ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਆਸਾ ਮਹਲਾ ੩ ਛੰਤ ਘਰੁ ੩ ॥
Aasaa, Third Mehl, Chhant, Third House:
ਰਾਗ ਆਸਾ, ਘਰ ੩ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਛੰਤ'।
ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥
O my beloved friend, dedicate yourself to the devotional worship of your Husband Lord.
ਹੇ ਮੇਰੇ (ਸਤਸੰਗੀ) ਸੱਜਣੋ ਪਿਆਰਿਓ! ਤੁਸੀ ਪ੍ਰਭੂ-ਪਤੀ ਦੀ ਭਗਤੀ ਸਦਾ ਕਰਦੇ ਰਿਹਾ ਕਰੋ, ਸਾਜਨ ਮੇਰੇ = ਹੇ ਮੇਰੇ ਸੱਜਣੋ! ਪ੍ਰੀਤਮਹੁ = ਹੇ ਮੇਰੇ ਪਿਆਰਿਓ! ਸਹ ਕੀ = ਖਸਮ-ਪ੍ਰਭੂ ਦੀ। ਕਰੇਹੋ = ਕਰਦੇ ਰਹੋ।
ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ ॥
Serve your Guru constantly, and obtain the wealth of the Naam.
ਸਦਾ ਆਪਣੇ ਗੁਰੂ ਦੀ ਸਰਨ ਪਏ ਰਹੋ (ਤੇ ਗੁਰੂ ਪਾਸੋਂ) ਸਭ ਤੋਂ ਕੀਮਤੀ ਚੀਜ਼ ਹਰਿ-ਨਾਮ ਹਾਸਲ ਕਰੋ। ਲੇਹੋ = ਪ੍ਰਾਪਤ ਕਰੋ।
ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ ॥
Dedicate yourself to the worship of your Husband Lord; this is pleasing to your Beloved Husband.
(ਹੇ ਸੱਜਣੋ!) ਤੁਸੀ ਪ੍ਰਭੂ-ਪਤੀ ਦੀ ਹੀ ਭਗਤੀ ਕਰਦੇ ਰਹੋ, ਇਹ ਭਗਤੀ ਪਿਆਰੇ ਪ੍ਰਭੂ-ਪਤੀ ਨੂੰ ਪਸੰਦ ਆਉਂਦੀ ਹੈ। ਸਹੈ ਕੇਰੀ = ਖਸਮ-ਪ੍ਰਭੂ ਦੀ। ਸਹ ਭਾਵਏ = ਸਹ ਭਾਵੈ, ਖਸਮ-ਪ੍ਰਭੂ ਨੂੰ ਪਸੰਦ ਆਉਂਦੀ ਹੈ। ਜੋ = ਜੇਹੜੀ, ਉਹ ਭਗਤੀ।
ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ ॥
If you walk in accordance with your own will, then your Husband Lord will not be pleased with you.
ਜੇ (ਇਸ ਜੀਵਨ-ਸਫ਼ਰ ਵਿਚ) ਤੁਸੀ ਆਪਣੀ ਹੀ ਮਰਜ਼ੀ ਕਰਦੇ ਰਹੋਗੇ ਤਾਂ ਪ੍ਰਭੂ-ਪਤੀ ਦੀ ਪ੍ਰਸੰਨਤਾ ਤੁਹਾਨੂੰ ਨਹੀਂ ਮਿਲੇਗੀ। ਭਾਣਾ = ਮਰਜ਼ੀ। ਸਹ ਖੁਸੀ = ਪ੍ਰਭੂ-ਪਤੀ ਦੀ ਪ੍ਰਸੰਨਤਾ। ਨ ਆਵਏ = ਨ ਆਵੈ, ਨਹੀਂ ਆਉਂਦੀ, ਨਹੀਂ ਮਿਲਦੀ।
ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ ਕੋ ਪਾਵਏ ॥
This path of loving devotional worship is very difficult; how rare are those who find it, through the Gurdwara, the Guru's Gate.
(ਪਰ, ਹੇ ਪਿਆਰਿਓ!) ਭਗਤੀ ਦਾ ਤੇ ਪ੍ਰੇਮ ਦਾ ਇਹ ਰਸਤਾ ਬਹੁਤ ਔਕੜਾਂ-ਭਰਿਆ ਹੈ, ਕੋਈ ਵਿਰਲਾ ਮਨੁੱਖ ਇਹ ਰਸਤਾ ਲੱਭਦਾ ਹੈ ਜੋ ਗੁਰੂ ਦੇ ਦਰ ਤੇ ਆ ਡਿੱਗਦਾ ਹੈ। ਭਾਵ ਮਾਰਗੁ = ਪਿਆਰ ਦਾ ਰਸਤਾ। ਬਿਖੜਾ = ਔਖਾ, ਔਖਿਆਈਆਂ ਨਾਲ ਭਰਿਆ। ਦੁਆਰੈ = ਦਰ ਤੇ। ਕੋ = ਕੋਈ (ਵਿਰਲਾ)।
ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥੧॥
Says Nanak, that one, upon whom the Lord casts His Glance of Grace, links his consciousness to the worship of the Lord. ||1||
ਨਾਨਕ ਆਖਦਾ ਹੈ-ਜਿਸ ਮਨੁੱਖ ਉਤੇ ਪ੍ਰਭੂ (ਆਪ) ਕਿਰਪਾ ਕਰਦਾ ਹੈ ਉਹ ਮਨੁੱਖ ਆਪਣਾ ਮਨ ਪ੍ਰਭੂ ਦੀ ਭਗਤੀ ਵਿਚ ਜੋੜਦਾ ਹੈ ॥੧॥ ਲਾਵਏ = ਲਾਵੈ, ਲਾਂਦਾ ਹੈ ॥੧॥
ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸੁ ਦਿਖਾਵਹਿ ॥
O my detached mind, unto whom do you show your detachment?
ਹੇ ਵੈਰਾਗ ਵਿਚ ਆਏ ਹੋਏ ਮੇਰੇ ਮਨ! ਤੂੰ ਵੈਰਾਗ ਕਰ ਕੇ ਕਿਸ ਨੂੰ ਵਿਖਾਂਦਾ ਹੈਂ? (ਇਸ ਉਪਰੋਂ ਉਪਰੋਂ ਵਿਖਾਏ ਹੋਏ ਵੈਰਾਗ ਨਾਲ ਤੇਰੇ ਅੰਦਰ ਆਤਮਕ ਆਨੰਦ ਨਹੀਂ ਬਣ ਸਕੇਗਾ)। ਬੈਰਾਗੀਆ = ਵੈਰਾਗ ਵਿਚ ਆਇਆ ਹੋਇਆ। ਕਰਿ = ਕਰ ਕੇ। ਕਿਸੁ = ਕਿਸ ਨੂੰ?
ਹਰਿ ਸੋਹਿਲਾ ਤਿਨੑ ਸਦ ਸਦਾ ਜੋ ਹਰਿ ਗੁਣ ਗਾਵਹਿ ॥
Those who sing the Glorious Praises of the Lord live in the joy of the Lord, forever and ever.
ਹੇ ਮਨ! ਜੇਹੜੇ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੇ ਅੰਦਰ ਸਦਾ ਹੀ ਖਿੜਾਉ ਤੇ ਚਾਉ ਬਣਿਆ ਰਹਿੰਦਾ ਹੈ। ਸੋਹਿਲਾ = ਖੁਸ਼ੀ ਦਾ ਗੀਤ। ਸਦ = ਸਦਾ। ਜੋ = ਜੇਹੜੇ ਮਨੁੱਖ।
ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ ਸਹੁ ਸਭੁ ਕਿਛੁ ਜਾਣਏ ॥
So become detached, and renounce hypocrisy; Your Husband Lord knows everything.
ਹੇ ਮੇਰੇ ਮਨ! (ਬਾਹਰਲੇ ਵਿਖਾਵੇ ਵਾਲੇ ਵੈਰਾਗ ਦਾ) ਪਖੰਡ ਛੱਡ ਦੇ (ਤੇ, ਆਪਣੇ ਅੰਦਰ) ਮਿਲਣ ਦੀ ਤਾਂਘ ਪੈਦਾ ਕਰ (ਕਿਉਂਕਿ) ਉਹ ਖਸਮ-ਪ੍ਰਭੂ (ਅੰਦਰ ਦੀ) ਹਰੇਕ ਗੱਲ ਜਾਣਦਾ ਹੈ, ਛੋਡਿ = ਛੱਡ ਦੇ। ਜਾਣਏ = ਜਾਣੈ, ਜਾਣਦਾ ਹੈ।
ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ ॥
The One Lord is pervading the water, the land and the sky; the Gurmukh realizes the Command of His Will.
ਉਹ ਪ੍ਰਭੂ ਆਪ ਹੀ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ ਸਮਾਇਆ ਹੋਇਆ ਹੈ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਉਸ ਪ੍ਰਭੂ ਦੀ ਰਜ਼ਾ ਨੂੰ ਸਮਝਦਾ ਹੈ। ਜਲਿ = ਜਲ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਆਕਾਸ਼ ਵਿਚ। ਸੋਈ = ਉਹ ਹੀ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਪਛਾਣਏ = ਪਛਾਣੈ, ਪਛਾਣਦਾ ਹੈ।
ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ ਪਾਵਏ ॥
One who realizes the Lord's Command, obtains all peace and comforts.
ਹੇ ਮੇਰੇ ਮਨ! ਜਿਸ ਮਨੁੱਖ ਨੇ ਪਰਮਾਤਮਾ ਦੀ ਰਜ਼ਾ ਸਮਝ ਲਈ ਉਹੀ ਸਾਰੇ ਆਨੰਦ ਪ੍ਰਾਪਤ ਕਰਦਾ ਹੈ, ਜਿਨਿ = ਜਿਸ (ਮਨੁੱਖ) ਨੇ। ਕੇਰਾ = ਦਾ। ਪਾਵਏ = ਪਾਵੈ, ਪਾਂਦਾ ਹੈ।
ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥੨॥
Thus says Nanak: such a detached soul remains absorbed in the Lord's Love, day and night. ||2||
ਨਾਨਕ (ਤੈਨੂੰ) ਇਉਂ ਦੱਸਦਾ ਹੈ ਕਿ ਇਹੋ ਜਿਹਾ ਮਿਲਾਪ ਦੀ ਤਾਂਘ ਰੱਖਣ ਵਾਲਾ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ॥੨॥ ਇਵ = ਇਉਂ। ਅਨਦਿਨੁ = ਹਰ ਰੋਜ਼ ॥੨॥
ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥
Wherever you wander, O my mind, the Lord is there with you.
ਹੇ ਮੇਰੇ ਮਨ! ਜਿੱਥੇ ਜਿੱਥੇ ਤੂੰ ਦੌੜਦਾ ਫਿਰਦਾ ਹੈਂ ਉਥੇ ਉਥੇ ਹੀ ਪਰਮਾਤਮਾ ਤੇਰੇ ਨਾਲ ਹੀ ਰਹਿੰਦਾ ਹੈ, ਜਹ = ਜਿੱਥੇ। ਮਨ = ਹੇ ਮਨ! ਧਾਵਦਾ = ਦੌੜਦਾ। ਤਹ = ਉਥੇ। ਨਾਲੇ = ਨਾਲ ਹੀ।
ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥
Renounce your cleverness, O my mind, and reflect upon the Word of the Guru's Shabad.
ਹੇ ਮਨ! ਆਪਣੀ ਚਤੁਰਾਈ (ਦਾ ਆਸਰਾ) ਛੱਡ ਦੇ ਤੇ, ਹੇ ਮਨ! ਗੁਰੂ ਦਾ ਸ਼ਬਦ ਆਪਣੇ ਅੰਦਰ ਸੰਭਾਲ ਕੇ ਰੱਖ! ਸਿਆਣਪ = ਚਤੁਰਾਈ। ਸਮਾਲੇ = ਸਮਾਲਿ, ਆਪਣੇ ਅੰਦਰ ਸਾਂਭ ਕੇ ਰੱਖ।
ਸਾਥਿ ਤੇਰੈ ਸੋ ਸਹੁ ਸਦਾ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ ॥
Your Husband Lord is always with you, if you remember the Lord's Name, even for an instant.
(ਫਿਰ ਤੈਨੂੰ ਦਿੱਸ ਪਏਗਾ ਕਿ) ਉਹ ਖਸਮ-ਪ੍ਰਭੂ ਸਦਾ ਤੇਰੇ ਨਾਲ ਰਹਿੰਦਾ ਹੈ। (ਹੇ ਮਨ!) ਜੇ ਤੂੰ ਇਕ ਖਿਨ ਵਾਸਤੇ ਭੀ ਪਰਮਾਤਮਾ ਦਾ ਨਾਮ ਆਪਣੇ ਅੰਦਰ ਵਸਾਏਂ, ਸਮਾਲਹੇ = ਸਮਾਲਹਿ, ਜੇ ਤੂੰ ਯਾਦ ਕਰੇਂ।
ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ ॥
The sins of countless incarnations shall be washed away, and in the end, you shall obtain the supreme status.
ਤਾਂ ਤੇਰੇ ਅਨੇਕਾਂ ਜਨਮਾਂ ਦੇ ਪਾਪ ਕੱਟੇ ਜਾਣ, ਤੇ, ਆਖ਼ਰ ਤੂੰ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਏਂ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਪਾਵਹੇ = ਪਾਵਹਿ, ਤੂੰ ਪ੍ਰਾਪਤ ਕਰ ਲਏਂ।
ਸਾਚੇ ਨਾਲਿ ਤੇਰਾ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ ॥
You shall be linked to the True Lord, and as Gurmukh, remember Him forever.
(ਹੇ ਮਨ!) ਗੁਰੂ ਦੀ ਸਰਨ ਪੈ ਕੇ ਤੂੰ ਸਦਾ ਪਰਮਾਤਮਾ ਨੂੰ ਆਪਣੇ ਅੰਦਰ ਵਸਾਈ ਰੱਖ, (ਇਸ ਤਰ੍ਹਾਂ ਉਸ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਤੇਰਾ ਪੱਕਾ ਪਿਆਰ ਬਣ ਜਾਏਗਾ। ਗੰਢੁ = ਜੋੜ, ਪੱਕਾ ਸੰਬੰਧ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਮਾਲੇ = ਸਮਾਲਿ।
ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥੩॥
Thus says Nanak: wherever you go, O my mind, the Lord is there with you. ||3||
ਨਾਨਕ ਤੈਨੂੰ ਇਉਂ ਦੱਸਦਾ ਹੈ ਕਿ ਹੇ ਮਨ! ਜਿੱਥੇ ਜਿੱਥੇ ਤੂੰ ਭਟਕਦਾ ਫਿਰਦਾ ਹੈਂ ਉੱਥੇ ਉੱਥੇ ਪਰਮਾਤਮਾ ਸਦਾ ਤੇਰੇ ਨਾਲ ਹੀ ਰਹਿੰਦਾ ਹੈ ॥੩॥
ਸਤਿਗੁਰ ਮਿਲਿਐ ਧਾਵਤੁ ਥੰਮੑਿਆ ਨਿਜ ਘਰਿ ਵਸਿਆ ਆਏ ॥
Meeting the True Guru, the wandering mind is held steady; it comes to abide in its own home.
ਜੇ ਗੁਰੂ ਮਿਲ ਪਏ ਤਾਂ ਇਹ ਭਟਕਦਾ ਮਨ (ਭਟਕਣਾ ਵਲੋਂ) ਰੁਕ ਜਾਂਦਾ ਹੈ, ਤੇ ਫਿਰ ਪ੍ਰਭੂ ਹੀ ਮਨ ਵਿੱਚ ਰਹਿੰਦਾ ਹੈ। ਧਾਵਤੁ = ਭਟਕਦਾ (ਮਨ)। ਥੰਮ੍ਹ੍ਹਿਆ = (ਭਟਕਣ ਵਲੋਂ) ਰੋਕ ਲਿਆ ਜਾਂਦਾ ਹੈ। ਨਿਜ ਘਰਿ = ਆਪਣੇ ਅਸਲ ਘਰ ਵਿਚ, ਪ੍ਰਭੂ-ਚਰਨਾਂ ਵਿਚ। ਆਏ = ਆਇ, ਆ ਕੇ।
ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ ॥
It purchases the Naam, chants the Naam, and remains absorbed in the Naam.
(ਫਿਰ ਇਹ) ਪਰਮਾਤਮਾ ਦੇ ਨਾਮ ਦਾ ਸੌਦਾ ਕਰਦਾ ਹੈ (ਭਾਵ,) ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਨਾਮ ਵਿਚ ਲੀਨ ਰਹਿੰਦਾ ਹੈ। ਵਿਹਾਝੇ = ਖ਼ਰੀਦਦਾ ਹੈ। ਲਏ = ਲੈਂਦਾ ਹੈ, ਸਿਮਰਦਾ ਹੈ। ਨਾਮਿ = ਨਾਮ ਵਿਚ।
ਧਾਵਤੁ ਥੰਮੑਿਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥
The outgoing, wandering soul, upon meeting the True Guru, opens the Tenth Gate.
(ਜੇ ਗੁਰੂ ਮਿਲ ਪਏ ਤਾਂ ਭਟਕਦਾ ਮਨ (ਭਟਕਣ ਵਲੋਂ) ਰੁਕ ਜਾਂਦਾ ਹੈ (ਇਹੀ ਆਤਮਕ ਅਵਸਥਾ ਹੈ ਉਹ) ਦਸਵਾਂ ਦਰਵਾਜ਼ਾ ਜੋ ਇਸ ਨੂੰ ਲੱਭ ਪੈਂਦਾ ਹੈ (ਜੋ ਗਿਆਨ-ਇੰਦ੍ਰਿਆਂ ਤੇ ਕਰਮ-ਇੰਦ੍ਰਿਆਂ ਤੋਂ ਉੱਚਾ ਰਹਿੰਦਾ ਹੈ)। ਧਾਵਤੁ = ਭਟਕਦਾ (ਮਨ)। ਥੰਮ੍ਹ੍ਹਿਆ = (ਭਟਕਣ ਵਲੋਂ) ਰੋਕ ਲਿਆ ਜਾਂਦਾ ਹੈ। ਸਤਿਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਦਸਵਾ ਦੁਆਰੁ = ਨੌ ਗੋਲਕਾਂ ਦੇ ਪ੍ਰਭਾਵ ਵਿਚੋਂ ਨਿਕਲ ਕੇ ਉਹ ਦਸਵਾਂ ਦਰਵਾਜ਼ਾ ਜਿਥੇ ਭਟਕਣਾ ਮੁੱਕ ਜਾਂਦੀ ਹੈ।
ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ ਸਬਦਿ ਜਗਤੁ ਥੰਮੑਿ ਰਹਾਇਆ ॥
There, Ambrosial Nectar is food and the celestial music resounds; the world is held spell-bound by the music of the Word.
ਉਸ ਆਤਮਕ ਅਵਸਥਾ ਵਿਚ (ਪਹੁੰਚ ਕੇ ਇਹ ਮਨ) ਆਤਮਕ ਜੀਵਨ ਦੇਣ ਵਾਲੇ ਨਾਮ ਦੀ ਖ਼ੁਰਾਕ ਖਾਂਦਾ ਹੈ; (ਇਸ ਦੇ ਅੰਦਰ) ਆਤਮਕ ਅਡੋਲਤਾ ਦੀ ਰੌ ਚੱਲ ਪੈਂਦੀ ਹੈ, ਉਸ ਆਤਮਕ ਅਵਸਥਾ ਵਿਚ (ਇਹ ਮਨ) ਗੁਰ-ਸ਼ਬਦ ਦੀ ਬਰਕਤਿ ਨਾਲ ਦੁਨੀਆ ਦੇ ਮੋਹ ਨੂੰ ਰੋਕ ਰੱਖਦਾ ਹੈ। ਤਿਥੈ = ਉਸ ਆਤਮਕ ਅਵਸਥਾ ਵਿਚ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ। ਸਹਜ ਧੁਨਿ = ਆਤਮਕ ਅਡੋਲਤਾ ਦੀ ਰੌ। ਜਿਤੁ = ਜਿਸ ਆਤਮਕ ਅਵਸਥਾ ਵਿਚ। ਸਬਦਿ = ਸ਼ਬਦ ਵਿਚ (ਜੁੜ ਕੇ)। ਜਗਤੁ = ਜਗਤ ਦਾ ਮੋਹ। ਥੰਮ੍ਹ੍ਹਿ = ਰੋਕ ਕੇ।
ਤਹ ਅਨੇਕ ਵਾਜੇ ਸਦਾ ਅਨਦੁ ਹੈ ਸਚੇ ਰਹਿਆ ਸਮਾਏ ॥
The many strains of the unstruck melody resound there, as one merges in Truth.
(ਜਿਵੇਂ ਅਨੇਕਾਂ ਕਿਸਮਾਂ ਦੇ ਸਾਜ ਵੱਜਣ ਨਾਲ ਬੜਾ ਸੁੰਦਰ ਰਾਗ ਪੈਦਾ ਹੁੰਦਾ ਹੈ, ਤਿਵੇਂ) ਉਸ ਆਤਮਕ ਅਵਸਥਾ ਵਿਚ (ਮਨ ਦੇ ਅੰਦਰ, ਮਾਨੋ) ਅਨੇਕਾਂ ਸੰਗੀਤਕ ਸਾਜ ਵੱਜਣ ਲੱਗ ਪੈਂਦੇ ਹਨ, ਇਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। ਸਚੇ = ਸਦਾ-ਥਿਰ ਪ੍ਰਭੂ ਵਿਚ ਹੀ।
ਇਉ ਕਹੈ ਨਾਨਕੁ ਸਤਿਗੁਰਿ ਮਿਲਿਐ ਧਾਵਤੁ ਥੰਮੑਿਆ ਨਿਜ ਘਰਿ ਵਸਿਆ ਆਏ ॥੪॥
Thus says Nanak: by meeting the True Guru, the wandering soul becomes steady, and comes to dwell in the home of its own self. ||4||
ਨਾਨਕ ਇਉਂ ਦੱਸਦਾ ਹੈ ਕਿ ਗੁਰੂ ਮਿਲ ਪਏ ਤਾਂ ਇਹ ਭਟਕਦਾ ਮਨ (ਭਟਕਣ ਵਲੋਂ) ਰੁਕ ਜਾਂਦਾ ਹੈ, ਤੇ ਪ੍ਰਭੂ-ਚਰਨਾਂ ਵਿਚ ਆ ਟਿਕਦਾ ਹੈ ॥੪॥
ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥
O my mind, you are the embodiment of the Divine Light - recognize your own origin.
ਹੇ ਮੇਰੇ ਮਨ! ਤੂੰ ਉਸ ਪਰਮਾਤਮਾ ਦੀ ਅੰਸ ਹੈਂ ਜੋ ਨਿਰਾ ਨੂਰ ਹੀ ਨੂਰ ਹੈ (ਹੇ ਮਨ!) ਆਪਣੇ ਉਸ ਅਸਲੇ ਨਾਲ ਸਾਂਝ ਬਣਾ। ਮਨ = ਹੇ ਮਨ! ਜੋਤਿ = ਨੂਰ, ਚਾਨਣ। ਮੂਲੁ = ਅਸਲਾ। ਪਛਾਣੁ = ਸਾਂਝ ਬਣਾਈ ਰੱਖ।
ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥
O my mind, the Dear Lord is with you; through the Guru's Teachings, enjoy His Love.
ਹੇ ਮਨ! ਉਹ ਪਰਮਾਤਮਾ ਸਦਾ ਤੇਰੇ ਅੰਗ-ਸੰਗ ਵੱਸਦਾ ਹੈ, ਗੁਰੂ ਦੀ ਮਤਿ ਲੈ ਕੇ ਉਸ ਦੇ ਮਿਲਾਪ ਦਾ ਸੁਆਦ ਲੈ। ਗੁਰਮਤੀ = ਗੁਰੂ ਦੀ ਮਤਿ ਲੈ ਕੇ। ਰੰਗੁ = ਆਤਮਕ ਆਨੰਦ। ਸਹੁ = ਖ਼ਸਮ-ਪ੍ਰਭੂ।
ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥
Acknowledge your origin, and then you shall know your Husband Lord, and so understand death and birth.
ਹੇ ਮਨ! ਜੇ ਤੂੰ ਆਪਣਾ ਅਸਲਾ ਸਮਝ ਲਏਂ ਤਾਂ ਉਸ ਖਸਮ-ਪ੍ਰਭੂ ਨਾਲ ਤੇਰੀ ਡੂੰਘੀ ਜਾਣ-ਪਛਾਣ ਬਣ ਜਾਏਗੀ, ਤਦੋਂ ਤੈਨੂੰ ਇਹ ਸਮਝ ਭੀ ਆ ਜਾਇਗੀ ਕਿ ਆਤਮਕ ਮੌਤ ਕੀਹ ਚੀਜ਼ ਹੈ ਤੇ ਆਤਮਕ ਜ਼ਿੰਦਗੀ ਕੀਹ ਹੈ। ਸੋਝੀ = ਸਮਝ।
ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥
By Guru's Grace, know the One; then, you shall not love any other.
ਹੇ ਮਨ! ਜੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਏਂ, ਤਾਂ ਤੇਰੇ ਅੰਦਰ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਮੋਹ ਪ੍ਰਬਲ ਨਹੀਂ ਹੋ ਸਕੇਗਾ। ਪਰਸਾਦੀ = ਪਰਸਾਦਿ, ਕਿਰਪਾ ਨਾਲ। ਜਾਣਹਿ = ਜੇ ਤੂੰ ਸਾਂਝ ਪਾ ਲਏਂ। ਦੂਜਾ ਭਾਉ = (ਪ੍ਰਭੂ ਤੋਂ ਬਿਨਾ ਮਾਇਆ ਆਦਿਕ ਦਾ) ਹੋਰ ਪਿਆਰ।
ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥
Peace comes to the mind, and gladness resounds; then, you shall be acclaimed.
ਜਦੋਂ ਮਨੁੱਖ ਦੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ ਜਦੋਂ ਇਸ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਜਾਂਦੀ ਹੈ ਤਦੋਂ ਇਹ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ। ਮਨਿ = ਮਨ ਵਿਚ। ਵਜੀ ਵਧਾਈ = ਚੜ੍ਹਦੀ ਕਲਾ ਪ੍ਰਬਲ ਹੋ ਜਾਏ (ਜਿਵੇਂ ਵਾਜਾ ਵੱਜਿਆਂ ਹੋਰ ਸਭ ਨਿੱਕਾ-ਮੋਟਾ ਰੌਲਾ ਸੁਣਾਈ ਨਹੀਂ ਦੇਂਦਾ)। ਤਾ = ਤਦੋਂ, ਤਾਂ।
ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥
Thus says Nanak: O my mind, you are the very image of the Luminous Lord; recognize the true origin of your self. ||5||
ਨਾਨਕ ਇਉਂ ਦੱਸਦਾ ਹੈ-ਹੇ ਮੇਰੇ ਮਨ! ਤੂੰ ਉਸ ਪਰਮਾਤਮਾ ਦੀ ਅੰਸ ਹੈਂ ਜੋ ਨਿਰਾ ਚਾਨਣ ਹੀ ਚਾਨਣ ਹੈ (ਹੇ ਮਨ! ਆਪਣੇ ਉਸ ਅਸਲੇ ਨਾਲ ਸਾਂਝ ਬਣਾ ॥੫॥
ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥
O mind, you are so full of pride; loaded with pride, you shall depart.
ਹੇ ਮਨ! ਤੂੰ (ਹੁਣ) ਅਹੰਕਾਰ ਨਾਲ ਲਿਬੜਿਆ ਪਿਆ ਹੈਂ, ਅਹੰਕਾਰ ਨਾਲ ਲੱਦਿਆ ਹੋਇਆ ਹੀ (ਜਗਤ ਤੋਂ) ਚਲਾ ਜਾਵੇਂਗਾ, ਮਨ = ਹੇ ਮਨ! ਗਾਰਬਿ = ਅਹੰਕਾਰ ਨਾਲ। ਅਟਿਆ = ਲਿਬੜਿਆ ਹੋਇਆ। ਜਾਹਿ = ਜਾਏਂਗਾ।
ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥
The fascinating Maya has fascinated you, over and over again, and lured you into reincarnation.
(ਵੇਖਣ ਨੂੰ) ਸੋਹਣੀ ਮਾਇਆ ਨੇ ਤੈਨੂੰ (ਆਪਣੇ) ਮੋਹ ਵਿਚ ਫਸਾਇਆ ਹੋਇਆ ਹੈ (ਇਸ ਦਾ ਨਤੀਜਾ ਇਹ ਨਿਕਲੇਗਾ ਕਿ) ਤੈਨੂੰ ਮੁੜ ਮੁੜ ਅਨੇਕਾਂ ਜੂਨਾਂ ਵਿਚ ਪਾਇਆ ਜਾਇਗਾ। ਭਵਾਹਿ = ਭਵਾਇਆ ਜਾਹਿਂਗਾ।
ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥
Clinging to pride, you shall depart, O foolish mind, and in the end, you shall regret and repent.
ਹੇ ਮੂਰਖ ਮਨ! ਜਦੋਂ ਤੂੰ ਅਹੰਕਾਰ ਵਿਚ ਫਸਿਆ ਹੋਇਆ ਹੀ (ਇਥੋਂ) ਤੁਰੇਂਗਾ ਤਾਂ ਤੁਰਨ ਵੇਲੇ ਹੱਥ ਮਲੇਂਗਾ, ਮੁਗਧ = ਮੂਰਖ। ਪਛੁਤਾਵਹੇ = ਪਛੁਤਾਵਹਿ, ਪਛੁਤਾਹਿਂਗਾ।
ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥
You are afflicted with the diseases of ego and desire, and you are wasting your life away in vain.
ਤੈਨੂੰ ਅਹੰਕਾਰ ਚੰਬੜਿਆ ਹੋਇਆ ਹੈ ਤੈਨੂੰ ਤ੍ਰਿਸ਼ਨਾ ਦਾ ਰੋਗ ਲੱਗਾ ਹੋਇਆ ਹੈ ਤੂੰ (ਇਹ ਮਨੁੱਖਾ) ਜਨਮ ਵਿਅਰਥ ਗਵਾ ਰਿਹਾ ਹੈਂ। ਤਿਸਨਾ = ਲਾਲਚ। ਗਵਾਵਹੇ = ਗਵਾਵਹਿ।
ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ ॥
The foolish self-willed manmukh does not remember the Lord, and shall regret and repent hereafter.
ਹੇ ਆਪ-ਹੁਦਰੇ ਮੂਰਖ ਮਨ! ਤੂੰ ਪਰਮਾਤਮਾ ਨੂੰ ਨਹੀਂ ਸਿਮਰਦਾ, ਪਰਲੋਕ ਜਾ ਕੇ ਅਫਸੋਸ ਕਰੇਂਗਾ। ਮਨਮੁਖ = ਹੇ ਆਪ-ਹੁਦਰੇ (ਮਨ)! ਚੇਤਹਿ ਨਾਹੀ = ਤੂੰ ਚੇਤਦਾ ਨਹੀਂ।
ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥
Thus says Nanak: O mind, you are full of pride; loaded with pride, you shall depart. ||6||
(ਤੈਨੂੰ) ਨਾਨਕ ਇਉਂ ਦੱਸਦਾ ਹੈ ਕਿ ਤੂੰ ਇੱਥੇ ਅਹੰਕਾਰ ਨਾਲ ਭਰਿਆ ਹੋਇਆ ਹੈਂ (ਜਗਤ ਤੋਂ ਤੁਰਨ ਵੇਲੇ ਭੀ) ਅਹੰਕਾਰ ਨਾਲ ਲੱਦਿਆ ਹੋਇਆ ਹੀ ਜਾਵੇਂਗਾ ॥੬॥ ਜਾਵਹੇ = ਜਾਵਹਿ, ਜਾਏਂਗਾ ॥੬॥
ਮਨ ਤੂੰ ਮਤ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥
O mind, don't be so proud of yourself, as if you know it all; the Gurmukh is humble and modest.
ਹੇ ਮਨ! ਵੇਖੀਂ, ਕਿਤੇ ਇਹ ਮਾਣ ਨਾਹ ਕਰ ਬੈਠੀਂ ਕਿ ਮੈਂ ਸਿਆਣਾ ਹਾਂ, ਗੁਰੂ ਦੀ ਸਰਨ ਪੈ ਕੇ ਮਾਣ ਤਿਆਗੀ ਰੱਖ। ਜਿ = ਕਿ। ਹਉ = ਮੈਂ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਨਿਮਾਣਾ = ਆਜਿਜ਼, ਮਾਣ-ਰਹਿਤ।
ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ ਮਲੁ ਖੋਹੁ ॥
Within the intellect are ignorance and ego; through the True Word of the Shabad, this filth is washed off.
(ਹੇ ਮਨ!) ਤੇਰੇ ਅੰਦਰ ਪਰਮਾਤਮਾ ਤੋਂ ਵਿੱਥ ਹੈ, ਤੇਰੇ ਅੰਦਰ 'ਮੈਂ, ਮੈਂ' ਕਰਨ ਵਾਲੀ ਅਕਲ ਹੈ, ਇਸ ਮੈਲ ਨੂੰ ਸਦਾ-ਥਿਰ ਹਰਿ-ਨਾਮ ਵਿਚ ਜੁੜ ਕੇ ਗੁਰੂ ਦੇ ਸ਼ਬਦ ਵਿਚ ਟਿਕ ਕੇ ਦੂਰ ਕਰ। ਅੰਤਰਿ = (ਤੇਰੇ) ਅੰਦਰ। ਹਉ ਬੁਧਿ = 'ਮੈਂ ਮੈਂ' ਕਰਨ ਵਾਲੀ ਅਕਲ। ਸਚਿ = ਸਦਾ-ਥਿਰ ਹਰੀ ਵਿਚ। ਸਬਦਿ = ਸ਼ਬਦ ਵਿਚ।
ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ ॥
So be humble, and surrender to the True Guru; do not attach your identity to your ego.
ਹੇ ਮਨ! ਨਿਰਮਾਣ ਹੋ ਕੇ ਗੁਰੂ ਦੇ ਚਰਨਾਂ ਵਿਚ ਢਹਿ ਪਉ। ਵੇਖੀਂ, ਕਿਤੇ ਆਪਣਾ ਆਪ ਜਤਾਣ ਨਾਹ ਲੱਗ ਪਈਂ। ਆਪੁ = ਆਪਣਾ ਆਪ। ਲਖਾਵਹੇ = ਜਣਾਏਂ, ਵਿਖਾਏਂ।
ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ ਆਪਣਾ ਆਪੁ ਗਵਾਵਹੇ ॥
The world is consumed by ego and self-identity; see this, lest you lose your own self as well.
ਜਗਤ ਆਪਣੇ ਹੀ ਅਹੰਕਾਰ ਵਿਚ ਸੜ ਰਿਹਾ ਹੈ, ਵੇਖੀਂ ਕਿਤੇ ਤੂੰ ਭੀ (ਅਹੰਕਾਰ ਵਿਚ ਪੈ ਕੇ) ਆਪਣੇ ਆਪ ਦਾ ਨਾਸ ਨਾ ਕਰ ਲਈਂ। ਅਹੰਕਾਰਿ = ਅਹੰਕਾਰ ਵਿਚ।
ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ ॥
Make yourself follow the Sweet Will of the True Guru; remain attached to His Sweet Will.
(ਇਸ ਖ਼ਤਰੇ ਤੋਂ ਤਾਂ ਹੀ ਬਚੇਂਗਾ, ਜੇ) ਤੂੰ ਗੁਰੂ ਦੇ ਹੁਕਮ ਵਿਚ ਤੁਰ ਕੇ ਕੰਮ ਕਰੇਂਗਾ। (ਸੋ, ਹੇ ਮਨ!) ਗੁਰੂ ਦੇ ਹੁਕਮ ਵਿਚ ਟਿਕਿਆ ਰਹੁ। ਭਾਣੈ = ਰਜ਼ਾ ਵਿਚ।
ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥੭॥
Thus says Nanak: renounce your ego and self-conceit, and obtain peace; let your mind abide in humility. ||7||
(ਹੇ ਮਨ! ਤੈਨੂੰ) ਨਾਨਕ ਇਉਂ ਸਮਝਾਂਦਾ ਹੈ-ਹੇ ਮਨ! ਅਹੰਕਾਰ ਛੱਡ ਦੇ, ਅਹੰਕਾਰ ਛੱਡ ਕੇ ਸੁਖ ਪਾਵੇਂਗਾ ॥੭॥ ਛਡਿ = ਛੱਡ ਕੇ। ਮਨ = ਰੇ ਮਨ! ॥੭॥
ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥
Blessed is that time, when I met the True Guru, and my Husband Lord came into my consciousness.
ਉਹ ਵੇਲਾ ਭਾਗਾਂ ਵਾਲਾ ਸੀ ਜਦੋਂ ਮੈਨੂੰ ਗੁਰੂ ਮਿਲ ਪਿਆ ਸੀ (ਤੇ, ਗੁਰੂ ਦੀ ਕਿਰਪਾ ਨਾਲ) ਉਹ ਖਸਮ-ਪ੍ਰਭੂ ਮੇਰੇ ਚਿੱਤ ਵਿਚ ਆ ਵੱਸਿਆ; ਧੰਨੁ = ਭਾਗਾਂ ਵਾਲਾ। ਜਿਤੁ = ਜਿਸ ਵਿਚ, ਜਦੋਂ। ਮੈਂ = ਤੈਨੂੰ। ਸਹੁ = ਖਸਮ। ਚਿਤਿ = ਚਿੱਤ ਵਿਚ।
ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖੁ ਪਾਇਆ ॥
I became so very blissful, and my mind and body found such a natural peace.
ਮੇਰੇ ਅੰਦਰ ਬੜਾ ਆਨੰਦ ਪੈਦਾ ਹੋਇਆ, ਮੇਰੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਗਈ, ਮੇਰੇ ਮਨ ਨੇ ਮੇਰੇ ਹਿਰਦੇ ਨੇ ਸੁਖ ਅਨੁਭਵ ਕੀਤਾ। ਸਹਜੁ = ਆਤਮਕ ਅਡੋਲਤਾ। ਮਨਿ = ਮਨ ਨੇ। ਤਨਿ = ਤਨ ਨੇ, ਹਿਰਦੇ ਨੇ।
ਸੋ ਸਹੁ ਚਿਤਿ ਆਇਆ ਮੰਨਿ ਵਸਾਇਆ ਅਵਗਣ ਸਭਿ ਵਿਸਾਰੇ ॥
My Husband Lord came into my consciousness; I enshrined Him within my mind, and I renounced all vice.
(ਗੁਰੂ ਦੀ ਕਿਰਪਾ ਨਾਲ) ਉਹ ਖਸਮ-ਪ੍ਰਭੂ ਮੇਰੇ ਚਿੱਤ ਵਿਚ ਆ ਵੱਸਿਆ, (ਗੁਰੂ ਨੇ ਪ੍ਰਭੂ ਨੂੰ) ਮੇਰੇ ਮਨ ਵਿਚ ਵਸਾ ਦਿੱਤਾ, ਤੇ ਮੇਰੇ ਸਾਰੇ ਹੀ ਔਗੁਣ ਭੁਲਾ ਦਿੱਤੇ। ਮੰਨਿ = ਮਨਿ, ਮਨ ਵਿਚ। ਸਭਿ = ਸਾਰੇ।
ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰ ਆਪਿ ਸਵਾਰੇ ॥
When it pleased Him, virtues appeared in me, and the True Guru Himself adorned me.
ਜਦੋਂ ਉਸ ਮਾਲਕ ਨੂੰ ਚੰਗਾ ਲੱਗਦਾ ਹੈ ਉਸ ਦੇ ਗੁਣ ਮਨੁੱਖ ਦੇ ਅੰਦਰ ਰੌਸ਼ਨ ਹੋ ਜਾਂਦੇ ਹਨ, ਗੁਰੂ ਆਪ ਉਸ ਮਨੁੱਖ ਦੇ ਜੀਵਨ ਨੂੰ ਸੋਹਣਾ ਬਣਾ ਦੇਂਦਾ ਹੈ। ਤਿਸੁ = ਉਸ (ਪ੍ਰਭੂ) ਨੂੰ। ਸਵਾਰੇ = (ਜੀਵਨ) ਸੋਹਣਾ ਬਣਾ ਦੇਂਦਾ ਹੈ।
ਸੇ ਜਨ ਪਰਵਾਣੁ ਹੋਏ ਜਿਨੑੀ ਇਕੁ ਨਾਮੁ ਦਿੜਿਆ ਦੁਤੀਆ ਭਾਉ ਚੁਕਾਇਆ ॥
Those humble beings become acceptable, who cling to the One Name and renounce the love of duality.
ਜੇਹੜੇ ਮਨੁੱਖ ਸਿਰਫ਼ ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਪੱਕਾ ਕਰ ਲੈਂਦੇ ਹਨ, ਤੇ ਮਾਇਆ ਦਾ ਮੋਹ ਅੰਦਰੋਂ ਦੂਰ ਕਰ ਲੈਂਦੇ ਹਨ ਉਹ ਪਰਮਾਤਮਾ ਦੀ ਦਰਗਹ ਵਿਚ ਕਬੂਲ ਹੋ ਜਾਂਦੇ ਹਨ। ਦਿੜਿਆ = ਹਿਰਦੇ ਵਿਚ ਪੱਕਾ ਕੀਤਾ। ਦੁਤੀਆ = ਦੂਜਾ। ਭਾਉ = ਪਿਆਰ।
ਇਉ ਕਹੈ ਨਾਨਕੁ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥੮॥
Thus says Nanak: blessed is the time when I met the True Guru, and my Husband Lord came into my consciousness. ||8||
ਨਾਨਕ ਇਉਂ ਆਖਦਾ ਹੈ-ਭਾਗਾਂ ਵਾਲਾ ਸੀ ਉਹ ਵੇਲਾ ਜਦੋਂ ਮੈਨੂੰ ਗੁਰੂ ਮਿਲ ਪਿਆ ਸੀ ਤੇ (ਗੁਰੂ ਦੀ ਕਿਰਪਾ ਨਾਲ) ਉਹ ਖਸਮ-ਪ੍ਰਭੂ ਮੇਰੇ ਚਿੱਤ ਵਿਚ ਆ ਵੱਸਿਆ ਸੀ ॥੮॥
ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ ॥
Some people wander around, deluded by doubt; their Husband Lord Himself has misled them.
ਅਨੇਕਾਂ ਜੀਵ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਹੋਏ ਹਨ, (ਉਸ ਪੈਦਾ ਕਰਨ ਵਾਲੇ) ਖਸਮ-ਪ੍ਰਭੂ ਨੇ ਆਪ ਹੀ ਕੁਰਾਹੇ ਪਾਏ ਹੋਏ ਹਨ, ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ}। ਭਰਮਿ = ਭਟਕਣਾ ਵਿਚ। ਭੁਲੇ = ਕੁਰਾਹੇ ਪਏ ਹੋਏ। ਤਿਨਿ = ਉਸ ਨੇ। ਸਹਿ = ਸ਼ਹੁ ਨੇ। ਤਿਨਿ ਸਹਿ = ਉਸ ਖਸਮ ਪ੍ਰਭੂ ਨੇ।
ਦੂਜੈ ਭਾਇ ਫਿਰਹਿ ਹਉਮੈ ਕਰਮ ਕਮਾਏ ॥
They wander around in the love of duality, and they do their deeds in ego.
ਅਜੇਹੇ ਜੀਵ ਹਉਮੈ ਦੇ ਆਸਰੇ ਕੰਮ ਕਰ ਕਰ ਕੇ ਮਾਇਆ ਦੇ ਮੋਹ ਵਿਚ ਭਟਕਦੇ ਹਨ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਕਮਾਏ = ਕਮਾਇ, ਕਮਾ ਕੇ, ਕਰ ਕਰ ਕੇ।
ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨ ਵਸਾਈ ॥
Their Husband Lord Himself has misled them, and put them on the path of evil. Nothing lies in their power.
ਉਸ ਖਸਮ ਪ੍ਰਭੂ ਨੇ ਆਪ (ਉਹਨਾਂ ਨੂੰ) ਸਹੀ ਰਸਤੇ ਤੋਂ ਖੁੰਝਾਇਆ ਹੋਇਆ ਹੈ ਤੇ ਕੁਰਾਹੇ ਪਾਇਆ ਹੋਇਆ ਹੈ, ਉਹਨਾਂ ਜੀਵਾਂ ਦਾ ਕੋਈ ਜ਼ੋਰ ਨਹੀਂ ਚੱਲਦਾ (ਕਿ ਆਪਣੇ ਉੱਦਮ ਨਾਲ ਕੁਮਾਰਗ ਛੱਡ ਦੇਣ)। ਕੁਮਾਰਗਿ = ਭੈੜੇ ਰਾਹ ਤੇ। ਵਸਾਈ = ਵੱਸ, ਜੋਰ।
ਤਿਨ ਕੀ ਗਤਿ ਅਵਗਤਿ ਤੂੰਹੈ ਜਾਣਹਿ ਜਿਨਿ ਇਹ ਰਚਨ ਰਚਾਈ ॥
You alone know their ups and downs, You, who created the creation.
ਹੇ ਪ੍ਰਭੂ! ਜਿਸ ਤੈਂ ਨੇ ਇਹ ਜਗਤ-ਰਚਨਾ ਰਚੀ ਹੋਈ ਹੈ ਤੂੰ ਆਪ ਹੀ (ਕੁਰਾਹੇ ਪਏ ਹੋਏ) ਉਹਨਾਂ ਜੀਵਾਂ ਦੀ ਚੰਗੀ ਮੰਦੀ ਆਤਮਕ ਹਾਲਤ ਜਾਣਦਾ ਹੈਂ (ਜਿਸ ਅਨੁਸਾਰ ਤੂੰ ਉਹਨਾਂ ਨੂੰ ਕੁਰਾਹੇ ਪਾਇਆ ਹੈ)। ਅਵਿਗਤਿ = ਮੰਦੀ ਹਾਲਤ। ਜਿਨਿ = ਜਿਸ (ਤੈਂ) ਨੇ।
ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ ਬੁਝਾਏ ॥
The Command of Your Will is very strict; how rare is the Gurmukh who understands.
ਤੇਰਾ ਹੁਕਮ ਬੜਾ ਡਾਢਾ ਹੈ (ਜਿਸ ਕਰ ਕੇ ਜੀਵ ਕੁਰਾਹੇ ਪਏ ਹੋਏ ਹਨ)। ਕਿਸੇ ਵਿਰਲੇ ਭਾਗਾਂ ਵਾਲੇ ਨੂੰ ਖਸਮ-ਪ੍ਰਭੂ ਗੁਰੂ ਦੀ ਸਰਨ ਪਾ ਕੇ ਆਪਣਾ ਹੁਕਮ ਸਮਝਾਂਦਾ ਹੈ। ਖਰਾ = ਬਹੁਤ। ਗੁਰਮੁਖਿ = ਗੁਰੂ ਦੀ ਸਰਨ ਪਾ ਕੇ। ਬੁਝਾਏ = ਸਮਝਾਂਦਾ ਹੈ।
ਇਉ ਕਹੈ ਨਾਨਕੁ ਕਿਆ ਜੰਤ ਵਿਚਾਰੇ ਜਾ ਤੁਧੁ ਭਰਮਿ ਭੁਲਾਏ ॥੯॥
Thus says Nanak: what can the poor creatures do, when You mislead them into doubt? ||9||
ਨਾਨਕ ਇਉਂ ਆਖਦਾ ਹੈ-ਹੇ ਪ੍ਰਭੂ! ਜੇ ਤੂੰ ਆਪ ਹੀ ਜੀਵਾਂ ਨੂੰ ਮਾਇਆ ਦੀ ਭਟਕਣਾ ਵਿਚ ਪਾ ਕੇ ਜ਼ਿੰਦਗੀ ਦੇ ਮੰਦੇ ਰਸਤੇ ਪਾਇਆ ਹੋਇਆ ਹੈ, ਤਾਂ ਇਹ ਵਿਚਾਰੇ ਜੀਵ ਕੀਹ ਕਰ ਸਕਦੇ ਹਨ? ॥੯॥ ਤੁਧੁ = ਤੂੰ ਹੀ ॥੯॥
ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥
O My True Lord Master, True is Your glorious greatness.
ਹੇ ਮੇਰੇ ਸਦਾ-ਥਿਰ ਮਾਲਕ! ਤੇਰਾ ਵਡੱਪਣ ਭੀ ਸਦਾ ਕਾਇਮ ਰਹਿਣ ਵਾਲਾ ਹੈ। ਸਚੇ = ਹੇ ਸਦਾ-ਥਿਰ ਰਹਿਣ ਵਾਲੇ! ਵਡਿਆਈ = ਬਜ਼ੁਰਗੀ, ਵਡੱਪਣ।
ਤੂੰ ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ ॥
You are the Supreme Lord God, the Infinite Lord and Master. Your creative power cannot be described.
ਤੂੰ ਬੇਅੰਤ ਮਾਲਕ ਹੈਂ, ਤੂੰ ਪਾਰਬ੍ਰਹਮ ਹੈਂ ਤੇਰੀ ਤਾਕਤ ਬਿਆਨ ਨਹੀਂ ਕੀਤੀ ਜਾ ਸਕਦੀ। ਕੁਦਰਤਿ = ਤਾਕਤ।
ਸਚੀ ਤੇਰੀ ਵਡਿਆਈ ਜਾ ਕਉ ਤੁਧੁ ਮੰਨਿ ਵਸਾਈ ਸਦਾ ਤੇਰੇ ਗੁਣ ਗਾਵਹੇ ॥
True is Your glorious greatness; when You enshrine it within the mind, one sings Your Glorious Praises forever.
ਹੇ ਪ੍ਰਭੂ! ਤੇਰੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਤੂੰ ਇਹ ਵਡਿਆਈ ਵਸਾ ਦਿੱਤੀ ਹੈ, ਉਹ ਸਦਾ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ। ਜਾ ਕਉ ਮੰਨਿ = ਜਿਨ੍ਹਾਂ ਦੇ ਮਨ ਵਿਚ। ਗਾਵਹੇ = ਗਾਵਹਿ।
ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ ॥
He sings Your Glorious Praises, when it is pleasing to You, O True Lord; he centers his consciousness on You.
ਪਰ ਤਦੋਂ ਹੀ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ਜਦੋਂ ਤੈਨੂੰ ਉਹ ਚੰਗੇ ਲੱਗਦੇ ਹਨ, ਫਿਰ ਉਹ ਤੇਰੇ ਸਦਾ-ਥਿਰ ਸਰੂਪ ਵਿਚ ਆਪਣਾ ਚਿੱਤ ਜੋੜੀ ਰੱਖਦੇ ਹਨ। ਤੁਧੁ ਭਾਵਹਿ = ਤੈਨੂੰ ਚੰਗੇ ਲੱਗਦੇ ਹਨ। ਸਿਉ = ਨਾਲ। ਲਾਵਹੇ = ਲਾਵਹਿ।
ਜਿਸ ਨੋ ਤੂੰ ਆਪੇ ਮੇਲਹਿ ਸੁ ਗੁਰਮੁਖਿ ਰਹੈ ਸਮਾਈ ॥
One whom You unite with Yourself, as Gurmukh, remains absorbed in You.
ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈਂ ਉਹ ਗੁਰੂ ਦੀ ਸਰਨ ਪੈ ਕੇ ਤੇਰੀ ਯਾਦ ਵਿਚ ਲੀਨ ਰਹਿੰਦਾ ਹੈ। ਜਿਸ ਨੋ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}। ਗੁਰਮੁਖਿ = ਗੁਰੂ ਦੀ ਰਾਹੀਂ।
ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥੧੦॥੨॥੭॥੫॥੨॥੭॥
Thus says Nanak: O my True Lord Master, True is Your Glorious Greatness. ||10||2||7||5||2||7||
(ਤੇਰਾ ਦਾਸ) ਨਾਨਕ ਇਉਂ ਆਖਦਾ ਹੈ-ਹੇ ਮੇਰੇ ਸਦਾ ਕਾਇਮ ਰਹਿਣ ਵਾਲੇ ਮਾਲਕ! ਤੇਰੀ ਵਡਿਆਈ ਭੀ ਸਦਾ ਕਾਇਮ ਰਹਿਣ ਵਾਲੀ ਹੈ ॥੧੦॥੨॥੭॥੫॥੨॥੭॥