ਮਾਰੂ ਮਹਲਾ ੩ ॥
Maaroo, Third Mehl:
ਮਾਰੂ ਤੀਜੀ ਪਤਿਸ਼ਾਹੀ।
ਏਕੋ ਸੇਵੀ ਸਦਾ ਥਿਰੁ ਸਾਚਾ ॥
I serve the One Lord, who is eternal, stable and True.
ਮੈਂ ਸਿਰਫ਼ ਉਸ ਪਰਮਾਤਮਾ ਦੀ ਹੀ ਸੇਵਾ-ਭਗਤੀ ਕਰਦਾ ਹਾਂ, ਜੋ ਇਕੋ ਹੀ ਸਦਾ ਕਾਇਮ ਰਹਿਣ ਵਾਲਾ ਹੈ। ਸੇਵੀ = ਸੇਵੀਂ, ਮੈਂ ਸੇਵਾ-ਭਗਤੀ ਕਰਦਾ ਹਾਂ। ਥਿਰੁ = ਕਾਇਮ। ਸਾਚਾ = ਸਦਾ ਕਾਇਮ ਰਹਿਣ ਵਾਲਾ।
ਦੂਜੈ ਲਾਗਾ ਸਭੁ ਜਗੁ ਕਾਚਾ ॥
Attached to duality, the whole world is false.
ਜਗਤ (ਉਸ ਪ੍ਰਭੂ ਦੀ ਭਗਤੀ ਛੱਡ ਕੇ) ਮਾਇਆ ਦੇ ਮੋਹ ਵਿਚ ਲੱਗਾ ਰਹਿੰਦਾ ਹੈ ਤੇ ਕਮਜ਼ੋਰ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ। ਦੂਜੈ = ਹੋਰ ਹੋਰ ਵਿਚ। ਕਾਚਾ = ਕਮਜ਼ੋਰ ਜੀਵਨ ਵਾਲਾ।
ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੇ ॥੧॥
Following the Guru's Teachings, I praise the True Lord forever, pleased with the Truest of the True. ||1||
ਮੈਂ ਗੁਰੂ ਦੀ ਮੱਤ ਦੀ ਬਰਕਤਿ ਨਾਲ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹਾਂ, (ਮੇਰਾ ਮਨ) ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਹੀ ਗਿੱਝਿਆ ਰਹਿੰਦਾ ਹੈ ॥੧॥ ਸਚੁ = ਸਦਾ-ਥਿਰ ਪ੍ਰਭੂ। ਸਾਲਾਹੀ = ਸਾਲਾਹੀਂ, ਮੈਂ ਸਲਾਹੁੰਦਾ ਹਾਂ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਪਤੀਜੈ = ਪਤੀਜ ਜਾਂਦਾ ਹੈ, ਗਿੱਝ ਜਾਂਦਾ ਹੈ ॥੧॥
ਤੇਰੇ ਗੁਣ ਬਹੁਤੇ ਮੈ ਏਕੁ ਨ ਜਾਤਾ ॥
Your Glorious Virtues are so many, Lord; I do not know even one.
ਹੇ ਪ੍ਰਭੂ! ਤੇਰੇ ਅਨੇਕਾਂ ਹੀ ਗੁਣ (ਉਪਕਾਰ) ਹਨ, ਮੈਂ ਤਾਂ ਤੇਰੇ ਇੱਕ ਉਪਕਾਰ ਨੂੰ ਭੀ ਸਮਝ ਨਹੀਂ ਸਕਿਆ (ਕਦਰ ਨਹੀਂ ਪਾਈ)।
ਆਪੇ ਲਾਇ ਲਏ ਜਗਜੀਵਨੁ ਦਾਤਾ ॥
The Life of the world, the Great Giver, attaches us to himself.
ਜਗਤ ਦਾ ਜੀਵਨ ਦਾਤਾਰ ਪ੍ਰਭੂ ਆਪ ਹੀ (ਮਿਹਰ ਕਰ ਕੇ ਜੀਵ ਨੂੰ ਆਪਣੇ ਚਰਨਾਂ ਵਿਚ) ਜੋੜਦਾ ਹੈ। ਆਪੇ = ਆਪ ਹੀ।
ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ ਹੇ ॥੨॥
He Himself forgives, and bestows glorious greatness. Following the Guru's Teachings, this mind is delighted. ||2||
ਜਿਸ ਮਨੁੱਖ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ (ਨਾਮ ਦੀ) ਵਡਿਆਈ ਦੇਂਦਾ ਹੈ, ਉਸ ਦਾ ਮਨ ਗੁਰੂ ਦੀ ਸਿੱਖਿਆ ਵਿਚ ਭਿੱਜ ਜਾਂਦਾ ਹੈ ॥੨॥ ਬਖਸੇ = ਬਖ਼ਸ਼ਸ਼ ਕਰਦਾ ਹੈ। ਦੇ = ਦੇਂਦਾ ਹੈ। ਗੁਰਮਤਿ = ਗੁਰੂ ਦੀ ਸਿੱਖਿਆ ਵਿਚ। ਭੀਜੈ = ਭਿੱਜ ਜਾਂਦਾ ਹੈ ॥੨॥
ਮਾਇਆ ਲਹਰਿ ਸਬਦਿ ਨਿਵਾਰੀ ॥
The Word of the Shabad has subdued the waves of Maya.
ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੀ ਲਹਰ ਦੂਰ ਕਰ ਲਈ, ਸਬਦਿ = ਸ਼ਬਦ ਨੇ। ਨਿਵਾਰੀ = ਦੂਰ ਕੀਤੀ।
ਇਹੁ ਮਨੁ ਨਿਰਮਲੁ ਹਉਮੈ ਮਾਰੀ ॥
Egotism has been conquered, and this mind has become immaculate.
ਹਉਮੈ ਨੂੰ ਮਾਰ ਕੇ ਉਸ ਦਾ ਇਹ ਮਨ ਪਵਿੱਤਰ ਹੋ ਜਾਂਦਾ ਹੈ। ਨਿਰਮਲੁ = ਪਵਿੱਤਰ।
ਸਹਜੇ ਗੁਣ ਗਾਵੈ ਰੰਗਿ ਰਾਤਾ ਰਸਨਾ ਰਾਮੁ ਰਵੀਜੈ ਹੇ ॥੩॥
I intuitively sing His Glorious Praises, imbued with the Lord's Love. My tongue chants and savors the Lord's Name. ||3||
ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਸ ਦੀ ਜੀਭ ਪਰਮਾਤਮਾ ਦਾ ਨਾਮ ਜਪਦੀ ਰਹਿੰਦੀ ਹੈ ॥੩॥ ਸਹਜੇ = ਆਤਮਕ ਅਡੋਲਤਾ ਵਿਚ ਹੀ। ਗਾਵੈ = ਗਾਂਦਾ ਹੈ {ਇਕ-ਵਚਨ}। ਰੰਗਿ = ਪ੍ਰੇਮ-ਰੰਗ ਵਿਚ। ਰਸਨਾ = ਜੀਭ। ਰਵੀਜੈ = ਜਪਦੀ ਹੈ ॥੩॥
ਮੇਰੀ ਮੇਰੀ ਕਰਤ ਵਿਹਾਣੀ ॥
Crying out, "Mine, mine!" he spends his life.
(ਮਨਮੁਖ ਦੀ ਸਾਰੀ ਉਮਰ) 'ਮੇਰੀ ਮਾਇਆ' 'ਮੇਰੀ ਮਾਇਆ' ਕਰਦਿਆਂ ਬੀਤ ਜਾਂਦੀ ਹੈ। ਕਰਤ = ਕਰਦਿਆਂ। ਵਿਹਾਣੀ = ਉਮਰ ਬੀਤੀ।
ਮਨਮੁਖਿ ਨ ਬੂਝੈ ਫਿਰੈ ਇਆਣੀ ॥
The self-willed manmukh does not understand; he wanders around in ignorance.
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਬੇ-ਸਮਝ ਜੀਵ-ਇਸਤ੍ਰੀ (ਸਹੀ ਜੀਵਨ-ਰਾਹ ਨੂੰ) ਨਹੀਂ ਸਮਝਦੀ, (ਮਾਇਆ ਦੀ ਖ਼ਾਤਰ) ਭਟਕਦੀ ਫਿਰਦੀ ਹੈ। ਮਨਮੁਖਿ = ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ। ਫਿਰੈ = ਭਟਕਦੀ ਫਿਰਦੀ ਹੈ। ਇਆਣੀ = ਬੇ-ਸਮਝ।
ਜਮਕਾਲੁ ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥੪॥
The Messenger of Death watches over him every moment, every instant; night and day, his life is wasting away. ||4||
ਆਤਮਕ ਮੌਤ ਉਸ ਦੀ ਜ਼ਿੰਦਗੀ ਦੀ ਹਰੇਕ ਘੜੀ ਹਰੇਕ ਪਲ ਨੂੰ ਗਹੁ ਨਾਲ ਤੱਕਦੀ ਰਹਿੰਦੀ ਹੈ (ਭਾਵ, ਅਜਿਹੀ ਜੀਵ-ਇਸਤ੍ਰੀ ਸਦਾ ਆਤਮਕ ਮੌਤੇ ਮਰੀ ਰਹਿੰਦੀ ਹੈ) ਉਸ ਦੀ ਉਮਰ ਇਕ ਇਕ ਦਿਨ ਕਰ ਕੇ (ਵਿਅਰਥ ਹੀ) ਘਟਦੀ ਜਾਂਦੀ ਹੈ ॥੪॥ ਜਮਕਾਲੁ = ਮੌਤ, ਆਤਮਕ ਮੌਤ। ਘੜੀ ਮੁਰਤੁ = (ਉਸ ਦੀ ਉਮਰ ਦੀ) ਹਰੇਕ ਘੜੀ ਹਰੇਕ ਪਲ {ਮੁਹਤੁ = ਮੁਹੂਰਤ}। ਨਿਹਾਲੇ = ਤੱਕਦਾ ਰਹਿੰਦਾ ਹੈ। ਅਨਦਿਨੁ = ਹਰ ਰੋਜ਼। ਆਰਜਾ = ਉਮਰ। ਛੀਜੈ = ਘਟਦੀ ਜਾਂਦੀ ਹੈ, ਛਿੱਜਦੀ ਜਾਂਦੀ ਹੈ ॥੪॥
ਅੰਤਰਿ ਲੋਭੁ ਕਰੈ ਨਹੀ ਬੂਝੈ ॥
He practices greed within, and does not understand.
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਆਪਣੇ ਅੰਦਰ ਲੋਭ ਕਰਦੀ ਰਹਿੰਦੀ ਹੈ, ਉਸ ਨੂੰ (ਸਹੀ ਜੀਵਨ-ਰਾਹ) ਨਹੀਂ ਸੁੱਝਦਾ। ਅੰਤਰਿ = ਅੰਦਰ, ਮਨ ਵਿਚ। ਕਰੈ = ਕਰਦੀ ਹੈ।
ਸਿਰ ਊਪਰਿ ਜਮਕਾਲੁ ਨ ਸੂਝੈ ॥
He does not see the Messenger of Death hovering over his head.
ਉਸ ਦੇ ਸਿਰ ਉਤੇ ਮੌਤ ਖੜੀ ਰਹਿੰਦੀ ਹੈ, ਪਰ ਉਸ ਨੂੰ ਇਸ ਦੀ ਸਮਝ ਨਹੀਂ ਪੈਂਦੀ। ਜਮਕਾਲੁ = ਮੌਤ।
ਐਥੈ ਕਮਾਣਾ ਸੁ ਅਗੈ ਆਇਆ ਅੰਤਕਾਲਿ ਕਿਆ ਕੀਜੈ ਹੇ ॥੫॥
Whatever one does in this world, will come to face him in the hereafter; what can he do at that very last moment? ||5||
ਇਸ ਜੀਵਨ ਵਿਚ ਜੀਵ-ਇਸਤ੍ਰੀ ਜੋ ਕੁਝ ਕਰਮ ਕਮਾਂਦੀ ਹੈ (ਉਸ ਦਾ ਫਲ) ਭੁਗਤਣਾ ਪੈਂਦਾ ਹੈ (ਸਾਰੀ ਉਮਰ ਲੋਭ-ਲਾਲਚ ਵਿਚ ਗਵਾਇਆਂ) ਅੰਤ ਸਮੇ ਕੁਝ ਨਹੀਂ ਕੀਤਾ ਜਾ ਸਕਦਾ ॥੫॥ ਐਥੈ = ਇਸ ਲੋਕ ਵਿਚ। ਆਗੈ ਆਇਆ = ਸਹਾਰਨਾ ਪੈਂਦਾ ਹੈ। ਅੰਤ ਕਾਲਿ = ਅਖ਼ੀਰ ਦੇ ਵੇਲੇ। ਕਿਆ ਕੀਜੈ = ਕੀਹ ਕੀਤਾ ਜਾ ਸਕਦਾ ਹੈ? ਕੁਝ ਨਹੀਂ ਕੀਤਾ ਜਾ ਸਕਦਾ ॥੫॥
ਜੋ ਸਚਿ ਲਾਗੇ ਤਿਨ ਸਾਚੀ ਸੋਇ ॥
Those who are attached to the Truth are true.
ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਦੇ ਹਨ, ਉਹਨਾਂ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ। ਜੋ = ਜਿਹੜੇ ਬੰਦੇ। ਸਚਿ = ਸਦਾ-ਥਿਰ ਪ੍ਰਭੂ ਵਿਚ। ਸਾਚੀ = ਸਦਾ-ਥਿਰ ਰਹਿਣ ਵਾਲੀ। ਸੋਇ = ਸੋਭਾ।
ਦੂਜੈ ਲਾਗੇ ਮਨਮੁਖਿ ਰੋਇ ॥
The self-willed manmukhs, attached to duality, weep and wail.
ਪਰ ਮਾਇਆ ਦੇ ਮੋਹ ਵਿਚ ਲੱਗ ਕੇ ਮਨ ਦਾ ਮੁਰੀਦ ਜੀਵ ਦੁੱਖੀ ਰਹਿੰਦਾ ਹੈ। ਦੂਜੈ = ਮਾਇਆ ਵਿਚ। ਲਾਗੇ = ਲਾਗਿ, ਲੱਗ ਕੇ। ਮਨਮੁਖਿ = ਮਨ ਦਾ ਮੁਰੀਦ ਮਨੁੱਖ। ਰੋਇ = ਰੋਂਦਾ ਹੈ, ਦੁੱਖੀ ਹੁੰਦਾ ਹੈ।
ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੇ ॥੬॥
He is the Lord and Master of both worlds; He Himself delights in virtue. ||6||
(ਪਰ ਜੀਵਾਂ ਦੇ ਕੀਹ ਵੱਸ? ਕੋਈ ਨਾਮ ਵਿਚ ਜੁੜਦਾ ਹੈ, ਕੋਈ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ-) ਇਹਨਾਂ ਦੋਹਾਂ ਸਿਰਿਆਂ ਦਾ ਮਾਲਕ ਪਰਮਾਤਮਾ ਆਪ ਹੀ ਹੈ। ਉਹ ਆਪ ਹੀ ਆਪਣੇ ਗੁਣਾਂ ਵਿਚ ਪਤੀਜਦਾ ਹੈ ॥੬॥ ਦੁਹਾ ਸਿਰਿਆ ਕਾ = ਸਿਮਰਨ ਅਤੇ ਮਾਇਆ ਦੇ ਮੋਹ ਦਾ {ਕੋਈ ਨਾਮ ਵਿਚ ਜੁੜਦਾ ਹੈ, ਕੋਈ ਮਾਇਆ ਦੇ ਮੋਹ ਵਿਚ ਫਸਦਾ ਹੈ, ਇਹ ਦੋਵੇਂ ਸਿਰੇ}। ਆਪੇ = ਆਪ ਹੀ ॥੬॥
ਗੁਰ ਕੈ ਸਬਦਿ ਸਦਾ ਜਨੁ ਸੋਹੈ ॥
Through the Word of the Guru's Shabad, His humble servant is exalted forever.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣਾ ਜੀਵਨ ਸੋਹਣਾ ਬਣਾਂਦਾ ਹੈ, ਸਬਦਿ = ਸ਼ਬਦ ਦੀ ਰਾਹੀਂ। ਸੋਹੈ = ਸੋਭਾ ਪਾਂਦਾ ਹੈ।
ਨਾਮ ਰਸਾਇਣਿ ਇਹੁ ਮਨੁ ਮੋਹੈ ॥
This mind is enticed by the Naam, the source of nectar.
ਉਸ ਦਾ ਇਹ ਮਨ ਸਭ ਤੋਂ ਸ੍ਰੇਸ਼ਟ ਨਾਮ-ਰਸ ਵਿਚ ਮਸਤ ਰਹਿੰਦਾ ਹੈ, ਰਸਾਇਣਿ = ਰਸਾਇਣ ਵਿਚ, ਸਭ ਤੋਂ ਸ੍ਰੇਸ਼ਟ ਰਸ ਵਿਚ {ਰਸ-ਅਯਨ, ਰਸਾਂ ਦਾ ਘਰ, ਸਭ ਤੋਂ ਸ੍ਰੇਸ਼ਟ ਰਸ}। ਮੋਹੈ = ਮਸਤ ਰਹਿੰਦਾ ਹੈ।
ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ ਭੀਜੈ ਹੇ ॥੭॥
It is not stained at all by the dirt of attachment to Maya; through the Guru's Teachings, it is pleased and saturated with the Lord's Name. ||7||
ਉਸ ਨੂੰ ਮਾਇਆ ਦੇ ਮੋਹ ਦੀ ਮੈਲ ਰਤਾ ਭੀ ਨਹੀਂ ਲੱਗਦੀ, ਗੁਰੂ ਦੀ ਮੱਤ ਦੀ ਬਰਕਤਿ ਨਾਲ (ਉਸ ਦਾ ਮਨ) ਪਰਮਾਤਮਾ ਦੇ ਨਾਮ ਵਿਚ ਭਿੱਜਿਆ ਰਹਿੰਦਾ ਹੈ ॥੭॥ ਪਤੰਗੁ = ਰਤਾ ਭਰ ਭੀ। ਨਾਮਿ = ਨਾਮ ਵਿਚ ॥੭॥
ਸਭਨਾ ਵਿਚਿ ਵਰਤੈ ਇਕੁ ਸੋਈ ॥
The One Lord is contained within all.
ਇਕ ਉਹੀ ਪਰਮਾਤਮਾ ਸਭ ਜੀਵਾਂ ਵਿਚ ਮੌਜੂਦ ਹੈ, ਸੋਈ = ਉਹੀ ਪਰਮਾਤਮਾ।
ਗੁਰ ਪਰਸਾਦੀ ਪਰਗਟੁ ਹੋਈ ॥
By Guru's Grace, He is revealed.
ਪਰ ਗੁਰੂ ਦੀ ਕਿਰਪਾ ਨਾਲ ਹੀ ਉਹ (ਕਿਸੇ ਵਡਭਾਗੀ ਦੇ ਹਿਰਦੇ ਵਿਚ) ਪਰਗਟ ਹੁੰਦਾ ਹੈ। ਪਰਸਾਦੀ = ਪਰਸਾਦਿ, ਕਿਰਪਾ।
ਹਉਮੈ ਮਾਰਿ ਸਦਾ ਸੁਖੁ ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥੮॥
One who subdues his ego, finds lasting peace; he drinks in the Ambrosial Nectar of the True Name. ||8||
ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ ਆਤਮਕ ਆਨੰਦ ਮਾਣਦਾ ਹੈ। ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ ॥੮॥ ਮਾਰਿ = ਮਾਰ ਕੇ। ਨਾਇ = ਨਾਮ ਦੀ ਰਾਹੀਂ। ਨਾਇ ਸਾਚੈ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਦੀ ਰਾਹੀਂ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ ਜਲ ॥੮॥
ਕਿਲਬਿਖ ਦੂਖ ਨਿਵਾਰਣਹਾਰਾ ॥
God is the Destroyer of sin and pain.
ਜਿਹੜਾ ਪਰਮਾਤਮਾ (ਸਾਰੇ) ਪਾਪ ਅਤੇ ਦੁੱਖ ਦੂਰ ਕਰਨ ਦੇ ਸਮਰੱਥ ਹੈ, ਕਿਲਬਿਖ = (ਸਾਰੇ) ਪਾਪ।
ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥
The Gurmukh serves Him, and contemplates the Word of the Shabad.
ਉਸ ਦੀ ਸੇਵਾ-ਭਗਤੀ ਗੁਰੂ ਦੇ ਸਨਮੁਖ ਹੋ ਕੇ ਗੁਰੂ ਦੇ ਸ਼ਬਦ ਵਿਚ ਸੁਰਤ ਜੋੜ ਕੇ ਹੀ ਕੀਤੀ ਜਾ ਸਕਦੀ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ। ਸਬਦਿ = ਸ਼ਬਦ ਵਿਚ।
ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥੯॥
He Himself is pervading everything. The Gurmukh's body and mind are saturated and pleased. ||9||
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਤਨ ਅਤੇ ਮਨ (ਪਰਮਾਤਮਾ ਦੀ ਭਗਤੀ ਵਿਚ) ਰਸਿਆ ਰਹਿੰਦਾ ਹੈ। (ਗੁਰਮੁਖ ਮਨੁੱਖ ਨੂੰ ਹੀ ਇਹ ਨਿਸਚਾ ਆਉਂਦਾ ਹੈ ਕਿ) ਪਰਮਾਤਮਾ ਸਭ ਕੁਝ ਆਪ ਹੀ ਕਰ ਰਿਹਾ ਹੈ; ਹਰ ਥਾਂ ਆਪ ਹੀ ਮੌਜੂਦ ਹੈ ॥੯॥ ਆਪੇ = ਆਪ ਹੀ। ਭੀਜੈ = ਭਿੱਜਦਾ ਹੈ ॥੯॥
ਮਾਇਆ ਅਗਨਿ ਜਲੈ ਸੰਸਾਰੇ ॥
The world is burning in the fire of Maya.
ਮਾਇਆ (ਦੀ ਤ੍ਰਿਸ਼ਨਾ) ਦੀ ਅੱਗ ਜਗਤ ਵਿਚ ਭੜਕ ਰਹੀ ਹੈ, ਜਲੈ = ਬਲ ਰਹੀ ਹੈ, ਭੜਕ ਰਹੀ ਹੈ। ਸੰਸਾਰੇ = ਸੰਸਾਰਿ, ਸੰਸਾਰ ਵਿਚ।
ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥
The Gurmukh extinguishes this fire, by contemplating the Shabad.
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤ ਜੋੜ ਕੇ (ਇਸ ਤ੍ਰਿਸ਼ਨਾ-ਅੱਗ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦਾ ਹੈ। ਨਿਵਾਰੇ = ਦੂਰ ਕਰਦਾ ਹੈ। ਵੀਚਾਰੇ = ਵੀਚਾਰ, ਵਿਚਾਰ ਕੇ, ਸੁਰਤ ਜੋੜ ਕੇ।
ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥੧੦॥
Deep within are peace and tranquility, and lasting peace is obtained. Following the Guru's Teachings, one is blessed with the Naam, the Name of the Lord. ||10||
ਉਸ ਦੇ ਅੰਦਰ ਸਦਾ ਠੰਢ ਬਣੀ ਰਹਿੰਦੀ ਹੈ, ਉਹ ਆਤਮਕ ਆਨੰਦ ਮਾਣਦਾ ਹੈ। ਗੁਰੂ ਦੀ ਮੱਤ ਉੱਤੇ ਤੁਰਿਆਂ ਹੀ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ ॥੧੦॥ ਲੀਜੈ = ਲਿਆ ਜਾ ਸਕਦਾ ਹੈ ॥੧੦॥
ਇੰਦ੍ਰ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥
Even Indra, seated upon his throne, is caught in the fear of death.
(ਲੋਕਾਂ ਦੇ ਮਿਥੇ ਹੋਏ ਦੇਵਤਿਆਂ ਦੇ ਰਾਜੇ) ਇੰਦਰ ਵਰਗੇ ਭੀ ਆਪਣੇ ਤਖ਼ਤ ਉੱਤੇ ਬੈਠੇ ਹੋਏ (ਇਸ ਤ੍ਰਿਸ਼ਨਾ ਦੀ ਅੱਗ ਦੇ ਕਾਰਨ) ਆਤਮਕ ਮੌਤ ਦਾ ਸਹਮ ਸਹਾਰ ਰਹੇ ਹਨ। ਇੰਦ੍ਰਾਸਣਿ = ਇੰਦ੍ਰ ਦੇ ਆਸਣ ਉੱਤੇ। ਭਉ = ਡਰ। ਪਾਵਹਿ = ਪਾਂਦੇ ਹਨ, ਮੰਨਦੇ ਹਨ।
ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥
The Messenger of Death will not spare them, even though they try all sorts of things.
(ਜਿਹੜੇ ਲੋਕ ਨਾਮ ਨਹੀਂ ਸਿਮਰਦੇ, ਪਰ ਹੋਰ ਹੋਰ ਮਿਥੇ ਹੋਏ ਅਨੇਕਾਂ ਧਾਰਮਿਕ) ਕਰਮ ਕਰਦੇ ਹਨ, ਆਤਮਕ ਮੌਤ (ਉਹਨਾਂ ਨੂੰ ਭੀ) ਨਹੀਂ ਛੱਡਦੀ। ਕਰਮ = ਅਨੇਕਾਂ (ਮਿਥੇ ਹੋਏ ਧਾਰਮਿਕ) ਕਰਮ। ਕਮਾਵਹਿ = ਕਮਾਂਦੇ ਹਨ, ਕਰਦੇ ਹਨ।
ਸਤਿਗੁਰੁ ਭੇਟੈ ਤਾ ਮੁਕਤਿ ਪਾਈਐ ਹਰਿ ਹਰਿ ਰਸਨਾ ਪੀਜੈ ਹੇ ॥੧੧॥
When one meets with the True Guru, one is liberated, drinking in and savoring the sublime essence of the Lord, Har, Har. ||11||
ਜਦੋਂ (ਮਨੁੱਖ ਨੂੰ) ਗੁਰੂ ਮਿਲਦਾ ਹੈ, ਤਦੋਂ (ਇਸ ਆਤਮਕ ਮੌਤ ਤੋਂ) ਖ਼ਲਾਸੀ ਮਿਲਦੀ ਹੈ। (ਗੁਰੂ ਦੀ ਰਾਹੀਂ ਹੀ) ਜੀਭ ਨਾਲ ਹਰਿ-ਨਾਮ-ਰਸ ਪੀਤਾ ਜਾ ਸਕਦਾ ਹੈ ॥੧੧॥ ਭੇਟੈ = ਮਿਲਦਾ ਹੈ। ਤਾ = ਤਦੋਂ। ਮੁਕਤਿ = (ਡਰ ਤੋਂ) ਖ਼ਲਾਸੀ। ਰਸਨਾ = ਜੀਭ ਨਾਲ। ਪੀਜੈ = ਪੀਤਾ ਜਾ ਸਕਦਾ ਹੈ ॥੧੧॥
ਮਨਮੁਖਿ ਅੰਤਰਿ ਭਗਤਿ ਨ ਹੋਈ ॥
There is no devotion within the self-willed manmukh.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਪੈਦਾ ਨਹੀਂ ਹੋ ਸਕਦੀ। ਮਨਮੁਖਿ = ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ।
ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥
Through devotional worship, the Gurmukh obtains peace and tranquility.
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਦੇ ਅੰਦਰ ਪਰਮਾਤਮਾ ਦੀ ਯਾਦ ਹੈ, ਉਸ ਦੇ ਅੰਦਰ ਠੰਢ ਹੈ, ਉਸ ਦੇ ਅੰਦਰ ਆਤਮਕ ਆਨੰਦ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ।
ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥੧੨॥
Forever pure and sanctified is the Word of the Guru's Bani; following the Guru's Teachings, one's inner being is drenched in it. ||12||
ਗੁਰੂ ਦੀ ਬਾਣੀ ਸਦਾ ਮਨੁੱਖ ਦੇ ਮਨ ਨੂੰ ਪਵਿੱਤਰ ਕਰਨ ਦੇ ਸਮਰੱਥ ਹੈ। ਗੁਰੂ ਦੀ ਮੱਤ ਉਤੇ ਤੁਰਿਆਂ ਹੀ ਹਿਰਦਾ ਪਤੀਜਦਾ ਹੈ ॥੧੨॥ ਪਾਵਨ = ਪਵਿੱਤਰ ਕਰਨ ਵਾਲੀ। ਅੰਤਰੁ = ਹਿਰਦਾ {ਲਫ਼ਜ਼ 'ਅੰਤਰਿ' (=ਅੰਦਰ) ਅਤੇ 'ਅੰਤਰੁ' (ਹਿਰਦਾ) ਦਾ ਫ਼ਰਕ ਚੇਤੇ ਰੱਖਣ-ਯੋਗ ਹੈ} ॥੧੨॥
ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥
I have considered Brahma, Vishnu and Shiva.
ਵਿਚਾਰ ਕੇ ਵੇਖ ਲਵੋ-ਬ੍ਰਹਮਾ ਹੋਵੇ, ਵਿਸ਼ਨੂ ਹੋਵੇ, ਸ਼ਿਵ ਹੋਵੇ- ਮਹੇਸੁ = ਸ਼ਿਵ। ਵੀਚਾਰੀ = ਵੀਚਾਰਿ, ਵਿਚਾਰ ਕੇ ਵੇਖ ਲੈ।
ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥
They are bound by the three qualities - the three gunas; they are far away from liberation.
(ਕੋਈ ਭੀ ਹੋਵੇ, ਜਿਹੜੇ ਪ੍ਰਾਣੀ) ਮਾਇਆ ਦੇ ਤਿੰਨ ਗੁਣਾਂ ਵਿਚ ਬੱਝੇ ਪਏ ਹਨ (ਆਤਮਕ ਮੌਤ ਤੋਂ) ਖ਼ਲਾਸੀ (ਉਹਨਾਂ ਤੋਂ) ਲਾਂਭੇ ਰਹਿ ਜਾਂਦੀ ਹੈ। ਬਧਕ = ਬੱਝੇ ਹੋਏ। ਮੁਕਤਿ = (ਆਤਮਕ ਮੌਤ ਤੋਂ) ਖ਼ਲਾਸੀ। ਨਿਰਾਰੀ = ਵੱਖਰੀ, ਲਾਂਭੇ।
ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥੧੩॥
The Gurmukh knows the spiritual wisdom of the One Lord. Night and day, he chants the Naam, the Name of the Lord. ||13||
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਸਿਰਫ਼ ਇਹੀ ਆਤਮਕ ਜੀਵਨ ਦੀ ਸੂਝ ਹਾਸਲ ਕਰਦਾ ਹੈ ਕਿ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ॥੧੩॥ ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੇ। ਗਿਆਨੁ = ਆਤਮਕ ਜੀਵਨ ਦੀ ਸੂਝ। ਅਨਦਿਨੁ = ਹਰ ਰੋਜ਼, ਹਰ ਵੇਲੇ। ਰਵੀਜੈ = ਸਿਮਰਨਾ ਚਾਹੀਦਾ ਹੈ ॥੧੩॥
ਬੇਦ ਪੜਹਿ ਹਰਿ ਨਾਮੁ ਨ ਬੂਝਹਿ ॥
He may read the Vedas, but he does not realize the Lord's Name.
(ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕ) ਪੜ੍ਹਦੇ ਹਨ, (ਪਰ ਜੇ ਉਹ) ਪਰਮਾਤਮਾ ਦੇ ਨਾਮ ਨੂੰ (ਜੀਵਨ-ਮਨੋਰਥ) ਨਹੀਂ ਸਮਝਦੇ, ਪੜਹਿ = ਪੜ੍ਹਦੇ ਹਨ {ਬਹੁ-ਵਚਨ}।
ਮਾਇਆ ਕਾਰਣਿ ਪੜਿ ਪੜਿ ਲੂਝਹਿ ॥
For the sake of Maya, he reads and recites and argues.
ਤਾਂ ਉਹ ਮਾਇਆ (ਕਮਾਣ) ਵਾਸਤੇ ਹੀ (ਵੇਦ ਆਦਿਕ ਧਰਮ-ਪੁਸਤਕਾਂ ਨੂੰ) ਪੜ੍ਹ ਪੜ੍ਹ ਕੇ (ਮਾਇਆ ਦੇ ਘੱਟ ਚੜ੍ਹਾਵੇ ਤੇ ਅੰਦਰੇ ਅੰਦਰ) ਖਿੱਝਦੇ ਹਨ। ਕਾਰਣਿ = ਦੀ ਖ਼ਾਤਰ। ਪੜਿ = ਪੜ੍ਹ ਕੇ। ਲੂਝਹਿ = ਸੜਦੇ ਹਨ, ਖਿੱਝਦੇ ਹਨ।
ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ ਦੁਤਰੁ ਤਰੀਜੈ ਹੇ ॥੧੪॥
The ignorant and blind person is filled with filth within. How can he cross over the impassable world-ocean? ||14||
ਜਿਸ ਮਨੁੱਖ ਦੇ ਅੰਦਰ (ਮਾਇਆ ਦੇ ਮੋਹ ਦੀ) ਮੈਲ ਹੈ (ਉਹ ਵੇਦ-ਪਾਠੀ ਪੰਡਿਤ ਭੀ ਹੋਵੇ, ਤਾਂ ਭੀ) ਉਹ ਅੰਨ੍ਹਾ ਬੇ-ਸਮਝ ਹੈ, ਇਸ ਤਰ੍ਹਾਂ ਇਹ ਦੁੱਤਰ ਸੰਸਾਰ-ਸਮੁੰਦਰ ਤਰਿਆ ਨਹੀਂ ਜਾ ਸਕਦਾ ॥੧੪॥ ਅੰਤਰਿ = ਅੰਦਰ। ਕਿਉਕਰਿ = ਕਿਵੇਂ? ਤਚੁਰੁ = {दुस्तर} ਔਖਿਆਈ ਨਾਲ ਤਰਿਆ ਜਾਣ ਵਾਲਾ। ਤਰੀਜੈ = ਤਰਿਆ ਜਾ ਸਕਦਾ ਹੈ ॥੧੪॥
ਬੇਦ ਬਾਦ ਸਭਿ ਆਖਿ ਵਖਾਣਹਿ ॥
He voices all the controversies of the Vedas,
ਸਾਰੇ (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਦੀਆਂ ਚਰਚਾ ਉਚਾਰ ਕੇ (ਹੋਰਨਾਂ ਦੇ ਸਾਹਮਣੇ) ਵਿਆਖਿਆ ਕਰਦੇ ਹਨ, ਬੇਦ ਬਾਦ = ਵੇਦਾਂ ਦੇ ਝਗੜੇ, ਵੇਦਾਂ ਦੀਆਂ ਬਹਸਾਂ। ਸਭਿ = ਸਾਰੇ (ਪੰਡਿਤ ਲੋਕ) ਆਖਿ = ਆਖ ਕੇ। ਵਖਾਣਹਿ = ਵਿਆਖਿਆ ਕਰਦੇ ਹਨ।
ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥
but his inner being is not saturated or satisfied, and he does not realize the Word of the Shabad.
(ਇਸ ਤਰ੍ਹਾਂ) ਨਾਹ (ਉਹਨਾਂ ਦਾ ਆਪਣਾ) ਹਿਰਦਾ ਭਿੱਜਦਾ ਹੈ, ਨਾਹ ਉਹ ਸਿਫ਼ਤ-ਸਾਲਾਹ ਦੀ ਬਾਣੀ ਦੀ ਕਦਰ ਸਮਝਦੇ ਹਨ। ਅੰਤਰੁ = ਅੰਦਰਲਾ, ਹਿਰਦਾ। ਨ ਭੀਜੈ = ਨਹੀਂ ਭਿੱਜਦਾ, ਨਹੀਂ ਖਿੜਦਾ।
ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥੧੫॥
The Vedas tell all about virtue and vice, but only the Gurmukh drinks in the Ambrosial Nectar. ||15||
ਵੇਦ ਨੇ ਤਾਂ ਮੁੜ ਮੁੜ ਇਸ ਗੱਲ ਵਲ ਧਿਆਨ ਦਿਵਾਇਆ ਹੈ ਕਿ ਕਿਹੜਾ ਪੁੰਨ-ਕਰਮ ਹੈ ਤੇ ਕਿਹੜਾ ਪਾਪ-ਕਰਮ ਹੈ। ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਤਾਂ ਗੁਰੂ ਦੀ ਸਰਨ ਪਿਆਂ ਹੀ ਪੀਤਾ ਜਾ ਸਕਦਾ ਹੈ ॥੧੫॥ ਸਭੁ = ਸਾਰਾ, ਨਿਰਾ। ਬੇਦਿ = ਵੇਦ ਨੇ। ਦ੍ਰਿੜਾਇਆ = ਦ੍ਰਿੜ੍ਹ ਕਰਾਇਆ ਹੈ, ਮੁੜ ਮੁੜ ਤਾਕੀਦ ਕੀਤੀ ਹੈ, ਮੁੜ ਮੁੜ ਧਿਆਨ ਦਿਵਾਇਆ ਹੈ। ਗੁਰਮੁਖਿ = ਗੁਰੂ ਦੀ ਸਰਨ ਪਿਆਂ ਹੀ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਸ। ਪੀਜੈ = ਪੀਤਾ ਜਾ ਸਕਦਾ ਹੈ ॥੧੫॥
ਆਪੇ ਸਾਚਾ ਏਕੋ ਸੋਈ ॥
The One True Lord is all by Himself.
(ਆਪਣੇ ਵਰਗਾ) ਸਿਰਫ਼ ਉਹ ਪਰਮਾਤਮਾ ਆਪ ਹੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਆਪੇ = ਆਪ ਹੀ। ਸਾਚਾ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਸੋਈ = ਉਹੀ।
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
There is no one else except Him.
ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਅਵਰੁ = ਕੋਈ ਹੋਰ।
ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥੧੬॥੬॥
O Nanak, true is the mind of one who is attuned to the Naam; he speaks Truth, and nothing but Truth. ||16||6||
ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਗਏ ਹਨ, ਉਹਨਾਂ ਦਾ ਮਨ ਅਡੋਲ ਹੋ ਜਾਂਦਾ ਹੈ। (ਇਸ ਵਾਸਤੇ, ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ ॥੧੬॥੬॥ ਨਾਮਿ = ਨਾਮ ਵਿਚ। ਰਤੇ = ਰੱਤੇ, ਰੰਗੇ ਹੋਏ। ਸਾਚਾ = ਅਡੋਲ, ਅਹਿੱਲ। ਸਚੋ ਸਚੁ = ਸਿਰਫ਼ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ। ਰਵੀਜੈ = ਸਿਮਰਨਾ ਚਾਹੀਦਾ ਹੈ ॥੧੬॥੬॥