ਇਸ ਤੇ ਹੋਇ ਸੁ ਨਾਹੀ ਬੁਰਾ ॥

If it comes from Him, it cannot be bad.

ਜੋ ਕੁਝ ਪ੍ਰਭੂ ਵਲੋਂ ਹੁੰਦਾ ਹੈ (ਜੀਆਂ ਲਈ) ਮਾੜਾ ਨਹੀਂ ਹੁੰਦਾ; ਇਸ ਤੇ = ਇਸ (ਪ੍ਰਭੂ) ਤੋਂ।

ਓਰੈ ਕਹਹੁ ਕਿਨੈ ਕਛੁ ਕਰਾ ॥

Other than Him, who can do anything?

ਤੇ ਪ੍ਰਭੂ ਤੋਂ ਬਿਨਾ ਦੱਸੋ ਕਿਸੇ ਨੇ ਕੁਝ ਕਰ ਦਿਖਾਇਆ ਹੈ? ਓਰੈ = (ਰੱਬ ਤੋਂ) ਉਰੇ, ਰੱਬ ਤੋਂ ਬਿਨਾ। ਕਿਨੈ = ਕਿਸੇ ਨੇ।

ਆਪਿ ਭਲਾ ਕਰਤੂਤਿ ਅਤਿ ਨੀਕੀ ॥

He Himself is good; His actions are the very best.

ਪ੍ਰਭੂ ਆਪ ਚੰਗਾ ਹੈ, ਉਸ ਦਾ ਕੰਮ ਭੀ ਚੰਗਾ ਹੈ, ਕਰਤੂਤਿ = ਕੰਮ। ਨੀਕੀ = ਚੰਗੀ।

ਆਪੇ ਜਾਨੈ ਅਪਨੇ ਜੀ ਕੀ ॥

He Himself knows His Own Being.

ਆਪਣੇ ਦਿਲ ਦੀ ਗੱਲ ਉਹ ਆਪ ਹੀ ਜਾਣਦਾ ਹੈ। ਜੀ ਕੀ = ਦਿਲ ਦੀ।

ਆਪਿ ਸਾਚੁ ਧਾਰੀ ਸਭ ਸਾਚੁ ॥

He Himself is True, and all that He has established is True.

ਆਪ ਹਸਤੀ ਵਾਲਾ ਹੈ, ਸਾਰੀ ਰਚਨਾ ਜੋ ਉਸ ਦੇ ਆਸਰੇ ਹੈ, ਸਾਚੁ = ਹੋਂਦ ਵਾਲਾ। ਸਭ = ਸਾਰੀ ਰਚਨਾ।

ਓਤਿ ਪੋਤਿ ਆਪਨ ਸੰਗਿ ਰਾਚੁ ॥

Through and through, He is blended with His creation.

ਉਹ ਭੀ ਹੋਂਦ ਵਾਲੀ ਹੈ (ਭਰਮ ਨਹੀਂ), ਤਾਣੇ ਪੇਟੇ ਵਾਂਗ ਉਸ ਨੇ ਆਪਣੇ ਨਾਲ ਮਿਲਾਈ ਹੋਈ ਹੈ। ਓਤਿ ਪੋਤਿ = ਤਾਣੇ ਪੇਟੇ ਵਾਂਗ।

ਤਾ ਕੀ ਗਤਿ ਮਿਤਿ ਕਹੀ ਨ ਜਾਇ ॥

His state and extent cannot be described.

ਉਹ ਪ੍ਰਭੂ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਬਿਆਨ ਨਹੀਂ ਹੋ ਸਕਦੀ, ਮਿਤਿ = ਮਿਣਤੀ।

ਦੂਸਰ ਹੋਇ ਤ ਸੋਝੀ ਪਾਇ ॥

If there were another like Him, then only he could understand Him.

ਕੋਈ ਦੂਜਾ (ਵੱਖਰਾ) ਹੋਵੇ ਤਾਂ ਸਮਝ ਸਕੇ।

ਤਿਸ ਕਾ ਕੀਆ ਸਭੁ ਪਰਵਾਨੁ ॥

His actions are all approved and accepted.

ਪ੍ਰਭੂ ਦਾ ਕੀਤਾ ਹੋਇਆ ਸਭ ਕੁਝ (ਜੀਵਾਂ ਨੂੰ) ਸਿਰ ਮੱਥੇ ਮੰਨਣਾ ਪੈਂਦਾ ਹੈ,

ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥

By Guru's Grace, O Nanak, this is known. ||7||

(ਪਰ) ਹੇ ਨਾਨਕ! ਇਹ ਪਛਾਣ ਗੁਰੂ ਦੀ ਕਿਰਪਾ ਨਾਲ ਆਉਂਦੀ ਹੈ ॥੭॥