ਪਉੜੀ

Pauree:

ਪਉੜੀ।

ਖਾਨ ਮਲੂਕ ਕਹਾਇਦੇ ਕੋ ਰਹਣੁ ਪਾਈ

They call themselves emperors and rulers, but none of them will be allowed to stay.

(ਜੋ ਲੋਕ ਆਪਣੇ ਆਪ ਨੂੰ) ਖ਼ਾਨ ਤੇ ਬਾਦਸ਼ਾਹ ਅਖਵਾਂਦੇ ਹਨ (ਤਾਂ ਭੀ ਕੀਹ ਹੋਇਆ?) ਕੋਈ (ਇਥੇ ਸਦਾ) ਨਹੀਂ ਰਹਿ ਸਕਦਾ; ਮਲੂਕ = ਬਾਦਸ਼ਾਹ।

ਗੜੑ ਮੰਦਰ ਗਚ ਗੀਰੀਆ ਕਿਛੁ ਸਾਥਿ ਜਾਈ

Their sturdy forts and mansions - none of them will go along with them.

ਜੇ ਕਿਲ੍ਹੇ, ਸੋਹਣੇ ਘਰ ਤੇ ਚੂਨੇ-ਗੱਚ ਇਮਾਰਤਾਂ ਹੋਣ (ਤਾਂ ਭੀ ਕੀਹ ਹੈ?) ਕੋਈ ਚੀਜ਼ (ਮਨੁੱਖ ਦੇ ਮਰਨ ਤੇ) ਨਾਲ ਨਹੀਂ ਜਾਂਦੀ, ਗੜ੍ਹ = ਕਿਲ੍ਹੇ। ਗਚ ਗੀਰੀਆ = ਚੂਨੇ-ਗੱਚ ਇਮਾਰਤਾਂ, ਉਹ ਇਮਾਰਤਾਂ ਜਿਨ੍ਹਾਂ ਵਿਚ ਪਕੜ ਚੂਨੇ ਦੀ ਹੋਵੇ (ਗੀਰ = ਪਕੜ)।

ਸੋਇਨ ਸਾਖਤਿ ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ

Their gold and horses, fast as the wind, are cursed, and cursed are their clever tricks.

ਜੇ ਸੋਨੇ ਦੀਆਂ ਦੁਮਚੀਆਂ ਵਾਲੇ ਤੇ ਹਵਾ ਵਰਗੀ ਤੇਜ਼ ਰਫਤਾਰ ਵਾਲੇ ਘੋੜੇ ਹੋਣ (ਤਾਂ ਭੀ ਇਹਨਾਂ ਦੇ ਮਾਣ ਤੇ ਕੋਈ) ਆਕੜ ਵਿਖਾਣੀ ਧਿੱਕਾਰ-ਜੋਗ ਹੈ; ਸਾਖਤਿ = ਘੋੜੇ ਦੀ ਪੂਛਲ ਵਿਚ ਪਾਣ ਵਾਲਾ ਰੱਸਾ, ਦੁਮਚੀ। ਵੇਗ = ਰਫ਼ਤਾਰ।

ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ

Eating the thirty-six delicacies, they become bloated with pollution.

ਜੇ ਕਈ ਕਿਸਮਾਂ ਦੇ ਸੁੰਦਰ ਸੁਆਦਲੇ ਖਾਣੇ ਖਾਂਦੇ ਹੋਣ (ਤਾਂ ਭੀ) ਬਹੁਤਾ ਵਿਸ਼ਟਾ ਹੀ ਵਧਾਂਦੇ ਹਨ! ਮੈਲ = ਵਿਸ਼ਟਾ।

ਨਾਨਕ ਜੋ ਦੇਵੈ ਤਿਸਹਿ ਜਾਣਨੑੀ ਮਨਮੁਖਿ ਦੁਖੁ ਪਾਈ ॥੨੩॥

O Nanak, the self-willed manmukh does not know the One who gives, and so he suffers in pain. ||23||

ਹੇ ਨਾਨਕ! ਜੋ ਦਾਤਾਰ ਪ੍ਰਭੂ ਇਹ ਸਾਰੀਆਂ ਚੀਜ਼ਾਂ ਦੇਂਦਾ ਹੈ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਉਸ ਨਾਲ ਡੂੰਘੀ ਸਾਂਝ ਨਹੀਂ ਬਣਾਂਦੇ (ਇਸ ਵਾਸਤੇ) ਦੁੱਖ ਹੀ ਪਾਂਦੇ ਹਨ ॥੨੩॥