ਪਉੜੀ

Pauree:

ਪਉੜੀ।

ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ

Those humble beings who struggle with their minds are brave and distinguished heroes.

ਜੋ ਮਨੁੱਖ (ਆਪਣੇ) ਮਨ ਨਾਲ ਲੜਦੇ ਹਨ ਉਹ ਸੂਰਮੇ ਇਨਸਾਨ ਬਣਦੇ ਹਨ ਉਹ ਮੰਨੇ-ਪ੍ਰਮੰਨੇ ਜਾਂਦੇ ਹਨ;

ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ ਪਛਾਨਾ

Those who realize their own selves, remain forever united with the Lord.

ਜਿਨ੍ਹਾਂ ਨੇ ਆਪਣੇ ਆਪ ਨੂੰ ਪਛਾਣਿਆ ਹੈ ਉਹ ਸਦਾ ਰੱਬ ਨਾਲ ਮਿਲੇ ਰਹਿੰਦੇ ਹਨ।

ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ

This is the glory of the spiritual teachers, that they remain absorbed in their mind.

ਗਿਆਨਵਾਨ ਬੰਦਿਆਂ ਦੀ ਵਡਿਆਈ ਹੀ ਇਹ ਹੈ (ਭਾਵ, ਇਸੇ ਗੱਲ ਵਿਚ ਵਡਿਆਈ ਹੈ) ਕਿ ਉਹ ਮਨ ਵਿਚ ਟਿਕੇ ਰਹਿੰਦੇ ਹਨ (ਭਾਵ, ਮਾਇਆ ਦੇ ਪਿੱਛੇ ਭਟਕਣ ਦੇ ਥਾਂ ਅੰਦਰ ਵਲ ਪਰਤੇ ਰਹਿੰਦੇ ਹਨ)।

ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ ਧਿਆਨਾ

They attain the Mansion of the Lord's Presence, and focus their meditation on the True Lord.

(ਇਸ ਤਰ੍ਹਾਂ) ਸੁਰਤ ਜੋੜ ਕੇ ਉਹਨਾਂ ਨੂੰ ਰੱਬ ਦਾ ਘਰ ਲੱਭ ਪੈਂਦਾ ਹੈ, ਰੱਬ ਮਿਲ ਪੈਂਦਾ ਹੈ।

ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥੮॥

Those who conquer their own minds, by Guru's Grace, conquer the world. ||8||

(ਸੋ) ਜਿਨ੍ਹਾਂ ਨੇ ਗੁਰੂ ਦੀ ਮਿਹਰ ਨਾਲ ਆਪਣੇ ਮਨ ਨੂੰ ਜਿੱਤਿਆ ਹੈ ਉਹਨਾਂ ਨੇ ਜਗਤ ਜਿੱਤ ਲਿਆ ਹੈ ॥੮॥