ਰਾਗੁ ਮਲਾਰ ਮਹਲਾ ਦੁਪਦੇ ਘਰੁ

Raag Malaar, Fifth Mehl, Dho-Padhay, First House:

ਰਾਗ ਮਲਾਰ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਪ੍ਰਭ ਮੇਰੇ ਓਇ ਬੈਰਾਗੀ ਤਿਆਗੀ

My God is detached and free of desire.

ਜਿਹੜੇ ਮਨੁੱਖ ਮੇਰੇ ਪ੍ਰਭੂ ਦੇ ਪ੍ਰੀਤਵਾਨ ਹੁੰਦੇ ਹਨ ਉਹ ਮਾਇਆ ਦੇ ਮੋਹ ਤੋਂ ਬਚੇ ਰਹਿੰਦੇ ਹਨ। ਬੈਰਾਗੀ = ਵੈਰਾਗਵਾਨ, ਪ੍ਰੇਮੀ। ਓਇ = (ਲਫ਼ਜ਼ 'ਓਹ' ਤੋਂ ਬਹੁ-ਵਚਨ)। ਤਿਆਗੀ = ਵਿਰਕਤ, ਮਾਇਆ ਦੇ ਮੋਹ ਤੋਂ ਬਚੇ ਹੋਏ।

ਹਉ ਇਕੁ ਖਿਨੁ ਤਿਸੁ ਬਿਨੁ ਰਹਿ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ

I cannot survive without Him, even for an instant. I am so in love with Him. ||1||Pause||

(ਉਹਨਾਂ ਦੀ ਕਿਰਪਾ ਨਾਲ) ਮੈਂ (ਭੀ) ਉਸ ਪ੍ਰਭੂ (ਦੀ ਯਾਦ) ਤੋਂ ਬਿਨਾ ਇਕ ਖਿਨ ਭਰ ਭੀ ਨਹੀਂ ਰਹਿ ਸਕਦਾ। ਮੇਰੀ (ਭੀ ਉਸ ਪ੍ਰਭੂ ਨਾਲ) ਪ੍ਰੀਤ ਲੱਗੀ ਹੋਈ ਹੈ ॥੧॥ ਰਹਾਉ ॥ ਹਉ = ਹਉਂ, ਮੈਂ (ਭੀ)। ਤਿਸੁ ਬਿਨੁ = ਉਸ (ਪ੍ਰਭੂ) ਤੋਂ ਬਿਨਾ। ਸਕਉ = ਸਕਉਂ ॥੧॥ ਰਹਾਉ ॥

ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ

Associating with the Saints, God has come into my consciousness. By their Grace, I have been awakened.

(ਪ੍ਰਭੂ ਦੇ ਪ੍ਰੀਤਵਾਨ) ਉਹਨਾਂ (ਸੰਤ ਜਨਾਂ) ਦੀ ਸੰਗਤ ਵਿਚ (ਰਹਿ ਕੇ) ਮੇਰੇ ਚਿੱਤ ਵਿਚ ਪਰਮਾਤਮਾ ਆ ਵੱਸਦਾ ਹੈ। ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਆ ਗਈ ਹੈ। ਉਨ ਕੈ ਸੰਗਿ = ਉਹਨਾਂ (ਬੈਰਾਗੀਆਂ ਤਿਆਗੀਆਂ) ਦੀ ਸੰਗਤ ਵਿਚ। ਮੋਹਿ ਚਿਤਿ = ਮੇਰੇ ਚਿਤ ਵਿਚ। ਸੰਤ ਪ੍ਰਸਾਦਿ = ਸੰਤ ਜਨਾਂ ਦੀ ਕਿਰਪਾ ਨਾਲ। ਮੋਹਿ = ਮੈਨੂੰ। ਜਾਗੀ = ਜਾਗ।

ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥

Hearing the Teachings, my mind has become immaculate. Imbued with the Lord's Love, I sing His Glorious Praises. ||1||

(ਉਹਨਾਂ ਦਾ) ਉਪਦੇਸ਼ ਸੁਣ ਕੇ ਮਨ ਪਵਿੱਤਰ ਹੋ ਜਾਂਦੇ ਹਨ (ਪ੍ਰਭੂ ਦੇ ਪ੍ਰੇਮ) ਰੰਗ ਵਿਚ ਰੰਗੀਜ ਕੇ (ਮਨੁੱਖ ਪ੍ਰਭੂ ਦੇ) ਗੁਣ ਗਾਣ ਲੱਗ ਪੈਂਦੇ ਹਨ ॥੧॥ ਸੁਨਿ = ਸੁਣ ਕੇ। ਰੰਗਿ = ਰੰਗ ਵਿਚ, ਪ੍ਰੇਮ-ਰੰਗ ਵਿਚ। ਰਾਂਗੀ = ਰੰਗੀਜ ਕੇ ॥੧॥

ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗੀਂ︀

Dedicating this mind, I have made friends with the Saints. They have become merciful to me; I am very fortunate.

(ਆਪਣਾ) ਇਹ ਮਨ ਹਵਾਲੇ ਕਰ ਕੇ ਸੰਤ ਜਨਾਂ ਨੂੰ ਮਿੱਤਰ ਬਣਾ ਸਕੀਦਾ ਹੈ, (ਸੰਤ ਜਨ) ਵੱਡੇ ਭਾਗਾਂ ਵਾਲਿਆਂ ਉੱਤੇ ਦਇਆਵਾਨ ਹੋ ਜਾਂਦੇ ਹਨ। ਦੇਇ = ਦੇ ਕੇ, ਭੇਟਾ ਕਰ ਕੇ।

ਮਹਾ ਸੁਖੁ ਪਾਇਆ ਬਰਨਿ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥

I have found absolute peace - I cannot describe it. Nanak has obtained the dust of the feet of the humble. ||2||1||5||

ਹੇ ਨਾਨਕ! ਮੈਂ ਸੰਤ ਜਨਾਂ ਦੇ ਚਰਨਾਂ ਦੀ ਧੂੜ (ਸਦਾ ਮੰਗਦਾ ਹਾਂ। ਸੰਤ ਜਨਾਂ ਦੀ ਕਿਰਪਾ ਨਾਲ) ਮੈਂ ਇਤਨਾ ਮਹਾਨ ਅਨੰਦ ਪ੍ਰਾਪਤ ਕੀਤਾ ਹੈ ਕਿ ਮੈਂ ਉਸ ਨੂੰ ਬਿਆਨ ਨਹੀਂ ਕਰ ਸਕਦਾ ॥੨॥੧॥੫॥ ਬਰਨਿ ਨ ਸਾਕਉ = (ਸਾਕਉਂ) ਮੈਂ ਬਿਆਨ ਨਹੀਂ ਕਰ ਸਕਦਾ। ਰੇਨੁ = ਧੂੜ। ਰੇਨੁ ਪਾਗੀ = ਚਰਨਾਂ ਦੀ ਧੂੜ। ਰੇਨ ਜਨ ਪਾਗੀ = ਸੰਤ ਜਨਾਂ ਦੇ ਚਰਨਾਂ ਦੀ ਧੂੜ ॥੨॥੧॥੫॥