ਭੈਰਉ ਮਹਲਾ ੫ ॥
Bhairao, Fifth Mehl:
ਭੈਰਓ ਪੰਜਵੀਂ ਪਾਤਸ਼ਾਹੀ।
ਨਿਰਧਨ ਕਉ ਤੁਮ ਦੇਵਹੁ ਧਨਾ ॥
You bless the poor with wealth, O Lord.
ਹੇ ਪ੍ਰਭੂ! ਤੂੰ (ਜਿਸ) ਕੰਗਾਲ ਨੂੰ (ਆਪਣਾ ਨਾਮ-) ਧਨ ਦੇਂਦਾ ਹੈਂ, ਨਿਰਧਨ ਕਉ = ਕੰਗਾਲ ਨੂੰ। ਦੇਵਹੁ = ਤੂੰ ਦੇਂਦਾ ਹੈਂ। ਧਨਾ = ਨਾਮ-ਧਨ।
ਅਨਿਕ ਪਾਪ ਜਾਹਿ ਨਿਰਮਲ ਮਨਾ ॥
Countless sins are taken away, and the mind becomes immaculate and pure.
ਉਸ ਦੇ ਅਨੇਕਾਂ ਪਾਪ ਦੂਰ ਹੋ ਜਾਂਦੇ ਹਨ, ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ। ਜਾਹਿ = ਦੂਰ ਹੋ ਜਾਂਦੇ ਹਨ। ਨਿਰਮਲ = ਪਵਿੱਤਰ।
ਸਗਲ ਮਨੋਰਥ ਪੂਰਨ ਕਾਮ ॥
All the mind's desires are fulfilled, and one's tasks are perfectly accomplished.
ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋ ਜਾਂਦੀਆਂ ਹਨ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ। ਮਨੋਰਥ = ਲੋੜਾਂ।
ਭਗਤ ਅਪੁਨੇ ਕਉ ਦੇਵਹੁ ਨਾਮ ॥੧॥
You bestow Your Name upon Your devotee. ||1||
ਹੇ ਪ੍ਰਭੂ! ਤੂੰ ਆਪਣੇ ਭਗਤ ਨੂੰ (ਆਪ ਹੀ) ਆਪਣਾ ਨਾਮ ਦੇਂਦਾ ਹੈਂ ॥੧॥
ਸਫਲ ਸੇਵਾ ਗੋਪਾਲ ਰਾਇ ॥
Service to the Lord, our Sovereign King, is fruitful and rewarding.
ਸ੍ਰਿਸ਼ਟੀ ਦੇ ਪਾਲਕ-ਪ੍ਰਭੂ-ਪਾਤਿਸ਼ਾਹ ਦੀ ਭਗਤੀ (ਸਦਾ) ਫਲ ਦੇਣ ਵਾਲੀ ਹੈ। ਸੇਵਾ = ਭਗਤੀ। ਸਫਲ = ਫਲ ਦੇਣ ਵਾਲੀ।
ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥੧॥ ਰਹਾਉ ॥
Our Lord and Master is the Creator, the Cause of causes; no one is turned away from His Door empty-handed. ||1||Pause||
ਉਹ ਮਾਲਕ-ਪ੍ਰਭੂ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਤੇ ਜੀਵਾਂ ਪਾਸੋਂ ਸਭ ਕੁਝ ਕਰਾ ਸਕਦਾ ਹੈ, ਉਸ ਦੇ ਦਰ ਤੋਂ ਕੋਈ ਜੀਵ ਖ਼ਾਲੀ ਨਹੀਂ ਜਾਂਦਾ ॥੧॥ ਰਹਾਉ ॥ ਕਰਾਵਨਹਾਰ = (ਜੀਵਾਂ ਪਾਸੋਂ) ਕਰਾ ਸਕਣ ਵਾਲਾ। ਤਾ ਤੇ = ਉਸ (ਪ੍ਰਭੂ ਦੇ ਦਰ) ਤੋਂ। ਬਿਰਥਾ = ਖ਼ਾਲੀ, ਬੇ-ਮੁਰਾਦ ॥੧॥ ਰਹਾਉ ॥
ਰੋਗੀ ਕਾ ਪ੍ਰਭ ਖੰਡਹੁ ਰੋਗੁ ॥
God eradicates the disease from the diseased person.
ਹੇ ਪ੍ਰਭੂ! ਤੂ (ਆਪਣਾ ਨਾਮ-ਦਾਰੂ ਦੇ ਕੇ) ਰੋਗੀ ਦਾ ਰੋਗ ਨਾਸ ਕਰ ਦੇਂਦਾ ਹੈਂ, ਪ੍ਰਭ = ਹੇ ਪ੍ਰਭੂ! ਖੰਡਹੁ = ਤੂੰ ਨਾਸ ਕਰਦਾ ਹੈਂ।
ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥
God takes away the sorrows of the suffering.
ਦੁਖੀਏ ਦਾ ਗ਼ਮ ਮਿਟਾ ਦੇਂਦਾ ਹੈਂ, ਸੋਗੁ = ਗ਼ਮ।
ਨਿਥਾਵੇ ਕਉ ਤੁਮੑ ਥਾਨਿ ਬੈਠਾਵਹੁ ॥
And those who have no place at all - You seat them upon the place.
ਜਿਸ ਨੂੰ ਕਿਤੇ ਭੀ ਸਹਾਰਾ ਨਹੀਂ ਮਿਲਦਾ ਤੂੰ ਉਸ ਨੂੰ (ਆਪਣਾ ਨਾਮ ਬਖ਼ਸ਼ ਕੇ) ਇੱਜ਼ਤ ਵਾਲੀ ਥਾਂ ਤੇ ਬਿਠਾ ਦੇਂਦਾ ਹੈਂ। ਥਾਨਿ = (ਇੱਜ਼ਤ ਵਾਲੀ) ਥਾਂ ਤੇ।
ਦਾਸ ਅਪਨੇ ਕਉ ਭਗਤੀ ਲਾਵਹੁ ॥੨॥
You link Your slave to devotional worship. ||2||
ਹੇ ਪ੍ਰਭੂ! ਆਪਣੇ ਸੇਵਕ ਨੂੰ ਤੂੰ ਆਪ ਹੀ ਆਪਣੀ ਭਗਤੀ ਵਿਚ ਜੋੜਦਾ ਹੈਂ ॥੨॥
ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥
God bestows honor on the dishonored.
ਹੇ ਪ੍ਰਭੂ! ਜਿਸ ਮਨੁੱਖ ਨੂੰ ਕਿਤੇ ਭੀ ਆਦਰ-ਸਤਕਾਰ ਨਹੀਂ ਮਿਲਦਾ, ਉਸ ਨੂੰ ਤੂੰ (ਆਪਣੀ ਭਗਤੀ ਦੀ ਦਾਤ ਦੇ ਕੇ ਹਰ ਥਾਂ) ਇੱਜ਼ਤ ਬਖ਼ਸ਼ਦਾ ਹੈਂ। ਦੇਤੋ = ਤੂੰ ਦੇਂਦਾ ਹੈਂ। ਮਾਨੁ = ਆਦਰ।
ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥
He makes the foolish and ignorant become clever and wise.
(ਤੇਰੀ ਭਗਤੀ ਦੀ ਬਰਕਤਿ ਨਾਲ) ਮਹਾਂ ਮੂਰਖ ਮਨੁੱਖ ਸਿਆਣਾ ਹੋ ਜਾਂਦਾ ਹੈ ਗਿਆਨਵਾਨ ਹੋ ਜਾਂਦਾ ਹੈ। ਮੂੜ ਮੁਗਧੁ = ਮਹਾਂ ਮੂਰਖ। ਚਤੁਰ = ਸਿਆਣਾ। ਸੁਗਿਆਨੁ = ਗਿਆਨ-ਵਾਨ।
ਸਗਲ ਭਇਆਨ ਕਾ ਭਉ ਨਸੈ ॥
The fear of all fear disappears.
(ਉਸ ਦੇ ਮਨ ਵਿਚੋਂ) ਸਾਰੇ ਡਰਾਣ ਵਾਲਿਆਂ ਦਾ ਡਰ ਦੂਰ ਹੋ ਜਾਂਦਾ ਹੈ। ਭਇਆਨ = ਡਰ ਦੇਣ ਵਾਲੇ, ਡਰਾਣ ਵਾਲੇ। ਭਉ = ਡਰ।
ਜਨ ਅਪਨੇ ਕੈ ਹਰਿ ਮਨਿ ਬਸੈ ॥੩॥
The Lord dwells within the mind of His humble servant. ||3||
ਪਰਮਾਤਮਾ ਆਪਣੇ ਸੇਵਕ ਦੇ (ਸਦਾ) ਮਨ ਵਿਚ ਵੱਸਦਾ ਹੈ ॥੩॥ ਜਨ ਕੈ ਮਨਿ = ਜਨ ਦੇ ਮਨ ਵਿਚ ॥੩॥
ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥
The Supreme Lord God is the Treasure of Peace.
ਪਰਮੇਸਰ ਪ੍ਰਭੂ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, ਨਿਧਾਨ = ਖ਼ਜ਼ਾਨਾ।
ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥
The Ambrosial Name of the Lord is the essence of reality.
ਉਸ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਆਤਮਕ ਜੀਵਨ ਦੀ ਸੂਝ ਦੇਂਦਾ ਹੈ ਰਾਜ਼ ਸਮਝਾਂਦਾ ਹੈ। ਗਿਆਨੁ = ਆਤਮਕ ਜੀਵਨ ਦੀ ਸੂਝ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ।
ਕਰਿ ਕਿਰਪਾ ਸੰਤ ਟਹਲੈ ਲਾਏ ॥
Granting His Grace, He enjoins the mortals to serve the Saints.
ਮਿਹਰ ਕਰ ਕੇ ਜਿਸ ਮਨੁੱਖ ਨੂੰ ਉਹ ਆਪ ਸੰਤ ਜਨਾਂ ਦੀ ਸੇਵਾ ਵਿਚ ਜੋੜਦਾ ਹੈ, ਕਰਿ = ਕਰ ਕੇ। ਲਏ = ਲਾਂਦਾ ਹੈ।
ਨਾਨਕ ਸਾਧੂ ਸੰਗਿ ਸਮਾਏ ॥੪॥੨੩॥੩੬॥
O Nanak, such a person merges in the Saadh Sangat, the Company of the Holy. ||4||23||36||
ਹੇ ਨਾਨਕ! ਉਹ ਮਨੁੱਖ (ਸਦਾ) ਸਾਧ ਸੰਗਤ ਵਿਚ ਟਿਕਿਆ ਰਹਿੰਦਾ ਹੈ ॥੪॥੨੩॥੩੬॥ ਸੰਗਿ = ਸੰਗਤ ਵਿਚ। ਸਮਾਏ = ਲੀਨ ਰਹਿੰਦਾ ਹੈ ॥੪॥੨੩॥੩੬॥