ਕਬੀਰ ਮਾਇਆ ਡੋਲਨੀ ਪਵਨੁ ਝਕੋਲਨਹਾਰੁ ॥
Kabeer, Maya is the butter-churn, and the breath is the churning-stick.
ਹੇ ਕਬੀਰ! ਇਸ 'ਦੁਨੀਆ' ('ਮਾਇਆ') ਨੂੰ ਦੁੱਧ ਦੀ ਭਰੀ ਚਾਟੀ ਸਮਝੋ, (ਹਰੇਕ ਜੀਵ ਦਾ) ਸੁਆਸ ਸੁਆਸ (ਉਸ ਚਾਟੀ ਨੂੰ ਰਿੜਕਣ ਲਈ) ਮਧਾਣੀ ਮਿਥ ਲਵੋ। ਮਾਇਆ = 'ਦੁਨੀਆ'। ਡੋਲਨੀ = ਚਾਟੀ, ਦੁੱਧ ਦੀ ਚਾਟੀ। ਪਵਨੁ = ਹਵਾ, ਸੁਆਸ। ਝਕੋਲਨਹਾਰੁ = ਉਹ ਚੀਜ਼ ਜਿਸ ਨਾਲ ਦੁੱਧ ਰਿੜਕੀਦਾ ਹੈ, ਮਧਾਣੀ।
ਸੰਤਹੁ ਮਾਖਨੁ ਖਾਇਆ ਛਾਛਿ ਪੀਐ ਸੰਸਾਰੁ ॥੧੮॥
The Saints eat the butter, while the world drinks the whey. ||18||
(ਜਿਨ੍ਹਾਂ ਨੂੰ ਇਹ ਦੁੱਧ ਰਿੜਕਣ ਦੀ ਜਾਚ ਆ ਗਈ, ਜਿਨ੍ਹਾਂ ਪਰਮਾਤਮਾ ਦਾ ਸਿਮਰਨ ਕਰਦਿਆਂ ਇਸ ਮਾਇਆ ਨੂੰ ਵਰਤਿਆ, ਜਿਨ੍ਹਾਂ ਨੇ 'ਦੁਨੀਆ' ਨੂੰ ਵਣ-ਜਿਆ ਪਰ 'ਦੀਨ' ਭੀ ਗੁਆਚਨ ਨਾਹ ਦਿੱਤਾ) ਉਹਨਾਂ ਸੰਤ ਜਨਾਂ ਨੇ (ਇਸ ਰੇੜਕੇ ਵਿਚੋਂ) ਮੱਖਣ (ਹਾਸਲ ਕੀਤਾ ਤੇ) ਖਾਧਾ (ਭਾਵ; ਮਨੁੱਖਾ ਜਨਮ ਦਾ ਅਸਲ ਮਨੋਰਥ ਹਾਸਲ ਕੀਤਾ, ਜਿਵੇਂ ਦੁੱਧ ਨੂੰ ਰਿੜਕਣ ਦਾ ਮਨੋਰਥ ਹੈ ਮੱਖਣ ਕੱਢਣਾ); ਪਰ ਨਿਰੀ 'ਦੁਨੀਆ' ਦਾ ਵਪਾਰੀ (ਮਾਨੋ,) ਲੱਸੀ ਹੀ ਪੀ ਰਿਹਾ ਹੈ (ਮਨੁੱਖਾ ਜਨਮ ਦਾ ਅਸਲੀ ਮਨੋਰਥ ਨਹੀਂ ਪਾ ਸਕਿਆ) ॥੧੮॥ ਸੰਤਹੁ = ਸੰਤਾਂ ਨੇ, ਉਹਨਾਂ ਬੰਦਿਆਂ ਨੇ ਜੋ 'ਦੁਨੀਆ' ਦੀ ਖ਼ਾਤਰ 'ਦੀਨ' ਨੂੰ ਗੁਆਚਣ ਨਹੀਂ ਦੇਂਦੇ। ਛਾਛਿ = ਲੱਸੀ। ਸੰਸਾਰੁ = 'ਦੁਨੀਆ' ਦਾ ਵਪਾਰੀ ॥੧੮॥