ਛੰਤ

Chhant:

ਛੰਤ। ਛੰਤ।

ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ

Listen, O my intimate friend - I have just one prayer to make.

ਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! ਯਾਰ = ਹੇ ਯਾਰ! ਸਜਣ = ਹੇ ਸੱਜਣ! ਕਰਉ = ਕਰਉਂ, ਮੈਂ ਕਰਦੀ ਹਾਂ।

ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ

I have been wandering around, searching for that enticing, sweet Beloved.

ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। ਹਉ ਫਿਰਉ = ਹਉ ਫਿਰਉਂ, ਮੈਂ ਫਿਰਦੀ ਹਾਂ।

ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ

Whoever leads me to my Beloved - I would cut off my head and offer it to him, even if I were granted the Blessed Vision of His Darshan for just an instant.

(ਹੇ ਮਿੱਤਰ!) ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ-ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ। ਤਿਸੁ ਦਸਿ = ਉਸ ਦੀ ਦੱਸ ਪਾ। ਧਰੀ = ਧਰੀਂ, ਮੈਂ ਧਰਾਂ। ਉਤਾਰੇ = ਉਤਾਰਿ, ਲਾਹ ਕੇ। ਇਕ ਭੋਰੀ = ਰਤਾ ਭਰ ਹੀ। ਦੀਜੈ = ਦੇਹ।

ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ

My eyes are drenched with the Love of my Beloved; without Him, I do not have even a moment's peace.

(ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ। ਨੈਨ = ਅੱਖਾਂ। ਪ੍ਰਿਅ ਰੰਗ = ਪਿਆਰੇ ਦੇ ਪ੍ਰੇਮ-ਰੰਗ। ਨਾ ਧੀਰੀਜੈ = ਧੀਰਜ ਨਹੀਂ ਕਰਦਾ।

ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ

My mind is attached to the Lord, like the fish to the water, and the rainbird, thirsty for the raindrops.

ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ), ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ। ਸਿਉ = ਨਾਲ। ਲੀਨਾ = ਮਸਤ। ਜਲ ਮੀਨਾ = ਪਾਣੀ ਦੀ ਮੱਛੀ। ਚਾਤ੍ਰਿਕ = ਪਪੀਹਾ। ਤਿਸੰਤੀਆ = ਤਿਹਾਇਆ।

ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥

Servant Nanak has found the Perfect Guru; his thirst is totally quenched. ||1||

ਹੇ ਦਾਸ ਨਾਨਕ! (ਆਖ-ਜਿਸ ਵਡ-ਭਾਗੀ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀ) ਸਾਰੀ ਤ੍ਰੇਹ ਬੁੱਝ ਜਾਂਦੀ ਹੈ ॥੧॥ ਤਿਖਾ = ਤ੍ਰੇਹ, ਪਿਆਸ ॥੧॥

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਜੇਹੀਆ

O intimate friend, my Beloved has all these loving companions; I cannot compare to any of them.

ਹੇ ਹਮਾਰੇ ਮਿਤ੍ਰ ਸੰਤ ਜਨੋਂ! ਤੁਸੀ (ਹਭੇ) ਸੰਪੂਰਨ ਹਰੀ ਕੀਆਂ ਪਿਆਰੀਆਂ ਸਖੀਆਂ ਹੋ, ਮੈਂ ਕਿਸੀ ਜੈਸੀ ਭੀ ਨਹੀਂ ਹੂੰ॥ ਪ੍ਰਿਅ = ਪਿਆਰੇ ਦੀਆਂ। ਹਭੇ = ਸਾਰੀਆਂ। ਮੂ = ਮੈਂ। ਕਹੀ ਨ ਜੇਹੀਆ = ਕਿਸੇ ਵਰਗੀ ਭੀ ਨਹੀਂ।

ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ

O intimate friend, each of them is more beautiful than the others; who could consider me?

ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂ? ਡੂੰ = ਤੋਂ। ਹਿਕਿ = ਇਕਿ {ਲਫ਼ਜ਼ 'ਇਕ' ਤੋਂ ਬਹੁ-ਵਚਨ}। ਚਾੜੈ = ਚੜ੍ਹਦੀਆਂ; ਵਧੀਆ, ਸੋਹਣੀਆਂ। ਹਉ = ਮੈਂ। ਕਿਸੁ ਚਿਤੇਹੀਆ = ਕਿਸ ਨੂੰ ਚੇਤੇ ਹਾਂ?

ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ

Each of them is more beautiful than the others; countless are His lovers, constantly enjoying bliss with Him.

ਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਡੂੰ = ਤੋਂ। ਭੋਗ ਬਿਲਾਸਾ = ਮਿਲਾਪ ਦਾ ਆਨੰਦ।

ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ

Beholding them, desire wells up in my mind; when will I obtain the Lord, the treasure of virtue?

ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। ਦੇਖਿ = ਵੇਖ ਕੇ। ਮਨਿ = ਮਨ ਵਿਚ। ਕਦਿ = ਕਦੋਂ? ਪਾਈ = ਪਾਈਂ, ਮੈਂ ਮਿਲ ਸਕਾਂ। ਦੇਖਿ = ਵੇਖ ਕੇ ਗੁਣਾਂ ਦਾ ਖ਼ਜ਼ਾਨਾ ਹਰੀ।

ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ

I dedicate my mind to those who please and attract my Beloved.

(ਹੇ ਗੁਰੂ!) ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ। ਮੈਡਾ = ਮੇਰਾ। ਰੀਝਾਇਆ = ਪ੍ਰਸੰਨ ਕਰ ਲਿਆ। ਜਿਨੀ = ਜਿਨਿ, ਜਿਸ ਨੇ। ਡੇਂਹੀਆ = ਦੇ ਦਿਆਂ।

ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥

Says Nanak, hear my prayer, O happy soul-brides; tell me, what does my Husband Lord look like? ||2||

ਨਾਨਕ ਆਖਦਾ ਹੈ-ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ ॥੨॥ ਨਾਨਕੁ ਕਹੈ = ਨਾਨਕ ਆਖਦਾ ਹੈ। ਬਿਨਉ = {विनय} ਬੇਨਤੀ। ਸੁਹਾਗਣਿ = ਹੇ ਸੋਹਾਗ ਵਾਲੀਏ! ਮੂ = ਮੈਨੂੰ। ਡਿਖਾ = ਵੇਖਾਂ ॥੨॥

ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ

O intimate friend, my Husband Lord does whatever He pleases; He is not dependent on anyone.

ਹੇ ਸਤਸੰਗੀ ਸੱਜਣ! (ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਯਾਰ ਵੇ = ਹੇ ਸਤਸੰਗੀ ਮਿੱਤਰ! ਭਾਣਾ = ਚੰਗਾ ਲੱਗ ਪਿਆ। ਨੀਸੀ = ਨਹੀਂ। ਛੰਦਾ = ਮੁਥਾਜੀ।

ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ

O intimate friend, you have enjoyed your Beloved; please, tell me about Him.

ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੈ = ਤੈਂ, ਤੂੰ। ਰਾਵਿਆ = ਮਿਲਾਪ ਹਾਸਲ ਕੀਤਾ। ਮੂ = ਮੈਨੂੰ। ਦਸੰਦਾ = ਪੁੱਛਦਾ ਹਾਂ।

ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ

They alone find their Beloved, who eradicate self-conceit; such is the good destiny written on their foreheads.

ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ)। ਆਪੁ = ਆਪਾ-ਭਾਵ। ਜੈ ਧਨ ਮਥਾਣੇ = ਜਿਸ (ਜੀਵ-) ਇਸਤ੍ਰੀ ਦੇ ਮੱਥੇ ਉਤੇ।

ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਪਛਾਣੇ

Taking me by the arm, the Lord and Master has made me His own; He has not considered my merits or demerits.

(ਹੇ ਸਖੀ!) ਮਾਲਕ-ਪ੍ਰਭੂ ਨੇ (ਮੇਰੀ ਭੀ) ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ। ਪਕੜਿ = ਫੜ ਕੇ। ਠਾਕੁਰਿ = ਠਾਕੁਰ ਨੇ। ਘਿਧੀ = ਲੈ ਲਈ, ਆਪਣੀ ਬਣਾ ਲਈ।

ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ

She, whom You have adorned with the necklace of virtue, and dyed in the deep crimson color of His Love - everything looks beautiful on her.

ਹੇ ਪ੍ਰਭੂ! ਤੈਂ ਜਿਸ ਜੀਵ ਇਸਤ੍ਰੀ ਨੂੰ ਗੁਣਾਂ ਦਾ ਹਾਰ ਨੂੰ ਪਹਿਨਾਇਆ ਹੈ, ਨਾਮ ਦੇ ਰੰਗ ਵਿੱਚ ਰੰਗਿਆ, ਉਸ ਦਾ ਸਾਰਾ ਜੀਵਨ ਹੀ ਸ਼ੋਭਨੀਕ ਹੋ ਜਾਂਦਾ ਹੈ। ਗੁਣ ਹਾਰੁ = ਗੁਣਾਂ ਦਾ ਹਾਰ। ਹਭੋ ਕਿਛੁ = ਸਭ ਕੁਝ, ਸਾਰਾ ਜੀਵਨ। ਤਿਸੁ = ਤਿਸੁ (ਮਿਲਿ)।

ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥

O servant Nanak, blessed is that happy soul-bride, who dwells with her Husband Lord. ||3||

ਹੇ ਦਾਸ ਨਾਨਕ! (ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ ॥੩॥ ਸਾਈ = ਉਹੀ। ਸੰਗਿ = ਨਾਲ ॥੩॥

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ

O intimate friend, I have found that peace which I sought.

ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ (ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ)। ਸੁਖ = ਸੁੱਖਣਾ। ਸੁਖੇਦੀ = ਮੈਂ ਸੁੱਖਦੀ ਸਾਂ। ਸਾ = ਉਹ (ਸੁੱਖਣਾ)।

ਵਰੁ ਲੋੜੀਦਾ ਆਇਆ ਵਜੀ ਵਾਧਾਈ

My sought-after Husband Lord has come home, and now, congratulations are pouring in.

ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ। ਲੋੜੀਦਾ = ਜਿਸ ਨੂੰ ਮੈਂ ਲੋੜਦੀ ਸਾਂ। ਵਧਾਈ = ਚੜ੍ਹਦੀ ਕਲਾ, ਉਤਸ਼ਾਹ।

ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ

Great joy and happiness welled up, when my Husband Lord, of ever-fresh beauty, showed mercy to me.

ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਰਹਸੁ = ਆਨੰਦ। ਸਦ = ਸਦਾ। ਨਵ ਰੰਗੀਆ = ਨਵੇਂ ਰੰਗ ਵਾਲਾ।

ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ

By great good fortune, I have found Him; the Guru has united me with Him, through the Saadh Sangat, the True Congregation of the Holy.

ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ। ਭਾਗਿ = ਕਿਸਮਤ ਨਾਲ। ਗੁਰਿ = ਗੁਰੂ ਨੇ। ਕੈ ਸਤਸੰਗੀਆ = ਦੀ ਸੰਗਤਿ ਵਿਚ।

ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ

My hopes and desires have all been fulfilled; my Beloved Husband Lord has hugged me close in His embrace.

(ਗੁਰੂ ਨੇ) ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ। ਮਨਸਾ = ਮੁਰਾਦ। ਅੰਕਿ = ਅੰਕ ਵਿਚ। ਅੰਕੁ = ਅੰਗ, ਆਪਾ।

ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥

Prays Nanak, I have found that peace which I sought, meeting with the Guru. ||4||1||

ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ ॥੪॥੧॥ ਮਿਲਿ = ਮਿਲ ਕੇ। ਗੁਰ ਮਿਲਿ = ਗੁਰੂ ਨੂੰ ਮਿਲ ਕੇ ॥੪॥੧॥