ਸਿਰੀਰਾਗੁ ਮਹਲਾ

Siree Raag, First Mehl:

ਸਿਰੀ ਰਾਗ, ਪਹਿਲੀ ਪਾਤਸ਼ਾਹੀ।

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ

O mind, love the Lord, as the lotus loves the water.

ਹੇ ਮਨ! ਪਰਮਾਤਮਾ ਨਾਲ ਇਹੋ ਜਿਹਾ ਪਿਆਰ ਕਰ, ਜਿਹੋ ਜਿਹਾ ਪਾਣੀ ਦਾ ਕੌਲ ਫੁੱਲ ਵਿਚ ਹੈ (ਤੇ ਕੌਲ ਫੁੱਲ ਦਾ ਪਾਣੀ ਵਿਚ)। ਕਮਲੇਹਿ = ਕਮਲ ਵਿਚ।

ਲਹਰੀ ਨਾਲਿ ਪਛਾੜੀਐ ਭੀ ਵਿਗਸੈ ਅਸਨੇਹਿ

Tossed about by the waves, it still blossoms with love.

ਕੌਲ ਫੁੱਲ ਪਾਣੀ ਦੀਆਂ ਲਹਰਾਂ ਨਾਲ ਧੱਕੇ ਖਾਂਦਾ ਹੈ, ਫਿਰ ਭੀ (ਪਰਸਪਰ) ਪਿਆਰ ਦੇ ਕਾਰਨ ਕੌਲ ਫੁੱਲ ਖਿੜਦਾ (ਹੀ) ਹੈ (ਧੱਕਿਆਂ ਤੋਂ ਗੁੱਸੇ ਨਹੀਂ ਹੁੰਦਾ)। ਵਿਗਸੈ = ਖਿੜਦਾ ਹੈ। ਅਸਨੇਹਿ = ਪਿਆਰ ਨਾਲ {ਨੋਟ: ਸੰਸਕ੍ਰਿਤ ਲਫ਼ਜ਼ 'स्नेह' ਹੈ। ਇਸ ਤੋਂ ਪੰਜਾਬੀ ਰੂਪ ਦੋ ਹਨ: ਨੇਹ ਅਤੇ ਅਸਨੇਹ}।

ਜਲ ਮਹਿ ਜੀਅ ਉਪਾਇ ਕੈ ਬਿਨੁ ਜਲ ਮਰਣੁ ਤਿਨੇਹਿ ॥੧॥

In the water, the creatures are created; outside of the water they die. ||1||

ਪਾਣੀ ਵਿਚ (ਕੌਲ ਫੁੱਲਾਂ ਦੀਆਂ) ਜਿੰਦਾਂ ਪੈਦਾ ਕਰ ਕੇ (ਪਰਮਾਤਮਾ ਐਸੀ ਖੇਡ ਖੇਡਦਾ ਹੈ ਕਿ) ਪਾਣੀ ਤੋਂ ਬਿਨਾ ਉਹਨਾਂ (ਕੌਲ ਫੁੱਲਾਂ) ਦੀ ਮੌਤ ਹੋ ਜਾਂਦੀ ਹੈ ॥੧॥ ਜੀਅ-ਜਿੰਦ। ਤਿਨੇਹਿ = ਉਹਨਾਂ ਦਾ। ਪਛਾੜੀਐ = ਧੱਕੇ ਖਾਂਦਾ ਹੈ ॥੧॥

ਮਨ ਰੇ ਕਿਉ ਛੂਟਹਿ ਬਿਨੁ ਪਿਆਰ

O mind, how can you be saved without love?

ਹੇ ਮਨ! (ਪ੍ਰਭੂ ਨਾਲ) ਪਿਆਰ ਪਾਉਣ ਤੋਂ ਬਿਨਾ ਤੂੰ (ਮਾਇਆ ਦੇ ਹੱਲਿਆਂ ਤੋਂ) ਬਚ ਨਹੀਂ ਸਕਦਾ।

ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ ॥੧॥ ਰਹਾਉ

God permeates the inner beings of the Gurmukhs. They are blessed with the treasure of devotion. ||1||Pause||

(ਪਰ ਇਹ ਪਿਆਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਹੀਂ ਮਿਲਦਾ) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਅੰਦਰ (ਗੁਰੂ ਦੀ ਕਿਰਪਾ ਨਾਲ ਐਸੀ ਪਿਆਰ-ਸਾਂਝ ਬਣਦੀ ਹੈ ਕਿ) ਪਰਮਾਤਮਾ ਹਰ ਵੇਲੇ ਮੌਜੂਦ ਰਹਿੰਦਾ ਹੈ, ਗੁਰੂ ਉਹਨਾਂ ਨੂੰ ਪ੍ਰਭੂ ਦੀ ਭਗਤੀ ਦੇ ਖ਼ਜ਼ਾਨੇ ਹੀ ਬਖ਼ਸ਼ ਦੇਂਦਾ ਹੈ ॥੧॥ ਰਹਾਉ ॥ ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਅੰਤਰਿ = ਅੰਦਰ, ਹਿਰਦੇ ਵਿਚ। ਰਵਿ ਰਹਿਆ = ਹਰ ਵੇਲੇ ਮੌਜੂਦ ਹੈ ॥੧॥ ਰਹਾਉ ॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ

O mind, love the Lord, as the fish loves the water.

ਹੇ ਮਨ! ਪਰਮਾਤਮਾ ਨਾਲ ਇਹੋ ਜਿਹਾ ਪ੍ਰੇਮ ਕਰ, ਜਿਹੋ ਜਿਹਾ ਮੱਛੀ ਦਾ ਪਾਣੀ ਨਾਲ ਹੈ। ਨੀਰ = ਪਾਣੀ।

ਜਿਉ ਅਧਿਕਉ ਤਿਉ ਸੁਖੁ ਘਣੋ ਮਨਿ ਤਨਿ ਸਾਂਤਿ ਸਰੀਰ

The more the water, the more the happiness, and the greater the peace of mind and body.

ਪਾਣੀ ਜਿਤਨਾ ਹੀ ਵਧੀਕ ਹੈ, ਮੱਛੀ ਨੂੰ ਉਤਨਾ ਹੀ ਵਧੀਕ ਸੁਖ-ਆਨੰਦ ਹੁੰਦਾ ਹੈ, ਉਸ ਦੇ ਮਨ ਵਿਚ ਤਨ ਵਿਚ ਸਰੀਰ ਵਿਚ ਠੰਡ ਪੈਂਦੀ ਹੈ। ਅਧਿਕਉ = ਬਹੁਤਾ। ਘਣੋ = ਬਹੁਤ। ਮਨਿ = ਮਨ ਵਿਚ।

ਬਿਨੁ ਜਲ ਘੜੀ ਜੀਵਈ ਪ੍ਰਭੁ ਜਾਣੈ ਅਭ ਪੀਰ ॥੨॥

Without water, she cannot live, even for an instant. God knows the suffering of her mind. ||2||

ਪਾਣੀ ਤੋਂ ਬਿਨਾ ਇਕ ਘੜੀ ਭੀ ਜੀਊ ਨਹੀਂ ਸਕਦੀ। ਮੱਛੀ ਦੇ ਹਿਰਦੇ ਦੀ ਇਹ ਵੇਦਨਾ ਪਰਮਾਤਮਾ (ਆਪ) ਜਾਣਦਾ ਹੈ ॥੨॥ ਅਭ ਪੀਰ = ਅੰਦਰਲੀ ਪੀੜ ॥੨॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਿਕ ਮੇਹ

O mind, love the Lord, as the song-bird loves the rain.

ਹੇ ਮਨ! ਪ੍ਰਭੂ ਨਾਲ ਇਹੋ ਜਿਹੀ ਪ੍ਰੀਤ ਕਰ, ਜਿਹੋ ਜਿਹੀ ਪਪੀਹੇ ਦੀ ਮੀਂਹ ਨਾਲ ਹੈ। ਮੇਹ = ਮੀਂਹ, ਵਰਖਾ। ਚਾਤ੍ਰਿਕ = ਪਪੀਹਾ।

ਸਰ ਭਰਿ ਥਲ ਹਰੀਆਵਲੇ ਇਕ ਬੂੰਦ ਪਵਈ ਕੇਹ

The pools are overflowing with water, and the land is luxuriantly green, but what are they to her, if that single drop of rain does not fall into her mouth?

(ਪਾਣੀ ਨਾਲ) ਸਰੋਵਰ ਭਰੇ ਹੋਏ ਹੁੰਦੇ ਹਨ, ਧਰਤੀ (ਪਾਣੀ ਦੀ ਬਰਕਤਿ ਨਾਲ) ਹਰਿਆਵਲੀ ਹੋਈ ਪਈ ਹੁੰਦੀ ਹੈ, ਪਰ ਜੇ (ਸ੍ਵਾਂਤੀ ਨਛੱਤ੍ਰ ਵਿਚ ਪਏ ਮੀਂਹ ਦੀ) ਇਕ ਬੂੰਦ (ਪਪੀਹੇ ਦੇ ਮੂੰਹ ਵਿਚ) ਨਾਹ ਪਏ, ਤਾਂ ਉਸ ਨੂੰ ਇਸ ਸਾਰੇ ਪਾਣੀ ਨਾਲ ਕੋਈ ਭਾਗ ਨਹੀਂ। ਭਰਿ = ਭਰੇ ਹੋਏ। ਕੇਹ = ਕਿਸ ਅਰਥ?

ਕਰਮਿ ਮਿਲੈ ਸੋ ਪਾਈਐ ਕਿਰਤੁ ਪਇਆ ਸਿਰਿ ਦੇਹ ॥੩॥

By His Grace, she receives it; otherwise, because of her past actions, she gives her head. ||3||

(ਪਰ ਹੇ ਮਨ! ਤੇਰੇ ਭੀ ਕੀਹ ਵੱਸ! ਪਰਮਾਤਮਾ) ਆਪਣੀ ਮਿਹਰ ਨਾਲ ਹੀ ਮਿਲੇ ਤਾਂ ਮਿਲਦਾ ਹੈ, (ਨਹੀਂ ਤਾਂ) ਪੂਰਬਲਾ ਕਮਾਇਆ ਹੋਇਆ ਸਿਰ ਉੱਤੇ ਸਰੀਰ ਉੱਤੇ ਝੱਲਣਾ ਹੀ ਪੈਂਦਾ ਹੈ ॥੩॥ ਕਰਮਿ = ਮਿਹਰ ਨਾਲ। ਕਿਰਤੁ ਪਾਇਆ = ਪੂਰਬਲਾ ਕਮਾਇਆ ਹੋਇਆ, (ਪੂਰਬਲਾ) ਕੀਤਾ ਹੋਇਆ (ਜੋ ਸੰਸਕਾਰ-ਰੂਪ ਵਿਚ) ਇਕੱਠਾ ਹੋਇਆ (ਅੰਦਰ ਮੌਜੂਦ) ਹੈ। ਸਿਰਿ = ਸਿਰ ਉਤੇ। ਦੇਹ = ਸਰੀਰ (ਉੱਤੇ) ॥੩॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਦੁਧ ਹੋਇ

O mind, love the Lord, as the water loves the milk.

ਹੇ ਮਨ! ਹਰੀ ਨਾਲ ਇਹੋ ਜਿਹਾ ਪਿਆਰ ਬਣਾ, ਜਿਹੋ ਜਿਹਾ ਪਾਣੀ ਤੇ ਦੁੱਧ ਦਾ ਹੈ। (ਪਾਣੀ ਦੁੱਧ ਵਿਚ ਆ ਮਿਲਦਾ ਹੈ, ਦੁੱਧ ਦੀ ਸਰਨ ਪੈਂਦਾ ਹੈ, ਦੁੱਧ ਉਸ ਨੂੰ ਆਪਣਾ ਰੂਪ ਬਣਾ ਲੈਂਦਾ ਹੈ।

ਆਵਟਣੁ ਆਪੇ ਖਵੈ ਦੁਧ ਕਉ ਖਪਣਿ ਦੇਇ

The water, added to the milk, itself bears the heat, and prevents the milk from burning.

ਜਦੋਂ ਉਸ ਪਾਣੀ-ਰਲੇ ਦੁੱਧ ਨੂੰ ਅੱਗ ਉੱਤੇ ਰੱਖੀਦਾ ਹੈ ਤਾਂ) ਉਬਾਲਾ (ਪਾਣੀ) ਆਪ ਹੀ ਸਹਾਰਦਾ ਹੈ, ਦੁੱਧ ਨੂੰ ਸੜਨ ਨਹੀਂ ਦੇਂਦਾ। ਆਵਟਣੁ = ਉਬਾਲਾ। ਖਵੈ = ਸਹਾਰਦਾ ਹੈ।

ਆਪੇ ਮੇਲਿ ਵਿਛੁੰਨਿਆ ਸਚਿ ਵਡਿਆਈ ਦੇਇ ॥੪॥

God unites the separated ones with Himself again, and blesses them with true greatness. ||4||

(ਇਸੇ ਤਰ੍ਹਾਂ ਜੇ ਜੀਵ ਆਪਣੇ ਆਪ ਨੂੰ ਕੁਰਬਾਨ ਕਰਨ, ਤਾਂ ਪ੍ਰਭੂ) ਵਿੱਛੁੜੇ ਜੀਵਾਂ ਨੂੰ ਆਪਣੇ ਸਦਾ-ਥਿਰ ਨਾਮ ਵਿਚ ਮੇਲ ਕੇ (ਲੋਕ ਪਰਲੋਕ ਵਿਚ) ਇੱਜ਼ਤ-ਮਾਣ ਦੇਂਦਾ ਹੈ ॥੪॥ ਸਚਿ = ਸੱਚ ਵਿਚ। ਦੇਇ = ਦੇਂਦਾ ਹੈ ॥੪॥

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ

O mind, love the Lord, as the chakvee duck loves the sun.

ਹੇ ਮਨ! ਪਰਮਾਤਮਾ ਨਾਲ ਇਹੋ ਜਿਹਾ ਪਿਆਰ ਕਰ, ਜਿਹੋ ਜਿਹਾ ਚਕਵੀ ਦਾ (ਪਿਆਰ) ਸੂਰਜ ਨਾਲ ਹੈ। ਸੂਰ = ਸੂਰਜ।

ਖਿਨੁ ਪਲੁ ਨੀਦ ਸੋਵਈ ਜਾਣੈ ਦੂਰਿ ਹਜੂਰਿ

She does not sleep, for an instant or a moment; the sun is so far away, but she thinks that it is near.

(ਜਦੋਂ ਸੂਰਜ ਡੁੱਬ ਜਾਂਦਾ ਹੈ, ਚਕਵੀ ਦੀ ਨਜ਼ਰੋਂ ਉਹਲੇ ਹੋ ਜਾਂਦਾ ਹੈ, ਤਾਂ ਉਹ ਚਕਵੀ) ਇਕ ਖਿਨ ਭਰ ਇਕ ਪਲ ਭਰ ਨੀਂਦ (ਦੇ ਵੱਸ ਆ ਕੇ) ਨਹੀਂ ਸੌਂਦੀ, ਦੂਰ (-ਲੁਕੇ ਸੂਰਜ) ਨੂੰ ਆਪਣੇ ਅੰਗ-ਸੰਗ ਸਮਝਦੀ ਹੈ।

ਮਨਮੁਖਿ ਸੋਝੀ ਨਾ ਪਵੈ ਗੁਰਮੁਖਿ ਸਦਾ ਹਜੂਰਿ ॥੫॥

Understanding does not come to the self-willed manmukh. But to the Gurmukh, the Lord is always close. ||5||

ਜੇਹੜਾ ਮਨੁੱਖ ਗੁਰੂ ਦੇ ਸਨਮੁੱਖ ਰਹਿੰਦਾ ਹੈ, ਉਸ ਨੂੰ ਪਰਮਾਤਮਾ ਆਪਣੇ ਅੰਗ-ਸੰਗ ਦਿੱਸਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ ਇਹ ਸਮਝ ਨਹੀਂ ਪੈਂਦੀ ॥੫॥

ਮਨਮੁਖਿ ਗਣਤ ਗਣਾਵਣੀ ਕਰਤਾ ਕਰੇ ਸੁ ਹੋਇ

The self-willed manmukhs make their calculations and plans, but only the actions of the Creator come to pass.

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣੀਆਂ ਹੀ ਵਡਿਆਈਆਂ ਕਰਦਾ ਹੈ (ਪਰ ਜੀਵ ਦੇ ਭੀ ਕੀਹ ਵੱਸ?) ਉਹੀ ਕੁਝ ਹੁੰਦਾ ਹੈ ਜੋ ਕਰਤਾਰ (ਆਪ) ਕਰਦਾ (ਕਰਾਂਦਾ ਹੈ)। ਗਣਤ ਗਣਾਵਣੀ = ਆਪਣੀਆਂ ਵਡਿਆਈਆਂ ਕਰਦਾ ਹੈ।

ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ

His Value cannot be estimated, even though everyone may wish to do so.

(ਕਰਤਾਰ ਦੀ ਮਿਹਰ ਤੋਂ ਬਿਨਾ) ਜੇ ਕੋਈ ਜੀਵ (ਆਪਣੀਆਂ ਵਡਿਆਈਆਂ ਛੱਡਣ ਦਾ ਜਤਨ ਭੀ ਕਰੇ, ਤੇ ਪਰਮਾਤਮਾ ਦੇ ਗੁਣਾਂ ਦੀ ਕਦਰ ਪਛਾਣਨ ਦਾ ਉੱਦਮ ਕਰੇ, ਤਾਂ ਭੀ) ਉਸ ਪ੍ਰਭੂ ਦੇ ਗੁਣਾਂ ਦੀ ਕਦਰ ਨਹੀਂ ਪੈ ਸਕਦੀ।

ਗੁਰਮਤਿ ਹੋਇ ਪਾਈਐ ਸਚਿ ਮਿਲੈ ਸੁਖੁ ਹੋਇ ॥੬॥

Through the Guru's Teachings, it is revealed. Meeting with the True One, peace is found. ||6||

(ਪਰਮਾਤਮਾ ਦੇ ਗੁਣਾਂ ਦੀ ਕਦਰ) ਤਦੋਂ ਹੀ ਪੈਂਦੀ ਹੈ, ਜਦੋਂ ਗੁਰੂ ਦੀ ਸਿੱਖਿਆ ਪ੍ਰਾਪਤ ਹੋਵੇ। (ਗੁਰੂ ਦੀ ਮਤਿ ਮਿਲਿਆਂ ਹੀ ਮਨੁੱਖ ਪ੍ਰਭੂ ਦੇ ਸਦਾ-ਥਿਰ ਨਾਮ ਵਿਚ ਜੁੜਦਾ ਹੈ ਤੇ ਆਤਮਕ ਆਨੰਦ ਮਾਣਦਾ ਹੈ ॥੬॥

ਸਚਾ ਨੇਹੁ ਤੁਟਈ ਜੇ ਸਤਿਗੁਰੁ ਭੇਟੈ ਸੋਇ

True love shall not be broken, if the True Guru is met.

(ਪ੍ਰਭੂ-ਚਰਨਾਂ ਵਿਚ ਜੋੜਨ ਵਾਲਾ) ਜੇ ਉਹ ਗੁਰੂ ਮਿਲ ਪਏ, ਤਾਂ (ਉਸ ਦਾ ਮਿਹਰ ਦਾ ਸਦਕਾ ਪ੍ਰਭੂ ਨਾਲ ਅਜੇਹਾ) ਪੱਕਾ ਪਿਆਰ (ਪੈਂਦਾ ਹੈ ਜੋ ਕਦੇ) ਟੁੱਟਦਾ ਨਹੀਂ। ਭੇਟੈ = ਮਿਲ ਪਏ। ਗਿਆਨ ਪਦਾਰਥੁ = (ਪਰਮਾਤਮਾ ਨਾਲ) ਡੂੰਘੀ ਸਾਂਝ ਦੇਣ ਵਾਲਾ (ਨਾਮ) ਪਦਾਰਥ।

ਗਿਆਨ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ

Obtaining the wealth of spiritual wisdom, the understanding of the three worlds is acquired.

(ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਵਾਲਾ ਨਾਮ-ਪਦਾਰਥ ਮਿਲਦਾ ਹੈ, ਇਹ ਸਮਝ ਭੀ ਪੈਂਦੀ ਹੈ ਕਿ ਪ੍ਰਭੂ ਤਿੰਨਾਂ ਭਵਨਾਂ ਵਿਚ ਮੌਜੂਦ ਹੈ। ਤ੍ਰਿਭਵਣ ਸੋਝੀ = ਤਿੰਨਾਂ ਭਵਨਾਂ ਵਿਚ ਵਿਆਪਕ ਪ੍ਰਭੂ ਦੀ ਸੂਝ।

ਨਿਰਮਲੁ ਨਾਮੁ ਵੀਸਰੈ ਜੇ ਗੁਣ ਕਾ ਗਾਹਕੁ ਹੋਇ ॥੭॥

So become a customer of merit, and do not forget the Immaculate Naam, the Name of the Lord. ||7||

ਜੇ ਮਨੁੱਖ (ਗੁਰੂ ਦੀ ਮਿਹਰ ਦਾ ਸਦਕਾ) ਪਰਮਾਤਮਾ ਦੇ ਗੁਣਾਂ (ਦੇ ਸੌਦੇ) ਦਾ ਖ਼ਰੀਦਣ ਵਾਲਾ ਬਣ ਜਾਏ, ਤਾਂ ਇਸ ਨੂੰ ਪ੍ਰਭੂ ਦਾ ਪਵਿਤ੍ਰ ਨਾਮ (ਫਿਰ ਕਦੇ) ਨਹੀਂ ਭੁੱਲਦਾ ॥੭॥

ਖੇਲਿ ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ

Those birds which peck at the shore of the pool have played and have departed.

(ਹੇ ਮਨ! ਵੇਖ) ਜੇਹੜੇ ਜੀਵ-ਪੰਛੀ ਇਸ (ਸੰਸਾਰ-) ਸਰੋਵਰ ਉੱਤੇ (ਚੋਗ) ਚੁਗਦੇ ਹਨ ਉਹ (ਆਪੋ ਆਪਣੀ ਜੀਵਨ-) ਖੇਡ ਖੇਡ ਕੇ ਚਲੇ ਜਾਂਦੇ ਹਨ। ਖੇਲਿ ਗਏ = ਲੱਦ ਗਏ, (ਖੇਡ) ਖੇਡ ਕੇ (ਚਲੇ) ਗਏ। ਪੰਖਣੂੰ = (ਜੀਵ-) ਪੰਛੀ। ਸਰ ਤਲਿ = (ਸੰਸਾਰ-) ਸਰੋਵਰ ਦੇ ਉਤੇ।

ਘੜੀ ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ

In a moment, in an instant, we too must depart. Our play is only for today or tomorrow.

ਹਰੇਕ ਜੀਵ-ਪੰਛੀ ਨੇ ਘੜੀ ਪਲ ਦੀ ਖੇਡ ਖੇਡ ਕੇ ਇਥੋਂ ਤੁਰਦੇ ਜਾਣਾ ਹੈ, ਇਹ ਖੇਡ ਇਕ ਦੋ ਦਿਨਾਂ ਵਿਚ ਹੀ (ਛੇਤੀ ਹੀ) ਮੁੱਕ ਜਾਂਦੀ ਹੈ। ਅਜੁ ਕਿ ਕਲਿ = ਅੱਜ ਜਾਂ ਕਲ ਵਿਚ, ਇਕ ਦੋ ਦਿਨਾਂ ਵਿਚ।

ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ ਮਲਿ ॥੮॥

But those whom You unite, Lord, are united with You; they obtain a seat in the Arena of Truth. ||8||

(ਹੇ ਮਨ! ਪ੍ਰਭੂ ਦੇ ਦਰ ਤੇ ਸਦਾ ਅਰਦਾਸ ਕਰ ਤੇ ਆਖ-ਹੇ ਪ੍ਰਭੂ!) ਜਿਸ ਨੂੰ ਤੂੰ ਆਪ ਮਿਲਾਂਦਾ ਹੈਂ, ਉਹੀ ਤੇਰੇ ਚਰਨਾਂ ਵਿਚ ਜੁੜਦਾ ਹੈ, ਉਹ ਇਥੋਂ ਸੱਚੀ ਜੀਵਨ-ਬਾਜ਼ੀ ਜਿੱਤ ਕੇ ਜਾਂਦਾ ਹੈ ॥੮॥ ਮਲਿ = ਮੱਲ ਕੇ, ਜਿੱਤ ਕੇ। ਪਿੜੁ = ਖਿਡਾਰੀਆਂ ਦੇ ਖੇਡਣ ਲਈ ਬਣਾਇਆ ਥਾਂ। ਪਿੜੁ ਮਲਿ = ਬਾਜ਼ੀ ਜਿੱਤ ਕੇ ॥੮॥

ਬਿਨੁ ਗੁਰ ਪ੍ਰੀਤਿ ਊਪਜੈ ਹਉਮੈ ਮੈਲੁ ਜਾਇ

Without the Guru, love does not well up, and the filth of egotism does not depart.

ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਪ੍ਰਭੂ-ਚਰਨਾਂ ਵਿਚ) ਪ੍ਰੀਤ ਪੈਦਾ ਨਹੀਂ ਹੁੰਦੀ (ਕਿਉਂਕਿ ਮਨੁੱਖ ਦੇ ਆਪਣੇ ਉੱਦਮ ਨਾਲ ਮਨ ਵਿਚੋਂ) ਹਉਮੈ ਦੀ ਮੈਲ ਦੂਰ ਨਹੀਂ ਹੋ ਸਕਦੀ।

ਸੋਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ

One who recognizes within himself that, "He is me", and who is pierced through by the Shabad, is satisfied.

ਜਦੋਂ ਮਨੁੱਖ ਦਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਜਾਂਦਾ ਹੈ, ਗੁਰੂ ਦੇ ਸ਼ਬਦ ਵਿਚ ਪਤੀਜ ਜਾਂਦਾ ਹੈ, ਤਦੋਂ ਇਹ ਪਛਾਣ ਆਉਂਦੀ ਹੈ ਕਿ ਮੇਰਾ ਤੇ ਪ੍ਰਭੂ ਦਾ ਸੁਭਾਉ ਰਲਿਆ ਹੈ ਜਾਂ ਨਹੀਂ। ਸੋਹੰ = {सीऽहं} ਉਹ ਮੈਂ ਹਾਂ। ਆਪੁ = ਆਪਣਾ ਆਪ। ਸੋਹੰ ਆਪੁ = ਉਹ ਮੈਂ ਹਾਂ ਤੇ (ਮੇਰਾ) ਆਪਾ। ਸੋਹੰ ਆਪੁ ਪਛਾਣੀਐ = ਇਹ ਪਛਾਣ ਆਉਂਦੀ ਹੈ ਕਿ ਮੇਰਾ ਤੇ ਪ੍ਰਭੂ ਦਾ ਆਪਾ (ਭਾਵ, ਸੁਭਾਉ) ਰਲਿਆ ਹੈ ਜਾਂ ਨਹੀਂ। ਸਬਦਿ = ਗੁਰੂ ਦੇ ਸ਼ਬਦ ਨਾਲ। ਭੇਦਿ = ਵਿੱਝ ਕੇ।

ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੇ ਕਰਾਇ ॥੯॥

When one becomes Gurmukh and realizes his own self, what more is there left to do or have done? ||9||

ਗੁਰੂ ਦੀ ਸਰਨ ਪੈ ਕੇ ਹੀ ਮਨੁੱਖ ਆਪਣੇ ਆਪ ਨੂੰ (ਆਪਣੇ ਅਸਲੇ ਨੂੰ) ਪਛਾਣਦਾ ਹੈ। (ਗੁਰੂ ਦੀ ਸਰਨ ਤੋਂ ਬਿਨਾ) ਜੀਵ ਹੋਰ ਕੋਈ ਉੱਦਮ ਕਰ ਕਰਾ ਨਹੀਂ ਸਕਦਾ ॥੯॥

ਮਿਲਿਆ ਕਾ ਕਿਆ ਮੇਲੀਐ ਸਬਦਿ ਮਿਲੇ ਪਤੀਆਇ

Why speak of union to those who are already united with the Lord? Receiving the Shabad, they are satisfied.

ਜੇਹੜੇ ਜੀਵ ਗੁਰੂ ਦੇ ਸ਼ਬਦ ਵਿਚ ਪਤੀਜ ਕੇ ਪ੍ਰਭੂ-ਚਰਨਾਂ ਵਿਚ ਮਿਲਦੇ ਹਨ, ਉਹਨਾਂ ਦੇ ਅੰਦਰ ਕੋਈ ਐਸਾ ਵਿਛੋੜਾ ਰਹਿ ਨਹੀਂ ਜਾਂਦਾ ਜਿਸ ਨੂੰ ਦੂਰ ਕਰਕੇ ਉਹਨਾਂ ਨੂੰ ਮੁੜ ਪ੍ਰਭੂ ਨਾਲ ਜੋੜਿਆ ਜਾਏ। ਕਿਆ ਮੇਲੀਐ = ਮਿਲਣ ਵਾਲੀ ਕੋਈ ਹੋਰ ਗੱਲ ਨਹੀਂ ਰਹਿ ਜਾਂਦੀ, ਕਦੇ ਨਹੀਂ ਵਿੱਛੁੜਦੇ। ਪਤੀਆਇ = ਪਤੀਜ ਕੇ।

ਮਨਮੁਖਿ ਸੋਝੀ ਨਾ ਪਵੈ ਵੀਛੁੜਿ ਚੋਟਾ ਖਾਇ

The self-willed manmukhs do not understand; separated from Him, they endure beatings.

ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਨੂੰ ਇਹ ਸਮਝ ਨਹੀਂ ਪੈਂਦੀ, ਉਹ ਪ੍ਰਭੂ-ਚਰਨਾਂ ਤੋਂ ਵਿੱਛੁੜ ਕੇ (ਮਾਇਆ ਦੇ ਮੋਹ ਦੀਆਂ) ਚੋਟਾਂ ਖਾਂਦਾ ਹੈ। ਮਨੁਮੁਖਿ = ਆਪਣੇ ਮਨ ਦੇ ਪਿਛੇ ਤੁਰਨ ਵਾਲਾ।

ਨਾਨਕ ਦਰੁ ਘਰੁ ਏਕੁ ਹੈ ਅਵਰੁ ਦੂਜੀ ਜਾਇ ॥੧੦॥੧੧॥

O Nanak, there is only the one door to His Home; there is no other place at all. ||10||11||

ਹੇ ਨਾਨਕ! ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਗਿਆ ਹੈ ਉਸ ਨੂੰ ਪ੍ਰਭੂ ਹੀ ਇਕ ਆਸਰਾ ਪਰਨਾ (ਦਿੱਸਦਾ) ਹੈ। ਪ੍ਰਭੂ ਤੋਂ ਬਿਨਾ ਉਸ ਨੂੰ ਹੋਰ ਕੋਈ ਸਹਾਰਾ ਨਹੀਂ (ਦਿੱਸਦਾ) ਹੋਰ ਕੋਈ ਥਾਂ ਨਹੀਂ ਦਿੱਸਦੀ ॥੧੦॥੧੧॥ ਦਰੁ ਘਰੁ ਏਕੁ = ਇਕੋ ਦਰ ਤੇ ਇਕੋ ਘਰ, ਇਕੋ ਆਸਰਾ ਪਰਨਾ। ਜਾਇ = ਥਾਂ ॥੧੦॥੧੧॥