ਬਸੰਤੁ ਮਹਲਾ ੩ ॥
Basant, Third Mehl:
ਬਸੰਤ ਤੀਜੀ ਪਾਤਿਸ਼ਾਹੀ।
ਤਿਨੑ ਬਸੰਤੁ ਜੋ ਹਰਿ ਗੁਣ ਗਾਇ ॥
They alone are in the spring season, who sing the Glorious Praises of the Lord.
ਜਿਹੜਾ ਜਿਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਉਹਨਾਂ ਦੇ ਅੰਦਰ ਆਤਮਕ ਖਿੜਾਉ ਬਣਿਆ ਰਹਿੰਦਾ ਹੈ। ਬਸੰਤੁ = ਆਤਮਕ ਖਿੜਾਉ। ਜੋ = ਜਿਹੜਾ ਜਿਹੜਾ ਮਨੁੱਖ {ਇਕ-ਵਚਨ}। ਗਾਇ = ਗਾਂਦਾ ਹੈ {ਇਕ-ਵਚਨ}।
ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥
They come to worship the Lord with devotion, through their perfect destiny. ||1||
(ਪਰ ਜੀਵ ਦੇ ਵੱਸ ਦੀ ਗੱਲ ਨਹੀਂ ਹੈ) ਵੱਡੀ ਕਿਸਮਤ ਨਾਲ ਪਰਮਾਤਮਾ (ਆਪ ਹੀ ਜੀਵ ਪਾਸੋਂ) ਭਗਤੀ ਕਰਾਂਦਾ ਹੈ ॥੧॥ ਪੂਰੈ ਭਾਗਿ = ਵੱਡੀ ਕਿਸਮਤ ਨਾਲ। ਕਰਾਇ = ਕਰਾਂਦਾ ਹੈ ॥੧॥
ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥
This mind is not even touched by spring.
(ਉਸ ਮਨੁੱਖ ਦੇ) ਇਸ ਮਨ ਨੂੰ ਆਤਮਕ ਖਿੜਾਉ ਦੀ ਛੁਹ ਹਾਸਲ ਨਹੀਂ ਹੁੰਦੀ,
ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥
This mind is burnt by duality and double-mindedness. ||1||Pause||
(ਜਿਸ ਮਨੁੱਖ ਦਾ) ਇਹ ਮਨ ਮਾਇਆ ਦੇ ਮੋਹ ਵਿਚ (ਫਸ ਕੇ) ਮੇਰ-ਤੇਰ ਵਿਚ (ਫਸ ਕੇ) ਆਤਮਕ ਮੌਤ ਸਹੇੜ ਲੈਂਦਾ ਹੈ ॥੧॥ ਰਹਾਉ ॥
ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥
This mind is entangled in worldly affairs, creating more and more karma.
ਜਿਸ ਮਨੁੱਖ ਦਾ ਇਹ ਮਨ ਮਾਇਆ ਦੇ ਧੰਧੇ ਵਿਚ ਬੱਝਾ ਰਹਿੰਦਾ ਹੈ, ਧੰਧੈ = ਧੰਧੇ ਵਿਚ। ਬਾਂਧਾ = ਬੱਝਾ ਹੋਇਆ।
ਮਾਇਆ ਮੂਠਾ ਸਦਾ ਬਿਲਲਾਇ ॥੨॥
Enchanted by Maya, it cries out in suffering forever. ||2||
(ਤੇ ਇਸ ਹਾਲਤ ਵਿਚ ਟਿਕਿਆ ਰਹਿ ਕੇ) ਕਰਮ ਕਮਾਂਦਾ ਹੈ, ਮਾਇਆ (ਦਾ ਮੋਹ) ਉਸ ਦੇ ਆਤਮਕ ਜੀਵਨ ਨੂੰ ਲੁੱਟ ਲੈਂਦਾ ਹੈ, ਉਹ ਸਦਾ ਦੁਖੀ ਰਹਿੰਦਾ ਹੈ ॥੨॥ ਮੂਠਾ = ਠੱਗਿਆ ਹੋਇਆ, ਲੁੱਟਿਆ ਹੋਇਆ। ਬਿਲਲਾਇ = ਵਿਲਕਦਾ ਹੈ, ਦੁਖੀ ਹੁੰਦਾ ਹੈ ॥੨॥
ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥
This mind is released, only when it meets with the True Guru.
ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਮਨੁੱਖ ਦਾ ਇਹ ਮਨ (ਮਾਇਆ ਦੇ ਮੋਹ ਦੇ ਪੰਜੇ ਵਿਚੋਂ) ਬਚ ਨਿਕਲਦਾ ਹੈ। ਛੂਟੈ = (ਮਾਇਆ ਦੇ ਪੰਜੇ ਤੋਂ) ਬਚਦਾ ਹੈ। ਜਾ = ਜਦੋਂ। ਭੇਟੈ = ਮਿਲਦਾ ਹੈ।
ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥
Then, it does not suffer beatings by the Messenger of Death. ||3||
ਫਿਰ ਉਹ ਆਤਮਕ ਮੌਤ ਦੀ ਮਾਰ ਦੇ ਕਾਬੂ ਨਹੀਂ ਆਉਂਦਾ ॥੩॥ ਜਮ ਕਾਲ = ਮੌਤ, ਆਤਮਕ ਮੌਤ। ਫੇਟੈ = ਸੱਟ ਹੇਠ, ਮਾਰ ਵਿਚ ॥੩॥
ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥
This mind is released, when the Guru emancipates it.
ਪਰ, (ਮਾਇਆ ਦੇ ਮੋਹ ਵਿਚੋਂ ਨਿਕਲਣਾ ਜੀਵ ਦੇ ਆਪਣੇ ਵੱਸ ਦੀ ਗੱਲ ਨਹੀਂ, ਜਿਸ ਮਨੁੱਖ ਨੂੰ) ਗੁਰੂ ਨੇ (ਮਾਇਆ ਦੇ ਪੰਜੇ ਵਿਚੋਂ) ਛਡਾ ਲਿਆ, ਉਸ ਦਾ ਇਹ ਮਨ (ਮਾਇਆ ਦੇ ਮੋਹ ਤੋਂ) ਬਚ ਗਿਆ। ਗੁਰਿ = ਗੁਰੂ ਨੇ।
ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥
O Nanak, attachment to Maya is burnt away through the Word of the Shabad. ||4||4||16||
ਹੇ ਨਾਨਕ! ਉਹ ਮਨੁੱਖ ਮਾਇਆ ਦੇ ਮੋਹ ਨੂੰ ਗੁਰੂ ਦੇ ਸ਼ਬਦ ਦੀ ਸਹਾਇਤਾ ਨਾਲ ਸਾੜ ਦੇਂਦਾ ਹੈ ॥੪॥੪॥੧੬॥ ਸਬਦਿ = ਸ਼ਬਦ ਦੀ ਰਾਹੀਂ। ਜਲਾਇ = ਸਾੜ ਦੇਂਦਾ ਹੈ ॥੪॥੪॥੧੬॥