ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥
That body is golden and immaculate, which is attached to the True Name of the True Lord.
ਜੋ ਸਰੀਰ ਸੱਚੇ ਨਾਮ ਦੀ ਰਾਹੀਂ ਸੱਚੇ ਪ੍ਰਭੂ ਵਿਚ ਜੁੜਿਆ ਹੋਇਆ ਹੈ, ਉਹ ਸੋਨੇ ਵਰਗਾ ਸੁੱਧ ਹੈ। ਕੰਚਨ = ਸੋਨਾ। ਨਾਮਿ = ਹਰੀ ਨਾਮ ਦੀ ਰਾਹੀਂ।
ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥
The Gurmukh obtains the Pure Light of the Luminous Lord, and his doubts and fears run away.
ਉਸ ਨੂੰ ਨਿਰਮਲ ਜੋਤਿ (ਰੂਪ) ਮਾਇਆ ਤੋਂ ਰਹਿਤ ਪ੍ਰਭੂ ਮਿਲ ਪੈਂਦਾ ਹੈ ਤੇ ਸਤਿਗੁਰੂ ਦੇ ਸਨਮੁਖ ਹੋ ਕੇ ਉਸ ਦਾ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਨਿਰੰਜਨੁ = ਮਾਇਆ ਤੋਂ ਰਹਿਤ ਪ੍ਰਭੂ।
ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥
O Nanak, the Gurmukhs find lasting peace; night and day, they remain detached, while in the Love of the Lord. ||2||
ਹੇ ਨਾਨਕ! ਸਤਿਗੁਰੂ ਦੇ ਸਨਮੁਖ ਮਨੁੱਖ ਹਰ ਵੇਲੇ ਪਰਮਾਤਮਾ ਦੇ ਵੈਰਾਗੀ ਹੋ ਕੇ ਸਦਾ ਸੁਖ ਪਾਉਂਦੇ ਹਨ ॥੨॥ ਬੈਰਾਗੀ = ਵੈਰਾਗ-ਵਾਨ ਹੋ ਕੇ ॥੨॥