ਗਉੜੀ ਮਹਲਾ

Gauree, Third Mehl:

ਗਊੜੀ ਪਾਤਸ਼ਾਹੀ ਤੀਜੀ।

ਬ੍ਰਹਮਾ ਮੂਲੁ ਵੇਦ ਅਭਿਆਸਾ

Brahma is the founder of the study of the Vedas.

(ਹੇ ਭਾਈ! ਜਿਸ) ਬ੍ਰਹਮਾ ਨੂੰ ਵੇਦ-ਅਭਿਆਸ ਦਾ ਰਸਤਾ ਚਲਾਣ ਵਾਲਾ ਮੰਨਿਆ ਜਾਂਦਾ ਹੈ (ਜੇਹੜਾ ਬ੍ਰਹਮਾ ਵੇਦ-ਅਭਿਆਸ ਦਾ ਮੂਲ ਮੰਨਿਆ ਜਾਂਦਾ ਹੈ) ਮੂਲੁ = ਮੁੱਢ।

ਤਿਸ ਤੇ ਉਪਜੇ ਦੇਵ ਮੋਹ ਪਿਆਸਾ

From him emanated the gods, enticed by desire.

ਉਸ ਤੋਂ (ਸਾਰੇ) ਦੇਵਤੇ ਪੈਦਾ ਹੋਏ (ਮੰਨੇ ਜਾਂਦੇ ਹਨ, ਪਰ ਉਹ ਦੇਵਤੇ ਮਾਇਆ ਦੇ) ਮੋਹ-(ਮਾਇਆ ਦੀ) ਤ੍ਰਿਸ਼ਨਾ ਵਿਚ ਫਸੇ ਹੋਏ ਹੀ ਦੱਸੇ ਜਾ ਰਹੇ ਹਨ। ਤਿਸ ਤੇ = ਉਸ (ਬ੍ਰਹਮਾ) ਤੋਂ। ਦੇਵ = ਦੇਵਤੇ। ਪਿਆਸਾ = ਤ੍ਰਿਸ਼ਨਾ, ਪਿਆਸ।

ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥੧॥

They wander in the three qualities, and they do not dwell within their own home. ||1||

ਉਹ ਦੇਵਤੇ ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਭਟਕਦੇ ਰਹੇ, ਉਹਨਾਂ ਨੂੰ ਪ੍ਰਭੂ ਚਰਨਾਂ ਵਿਚ ਟਿਕਾਣਾ ਨਾਹ ਮਿਲਿਆ ॥੧॥ ਭਰਮੇ = ਭਟਕਦੇ ਰਹੇ। ਘਰਿ = ਘਰ ਵਿਚ। ਨਿਜ ਘਰਿ = ਆਪਣੇ (ਅਸਲ) ਘਰ ਵਿਚ, ਪ੍ਰਭੂ-ਚਰਨਾਂ ਵਿਚ ॥੧॥

ਹਮ ਹਰਿ ਰਾਖੇ ਸਤਿਗੁਰੂ ਮਿਲਾਇਆ

The Lord has saved me; I have met the True Guru.

(ਹੇ ਭਾਈ!) ਸਾਨੂੰ ਪਰਮਾਤਮਾ ਨੇ (ਮਾਇਆ ਦੇ ਪ੍ਰਭਾਵ ਤੋਂ ਬਚਾ) ਲਿਆ ਹੈ, (ਪਰਮਾਤਮਾ ਨੇ ਸਾਨੂੰ) ਗੁਰੂ ਮਿਲਾ ਦਿੱਤਾ ਹੈ, ਹਮ = ਸਾਨੂੰ।

ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥੧॥ ਰਹਾਉ

He has implanted devotional worship of the Lord's Name, night and day. ||1||Pause||

(ਜਿਸ ਗੁਰੂ ਨੇ ਸਾਡੇ ਦਿਲ ਵਿਚ) ਹਰ ਵੇਲੇ (ਪਰਮਾਤਮਾ ਦੀ) ਭਗਤੀ ਪੱਕੀ ਟਿਕਾ ਦਿੱਤੀ ਹੈ, ਪਰਮਾਤਮਾ ਦਾ ਨਾਮ ਪੱਕਾ ਟਿਕਾ ਦਿੱਤਾ ਹੈ ॥੧॥ ਰਹਾਉ ॥ ਅਨਦਿਨੁ = ਹਰ ਰੋਜ਼। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ ॥੧॥ ਰਹਾਉ ॥

ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ

The songs of Brahma entangle people in the three qualities.

(ਹੇ ਭਾਈ!) ਬ੍ਰਹਮਾ ਦੀ ਰਚੀ ਹੋਈ ਬਾਣੀ (ਉਹ ਬਾਣੀ ਜੋ ਬ੍ਰਹਮਾ ਦੀ ਰਚੀ ਹੋਈ ਦੱਸੀ ਜਾਂਦੀ ਹੈ) ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਰੱਖਦੀ ਹੈ (ਮਾਇਆ ਦੇ) ਜੰਜਾਲ ਵਿਚ ਹੀ ਰੱਖਦੀ ਹੈ, ਬਾਣੀ ਬ੍ਰਹਮ = ਬ੍ਰਹਮਾ ਦੀ ਰਚੀ ਬਾਣੀ, ਵੇਦ।

ਪੜਿ ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ

Reading about the debates and disputes, they are hit over the head by the Messenger of Death.

(ਕਿਉਂਕਿ ਇਸ ਨੂੰ) ਪੜ੍ਹ ਕੇ (ਵਿਦਵਾਨ ਪੰਡਿਤ) ਬਹਿਸ ਹੀ ਕਰਦੇ ਹਨ, ਉਹਨਾਂ ਦੇ ਸਿਰ ਤੇ ਆਤਮਕ ਮੌਤ ਆਪਣੀ ਚੋਟ ਕਾਇਮ ਰੱਖਦੀ ਹੈ। ਪੜਿ = ਪੜ੍ਹ ਕੇ। ਵਾਦੁ = ਝਗੜਾ, ਬਹਸ। ਸਿਰਿ = ਸਿਰ ਤੇ। ਜਮ ਕਾਲਾ = ਮੌਤ, ਆਤਮਕ ਮੌਤ।

ਤਤੁ ਚੀਨਹਿ ਬੰਨਹਿ ਪੰਡ ਪਰਾਲਾ ॥੨॥

They do not understand the essence of reality, and they gather their worthless bundles of straw. ||2||

ਉਹ ਅਸਲੀਅਤ (ਜੀਵਨ-ਮਨੋਰਥ) ਨੂੰ ਨਹੀਂ ਪਛਾਣਦੇ, ਉਹ (ਧਾਰਮਿਕ ਚਰਚਾ ਦੀਆਂ) ਪਰਾਲੀ ਦੀਆਂ ਪੰਡਾਂ ਹੀ (ਆਪਣੇ ਸਿਰ ਤੇ) ਬੰਨ੍ਹੀ ਰੱਖਦੇ ਹਨ ॥੨॥ ਤਤੁ = ਅਸਲੀਅਤ। ਚੀਨਹਿ = ਪਛਾਣਦੇ। ਪੰਡ ਪਰਾਲਾ = ਪਰਾਲੀ ਦੀਆਂ ਪੰਡਾਂ, ਨਿਕੰਮੇ ਭਾਰ ॥੨॥

ਮਨਮੁਖ ਅਗਿਆਨਿ ਕੁਮਾਰਗਿ ਪਾਏ

The self-willed manmukhs, in ignorance, take the path of evil.

(ਹੇ ਭਾਈ! ਭਾਵੇਂ ਉਹ ਲੋਕ ਬ੍ਰਹਮਾ ਦੀ ਰਚੀ ਬਾਣੀ ਪੜ੍ਹਦੇ ਹਨ, ਪਰ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਨਾਲ ਜਾਣ-ਪਛਾਣ ਤੋਂ ਸੱਖਣੇ ਰਹਿਣ ਦੇ ਕਾਰਨ ਗ਼ਲਤ ਜੀਵਨ-ਰਾਹ ਤੇ ਪਏ ਰਹਿੰਦੇ ਹਨ। ਮਨਮੁਖ = ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ। ਅਗਿਆਨਿ = ਗਿਆਨ-ਹੀਨਤਾ ਦੇ ਕਾਰਨ। ਕੁਮਾਰਗਿ = ਗ਼ਲਤ ਰਸਤੇ ਤੇ, ਕੁਰਾਹੇ।

ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ

They forget the Lord's Name, and in its place, they establish all sorts of rituals.

ਉਹ ਪਰਮਾਤਮਾ ਦਾ ਨਾਮ ਤਾਂ ਭੁਲਾ ਦੇਂਦੇ ਹਨ, ਪਰ (ਹੋਰ ਵਰਤ-ਨੇਮ ਆਦਿਕ) ਅਨੇਕਾਂ ਕਰਮ ਕਰਨ ਦੀ ਪਕਿਆਈ ਕਰਦੇ ਹਨ। ਬਹੁ ਕਰਮ = ਅਨੇਕਾਂ (ਮਿਥੇ ਹੋਏ ਧਾਰਮਿਕ) ਕੰਮ।

ਭਵਜਲਿ ਡੂਬੇ ਦੂਜੈ ਭਾਏ ॥੩॥

They drown in the terrifying world-ocean, in the love of duality. ||3||

ਅਜੇਹੇ ਮਨੁੱਖ ਪਰਮਾਤਮਾ ਤੋਂ ਬਿਨਾ ਹੋਰ ਪਿਆਰ ਵਿਚ ਫਸੇ ਰਹਿਣ ਕਰਕੇ ਸੰਸਾਰ-ਸਮੁੰਦਰ ਵਿਚ ਡੁੱਬੇ ਰਹਿੰਦੇ ਹਨ, (ਵਿਕਾਰਾਂ ਵਿਚ ਫਸੇ ਰਹਿੰਦੇ ਹਨ) ॥੩॥ ਭਵਜਲਿ = ਸੰਸਾਰ-ਸਮੁੰਦਰ ਵਿਚ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ ॥੩॥

ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ

Driven crazy, infatuated by Maya, they call themselves Pandits - religious scholars;

(ਹੇ ਭਾਈ! ਬ੍ਰਹਮਾ ਦੀ ਰਚੀ ਬਾਣੀ ਦਾ ਵਿਦਵਾਨ ਮਨੁੱਖ) ਮਾਇਆ ਦਾ ਤ੍ਰਿਸ਼ਨਾਲੂ ਰਹਿੰਦਾ ਹੋਇਆ ਭੀ (ਆਪਣੇ ਆਪ ਨੂੰ) ਪੰਡਿਤ ਅਖਵਾਂਦਾ ਹੈ, ਮੁਹਤਾਜੁ = ਅਰਥੀਆ, ਲੋੜਵੰਦ।

ਬਿਖਿਆ ਰਾਤਾ ਬਹੁਤੁ ਦੁਖੁ ਪਾਵੈ

stained with corruption, they suffer terrible pain.

ਮਾਇਆ ਦੇ ਮੋਹ ਵਿਚ ਫਸਿਆ ਹੋਇਆ (ਅੰਤਰ ਆਤਮੇ) ਉਹ ਬਹੁਤ ਦੁੱਖ ਸਹਿੰਦਾ ਰਹਿੰਦਾ ਹੈ। ਬਿਖਿਆ = ਮਾਇਆ। ਰਾਤਾ = ਰੱਤਾ ਹੋਇਆ, ਮਗਨ।

ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥

The noose of the Messenger of Death is around their necks; they are constantly tormented by death. ||4||

ਉਸ ਦੇ ਗਲ ਵਿਚ ਆਤਮਕ ਮੌਤ ਦਾ ਫਾਹਾ ਪਿਆ ਰਹਿੰਦਾ ਹੈ, ਆਤਮਕ ਮੌਤ ਉਸ ਨੂੰ ਸਦਾ ਦੁਖੀ ਰੱਖਦੀ ਹੈ ॥੪॥ ਗਲਿ = ਗਲ ਵਿਚ। ਜੇਵੜਾ = ਫਾਹਾ। ਕਾਲੁ = ਮੌਤ, ਆਤਮਕ ਮੌਤ ॥੪॥

ਗੁਰਮੁਖਿ ਜਮਕਾਲੁ ਨੇੜਿ ਆਵੈ

The Messenger of Death does not even approach the Gurmukhs.

(ਪਰ, ਹੇ ਭਾਈ!) ਆਤਮਕ ਮੌਤ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਨੇੜੇ ਨਹੀਂ ਢੁੱਕਦੀ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ।

ਹਉਮੈ ਦੂਜਾ ਸਬਦਿ ਜਲਾਵੈ

Through the Word of the Shabad, they burn away their ego and duality.

ਉਹ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਸਾੜ ਦੇਂਦਾ ਹੈ। ਦੂਜਾ = ਮਾਇਆ ਦਾ ਪਿਆਰ। ਸਬਦਿ = ਸ਼ਬਦ ਦੀ ਰਾਹੀਂ।

ਨਾਮੇ ਰਾਤੇ ਹਰਿ ਗੁਣ ਗਾਵੈ ॥੫॥

Attuned to the Name, they sing the Glorious Praises of the Lord. ||5||

ਉਹ ਪਰਮਾਤਮਾ ਦੇ ਨਾਮ ਵਿਚ ਹੀ ਰੰਗਿਆ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੫॥ ਨਾਮੇ = ਨਾਮਿ ਹੀ, ਨਾਮ ਵਿਚ ਹੀ ॥੫॥

ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ

Maya is the slave of the Lord's devotees; it works for them.

(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਭਗਤੀ ਕਰਦੇ ਹਨ, ਮਾਇਆ ਉਹਨਾਂ ਦੀ ਦਾਸੀ ਬਣੀ ਰਹਿੰਦੀ ਹੈ, ਤੇ ਉਹਨਾਂ ਦੀਆਂ ਲੋੜਾਂ ਪੂਰੀਆਂ ਕਰਦੀ ਹੈ।

ਚਰਣੀ ਲਾਗੈ ਤਾ ਮਹਲੁ ਪਾਵੈ

One who falls at their feet attains the Mansion of the Lord's Presence.

ਜੇਹੜਾ ਮਨੁੱਖ ਉਹਨਾਂ ਭਗਤ ਜਨਾਂ ਦੀ ਚਰਨੀਂ ਲੱਗਦਾ ਹੈ, ਉਹ ਭੀ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ। ਮਹਲੁ = ਪ੍ਰਭੂ-ਚਰਨਾਂ ਵਿਚ ਥਾਂ।

ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥

He is forever immaculate; he is absorbed in intuitive peace. ||6||

ਉਹ ਭੀ ਸਦਾ ਹੀ ਪਵਿਤ੍ਰ ਮਨ ਵਾਲਾ ਹੋ ਜਾਂਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ॥੬॥ ਸਦ ਹੀ = ਸਦਾ ਹੀ। ਸਹਿਜ = ਆਤਮਕ ਅਡੋਲਤਾ ਵਿਚ ॥੬॥

ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ

Those who listen to the Lord's Sermon are seen to be the wealthy people in this world.

(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਦੇ ਹਨ, ਉਹ ਜਗਤ ਵਿਚ (ਪ੍ਰਤੱਖ) ਧਨਾਢ ਦਿੱਸਦੇ ਹਨ (ਉਹ ਮਾਇਆ ਦੀ ਤ੍ਰਿਸ਼ਨਾ ਵਿਚ ਨਹੀਂ ਭਟਕਦੇ ਫਿਰਦੇ)। ਸੁਣਹਿ = ਸੁਣਦੇ ਹਨ। ਸੇ = ਉਹ ਬੰਦੇ। ਦਿਸਹਿ = ਦਿੱਸਦੇ ਹਨ। ਜੁਗ ਮਾਹੀ = ਜ਼ਿੰਦਗੀ ਵਿਚ, ਸੰਸਾਰ ਵਿਚ।

ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ

Everyone bows down to them, and adores them, night and day.

ਸਾਰੇ ਲੋਕ ਉਹਨਾਂ ਅੱਗੇ ਨਿਊਂਦੇ ਹਨ, ਤੇ ਹਰ ਵੇਲੇ ਉਹਨਾਂ ਦਾ ਆਦਰ-ਸਤਕਾਰ ਕਰਦੇ ਹਨ, ਕਉ = ਨੂੰ। ਸਭਿ = ਸਾਰੇ। ਕਰਾਹੀ = ਕਰਾਹਿ, ਕਰਹਿ, ਕਰਦੇ ਹਨ।

ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥

They intuitively savor the Glories of the True Lord within their minds. ||7||

(ਕਿਉਂਕਿ ਉਹ ਮਨੁੱਖ) ਆਤਮਕ ਅਡੋਲਤਾ ਵਿਚ ਟਿਕ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣ ਆਪਣੇ ਮਨ ਵਿਚ ਚੇਤੇ ਕਰੀ ਰੱਖਦੇ ਹਨ ॥੭॥ ਸਹਜੇ = ਆਤਮਕ ਅਡੋਲਤਾ ਵਿਚ (ਟਿਕ ਕੇ)। ਰਵਹਿ = ਯਾਦ ਕਰਦੇ ਹਨ ॥੭॥

ਪੂਰੈ ਸਤਿਗੁਰਿ ਸਬਦੁ ਸੁਣਾਇਆ

The Perfect True Guru has revealed the Shabad;

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਸੁਣਾਈ ਹੈ, ਸਤਿਗੁਰਿ = ਸਤਿਗੁਰੂ ਨੇ।

ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ

it eradicates the three qualities, and attunes the consciousness to the fourth state.

ਉਸ ਨੇ ਆਪਣੇ ਅੰਦਰੋਂ ਮਾਇਆ ਦੇ) ਤਿੰਨਾਂ ਗੁਣਾਂ ਦਾ ਪ੍ਰਭਾਵ ਮਿਟਾ ਲਿਆ ਹੈ, ਉਸ ਨੇ ਆਪਣਾ ਮਨ ਉਸ ਆਤਮਕ ਅਵਸਥਾ ਵਿਚ ਟਿਕਾ ਲਿਆ ਹੈ ਜਿੱਥੇ ਮਾਇਆ ਦੇ ਤਿੰਨ ਗੁਣ ਆਪਣਾ ਅਸਰ ਨਹੀਂ ਪਾ ਸਕਦੇ। ਚਉਥੈ = ਚੌਥੇ ਦਰਜੇ ਵਿਚ, ਉਸ ਅਵਸਥਾ ਵਿਚ ਜਿਥੇ ਮਾਇਆ ਦੇ ਤਿੰਨ ਗੁਣ ਆਪਣਾ ਅਸਰ ਨਹੀਂ ਪਾ ਸਕਦੇ।

ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥

O Nanak, subduing egotism, one is absorbed into God. ||8||4||

ਹੇ ਨਾਨਕ! (ਗੁਰੂ ਨੇ ਉਸ ਦੇ ਅੰਦਰੋਂ) ਹਉਮੈ ਮਾਰ ਕੇ ਉਸ ਨੂੰ ਪਰਮਾਤਮਾ ਦੇ ਨਾਲ ਜੋੜ ਦਿੱਤਾ ਹੈ ॥੮॥੪॥ ਮਾਰਿ = ਮਾਰ ਕੇ ॥੮॥