ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨੑਿ

My body is cooking like an oven; my bones are burning like firewood.

ਮੇਰਾ ਸਰੀਰ (ਬੇਸ਼ੱਕ) ਤਨੂਰ ਵਾਂਗ ਤਪੇ, ਮੇਰੇ ਹੱਡ (ਬੇਸ਼ੱਕ ਇਉਂ) ਬਲਣ ਜਿਵੇਂ ਬਾਲਣ (ਬਲਦਾ) ਹੈ। ਜਿਉ = ਵਾਂਗ। ਬਲੰਨ੍ਹ੍ਹਿ = (ਅੱਖਰ 'ਨ' ਦੇ ਹੇਠ ਅੱਧਾ 'ਹ' ਹੈ)।

ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨੑਿ ॥੧੧੯॥

If my feet become tired, I will walk on my head, if I can meet my Beloved. ||119||

(ਪਿਆਰੇ ਰੱਬ ਨੂੰ ਮਿਲਣ ਦੇ ਰਾਹ ਤੇ ਜੇ ਮੈਂ) ਪੈਰਾਂ ਨਾਲ (ਤੁਰਦਾ ਤੁਰਦਾ) ਥੱਕ ਜਾਵਾਂ, ਤਾਂ ਮੈਂ ਸਿਰ ਭਾਰ ਤੁਰਨ ਲੱਗ ਪਵਾਂ। (ਮੈਂ ਇਹ ਸਾਰੇ ਔਖ ਸਹਾਰਨ ਨੂੰ ਤਿਆਰ ਹਾਂ) ਜੇ ਮੈਨੂੰ ਪਿਆਰੇ ਰੱਬ ਜੀ ਮਿਲ ਪੈਣ (ਭਾਵ, ਰੱਬ ਨੂੰ ਮਿਲਣ ਵਾਸਤੇ ਜੇ ਇਹ ਜ਼ਰੂਰੀ ਹੋਵੇ ਕਿ ਸਰੀਰ ਨੂੰ ਧੂਣੀਆਂ ਤਪਾ ਤਪਾ ਕੇ ਦੁਖੀ ਕੀਤਾ ਜਾਏ, ਤਾਂ ਮੈਂ ਇਹ ਕਸ਼ਟ ਸਹਾਰਨ ਨੂੰ ਭੀ ਤਿਆਰ ਹਾਂ) ॥੧੧੯॥ ਪੈਰੀ = ਪੈਰਾਂ ਨਾਲ (ਤੁਰਦਿਆਂ)। ਥਕਾਂ = ਥੱਕਾਂ, ਜੇ ਮੈਂ ਥੱਕ ਜਾਵਾਂ। ਸਿਰਿ = ਸਿਰ ਨਾਲ, ਸਿਰ-ਭਾਰ। ਜੁਲਾਂ = ਮੈਂ ਤੁਰਾਂ। ਮੂੰ = ਮੈਨੂੰ। ਪਿਰੀ = ਪਿਆਰੀ (ਰੱਬ) ਦੀ। ਮਿਲੰਨ੍ਹ੍ਹਿ = (ਅੱਖਰ 'ਨ' ਦੇ ਨਾਲ ਅੱਧਾ 'ਹ' ਹੈ) ॥੧੧੯॥