ਸਲੋਕ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥
Consumed by desires, the world is burning and dying; burning and burning, it cries out.
ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ। ਦਾਧੀ = ਸਾੜੀ ਹੋਈ।
ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥
But if it meets with the cooling and soothing True Guru, it does not burn any longer.
ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ। ਸੀਤਲੁ = ਠੰਡ ਪਾਉਣ ਵਾਲਾ।
ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥
O Nanak, without the Name, and without contemplating the Word of the Shabad, no one becomes fearless. ||1||
ਹੇ ਨਾਨਕ! ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ, ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ॥੧॥