ਆਸਾ ਮਹਲਾ

Aasaa, Third Mehl:

ਆਸਾ ਤੀਜੀ ਪਾਤਸ਼ਾਹੀ।

ਅੰਮ੍ਰਿਤੁ ਜਿਨੑਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ

Those whom the Lord has caused to drink in the Ambrosial Nectar, naturally, intuitively, enjoy the sublime essence.

ਜਿਨ੍ਹਾਂ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪਰਮਾਤਮਾ ਨੇ (ਗੁਰੂ ਦੀ ਰਾਹੀਂ) ਆਪ ਚਖਾਇਆ, ਉਹਨਾਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕ ਕੇ ਉਸ ਦਾ ਸੁਆਦ ਆ ਗਿਆ, ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਚਖਾਇਓਨੁ = ਉਸ (ਪ੍ਰਭੂ) ਨੇ ਚਖਾਇਆ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ।

ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਤਮਾਇ ॥੧॥

The True Lord is care-free; he does not have even an iota of greed. ||1||

(ਉਹਨਾਂ ਨੂੰ ਇਹ ਭੀ ਸਮਝ ਆ ਗਈ ਕਿ) ਉਹ ਸਦਾ-ਥਿਰ ਪ੍ਰਭੂ ਬੇ-ਮੁਥਾਜ ਹੈ ਉਸ ਨੂੰ ਰਤਾ ਭਰ ਭੀ (ਕਿਸੇ ਕਿਸਮ ਦਾ ਕੋਈ) ਲਾਲਚ ਨਹੀਂ ਹੈ ॥੧॥ ਵੇਪਰਵਾਹ = ਬੇ-ਮੁਥਾਜ। ਤਿਸ ਨੋ = {ਲਫ਼ਜ਼ 'ਤਿਸ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}। ਤਮਾਇ = ਤਮ੍ਹਾ, ਲਾਲਚ ॥੧॥

ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ

The True Ambrosial Nectar rains down, and trickles into the mouths of the Gurmukhs.

ਸਦਾ-ਥਿਰ ਰਹਿਣ ਵਾਲਾ ਤੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਹਰ ਥਾਂ) ਵਰ੍ਹ ਰਿਹਾ ਹੈ, ਪਰ ਇਹ ਪੈਂਦਾ ਹੈ ਉਹਨਾਂ ਮਨੁੱਖਾਂ ਦੇ ਮੂੰਹ ਵਿਚ ਜੋ ਗੁਰੂ ਦੇ ਸਨਮੁਖ ਰਹਿੰਦੇ ਹਨ। ਸਚਾ = ਸਦਾ ਕਾਇਮ ਰਹਿਣ ਵਾਲਾ। ਗੁਰਮੁਖਾ ਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਮੂੰਹ ਵਿਚ।

ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ

Their minds are forever rejuvenated, and they naturally, intuitively, sing the Glorious Praises of the Lord. ||1||Pause||

ਆਤਮਕ ਅਡੋਲਤਾ ਵਿਚ ਟਿਕ ਕੇ ਹਰੀ ਦੇ ਗੁਣ ਗਾ ਗਾ ਕੇ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ ॥੧॥ ਰਹਾਉ ॥ ਗਾਇ = ਗਾ ਕੇ ॥੧॥ ਰਹਾਉ ॥

ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ

The self-willed manmukhs are forever forsaken brides; they cry out and bewail at the Lord's Gate.

ਆਪਣੇ ਮਨ ਦੇ ਪਿੱਛੇ ਤੁਰਨ ਵਾਲੀਆਂ ਜੀਵ-ਇਸਤ੍ਰੀਆਂ ਸਦਾ ਮੰਦ-ਭਾਗਣਾਂ ਰਹਿੰਦੀਆਂ ਹਨ ਉਹ ਪ੍ਰਭੂ ਦੇ ਦਰ ਤੇ ਖਲੋਤੀਆਂ (ਭੀ) ਵਿਲਕਦੀਆਂ ਹੀ ਹਨ। ਮਨਮੁਖਿ = ਆਪਣੇ ਮਨ ਦੇ ਪਿਛੇ ਤੁਰਨ ਵਾਲੀਆਂ। ਦਰਿ = ਹਰਿ-ਦਰ ਤੇ।

ਜਿਨੑਾ ਪਿਰ ਕਾ ਸੁਆਦੁ ਆਇਓ ਜੋ ਧੁਰਿ ਲਿਖਿਆ ਸੋੁ ਕਮਾਹਿ ॥੨॥

Those who do not enjoy the sublime taste of their Husband Lord, act according to their pre-ordained destiny. ||2||

ਜਿਨ੍ਹਾਂ ਨੂੰ ਪ੍ਰਭੂ-ਪਤੀ ਦੇ ਮਿਲਾਪ ਦਾ ਕਦੇ ਸੁਆਦ ਨਹੀਂ ਆਇਆ ਉਹ ਉਹੀ ਮਨਮੁਖਤਾ ਵਾਲੇ ਕਰਮ ਕਮਾਂਦੀਆਂ ਰਹਿੰਦੀਆਂ ਹਨ ਜੋ ਧੁਰ ਦਰਗਾਹ ਤੋਂ ਉਹਨਾਂ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਉਹਨਾਂ ਦੇ ਮੱਥੇ ਤੇ ਲਿਖੇ ਪਏ ਹਨ ॥੨॥ ਪਿਰ = ਪਤੀ। ਸ = {ਅਸਲ ਲਫ਼ਜ਼ ਹੈ 'ਸੋ' ਇਥੇ ਪੜ੍ਹਨਾ ਹੈ 'ਸੁ'} ॥੨॥

ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ

The Gurmukh plants the seed of the True Name, and it sprouts. He deals in the True Name alone.

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸਦਾ-ਥਿਰ ਹਰਿ-ਨਾਮ (ਆਪਣਾ ਹਿਰਦਾ-ਖੇਤ ਵਿਚ) ਬੀਜਦਾ ਹੈ ਇਹ ਨਾਮ ਹੀ ਉਥੇ ਹੀ ਉੱਗਦਾ ਹੈ, ਸਦਾ-ਥਿਰ ਨਾਮ ਨੂੰ ਹੀ ਉਹ ਆਪਣਾ ਵਣਜ-ਵਪਾਰ ਬਣਾਂਦਾ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ। ਜਮੈ = ਜੰਮੈ।

ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥

Those whom the Lord has attached to this profitable venture, are granted the treasure of devotional worship. ||3||

ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਇਸ ਲਾਭਵੰਦੇ ਕੰਮ ਵਿਚ ਲਾਇਆ ਹੈ ਉਹਨਾਂ ਨੂੰ ਆਪਣੀ ਭਗਤੀ ਦੇ ਖ਼ਜ਼ਾਨੇ ਦੇ ਦੇਂਦਾ ਹੈ ॥੩॥ ਇਤੁ ਲਾਹੈ = ਇਸ ਲਾਭ ਵਿਚ। ਲਾਇਅਨੁ = ਲਾਏ ਹਨ ਉਸ (ਪ੍ਰਭੂ) ਨੇ। ਦੇਇ = ਦੇਂਦਾ ਹੈ ॥੩॥

ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ

The Gurmukh is forever the true, happy soul-bride; she adorns herself with the fear of God and devotion to Him.

ਗੁਰੂ ਦੇ ਸਨਮੁਖ ਰਹਿਣ ਵਾਲੀਆਂ ਜੀਵ-ਇਸਤ੍ਰੀਆਂ ਸਦਾ ਚੰਗੇ ਭਾਗਾਂ ਵਾਲੀਆਂ ਹਨ, ਉਹ ਪ੍ਰਭੂ ਦੇ ਡਰ-ਅਦਬ ਵਿਚ ਰਹਿ ਕੇ ਪ੍ਰਭੂ ਦੀ ਭਗਤੀ ਦੀ ਰਾਹੀਂ ਆਪਣਾ ਆਤਮਕ ਜੀਵਨ ਸੋਹਣਾ ਬਣਾਂਦੀਆਂ ਹਨ, ਭੈ = ਡਰ-ਅਦਬ ਵਿਚ।

ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥

Night and day, she enjoys her Husband Lord; she keeps Truth enshrined within her heart. ||4||

ਉਹ ਹਰ ਵੇਲੇ ਪ੍ਰਭੂ-ਪਤੀ ਦਾ ਮਿਲਾਪ ਮਾਣਦੀਆਂ ਹਨ, ਉਹ ਸਦਾ-ਥਿਰ ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਟਿਕਾ ਕੇ ਰੱਖਦੀਆਂ ਹਨ ॥੪॥ ਰਾਵਹਿ = ਮਾਣਦੀਆਂ ਹਨ। ਉਰਧਾਰਿ = ਹਿਰਦੇ ਵਿਚ ਟਿਕਾ ਕੇ ॥੪॥

ਜਿਨੑਾ ਪਿਰੁ ਰਾਵਿਆ ਆਪਣਾ ਤਿਨੑਾ ਵਿਟਹੁ ਬਲਿ ਜਾਉ

I am a sacrifice to those who have enjoyed their Husband Lord.

ਮੈਂ ਕੁਰਬਾਨ ਜਾਂਦਾ ਹਾਂ ਉਹਨਾਂ ਤੋਂ ਜਿਨ੍ਹਾਂ ਨੇ ਪ੍ਰਭੂ-ਪਤੀ ਦੇ ਮਿਲਾਪ ਨੂੰ ਸਦਾ ਮਾਣਿਆ ਹੈ, ਜਾਉ = ਜਾਉਂ, ਮੈਂ ਜਾਂਦਾ ਹਾਂ। ਬਲਿ = ਕੁਰਬਾਨ। ਵਿਟਹੁ = ਤੋਂ।

ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥

They dwell forever with their Husband Lord; they eradicate self-conceit from within. ||5||

ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜੀਆਂ ਰਹਿੰਦੀਆਂ ਹਨ ॥੫॥ ਸੰਗਿ = ਨਾਲ। ਆਪੁ = ਆਪਾ-ਭਾਵ ॥੫॥

ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ

Their bodies and minds are cooled and soothed, and their faces are radiant, from the love and affection of their Husband Lord.

ਪ੍ਰਭੂ-ਪਤੀ ਦੇ ਪ੍ਰੇਮ ਵਿਚ ਪਿਆਰ ਵਿਚ ਰਹਿਣ ਵਾਲੀਆਂ ਦਾ ਮਨ ਤੇ ਹਿਰਦਾ ਠੰਢਾ-ਠਾਰ ਰਹਿੰਦਾ ਹੈ ਉਹਨਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਜਾਂਦੇ ਹਨ। ਉਜਲੇ = ਰੌਸ਼ਨ। ਭਾਇ = ਪ੍ਰੇਮ ਵਿਚ। ਪਿਆਰਿ = ਪਿਆਰ ਵਿਚ।

ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥

They enjoy their Husband Lord upon His cozy bed, having conquered their ego and desire. ||6||

ਆਪਣੇ ਅੰਦਰੋਂ ਹਉਮੈ ਨੂੰ ਤ੍ਰਿਸ਼ਨਾ ਨੂੰ ਮਾਰ ਕੇ ਉਹਨਾਂ ਦੀ ਹਿਰਦਾ-ਸੇਜ ਸੁਖਦਾਈ ਹੋ ਜਾਂਦੀ ਹੈ, ਪ੍ਰਭੂ-ਪਤੀ (ਉਸ ਸੇਜ ਉਤੇ) ਸਦਾ ਟਿਕਿਆ ਰਹਿੰਦਾ ਹੈ ॥੬॥ ਸੇਜ = ਹਿਰਦਾ-ਸੇਜ। ਸੁਖਾਲੀ = ਸੁਖ-ਭਰੀ। ਮਾਰਿ = ਮਾਰ ਕੇ ॥੬॥

ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ

Granting His Grace, He comes into our homes, through our infinite Love for the Guru.

ਗੁਰੂ ਦੀ ਅਪਾਰ ਮੇਹਰ ਦੀ ਬਰਕਤਿ ਨਾਲ ਪ੍ਰਭੂ ਕਿਰਪਾ ਕਰ ਕੇ ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਆ ਵੱਸਦਾ ਹੈ, ਕਰਿ = ਕਰ ਕੇ। ਘਰਿ = ਘਰ ਵਿਚ। ਹੇਤਿ = ਪ੍ਰੇਮ ਦੀ ਰਾਹੀਂ।

ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥

The happy soul-bride obtains the One Lord as her Husband. ||7||

ਉਹ ਸੁਭਾਗਣ ਉਸ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ ਜੋ ਆਪਣੇ ਵਰਗਾ ਇਕ ਆਪ ਹੀ ਹੈ ॥੭॥ ਮੁਰਾਰਿ = {ਮੁਰ-ਅਰਿ। ਅਰਿ = ਵੈਰੀ। ਮੁਰ ਦਾ ਵੈਰੀ} ਪਰਮਾਤਮਾ ॥੭॥

ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ

All of her sins are forgiven; the Uniter unites her with Himself.

ਮੇਲਣ ਦੀ ਸਮਰੱਥਾ ਰੱਖਣ ਵਾਲੇ ਪ੍ਰਭੂ ਨੇ (ਪਿਛਲੇ ਕੀਤੇ ਆਪਣੇ) ਸਾਰੇ ਪਾਪ ਬਖ਼ਸ਼ਵਾ ਲਏ ਤੇ ਆਪਣੇ ਚਰਨਾਂ ਵਿਚ ਮਿਲਾ ਲਿਆ (ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਦੇ ਕਾਰਨ)। ਲਇਓਨੁ = ਉਸ ਨੇ ਲਏ। ਮੇਲਣਹਾਰਿ = ਮਿਲਾਣ ਦੀ ਸਮਰਥਾ ਵਾਲੇ ਨੇ।

ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥

O Nanak, chant such chants, that hearing them, He may enshrine love for you. ||8||12||34||

ਹੇ ਨਾਨਕ! ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਬੋਲ ਹੀ ਬੋਲਣਾ ਚਾਹੀਦਾ ਹੈ ਜਿਸ ਨੂੰ ਸੁਣ ਕੇ ਉਹ ਪ੍ਰਭੂ (ਸਾਡੇ ਨਾਲ) ਪਿਆਰ ਕਰੇ ॥੮॥੧੨॥੩੪॥ ਆਖਣੁ = (ਉਹ) ਬੋਲ। ਸੁਣਿ = ਸੁਣ ਕੇ ॥੮॥੧੨॥੩੪॥