ਤੁਖਾਰੀ ਮਹਲਾ ੧ ॥
Tukhaari, First Mehl:
ਤੁਖਾਰੀ ਪਹਿਲੀ ਪਾਤਿਸ਼ਾਹੀ।
ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥
O my Dear Beloved, I am the slave of Your slaves.
ਸੋਹਣੇ ਪ੍ਰਭੂ ਜੀ ਅਨੇਕਾਂ ਕੌਤਕ ਕਰਨ ਵਾਲੇ ਹਨ, ਮੈਂ ਉਸ ਸੋਹਣੇ ਪ੍ਰਭੂ ਦਾ (ਸਦਾ ਲਈ) ਗ਼ੁਲਾਮ ਹਾਂ। ਰੰਗੀਲੇ = ਚੋਜੀ, ਅਨੇਕਾਂ ਕੌਤਕ ਕਰਨ ਵਾਲੇ। ਹਮ = ਅਸੀ, ਮੈਂ। ਲਾਲੇ = ਗੋਲੇ, ਗ਼ੁਲਾਮ।
ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥
The Guru has shown me the Invisible Lord, and now, I do not seek any other.
(ਜਿਸ ਮਨੁੱਖ ਨੂੰ) ਗੁਰੂ ਨੇ ਅਲੱਖ ਪ੍ਰਭੂ ਦੀ ਸੂਝ ਬਖ਼ਸ਼ ਦਿੱਤੀ, (ਉਹ ਮਨੁੱਖ ਉਸ ਨੂੰ ਛੱਡ ਕੇ) ਕਿਸੇ ਹੋਰ ਦੀ ਭਾਲ ਨਹੀਂ ਕਰਦਾ। ਗੁਰਿ = ਗੁਰੂ ਨੇ। ਅਲਖੁ = ਅ-ਲਖੁ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਅਵਰੁ = ਹੋਰ। ਭਾਲੇ = ਭਾਲਦਾ, ਲੱਭਦਾ।
ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥
The Guru showed me the Invisible Lord, when it pleased Him, and when God showered His Blessings.
ਜਦੋਂ ਪ੍ਰਭੂ ਦੀ ਰਜ਼ਾ ਹੋਈ, ਜਦੋਂ ਪ੍ਰਭੂ ਨੇ (ਕਿਸੇ ਜੀਵ ਉਤੇ) ਕਿਰਪਾ ਕੀਤੀ, ਤਦੋਂ ਗੁਰੂ ਨੇ ਉਸ ਨੂੰ ਅਲੱਖ ਪ੍ਰਭੂ ਦਾ ਗਿਆਨ ਦਿੱਤਾ। ਜਾ = ਜਦੋਂ। ਤਿਸੁ ਭਾਇਆ = ਉਸ (ਪ੍ਰਭੂ) ਨੂੰ ਚੰਗਾ ਲੱਗਾ। ਪ੍ਰਭਿ = ਪ੍ਰਭੂ ਨੇ।
ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥
The Life of the World, the Great Giver, the Primal Lord, the Architect of Destiny, the Lord of the woods - I have met Him with intuitive ease.
ਤਦੋਂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਮਿਲ ਪੈਂਦਾ ਹੈ ਜਿਹੜਾ ਜਗਤ ਦਾ ਸਹਾਰਾ ਹੈ ਜਿਹੜਾ ਸਭ ਦਾਤਾਂ ਦੇਣ ਵਾਲਾ ਹੈ ਜਿਹੜਾ ਸਰਬ-ਵਿਆਪਕ ਹੈ ਅਤੇ ਸਿਰਜਣਹਾਰ ਹੈ। ਜਗ ਜੀਵਨੁ = ਜਗਤ ਦਾ ਜੀਵਨ, ਜਗਤ ਦਾ ਆਸਰਾ। ਪੁਰਖੁ = ਸਰਬ-ਵਿਆਪਕ। ਬਿਧਾਤਾ = ਸਿਰਜਣਹਾਰ। ਸਹਜਿ = ਆਤਮਕ ਅਡੋਲਤਾ ਵਿਚ। ਬਨਵਾਰੀ = ਪਰਮਾਤਮਾ {ਬਨ-ਮਾਲੀ, ਸਾਰੀ ਬਨਸਪਤੀ ਹੈ ਜਿਸ ਦੀ ਮਾਲਾ}।
ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥
Bestow Your Glance of Grace and carry me across, to save me. Please bless me with the Truth, O Lord, Merciful to the meek.
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਜਦੋਂ ਤੂੰ ਆਪਣਾ ਸਦਾ-ਥਿਰ ਨਾਮ ਦੇਂਦਾ ਹੈਂ, ਜਦੋਂ ਤੂੰ ਮਿਹਰ ਦੀ ਨਿਗਾਹ ਕਰਦਾ ਹੈਂ, ਜਦੋਂ ਤੂੰ (ਆਪ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈਂ, ਤਦੋਂ ਹੀ ਪਾਰ ਲੰਘ ਸਕੀਦਾ ਹੈ। ਨਦਰਿ = ਮਿਹਰ ਦੀ ਨਿਗਾਹ। ਤਾਰਹਿ = {ਤੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈਂ। ਤਰੀਐ = ਪਾਰ ਲੰਘ ਸਕੀਦਾ ਹੈ। ਸਚੁ = ਸਦਾ-ਥਿਰ ਨਾਮ। ਦੀਨ ਦਇਆਲਾ = ਹੇ ਦੀਨਾਂ ਉੱਤੇ ਦਇਆ ਕਰਨ ਵਾਲੇ!
ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥੧॥
Prays Nanak, I am the slave of Your slaves. You are the Cherisher of all souls. ||1||
ਤੇਰੇ ਦਾਸਾਂ ਦਾ ਦਾਸ ਨਾਨਕ ਬੇਨਤੀ ਕਰਦਾ ਹੈ ਕਿ ਤੂੰ ਸਾਰੇ ਜੀਵਾਂ ਦੀ ਰੱਖਿਆ ਕਰਨ ਵਾਲਾ ਹੈਂ ॥੧॥ ਪ੍ਰਣਵਤਿ = ਬੇਨਤੀ ਕਰਦਾ ਹੈ। ਦਾਸਨਿਦਾਸਾ = ਦਾਸਾਂ ਦਾ ਦਾਸ। ਸਰਬ = ਸਾਰੇ ॥੧॥
ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥
My Dear Beloved is enshrined throughout the Universe.
ਗੁਰੂ ਦੇ ਸ਼ਬਦ ਦੀ ਰਾਹੀਂ (ਇਹ ਸਮਝ ਪੈਂਦੀ ਹੈ ਕਿ ਸਭ ਜੀਵਾਂ ਨੂੰ) ਬਹੁਤ ਹੀ ਪਿਆਰ ਕਰਨ ਵਾਲਾ ਪਰਮਾਤਮਾ ਸਭ ਵਿਚ ਵਿਆਪਕ ਹੈ, ਭਰਿਪੁਰਿ = ਭਰਪੂਰ ਹੈ, ਸਭ ਵਿਚ ਵਿਆਪਕ ਹੈ। ਧਾਰਿ ਰਹੇ = (ਪ੍ਰਭੂ ਜੀ ਸਾਰੀ ਸ੍ਰਿਸ਼ਟੀ ਨੂੰ) ਆਸਰਾ ਦੇ ਰਹੇ ਹਨ।
ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥
The Shabad is pervading, through the Guru, the Embodiment of the Lord.
(ਸਾਰੀ ਸ੍ਰਿਸ਼ਟੀ ਨੂੰ) ਆਸਰਾ ਦੇ ਰਿਹਾ ਹੈ, ਵੱਡੀ ਹਸਤੀ ਵਾਲਾ ਹੈ ਅਤੇ ਸਭ ਜੀਵਾਂ ਵਿਚ ਮੌਜੂਦ ਹੈ। ਸਬਦੇ = (ਗੁਰੂ ਦੇ) ਸ਼ਬਦ ਦੀ ਰਾਹੀਂ (ਇਹ ਸਮਝ ਆਉਂਦੀ ਹੈ)। ਰਵਿ ਰਹਿਆ = ਸਭ ਜੀਵਾਂ ਵਿਚ ਮੌਜੂਦ ਹੈ। ਗੁਰ ਰੂਪਿ = ਵੱਡੀ ਹਸਤੀ ਵਾਲਾ ਪ੍ਰਭੂ। ਮੁਰਾਰੇ = {ਮੁਰ-ਅਰਿ} ਪਰਮਾਤਮਾ।
ਗੁਰ ਰੂਪ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥
The Guru, the Embodiment of the Lord, is enshrined throughout the three worlds; His limits cannot be found.
ਸਭ ਤੋਂ ਵੱਡੀ ਹਸਤੀ ਵਾਲਾ ਪਰਮਾਤਮਾ ਤਿੰਨਾਂ ਭਵਨਾਂ ਨੂੰ ਸਹਾਰਾ ਦੇ ਰਿਹਾ ਹੈ, (ਕਿਸੇ ਭੀ ਜੀਵ ਨੇ ਅਜੇ ਤਕ) ਉਸ (ਦੇ ਗੁਣਾਂ) ਦਾ ਅੰਤ ਨਹੀਂ ਲੱਭਾ। ਤ੍ਰਿਭਵਨ ਧਾਰੇ = ਤਿੰਨਾਂ ਭਵਨਾਂ ਨੂੰ ਸਹਾਰਾ ਦੇ ਰਿਹਾ ਹੈ। ਤਾ ਕਾ = ਉਸ (ਪਰਮਾਤਮਾ) ਦਾ।
ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥
He created the beings of various colors and kinds; His Blessings increase day by day.
ਉਹ ਪਰਮਾਤਮਾ ਅਨੇਕਾਂ ਰੰਗਾਂ ਦੇ ਅਨੇਕਾਂ ਕਿਸਮਾਂ ਦੇ ਜੀਵ ਪੈਦਾ ਕਰਦਾ ਹੈ, (ਸਭ ਜੀਵਾਂ ਨੂੰ) ਸਦਾ (ਦਾਨ) ਦੇਂਦਾ ਹੈ, ਅਤੇ ਉਸ ਦਾ ਭੰਡਾਰਾ ਸਦਾ ਵਧਦਾ ਹੀ ਰਹਿੰਦਾ ਹੈ। ਰੰਗੀ = ਕਈ ਰੰਗਾਂ ਦੇ। ਜਿਨਸੀ = ਕਈ ਜਿਨਸਾਂ ਦੇ। ਚੜੈ ਸਵਾਇਆ = (ਉਸ ਦਾ ਦਿੱਤਾ ਦਾਨ) ਵਧਦਾ ਰਹਿੰਦਾ ਹੈ।
ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥
The Infinite Lord Himself establishes and disestablishes; whatever pleases Him, happens.
ਪਰਮਾਤਮਾ ਬਹੁਤ ਬੇਅੰਤ ਹੈ, ਉਹ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈ। (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ। ਅਪਰੰਪਰੁ = ਪਰੇ ਤੋਂ ਪਰੇ ਪ੍ਰਭੂ, ਜਿਸ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ। ਥਾਪਿ = ਪੈਦਾ ਕਰ ਕੇ। ਉਥਾਪੇ = ਨਾਸ ਕਰਦਾ ਹੈ।
ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥੨॥
O Nanak, the diamond of the mind is pierced through by the diamond of spiritual wisdom. The garland of virtue is strung. ||2||
ਹੇ ਨਾਨਕ! (ਆਖ ਕਿ ਜਿਹੜਾ ਜੀਵ ਉਸ ਪਰਮਾਤਮਾ ਦੇ) ਗੁਣਾਂ ਦੇ ਹਾਰ ਵਿਚ (ਆਪਣੇ ਆਪ ਨੂੰ) ਪ੍ਰੋ ਲੈਂਦਾ ਹੈ ਉਹ ਪਵਿੱਤਰ ਹੋ ਚੁਕਿਆ ਜੀਵਾਤਮਾ ਮਹਾਨ ਉੱਚੇ ਪਰਮਾਤਮਾ ਵਿਚ ਇੱਕ-ਰੂਪ ਹੋ ਜਾਂਦਾ ਹੈ ॥੨॥ ਹੀਰਾ = ਪਵਿੱਤਰ ਹੋ ਚੁਕਿਆ ਜੀਵਾਤਮਾ। ਹੀਰੈ = ਮਹਾਨ ਉੱਚੇ ਪਰਮਾਤਮਾ ਵਿਚ। ਬੇਧਿਆ = ਵਿੱਝ ਜਾਂਦਾ ਹੈ। ਗੁਣ ਕੈ ਹਾਰਿ = ਗੁਣਾਂ ਦੇ ਹਾਰ ਵਿਚ ॥੨॥
ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥
The virtuous person merges in the Virtuous Lord; his forehead bears the insignia of the Naam, the Name of the Lord.
ਜਿਨ੍ਹਾਂ ਦੇ ਮੱਥੇ ਉਤੇ ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਗੁਣ ਉਚਾਰ ਕੇ ਉਹਨਾਂ ਗੁਣਾਂ ਵਿਚ ਲੀਨ ਹੋਏ ਰਹਿੰਦੇ ਹਨ। ਗੁਣਹਿ = (ਪਰਮਾਤਮਾ ਦੇ) ਗੁਣਾਂ ਵਿਚ। ਸਮਾਣੇ = ਲੀਨ ਹੋ ਜਾਂਦੇ ਹਨ। ਮਸਤਕਿ = (ਜਿਨ੍ਹਾਂ ਦੇ) ਮੱਥੇ ਉੱਤੇ। ਨਾਮ ਨੀਸਾਣੋ = (ਪ੍ਰਭੂ ਦੇ) ਨਾਮ (ਦੀ ਪ੍ਰਾਪਤੀ) ਦਾ ਨਿਸ਼ਾਨ (ਲੱਗ ਜਾਂਦਾ ਹੈ, ਲੇਖ ਲਿਖਿਆ ਜਾਂਦਾ ਹੈ)।
ਸਚੁ ਸਾਚਿ ਸਮਾਇਆ ਚੂਕਾ ਆਵਣ ਜਾਣੋ ॥
The true person merges in the True Lord; his comings and goings are over.
ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਉਚਾਰ ਕੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਸਚੁ = ਸਦਾ-ਥਿਰ ਹਰਿ-ਨਾਮ (ਸਿਮਰ ਕੇ)। ਸਾਚਿ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ। ਚੂਕਾ = ਮੁੱਕ ਗਿਆ। ਆਵਣ ਜਾਣੋ = ਜਨਮ ਮਰਨ ਦਾ ਗੇੜ।
ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥
The true person realizes the True Lord, and is imbued with Truth. He meets the True Lord, and is pleasing to the Lord's Mind.
ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿਣ ਵਾਲਾ ਮਨੁੱਖ ਸਦਾ-ਕਾਇਮ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ, ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਸ ਨੂੰ ਸਦਾ-ਥਿਰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ, ਉਸ ਦੇ ਮਨ ਵਿਚ ਉਹ ਪਿਆਰਾ ਲੱਗਦਾ ਰਹਿੰਦਾ ਹੈ। ਸਚੁ ਪਛਾਤਾ = ਸਦਾ-ਥਿਰ ਪ੍ਰਭੂ ਨਾਲ ਸਾਂਝ ਪਾ ਲਈ। ਸਾਚੈ = ਸਦਾ-ਥਿਰ ਪ੍ਰਭੂ ਵਿਚ। ਮਨਿ ਭਾਵੈ = (ਉਸ ਦੇ) ਮਨ ਵਿਚ ਪਿਆਰਾ ਲੱਗਦਾ ਹੈ।
ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥
No one else is seen to be above the True Lord; the true person merges in the True Lord.
ਉਸ ਮਨੁੱਖ ਨੂੰ ਸਦਾ-ਥਿਰ ਪਰਮਾਤਮਾ ਤੋਂ ਵੱਡਾ ਹੋਰ ਕੋਈ ਨਹੀਂ ਦਿੱਸਦਾ, ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਰਿਹਾ ਹੁੰਦਾ ਹੈ। ਸਾਚੇ ਊਪਰਿ = ਸਦਾ-ਥਿਰ ਪ੍ਰਭੂ ਤੋਂ ਵੱਡਾ। ਸਾਚੇ ਸਾਚਿ = ਹਰ ਵੇਲੇ ਸਦਾ-ਥਿਰ ਪ੍ਰਭੂ ਵਿਚ।
ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥
The Fascinating Lord has fascinated my mind; releasing me from bondage, He has set me free.
ਉਸ ਮੋਹਨ (ਪ੍ਰਭੂ) ਨੇ ਮੇਰਾ ਮਨ (ਭੀ) ਮੋਹ ਲਿਆ ਹੋਇਆ ਹੈ। ਪ੍ਰਭੂ ਨੇ ਮੇਰੇ (ਮਾਇਆ ਦੇ ਮੋਹ ਦੇ) ਬੰਧਨ ਕੱਟ ਕੇ ਮੈਨੂੰ (ਮਾਇਆ ਤੋਂ) ਨਿਰਲੇਪ ਕਰ ਦਿੱਤਾ ਹੈ। ਮੋਹਨਿ = ਮੋਹਨ-ਪ੍ਰਭੂ ਨੇ। ਖੋਲਿ = ਖੋਲ੍ਹ ਕੇ, ਤੋੜ ਕੇ। ਨਿਰਾਰੇ = ਨਿਰਲੇਪ (ਕਰ ਦੇਂਦਾ ਹੈ)।
ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥੩॥
O Nanak, my light merged into the Light, when I met my most Darling Beloved. ||3||
ਨਾਨਕ ਆਖਦਾ ਹੈ- ਜਦੋਂ (ਕੋਈ ਵਡ-ਭਾਗੀ ਮਨੁੱਖ ਉਸ) ਅੱਤ ਪਿਆਰੇ ਪਰਮਾਤਮਾ ਨੂੰ ਮਿਲ ਪੈਂਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ ॥੩॥ ਜੋਤੀ = ਜੋਤਿ-ਰੂਪ ਪ੍ਰਭੂ ਵਿਚ। ਜਾ = ਜਦੋਂ ॥੩॥
ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥
By searching, the true home, the place of the True Guru is found.
ਜਿਸ ਮਨੁੱਖ ਨੂੰ ਸਦਾ-ਥਿਰ ਸਾਧ ਸੰਗਤ ਪ੍ਰਾਪਤ ਹੋ ਜਾਂਦੀ ਹੈ, ਉਹ ਮਨੁੱਖ (ਸਾਧ ਸੰਗਤ ਵਿਚ) ਖੋਜ ਕਰ ਕੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਟਿਕਾਣਾ ਲੱਭ ਲੈਂਦਾ ਹੈ। ਸਚ ਘਰੁ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਘਰ, ਸੱਚੇ ਦਾ ਘਰ। ਖੋਜਿ = ਖੋਜਿ ਕੇ। ਗੁਰ ਥਾਨੋ = ਗੁਰੂ ਦਾ ਥਾਂ। ਸਾਚਾ ਗੁਰ ਥਾਨੋ = ਸਦਾ-ਥਿਰ ਸਾਧ ਸੰਗਤ।
ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥
The Gurmukh obtains spiritual wisdom, while the self-willed manmukh does not.
ਗੁਰੂ ਦੀ ਸਰਨ ਪਿਆਂ ਪਰਮਾਤਮਾ ਨਾਲ ਡੂੰਘੀ ਸਾਂਝ ਪ੍ਰਾਪਤ ਹੁੰਦੀ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ (ਇਹ ਦਾਤਿ) ਨਹੀਂ ਮਿਲਦੀ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਿਆਂ। ਗੁਰਮੁਖਿ = ਗੁਰੂ ਦੇ ਸਨਮੁਖ ਰਿਹਾਂ, ਗੁਰੂ ਦੀ ਸਰਨ ਪਿਆਂ।
ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥
Whoever the Lord has blessed with the gift of Truth is accepted; the Supremely Wise Lord is forever the Great Giver.
(ਗੁਰੂ ਜਿਸ ਮਨੁੱਖ ਨੂੰ) ਸਦਾ ਦਾਤਾਂ ਦੇਣ ਵਾਲੇ ਵੱਡੇ ਸਿਆਣੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ-ਦਾਨ ਦੇਂਦਾ ਹੈ, ਦੇਵੈ = (ਗੁਰੂ) ਦੇਂਦਾ ਹੈ। ਸਚੁ ਦਾਨੋ = ਸਦਾ-ਥਿਰ ਹਰਿ-ਨਾਮ ਦਾ ਦਾਨ। ਸੋ = ਉਹ ਮਨੁੱਖ। ਸਦ = ਸਦਾ। ਦਾਣਾ = ਸਿਆਣਾ।
ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥
He is known to be Immortal, Unborn and Permanent; the True Mansion of His Presence is everlasting.
ਉਹ ਮਨੁੱਖ ਉਸ ਅਮਰ ਅਜੋਨੀ ਅਤੇ ਸਦਾ-ਥਿਰ ਪ੍ਰਭੂ (ਦਾ ਨਾਮ ਸਦਾ) ਜਪਦਾ ਰਹਿੰਦਾ ਹੈ, ਉਸ ਮਨੁੱਖ ਨੂੰ ਪਰਮਾਤਮਾ ਦਾ ਮੁੱਢ ਕਦੀਮਾਂ ਦਾ ਸਦਾ-ਥਿਰ ਟਿਕਾਣਾ ਲੱਭ ਪੈਂਦਾ ਹੈ। ਅਮਰੁ = ਕਦੇ ਨਾਹ ਮਰਨ ਵਾਲਾ। ਜਾਪੈ = ਜਪਦਾ ਹੈ। ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਸਾਚਾ = ਸਦਾ-ਥਿਰ। ਚਿਰਾਣਾ ਮਹਲੁ = ਮੁੱਢ ਕਦੀਮਾਂ ਦਾ ਟਿਕਾਣਾ।
ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥
The day-to-day account of deeds is not recorded for that person, who manifests the radiance of the Divine Light of the Lord.
(ਜਿਸ ਮਨੁੱਖ ਦੇ ਅੰਦਰ) ਪਰਮਾਤਮਾ ਦੀ ਜੋਤਿ ਪਰਗਟ ਹੋ ਜਾਂਦੀ ਹੈ, ਉਸ ਜੋਤਿ ਦੀ ਬਰਕਤਿ ਨਾਲ ਉਸ ਮਨੁੱਖ ਦਾ ਵਿਕਾਰਾਂ ਦੇ ਕਰਜ਼ੇ ਦਾ ਹਿਸਾਬ ਲਿਖਣਾ ਬੰਦ ਹੋ ਜਾਂਦਾ ਹੈ (ਭਾਵ, ਉਹ ਮਨੁੱਖ ਵਿਕਾਰਾਂ ਵਲੋਂ ਹੱਟ ਜਾਂਦਾ ਹੈ), ਦੋਤਿ = {द्योति = ਜੋਤਿ} ਨੂਰ, ਪਰਕਾਸ਼। ਉਚਾਪਤਿ ਲੇਖੁ = (ਵਿਕਾਰਾਂ ਦੇ) ਕਰਜ਼ੇ ਦਾ ਲੇਖ। ਨ ਲਿਖੀਐ = ਨਹੀਂ ਲਿਖਿਆ ਜਾਂਦਾ। ਮੁਰਾਰੀ = {ਮੁਰ-ਅਰਿ} ਪਰਮਾਤਮਾ।
ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥੪॥੫॥
O Nanak, the true person is absorbed in the True Lord; the Gurmukh crosses over to the other side. ||4||5||
ਹੇ ਨਾਨਕ! ਉਹ ਮਨੁੱਖ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਉਹ ਮਨੁੱਖ ਹਰ ਵੇਲੇ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ। ਗੁਰੂ ਦੀ ਸਰਨ ਪਿਆਂ ਹੀ (ਮਾਇਆ ਦੇ ਮੋਹ ਦੇ ਸਮੁੰਦਰ ਤੋਂ) ਇਹ ਤਾਰੀ ਤਰੀ ਜਾ ਸਕਦੀ ਹੈ ॥੪॥੫॥ ਨਾਨਕ = ਹੇ ਨਾਨਕ! ਸਾਚਾ = ਸਦਾ-ਥਿਰ ਹਰੀ ਦਾ ਰੂਪ। ਰਾਚਾ = ਮਸਤ, ਲੀਨ। ਤਰੀਐ = ਤਰ ਸਕੀਦੀ ਹੈ ॥੪॥੫॥