ||2||
ਉਹ ਮਨੁੱਖ ਗੁਰੂ ਦੀ ਚਰਨੀਂ ਆ ਲੱਗਦੇ ਹਨ (ਗੁਰੂ ਦੀ ਸਰਨ ਪੈਂਦੇ ਹਨ) ॥੨॥ ਪਾਈ = ਪਾਈਂ, ਪੈਰੀਂ ॥੨॥
ਸੂਖ ਸਹਜ ਸਾਂਤਿ ਆਨੰਦਾ ॥
They are blessed with peace, celestial bliss, tranquility and ecstasy;
(ਹੇ ਭਾਈ!) ਉਹਨਾਂ ਦੇ ਅੰਦਰ ਸਦਾ ਸੁਖ ਸ਼ਾਂਤੀ ਤੇ ਆਤਮਕ ਅਡੋਲਤਾ ਦੇ ਆਨੰਦ ਬਣੇ ਰਹਿੰਦੇ ਹਨ। ਸਹਜ = ਆਤਮਕ ਅਡੋਲਤਾ।
ਜਪਿ ਜਪਿ ਜੀਵੇ ਪਰਮਾਨੰਦਾ ॥੩॥
chanting and meditating, they live in supreme bliss. ||3||
ਸਭ ਤੋਂ ਉੱਚੇ ਆਤਮਕ ਆਨੰਦ ਦੇ ਮਾਲਕ-ਪ੍ਰਭੂ ਨੂੰ ਸਿਮਰ ਸਿਮਰ ਕੇ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦੇ ਹਨ ॥੩॥ ਜਪਿ = ਜਪ ਕੇ। ਜੀਵੇ = ਉਚੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰਮਾਨੰਦ = ਸਭ ਤੋਂ ਉੱਚੇ ਆਤਮਕ ਆਨੰਦ ਦਾ ਮਾਲਕ-ਪ੍ਰਭੂ ॥੩॥
ਨਾਮ ਰਾਸਿ ਸਾਧ ਸੰਗਿ ਖਾਟੀ ॥
In the Saadh Sangat, I have earned the wealth of the Naam.
ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦੇ ਨਾਮ-ਧਨ ਦਾ ਸਰਮਾਇਆ ਕਮਾ ਲਿਆ ਹੈ, ਰਾਸਿ = ਪੂੰਜੀ, ਸਰਮਾਇਆ, ਧਨ। ਖਾਟੀ = ਖੱਟ ਲਈ।
ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥੪॥੭੪॥੧੪੩॥
Says Nanak, God has relieved my pain. ||4||74||143||
ਨਾਨਕ ਆਖਦਾ ਹੈ- ਪਰਮਾਤਮਾ ਨੇ ਉਸ ਦੀ ਹਰੇਕ ਕਿਸਮ ਦੀ ਬਿਪਤਾ ਦੂਰ ਕਰ ਦਿੱਤੀ ਹੈ ॥੪॥੭੪॥੧੪੩॥ ਪ੍ਰਭਿ = ਪ੍ਰਭੂ ਨੇ। ਅਪਦਾ = ਬਿਪਤਾ, ਮੁਸੀਬਤ ॥੪॥