ਗਉੜੀ ਗੁਆਰੇਰੀ ਮਹਲਾ ਚਉਥਾ ਚਉਪਦੇ

Gauree Gwaarayree, Fourth Mehl, Chau-Padhay:

ਰਾਗ ਗਉੜੀ-ਗੁਆਰੇਰੀ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਪਦਿਆਂ ਵਾਲੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਪੰਡਿਤੁ ਸਾਸਤ ਸਿਮ੍ਰਿਤਿ ਪੜਿਆ

The Pandit - the religious scholar - recites the Shaastras and the Simritees;

ਪੰਡਿਤ ਸ਼ਾਸਤਰ ਸਿਮ੍ਰਿਤੀਆਂ (ਆਦਿਕ ਧਰਮ ਪੁਸਤਕ) ਪੜ੍ਹਦਾ ਹੈ (ਤੇ ਇਸ ਵਿਦਵਤਾ ਦਾ ਫ਼ਖ਼ਰ ਕਰਦਾ ਹੈ),

ਜੋਗੀ ਗੋਰਖੁ ਗੋਰਖੁ ਕਰਿਆ

the Yogi cries out, "Gorakh, Gorakh".

ਜੋਗੀ (ਆਪਣੇ ਗੁਰੂ) ਗੋਰਖ (ਦੇ ਨਾਮ ਦਾ ਜਾਪ) ਕਰਦਾ ਹੈ (ਤੇ ਉਸ ਦੀਆਂ ਦੱਸੀਆਂ ਸਮਾਧੀਆਂ ਆਦਿਕ ਨੂੰ ਆਤਮਕ ਜੀਵਨ ਦੀ ਟੇਕ ਬਣਾਈ ਬੈਠਾ ਹੈ), ਗੋਰਖੁ = ਜੋਗੀ ਮਤ ਦਾ ਗੁਰੂ।

ਮੈ ਮੂਰਖ ਹਰਿ ਹਰਿ ਜਪੁ ਪੜਿਆ ॥੧॥

But I am just a fool - I just chant the Name of the Lord, Har, Har. ||1||

ਪਰ ਮੈਂ ਮੂਰਖ ਨੇ (ਪੰਡਿਤਾਂ ਤੇ ਜੋਗੀਆਂ ਦੇ ਭਾਣੇ ਮੂਰਖ ਨੇ) ਪਰਮਾਤਮਾ ਦੇ ਨਾਮ ਦਾ ਜਪ ਕਰਨਾ ਹੀ (ਆਪਣੇ ਗੁਰੂ ਪਾਸੋਂ) ਸਿੱਖਿਆ ਹੈ ॥੧॥ ਜਪੁ ਪੜਿਆ = ਜਪ ਕਰਨਾ ਹੀ ਸਿੱਖਿਆ ਹੈ ॥੧॥

ਨਾ ਜਾਨਾ ਕਿਆ ਗਤਿ ਰਾਮ ਹਮਾਰੀ

I do not know what my condition shall be, Lord.

ਹੇ ਮੇਰੇ ਰਾਮ! (ਕਿਸੇ ਨੂੰ ਧਰਮ-ਪੁਸਤਕਾਂ ਦੀ ਵਿੱਦਿਆ ਦਾ ਫ਼ਖ਼ਰ, ਕਿਸੇ ਨੂੰ ਸਮਾਧੀਆਂ ਦਾ ਸਹਾਰਾ, ਪਰ) ਮੈਨੂੰ ਸਮਝ ਨਹੀਂ ਆਉਂਦੀ (ਕਿ ਜੇ ਮੈਂ ਤੇਰਾ ਨਾਮ ਭੁਲਾ ਦਿਆਂ ਤਾਂ) ਮੇਰੀ ਕਿਹੋ ਜਿਹੀ ਆਤਮਕ ਦਸ਼ਾ ਹੋ ਜਾਇਗੀ। ਨਾ ਜਾਨਾ = ਮੈਂ ਨਹੀਂ ਜਾਣਦਾ। ਗਤਿ = ਹਾਲਤ। ਰਾਮ = ਹੇ ਰਾਮ! ਹਮਾਰੀ = ਮੇਰੀ।

ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ ਤਾਰੀ ॥੧॥ ਰਹਾਉ

O my mind, vibrate and meditate on the Name of the Lord. You shall cross over the terrifying world-ocean. ||1||Pause||

(ਹੇ ਰਾਮ! ਮੈਂ ਤਾਂ ਆਪਣੇ ਮਨ ਨੂੰ ਇਹੀ ਸਮਝਾਂਦਾ ਹਾਂ-) ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰ (ਤੇ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾ, (ਪਰਮਾਤਮਾ ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਬੇੜੀ ਹੈ ॥੧॥ ਰਹਾਉ ॥ ਮਨ = ਹੇ ਮਨ! ਤਰੁ = ਪਾਰ ਲੰਘ। ਭਉਜਲੁ = ਸੰਸਾਰ-ਸਮੁੰਦਰ। ਤਾਰੀ = ਬੇੜੀ, ਜਹਾਜ਼ (तरि) ॥੧॥ ਰਹਾਉ ॥

ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ

The Sannyaasee smears his body with ashes;

ਸੰਨਿਆਸੀ ਨੇ ਸੁਆਹ ਮਲ ਕੇ ਆਪਣੇ ਸਰੀਰ ਨੂੰ ਸਵਾਰਿਆ ਹੋਇਆ ਹੈ। ਬਿਭੂਤ = ਸੁਆਹ। ਦੇਹ = ਸਰੀਰ।

ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ

renouncing other men's women, he practices celibacy.

ਉਸ ਨੇ ਪਰਾਈ ਇਸਤ੍ਰੀ ਦਾ ਤਿਆਗ ਕਰ ਕੇ ਬ੍ਰਹਮਚਰਜ ਧਾਰਨ ਕੀਤਾ ਹੋਇਆ ਹੈ (ਉਸ ਨੇ ਨਿਰੇ ਬ੍ਰਹਮ ਚਰਜ ਨੂੰ ਆਪਣੇ ਆਤਮਕ ਜੀਵਨ ਦਾ ਸਹਾਰਾ ਬਣਾਇਆ ਹੋਇਆ ਹੈ। ਪਰ ਤ੍ਰਿਅ ਤਿਆਗੁ = ਪਰਾਈ ਇਸਤ੍ਰੀ ਦਾ ਤਿਆਗ।

ਮੈ ਮੂਰਖ ਹਰਿ ਆਸ ਤੁਮਾਰੀ ॥੨॥

I am just a fool, Lord; I place my hopes in You! ||2||

ਉਸ ਦੀਆਂ ਨਿਗਾਹਾਂ ਵਿਚ ਮੇਰੇ ਵਰਗਾ ਗ੍ਰਿਹਸਤੀ ਮੂਰਖ ਹੈ, ਪਰ) ਹੇ ਹਰੀ! ਮੈਂ ਮੂਰਖ ਨੂੰ ਤੇਰੇ ਨਾਮ ਦਾ ਹੀ ਆਸਰਾ ਹੈ ॥੨॥ ਹਰਿ = ਹੇ ਹਰੀ! ॥੨॥

ਖਤ੍ਰੀ ਕਰਮ ਕਰੇ ਸੂਰਤਣੁ ਪਾਵੈ

The Kh'shaatriya acts bravely, and is recognized as a warrior.

(ਸਿਮ੍ਰਿਤੀਆਂ ਦੇ ਧਰਮ ਅਨੁਸਾਰ) ਖਤ੍ਰੀ (ਸੂਰਮਤਾ ਦੇ) ਕੰਮ ਕਰਦਾ ਹੈ ਤੇ ਸੂਰਮਤਾ ਦਾ ਨਾਮਣਾ ਖੱਟਦਾ ਹੈ (ਉਹ ਇਸੇ ਨੂੰ ਹੀ ਜੀਵਨ-ਨਿਸ਼ਾਨਾ ਸਮਝਦਾ ਹੈ)। ਕਰਮ = (ਸੂਰਮਤਾ ਦੇ) ਕੰਮ। ਸੂਰਤਣੁ = ਸੂਰਮਤਾ (ਦਾ ਨਾਮਣਾ)।

ਸੂਦੁ ਵੈਸੁ ਪਰ ਕਿਰਤਿ ਕਮਾਵੈ

The Shoodra and the Vaisha work and slave for others;

ਸ਼ੂਦਰ ਦੂਜਿਆਂ ਦੀ ਸੇਵਾ ਕਰਦਾ ਹੈ, ਵੈਸ਼ ਭੀ (ਵਣਜ ਆਦਿਕ) ਕਿਰਤ ਕਰਦਾ ਹੈ (ਸ਼ੂਦਰ ਭੀ ਤੇ ਵੈਸ਼ ਭੀ ਆਪੋ ਆਪਣੀ ਕਿਰਤ ਵਿਚ ਮਗਨ ਹੈ, ਪਰ ਕਿਰਤਿ = ਦੂਜਿਆਂ ਦੀ ਸੇਵਾ।

ਮੈ ਮੂਰਖ ਹਰਿ ਨਾਮੁ ਛਡਾਵੈ ॥੩॥

I am just a fool - I am saved by the Lord's Name. ||3||

ਪਰ ਮੈਂ ਨਿਰੀ ਕਿਰਤ ਨੂੰ ਜੀਵਨ-ਮਨੋਰਥ ਨਹੀਂ ਮੰਨਦਾ, ਇਹਨਾਂ ਦੀਆਂ ਨਜ਼ਰਾਂ ਵਿਚ) ਮੈਂ ਮੂਰਖ ਹਾਂ (ਪਰ ਮੈਨੂੰ ਯਕੀਨ ਹੈ ਕਿ) ਪਰਮਾਤਮਾ ਦਾ ਨਾਮ (ਹੀ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚਾਂਦਾ ਹੈ ॥੩॥

ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ

The entire Universe is Yours; You Yourself permeate and pervade it.

(ਪਰ, ਹੇ ਪ੍ਰਭੂ!) ਇਹ ਸਾਰੀ ਸ੍ਰਿਸ਼ਟੀ ਤੇਰੀ ਰਚੀ ਹੋਈ ਹੈ, (ਸਭ ਜੀਵਾਂ ਵਿਚ) ਤੂੰ ਆਪ ਹੀ ਵਿਆਪਕ ਹੈਂ (ਜੋ ਕੁਝ ਤੂੰ ਸੁਝਾਉਂਦਾ ਹੈਂ ਉਹੀ ਇਹਨਾਂ ਨੂੰ ਸੁੱਝਦਾ ਹੈ)। ਸਭ = ਸਾਰੀ।

ਗੁਰਮੁਖਿ ਨਾਨਕ ਦੇ ਵਡਿਆਈ

O Nanak, the Gurmukhs are blessed with glorious greatness.

ਹੇ ਨਾਨਕ! (ਜਿਸ ਕਿਸੇ ਉਤੇ ਪ੍ਰਭੂ ਮਿਹਰ ਕਰਦਾ ਹੈ ਉਸ ਨੂੰ) ਗੁਰੂ ਦੀ ਸਰਨ ਪਾ ਕੇ (ਆਪਣੇ ਨਾਮ ਦੀ) ਵਡਿਆਈ ਬਖ਼ਸ਼ਦਾ ਹੈ। ਦੇ = ਦੇਂਦਾ ਹੈ।

ਮੈ ਅੰਧੁਲੇ ਹਰਿ ਟੇਕ ਟਿਕਾਈ ॥੪॥੧॥੩੯॥

I am blind - I have taken the Lord as my Support. ||4||1||39||

(ਇਹਨਾਂ ਲੋਕਾਂ ਦੇ ਭਾਣੇ ਮੈਂ ਅੰਨ੍ਹਾ ਹਾਂ, ਪਰ) ਮੈਂ ਅੰਨ੍ਹੇ ਨੇ ਪਰਮਾਤਮਾ ਦੇ ਨਾਮ ਦਾ ਆਸਰਾ ਲਿਆ ਹੋਇਆ ਹੈ ॥੪॥੧॥੩੯॥ ਟੇਕ = ਆਸਰਾ ॥੪॥