ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥
Listening to all the teachings of the Vedas and the Puraanas, I wanted to perform the religious rituals.
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) ਕਰੀ = (ਜਿਨ੍ਹਾਂ ਸਿਆਣੇ ਲੋਕਾਂ ਨੇ) ਕੀਤੀ। ਕਰਮ = ਕਰਮ-ਕਾਂਡ। ਗ੍ਰਸਤ = ਗ੍ਰਸੇ ਹੋਏ।
ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥
But seeing all the wise men caught by Death, I arose and left the Pandits; now I am free of this desire. ||1||
ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਕਾਲ ਗ੍ਰਸਤ = ਮੌਤ ਦੇ ਡਰ ਵਿਚ ਗ੍ਰਸੇ ਹੋਏ। ਪੈ = ਭੀ। ਨਿਰਾਸਾ = ਆਸ ਪੂਰੀ ਹੋਣ ਤੋਂ ਬਿਨਾ ਹੀ ॥੧॥
ਮਨ ਰੇ ਸਰਿਓ ਨ ਏਕੈ ਕਾਜਾ ॥
O mind, you have not completed the only task you were given;
ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ, ਸਰਿਓ ਨ = ਸਿਰੇ ਨਾਹ ਚੜ੍ਹਿਆ।
ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥
you have not meditated on the Lord, your King. ||1||Pause||
ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ ॥
ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥
Going to the forests, they practice Yoga and deep, austere meditation; they live on roots and the fruits they gather.
ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਬਨ ਖੰਡ = ਜੰਗਲਾਂ ਵਿਚ। ਜਾਇ = ਜਾ ਕੇ। ਕੰਦ ਮੂਲੁ = ਗਾਜਰ ਮੂਲੀ ਆਦਿਕ।
ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥
The musicians, the Vedic scholars, the chanters of one word and the men of silence, all are listed on the Register of Death. ||2||
ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥ ਨਾਦੀ = ਜੋਗੀ। ਬੇਦੀ = ਕਰਮ-ਕਾਂਡੀ। ਸਬਦੀ = 'ਅਲੱਖ' ਆਖਣ ਵਾਲੇ ਦੱਤ ਮਤ ਦੇ ਜੋਗੀ। ਮੋਨੀ = ਚੁੱਪ ਸਾਧਣ ਵਾਲੇ, ਸਮਾਧੀ ਵਿਚ ਟਿਕਣ ਵਾਲੇ। ਪਟੈ = ਲੇਖੇ ਵਿਚ ॥੨॥
ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥
Loving devotional worship does not enter into your heart; pampering and adorning your body, you must still give it up.
ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਭਗਤਿ ਨਾਰਦੀ = ਪ੍ਰੇਮਾ-ਭਗਤੀ। ਤਨੁ ਕਾਛਿ ਕੂਛਿ ਦੀਨਾ = ਸਰੀਰ ਨੂੰ ਸ਼ਿੰਗਾਰ ਲਿਆ, ਸਰੀਰ ਉੱਤੇ ਚੱਕਰ ਆਦਿਕ ਬਣਾ ਲਏ।
ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥
You sit and play music, but you are still a hypocrite; what do you expect to receive from the Lord? ||3||
ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ॥੩॥ ਡਿੰਭ = ਪਖੰਡ। ਉਨਿ = ਉਸ ਅਜਿਹੇ ਮਨੁੱਖ ਨੇ ॥੩॥
ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥
Death has fallen on the whole world; the doubting religious scholars are also listed on the Register of Death.
ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)। ਮਾਹਿ = ਵਿਚੇ ਹੀ। ਭ੍ਰਮ ਗਿਆਨੀ = ਭਰਮੀ ਗਿਆਨੀ।
ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
Says Kabeer, those humble people become pure - they become Khalsa - who know the Lord's loving devotional worship. ||4||3||
ਕਬੀਰ ਆਖਦਾ ਹੈ- ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ॥੪॥੩॥ ਖਾਲਸੇ = ਆਜ਼ਾਦ। ਜਿਹ = ਜਿਨ੍ਹਾਂ ਨੇ ॥੪॥੩॥