ਪਉੜੀ

Pauree:

ਪਊੜੀ।

ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ

Through all the months and the seasons, the minutes and the hours, I dwell upon You, O Lord.

(ਹੇ ਪ੍ਰਭੂ!) ਸਭ ਮਹੀਨਿਆਂ ਰੁੱਤਾਂ ਘੜੀਆਂ ਤੇ ਮੁਹੂਰਤਾਂ ਵਿਚ ਤੈਨੂੰ ਸਿਮਰਿਆ ਜਾ ਸਕਦਾ ਹੈ (ਭਾਵ, ਤੇਰੇ ਸਿਮਰਨ ਲਈ ਕੋਈ ਖ਼ਾਸ ਰੁੱਤ ਜਾਂ ਥਿੱਤ ਨਹੀਂ ਹੈ)। ਮਾਹਾ = ਮਹੀਨੇ। ਮੂਰਤ = ਮੁਹੂਰਤ। ਵੀਚਾਰਾ = ਵਿਚਾਰਿਆ ਜਾ ਸਕਦਾ, ਧਿਆਨ ਧਰਿਆ ਜਾ ਸਕਦਾ ਹੈ।

ਤੂੰ ਗਣਤੈ ਕਿਨੈ ਪਾਇਓ ਸਚੇ ਅਲਖ ਅਪਾਰਾ

No one has attained You by clever calculations, O True, Unseen and Infinite Lord.

ਹੇ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ! ਥਿੱਤਾਂ ਦਾ ਲੇਖਾ ਗਿਣ ਕੇ ਕਿਸੇ ਨੇ ਭੀ ਤੈਨੂੰ ਨਹੀਂ ਲੱਭਿਆ। ਤੂੰ = ਤੈਨੂੰ। ਗਣਤੈ = (ਥਿੱਤਾਂ ਦੇ) ਲੇਖੇ ਕਰਨ ਨਾਲ। ਅਲਖ = ਅਦ੍ਰਿਸ਼ਟ।

ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ

That scholar who is full of greed, arrogant pride and egotism, is known to be a fool.

ਇਹੋ ਜਿਹੀ (ਥਿੱਤਾਂ ਦੀ ਵਿੱਦਿਆ) ਪੜ੍ਹੇ ਹੋਏ ਨੂੰ ਮੂਰਖ ਆਖਣਾ ਚਾਹੀਦਾ ਹੈ ਕਿਉਂਕਿ ਉਸ ਦੇ ਅੰਦਰ ਲੋਭ ਤੇ ਅਹੰਕਾਰ ਹੈ।

ਨਾਉ ਪੜੀਐ ਨਾਉ ਬੁਝੀਐ ਗੁਰਮਤੀ ਵੀਚਾਰਾ

So read the Name, and realize the Name, and contemplate the Guru's Teachings.

(ਕਿਸੇ ਥਿੱਤ ਮੁਹੂਰਤ ਦੇ ਭਰਮ ਦੀ ਲੋੜ ਨਹੀਂ, ਸਿਰਫ਼) ਸਤਿਗੁਰੂ ਦੀ ਦਿੱਤੀ ਮਤਿ ਨੂੰ ਵਿਚਾਰ ਕੇ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਤੇ (ਉਸ ਵਿਚ) ਸੁਰਤ ਜੋੜਨੀ ਚਾਹੀਦੀ ਹੈ।

ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ

Through the Guru's Teachings, I have earned the wealth of the Naam; I possess the storehouses, overflowing with devotion to the Lord.

ਜਿਨ੍ਹਾਂ ਨੇ ਗੁਰੂ ਦੀ ਸਿੱਖਿਆ ਤੇ ਤੁਰ ਕੇ ਨਾਮ-ਰੂਪ ਧਨ ਕਮਾਇਆ ਹੈ, ਉਹਨਾਂ ਦੇ ਖ਼ਜ਼ਾਨੇ ਭਗਤੀ ਨਾਲ ਭਰ ਗਏ ਹਨ।

ਨਿਰਮਲੁ ਨਾਮੁ ਮੰਨਿਆ ਦਰਿ ਸਚੈ ਸਚਿਆਰਾ

Believing in the Immaculate Naam, one is hailed as true, in the True Court of the Lord.

ਜਿਨ੍ਹਾਂ ਪ੍ਰਭੂ ਦਾ ਪਵਿਤ੍ਰ ਨਾਮ ਕਬੂਲ ਕੀਤਾ ਹੈ, ਉਹ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ। ਸਚਿਆਰਾ = ਸੁਰਖ਼ਰੂ, ਉੱਜਲ ਮੁਖ।

ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ

The Divine Light of the Infinite Lord, who owns the soul and the breath of life, is deep within the inner being.

ਤੇਰੇ ਹੀ ਬਖ਼ਸ਼ੇ ਹੋਏ ਜਿੰਦ ਪ੍ਰਾਣ ਹਰੇਕ ਜੀਵ ਨੂੰ ਮਿਲੇ ਹਨ, ਤੇਰੀ ਹੀ ਅਪਾਰ ਜੋਤਿ ਹਰੇਕ ਜੀਵ ਦੇ ਅੰਦਰ ਹੈ।

ਸਚਾ ਸਾਹੁ ਇਕੁ ਤੂੰ ਹੋਰੁ ਜਗਤੁ ਵਣਜਾਰਾ ॥੬॥

You alone are the True Banker, O Lord; the rest of the world is just Your petty trader. ||6||

ਹੇ ਪ੍ਰਭੂ! ਤੂੰ ਸਦਾ ਟਿਕੇ ਰਹਿਣ ਵਾਲਾ ਸ਼ਾਹ ਹੈਂ, ਹੋਰ ਸਾਰਾ ਜਗਤ ਵਣਜਾਰਾ ਹੈ (ਭਾਵ, ਹੋਰ ਸਾਰੇ ਜੀਵ ਇਥੇ, ਮਾਨੋ, ਫੇਰੀ ਲਾ ਕੇ ਸਉਦਾ ਕਰਨ ਆਏ ਹਨ) ॥੬॥ ਸਚਾ = ਸਦਾ ਟਿਕੇ ਰਹਿਣ ਵਾਲਾ। ਵਣਜਾਰਾ = ਫੇਰੀ ਲਾ ਕੇ ਸਉਦਾ ਵੇਚਣ ਵਾਲਾ ॥੬॥