ਆਸਾ ਮਹਲਾ

Aasaa, First Mehl:

ਰਾਗ ਆਸਾ ਪਹਿਲੀ ਪਾਤਸ਼ਾਹੀ।

ਆਪਿ ਕਰੇ ਸਚੁ ਅਲਖ ਅਪਾਰੁ

He Himself does everything, the True, Invisible, Infinite Lord.

(ਜੋ ਕੁਝ ਜਗਤ ਵਿਚ ਹੋ ਰਿਹਾ ਹੈ) ਸਦਾ ਕਾਇਮ ਰਹਿਣ ਵਾਲਾ ਅਲੱਖ ਬੇਅੰਤ ਪਰਮਾਤਮਾ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਕਰ ਰਿਹਾ ਹੈ। ਸਚੁ = ਸਦਾ ਕਾਇਮ ਰਹਿਣ ਵਾਲਾ। ਅਲਖੁ = ਜਿਸ ਦਾ ਸਰੂਪ ਬਿਆਨ ਨ ਹੋ ਸਕੇ।

ਹਉ ਪਾਪੀ ਤੂੰ ਬਖਸਣਹਾਰੁ ॥੧॥

I am a sinner, You are the Forgiver. ||1||

(ਹੇ ਪ੍ਰਭੂ! ਇਹ ਅਟੱਲ ਨਿਯਮ ਭੁਲਾ ਕੇ) ਮੈਂ ਗੁਨਹਗਾਰ ਹਾਂ (ਪਰ ਫਿਰ ਭੀ) ਤੂੰ ਬਖ਼ਸ਼ਸ਼ ਕਰਨ ਵਾਲਾ ਹੈਂ ॥੧॥

ਤੇਰਾ ਭਾਣਾ ਸਭੁ ਕਿਛੁ ਹੋਵੈ

By Your Will, everything come to pass.

ਜਗਤ ਵਿਚ ਜੋ ਕੁਝ ਹੁੰਦਾ ਹੈ ਸਭ ਕੁਝ ਉਹੀ ਹੁੰਦਾ ਹੈ ਜੋ (ਹੇ ਪ੍ਰਭੂ!) ਤੈਨੂੰ ਚੰਗਾ ਲੱਗਦਾ ਹੈ। ਤੇਰਾ ਭਾਣਾ = ਜੋ ਕੁਝ ਤੈਨੂੰ ਚੰਗਾ ਲੱਗਦਾ ਹੈ।

ਮਨਹਠਿ ਕੀਚੈ ਅੰਤਿ ਵਿਗੋਵੈ ॥੧॥ ਰਹਾਉ

One who acts in stubborn-mindedness is ruined in the end. ||1||Pause||

(ਪਰ ਇਹ ਅਟੱਲ ਸਚਾਈ ਵਿਸਾਰ ਕੇ) ਮਨੁੱਖ ਨਿਰੇ ਆਪਣੇ ਮਨ ਦੇ ਹਠ ਨਾਲ (ਭਾਵ, ਨਿਰੀ ਆਪਣੀ ਅਕਲ ਦਾ ਆਸਰਾ ਲੈ ਕੇ) ਕੰਮ ਕਰਨ ਤੇ ਆਖ਼ਰ ਖ਼ੁਆਰ ਹੁੰਦਾ ਹੈ ॥੧॥ ਰਹਾਉ ॥ ਹਠਿ = ਹਠ ਨਾਲ। ਅੰਤਿ = ਆਖ਼ਰ ਨੂੰ। ਵਿਗੋਵੈ = ਖ਼ੁਆਰ ਹੁੰਦਾ ਹੈ ॥੧॥ ਰਹਾਉ ॥

ਮਨਮੁਖ ਕੀ ਮਤਿ ਕੂੜਿ ਵਿਆਪੀ

The intellect of the self-willed manmukh is engrossed in falsehood.

(ਨਿਰੇ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਦੀ ਅਕਲ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈ, ਮਨਮੁਖ = ਜੋ ਆਪਣੇ ਮਨ ਦੇ ਪਿਛੇ ਤੁਰਦਾ ਹੈ। ਕੂੜਿ = ਕੂੜ ਵਿਚ, ਮਾਇਆ ਦੇ ਮੋਹ ਵਿਚ। ਵਿਆਪੀ = ਗ੍ਰਸੀ ਰਹਿੰਦੀ ਹੈ, ਫਸੀ ਰਹਿੰਦੀ ਹੈ।

ਬਿਨੁ ਹਰਿ ਸਿਮਰਣ ਪਾਪਿ ਸੰਤਾਪੀ ॥੨॥

Without the meditative remembrance of the Lord, it suffers in sin. ||2||

(ਇਸ ਤਰ੍ਹਾਂ) ਪ੍ਰਭੂ ਦੇ ਸਿਮਰਨ ਤੋਂ ਖੁੰਝ ਕੇ (ਮਾਇਆ ਦੇ ਲਾਲਚ ਵਿਚ ਕੀਤੇ) ਕਿਸੇ ਮੰਦ-ਕਰਮ ਦੇ ਕਾਰਨ ਦੁਖੀ ਹੁੰਦੀ ਹੈ ॥੨॥ ਪਾਪਿ = ਪਾਪ ਦੇ ਕਾਰਨ। ਸੰਤਾਪੀ = ਦੁਖੀ ॥੨॥

ਦੁਰਮਤਿ ਤਿਆਗਿ ਲਾਹਾ ਕਿਛੁ ਲੇਵਹੁ

Renounce evil-mindedness, and you shall reap the rewards.

(ਹੇ ਭਾਈ! ਮਾਇਆ ਦੇ ਮੋਹ ਵਿਚ ਫਸੀ) ਭੈੜੀ ਮਤਿ ਤਿਆਗ ਕੇ ਕੁਝ ਆਤਮਕ ਲਾਭ ਭੀ ਖੱਟੋ, ਦੁਰਮਤਿ = ਭੈੜੀ ਮਤਿ। ਤਿਆਗਿ = ਛੱਡ ਕੇ। ਲਾਹਾ = ਲਾਭ।

ਜੋ ਉਪਜੈ ਸੋ ਅਲਖ ਅਭੇਵਹੁ ॥੩॥

Whoever is born, comes through the Unknowable and Mysterious Lord. ||3||

(ਇਹ ਯਕੀਨ ਲਿਆਵੋ ਕਿ) ਜੋ ਕੁਝ ਪੈਦਾ ਹੋਇਆ ਹੈ, ਉਸ ਅਲਖ ਤੇ ਅਭੇਦ ਪ੍ਰਭੂ ਤੋਂ ਹੀ ਪੈਦਾ ਹੋਇਆ ਹੈ (ਭਾਵ, ਪਰਮਾਤਮਾ ਸਭ ਕੁਝ ਕਰਨ ਦੇ ਸਮਰੱਥ ਹੈ) ॥੩॥ ਅਭੇਵਹੁ = ਅਭੇਵ ਪ੍ਰਭੂ ਤੋਂ ॥੩॥

ਐਸਾ ਹਮਰਾ ਸਖਾ ਸਹਾਈ

Such is my Friend and Companion;

(ਅਸੀਂ ਜੀਵ ਮੁੜ ਮੁੜ ਭੁੱਲਦੇ ਹਾਂ ਤੇ ਆਪਣੀ ਅਕਲ ਤੇ ਮਾਣ ਕਰਦੇ ਹਾਂ, ਪਰ) ਸਾਡਾ ਮਿੱਤ੍ਰ ਪ੍ਰਭੂ ਸਦਾ ਸਹਾਇਤਾ ਕਰਨ ਵਾਲਾ ਹੈ। ਸਹਾਈ = ਮਦਦ ਕਰਨ ਵਾਲਾ।

ਗੁਰ ਹਰਿ ਮਿਲਿਆ ਭਗਤਿ ਦ੍ਰਿੜਾਈ ॥੪॥

meeting with the Guru, the Lord, devotion was implanted within me. ||4||

(ਉਸ ਦੀ ਮੇਹਰ ਨਾਲ) ਜੋ ਮਨੁੱਖ ਗੁਰੂ ਨੂੰ ਮਿਲ ਪੈਂਦਾ ਹੈ, ਗੁਰੂ ਉਸ ਨੂੰ ਪਰਮਾਤਮਾ ਦੀ ਭਗਤੀ ਦੀ ਹੀ ਤਾਕੀਦ ਕਰਦਾ ਹੈ ॥੪॥ ਦ੍ਰਿੜਾਈ = ਮਨ ਵਿਚ ਪੱਕੀ ਕਰ ਦਿੱਤੀ ॥੪॥

ਸਗਲੀਂ︀ ਸਉਦੀਂ︀ ਤੋਟਾ ਆਵੈ

In all other transactions, one suffers loss.

(ਪ੍ਰਭੂ ਦਾ ਸਿਮਰਨ ਵਿਸਾਰ ਕੇ) ਸਾਰੇ ਦੁਨਿਆਵੀ ਸੌਦਿਆਂ ਵਿਚ ਘਾਟਾ ਹੀ ਘਾਟਾ ਹੈ (ਉਮਰ ਵਿਅਰਥ ਗੁਜ਼ਰਦੀ ਜਾਂਦੀ ਹੈ); ਸਉਦੀ = ਸੌਦਿਆਂ ਵਿਚ। ਤੋਟਾ = ਘਾਟਾ।

ਨਾਨਕ ਰਾਮ ਨਾਮੁ ਮਨਿ ਭਾਵੈ ॥੫॥੨੪॥

The Name of the Lord is pleasing to Nanak's mind. ||5||24||

ਹੇ ਨਾਨਕ! (ਉਸ ਮਨੁੱਖ ਨੂੰ ਘਾਟਾ ਨਹੀਂ ਹੁੰਦਾ) ਜਿਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ ॥੫॥੨੪॥ ਮਨਿ = ਮਨ ਵਿਚ ॥੫॥੨੪॥