ਕਬਹੂ ਸਾਧਸੰਗਤਿ ਇਹੁ ਪਾਵੈ

Sometimes, this being attains the Company of the Holy.

(ਜਦੋਂ) ਕਦੇ (ਪ੍ਰਭੂ ਦੀ ਅੰਸ਼) ਇਹ ਜੀਵ ਸਤਸੰਗਿ ਵਿਚ ਅੱਪੜਦਾ ਹੈ,

ਉਸੁ ਅਸਥਾਨ ਤੇ ਬਹੁਰਿ ਆਵੈ

From that place, he does not have to come back again.

ਤਾਂ ਉਸ ਥਾਂ ਤੋਂ ਮੁੜ ਵਾਪਸ ਨਹੀਂ ਆਉਂਦਾ; ਬਹੁਰਿ = ਮੁੜ, ਵਾਪਸ।

ਅੰਤਰਿ ਹੋਇ ਗਿਆਨ ਪਰਗਾਸੁ

The light of spiritual wisdom dawns within.

(ਕਿਉਂਕਿ) ਇਸ ਦੇ ਅੰਦਰ ਪ੍ਰਭੂ ਦੇ ਗਿਆਨ ਦਾ ਪਰਕਾਸ਼ ਹੋ ਜਾਂਦਾ ਹੈ, ਗਿਆਨ ਪਰਗਾਸੁ = ਗਿਆਨ ਦਾ ਪ੍ਰਕਾਸ਼, ਗਿਆਨ ਦਾ ਜਲਵਾ।

ਉਸੁ ਅਸਥਾਨ ਕਾ ਨਹੀ ਬਿਨਾਸੁ

That place does not perish.

(ਤੇ) ਉਸ (ਗਿਆਨ ਦੇ ਪਰਕਾਸ਼ ਵਾਲੀ) ਹਾਲਤ ਦਾ ਨਾਸ ਨਹੀਂ ਹੁੰਦਾ;

ਮਨ ਤਨ ਨਾਮਿ ਰਤੇ ਇਕ ਰੰਗਿ

The mind and body are imbued with the Love of the Naam, the Name of the One Lord.

(ਜਿਨ੍ਹਾਂ ਮਨੁੱਖਾਂ ਦੇ) ਤਨ ਮਨ ਪ੍ਰਭੂ ਦੇ ਨਾਮ ਵਿਚ ਤੇ ਪਿਆਰ ਵਿਚ ਰੱਤੇ ਰਹਿੰਦੇ ਹਨ, ਇਕ ਰੰਗਿ = ਇਕ ਪ੍ਰਭੂ ਦੇ ਪਿਆਰ ਵਿਚ।

ਸਦਾ ਬਸਹਿ ਪਾਰਬ੍ਰਹਮ ਕੈ ਸੰਗਿ

He dwells forever with the Supreme Lord God.

ਉਹ ਸਦਾ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ।

ਜਿਉ ਜਲ ਮਹਿ ਜਲੁ ਆਇ ਖਟਾਨਾ

As water comes to blend with water,

(ਸੋ) ਜਿਵੇਂ ਪਾਣੀ ਵਿਚ ਪਾਣੀ ਆ ਰਲਦਾ ਹੈ, ਖਟਾਨਾ = ਮਿਲਦਾ ਹੈ।

ਤਿਉ ਜੋਤੀ ਸੰਗਿ ਜੋਤਿ ਸਮਾਨਾ

his light blends into the Light.

ਤਿਵੇਂ (ਸਤਸੰਗ ਵਿਚ ਟਿਕੇ ਹੋਏ ਦੀ) ਆਤਮਾ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ;

ਮਿਟਿ ਗਏ ਗਵਨ ਪਾਏ ਬਿਸ੍ਰਾਮ

Reincarnation is ended, and eternal peace is found.

ਉਸ ਦੇ (ਜਨਮ ਮਰਨ ਦੇ) ਫੇਰੇ ਮੁੱਕ ਜਾਂਦੇ ਹਨ, (ਪ੍ਰਭੂ-ਚਰਨਾਂ ਵਿਚ) ਉਸ ਨੂੰ ਟਿਕਾਣਾ ਮਿਲ ਜਾਂਦਾ ਹੈ। ਗਵਨ = ਭਟਕਣਾ, ਜਨਮ ਮਰਨ ਵਿਚ ਫੇਰੇ। ਬਿਸ੍ਰਾਮ = ਟਿਕਾਣਾ, ਆਰਾਮ।

ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥

Nanak is forever a sacrifice to God. ||8||11||

ਹੇ ਨਾਨਕ! ਪ੍ਰਭੂ ਤੋਂ ਸਦਕੇ ਜਾਈਏ ॥੮॥੧੧॥