ਮਾਰੂ ਮਹਲਾ

Maaroo, Third Mehl:

ਮਾਰੂ ਤੀਜੀ ਪਾਤਿਸ਼ਾਹੀ।

ਆਦਿ ਜੁਗਾਦਿ ਦਇਆਪਤਿ ਦਾਤਾ

From the very beginning of time, and throughout the ages, the Merciful Lord has been the Great Giver.

ਹੇ ਪ੍ਰਭੂ! ਤੂੰ (ਜਗਤ ਦੇ) ਸ਼ੁਰੂ ਤੋਂ, ਜੁਗਾਂ ਦੇ ਸ਼ੁਰੂ ਤੋਂ ਦਇਆ ਦਾ ਮਾਲਕ ਹੈਂ (ਸਾਰੇ ਸੁਖ ਪਦਾਰਥ) ਦੇਣ ਵਾਲਾ ਹੈਂ। ਆਦਿ = (ਜਗਤ ਦੇ) ਸ਼ੁਰੂ ਤੋਂ। ਜੁਗਾਦਿ = ਜੁਗਾਂ ਦੇ ਸ਼ੁਰੂ ਤੋਂ।

ਪੂਰੇ ਗੁਰ ਕੈ ਸਬਦਿ ਪਛਾਤਾ

Through the Shabad, the Word of the Perfect Guru, He is realized.

ਪੂਰੇ ਗੁਰੂ ਦੇ ਸ਼ਬਦ ਦੀ ਰਾਹੀਂ ਤੇਰੇ ਨਾਲ ਜਾਣ-ਪਛਾਣ ਬਣ ਸਕਦੀ ਹੈ। ਗੁਰ ਕੈ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ।

ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥੧॥

Those who serve You are immersed in You. You unite them in Union with Yourself. ||1||

ਜਿਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰੇ (ਚਰਨਾਂ) ਵਿਚ ਲੀਨ ਰਹਿੰਦੇ ਹਨ। ਤੂੰ ਆਪ ਹੀ (ਉਹਨਾਂ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਨਾਲ) ਮਿਲਾਂਦਾ ਹੈਂ ॥੧॥ ਸੇਵਹਿ = ਸੇਵਾ-ਭਗਤੀ ਕਰਦੇ ਹਨ। ਸੇ = ਉਹ {ਬਹੁ-ਵਚਨ}। ਤੁਝਹਿ = ਤੇਰੇ ਵਿਚ। ਆਪੇ = ਆਪ ਹੀ। ਮੇਲਿ = ਮਿਲ ਕੇ ॥੧॥

ਅਗਮ ਅਗੋਚਰੁ ਕੀਮਤਿ ਨਹੀ ਪਾਈ

You are inaccessible and unfathomable; Your limits cannot be found.

ਹੇ ਪ੍ਰਭੂ! ਤੂੰ ਅਪਹੁੰਚ ਹੈਂ, ਗਿਆਨ ਇੰਦ੍ਰਿਆਂ ਦੀ ਰਾਹੀਂ ਤੇਰੀ ਸੂਝ ਨਹੀਂ ਪੈ ਸਕਦੀ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਤੇਰੀ ਪ੍ਰਾਪਤੀ ਨਹੀਂ ਹੋ ਸਕਦੀ)। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।

ਜੀਅ ਜੰਤ ਤੇਰੀ ਸਰਣਾਈ

All beings and creatures seek Your Sanctuary.

ਸਾਰੇ ਜੀਅ ਜੰਤ ਤੇਰੇ ਹੀ ਆਸਰੇ ਹਨ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}।

ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥੨॥

As is pleases Your Will, You guide us along; You Yourself place us on the Path. ||2||

ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤੂੰ ਜੀਵਾਂ ਨੂੰ ਕਾਰੇ ਲਾਂਦਾ ਹੈਂ, ਤੂੰ ਆਪ ਹੀ (ਜੀਵਾਂ ਨੂੰ) ਸਹੀ ਜੀਵਨ-ਰਾਹ ਉਤੇ ਤੋਰਦਾ ਹੈਂ ॥੨॥ ਭਾਵੈ = ਚੰਗਾ ਲੱਗਦਾ ਹੈ। ਮਾਰਗਿ = (ਸਹੀ ਜੀਵਨ-) ਰਸਤੇ ਉੱਤੇ ॥੨॥

ਹੈ ਭੀ ਸਾਚਾ ਹੋਸੀ ਸੋਈ

The True Lord is, and shall always be.

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਇਸ ਵੇਲੇ ਭੀ ਮੌਜੂਦ ਹੈ, ਉਹ ਸਦਾ ਕਾਇਮ ਰਹੇਗਾ। ਸਾਚਾ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਹੋਸੀ = ਕਾਇਮ ਰਹੇਗਾ।

ਆਪੇ ਸਾਜੇ ਅਵਰੁ ਕੋਈ

He Himself creates - there is no other at all.

ਉਹ ਆਪ ਹੀ (ਸ੍ਰਿਸ਼ਟੀ) ਪੈਦਾ ਕਰਦਾ ਹੈ, (ਉਸ ਤੋਂ ਬਿਨਾ ਪੈਦਾ ਕਰਨ ਵਾਲਾ) ਕੋਈ ਹੋਰ ਨਹੀਂ ਹੈ। ਸਾਜੇ = ਪੈਦਾ ਕਰਦਾ ਹੈ। ਅਵਰੁ = ਹੋਰ।

ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥੩॥

The Giver of peace takes care of all; He Himself sustains them. ||3||

ਉਹ ਸਾਰੇ ਸੁਖ ਦੇਣ ਵਾਲਾ ਪਰਮਾਤਮਾ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਉਹ ਆਪ ਹੀ ਸਭ ਨੂੰ ਰਿਜ਼ਕ ਅਪੜਾਂਦਾ ਹੈ ॥੩॥ ਸਾਰ = ਸੰਭਾਲ। ਪਹੁਚਾਇਦਾ = ਅਪੜਾਂਦਾ ਹੈ ॥੩॥

ਅਗਮ ਅਗੋਚਰੁ ਅਲਖ ਅਪਾਰਾ

You are inaccessible, unfathomable, invisible and infinite;

ਹੇ ਪ੍ਰਭੂ! ਤੂੰ ਅਪਹੁੰਚ ਹੈਂ, ਤੂੰ ਅਗੋਚਰ ਹੈਂ, ਤੂੰ ਅਲੱਖ ਹੈਂ, ਤੂੰ ਬੇਅੰਤ ਹੈਂ। ਅਲਖ = ਜਿਸ ਦਾ ਸਹੀ ਸਰੂਪ ਬਿਆਨ ਨ ਕੀਤਾ ਜਾ ਸਕੇ।

ਕੋਇ ਜਾਣੈ ਤੇਰਾ ਪਰਵਾਰਾ

no one knows Your extent.

ਕੋਈ ਭੀ ਜਾਣ ਨਹੀਂ ਸਕਦਾ ਕਿ ਤੇਰਾ ਕੇਡਾ ਵੱਡਾ ਪਰਵਾਰ ਹੈ। ਪਰਵਾਰਾ = ਪੈਦਾ ਕੀਤੇ ਹੋਏ ਜੀਅ ਜੰਤ।

ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥੪॥

You Yourself realize Yourself. Through the Guru's Teachings, You reveal Yourself. ||4||

ਆਪਣੇ ਆਪ ਨੂੰ (ਆਪਣੀ ਬਜ਼ੁਰਗੀ ਨੂੰ) ਤੂੰ ਆਪ ਹੀ ਸਮਝਦਾ ਹੈਂ, ਗੁਰੂ ਦੀ ਮੱਤ ਦੇ ਕੇ ਤੂੰ ਆਪ ਹੀ (ਜੀਵਾਂ ਨੂੰ ਸਹੀ ਜੀਵਨ-ਰਸਤਾ) ਸਮਝਾਂਦਾ ਹੈਂ ॥੪॥ ਆਪੁ = {ਕਰਮ ਕਾਰਕ, ਇਕ-ਵਚਨ}। ਬੁਝਾਇਦਾ = ਸੂਝ ਦੇਂਦਾ ਹੈਂ ॥੪॥

ਪਾਤਾਲ ਪੁਰੀਆ ਲੋਅ ਆਕਾਰਾ

Your Almighty Command prevails throughout

(ਅਨੇਕਾਂ) ਪਾਤਾਲ, (ਅਨੇਕਾਂ) ਪੁਰੀਆਂ, (ਅਨੇਕਾਂ) ਮੰਡਲ-ਇਹ ਸਾਰਾ ਦਿੱਸਦਾ ਜਗਤ (ਪਰਮਾਤਮਾ ਦਾ ਪੈਦਾ ਕੀਤਾ ਹੋਇਆ ਹੈ), ਲੋਅ = {ਲਫ਼ਜ਼ 'ਲੋਕੁ' ਤੋਂ ਬਹੁ-ਵਚਨ ਅਤੇ ਪ੍ਰਾਕ੍ਰਿਤ ਰੂਪ} ਅਨੇਕਾਂ ਮੰਡਲ। ਆਕਾਰਾ = ਇਹ ਸਾਰਾ ਦਿੱਸਦਾ ਜਗਤ।

ਤਿਸੁ ਵਿਚਿ ਵਰਤੈ ਹੁਕਮੁ ਕਰਾਰਾ

The nether worlds, realms and worlds of form.

ਇਸ ਵਿਚ ਪਰਮਾਤਮਾ ਦਾ ਕਰੜਾ ਹੁਕਮ ਜਗਤ ਦੀ ਕਾਰ ਚਲਾ ਰਿਹਾ ਹੈ। ਤਿਸੁ ਵਿਚਿ = ਇਸ ਸਾਰੇ ਦਿੱਸਦੇ ਜਗਤ ਵਿਚ {ਲਫ਼ਜ਼ 'ਤਿਸੁ' ਇਕ-ਵਚਨ}। ਵਰਤੈ = ਕੰਮ ਕਰ ਰਿਹਾ ਹੈ। ਕਰਾਰਾ = ਸਖ਼ਤ, ਕਰੜਾ।

ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥੫॥

By the Hukam of Your Command, You create, and by Your Command, You destroy. By Your Command, You unite in Union. ||5||

(ਇਸ ਸਾਰੇ ਜਗਤ ਨੂੰ ਪਰਮਾਤਮਾ ਆਪਣੇ) ਹੁਕਮ ਵਿਚ ਪੈਦਾ ਕਰਦਾ ਹੈ, ਹੁਕਮ ਵਿਚ ਹੀ ਢਾਹੁੰਦਾ ਹੈ। ਹੁਕਮ ਅਨੁਸਾਰ ਹੀ (ਜੀਵਾਂ ਨੂੰ ਗੁਰੂ ਨਾਲ) ਮੇਲ ਕੇ (ਆਪਣੇ ਚਰਨਾਂ ਵਿਚ) ਜੋੜਦਾ ਹੈ ॥੫॥ ਹੁਕਮੇ = ਹੁਕਮ ਵਿਚ ਹੀ। ਮੇਲਿ = (ਗੁਰੂ ਨਾਲ) ਮੇਲ ਕੇ ॥੫॥

ਹੁਕਮੈ ਬੂਝੈ ਸੁ ਹੁਕਮੁ ਸਲਾਹੇ

One who realizes Your Command, praises Your Command.

(ਹੇ ਪ੍ਰਭੂ!) ਜਿਹੜਾ ਮਨੁੱਖ ਤੇਰੇ ਹੁਕਮ ਨੂੰ ਸਮਝ ਲੈਂਦਾ ਹੈ, ਉਹ ਉਸ ਹੁਕਮ ਦੀ ਸੋਭਾ ਕਰਦਾ ਹੈ। ਸੁ = ਉਹ {ਇਕ-ਵਚਨ}। ਸਲਾਹੇ = ਸਲਾਹੁੰਦਾ ਹੈ, ਵਡਿਆਉਂਦਾ ਹੈ।

ਅਗਮ ਅਗੋਚਰ ਵੇਪਰਵਾਹੇ

You are Inaccessible, Unfathomable and Self-Sufficient.

ਹੇ ਅਪਹੁੰਚ! ਹੇ ਅਗੋਚਰ! ਹੇ ਵੇ-ਪਰਵਾਹ! ਅਗਮ = ਹੇ ਅਪਹੁੰਚ! ਅਗੋਚਰ = ਹੇ ਅਗੋਚਰ!

ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ ॥੬॥

As is the understanding You give, so do I become. You Yourself reveal the Shabad. ||6||

ਤੂੰ ਜਿਹੋ ਜਿਹੀ ਮੱਤ (ਕਿਸੇ ਮਨੁੱਖ ਨੂੰ) ਦੇਂਦਾ ਹੈਂ, ਉਹ ਉਹੋ ਜਿਹਾ ਬਣ ਜਾਂਦਾ ਹੈ। ਤੂੰ ਆਪ ਹੀ ਗੁਰੂ ਦੇ ਸ਼ਬਦ ਵਿਚ (ਮਨੁੱਖ ਨੂੰ ਜੋੜ ਕੇ ਉਸ ਨੂੰ ਆਪਣੇ ਹੁਕਮ ਦੀ) ਸੂਝ ਬਖ਼ਸ਼ਦਾ ਹੈਂ ॥੬॥ ਦੇਹਿ = ਤੂੰ ਦੇਂਦਾ ਹੈਂ। ਸਬਦਿ = ਸ਼ਬਦ ਦੀ ਰਾਹੀਂ ॥੬॥

ਅਨਦਿਨੁ ਆਰਜਾ ਛਿਜਦੀ ਜਾਏ

Night and day, the days of our lives wear away.

ਹਰ ਰੋਜ਼ ਹਰ ਵੇਲੇ ਮਨੁੱਖ ਦੀ ਉਮਰ ਘਟਦੀ ਜਾਂਦੀ ਹੈ, ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਆਰਜਾ = ਉਮਰ। ਛਿਜਦੀ = ਘਟਦੀ।

ਰੈਣਿ ਦਿਨਸੁ ਦੁਇ ਸਾਖੀ ਆਏ

Night and day both bear witness to this loss.

ਰਾਤ ਅਤੇ ਦਿਨ ਇਹ ਦੋਵੇਂ ਇਸ ਗੱਲ ਦੇ ਗਵਾਹ ਹਨ (ਜਿਹੜਾ ਦਿਨ ਰਾਤ ਲੰਘ ਜਾਂਦਾ ਹੈ, ਉਹ ਵਾਪਸ ਉਮਰ ਵਿਚ ਨਹੀਂ ਆ ਸਕਦਾ)। ਰੈਣਿ = ਰਾਤ। ਦੁਇ = ਦੋਵੇਂ। ਸਾਖੀ = ਗਵਾਹ।

ਮਨਮੁਖੁ ਅੰਧੁ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥੭॥

The blind, foolish, self-willed manmukh is not aware of this; death is hovering over his head. ||7||

ਪਰ ਮਨ ਦਾ ਮੁਰੀਦ ਤੇ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮੂਰਖ ਮਨੁੱਖ (ਇਸ ਗੱਲ ਨੂੰ) ਚੇਤੇ ਨਹੀਂ ਕਰਦਾ। (ਉਧਰੋਂ) ਮੌਤ (ਦਾ ਨਗਾਰਾ) ਸਿਰ ਉੱਤੇ ਗੱਜਦਾ ਰਹਿੰਦਾ ਹੈ ॥੭॥ ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਅੰਧੁ = (ਮਾਇਆ ਦੇ ਮੋਹ ਵਿਚ) ਅੰਨ੍ਹਾ। ਮੂੜਾ = ਮੂਰਖ। ਰੂਆਇਦਾ = ਰੁਆਉਂਦਾ, ਸਹਮ ਪਾ ਰਿਹਾ, ਗੱਜਦਾ ਹੈ ॥੭॥

ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ

The mind and body are cooled and soothed, holding tight to the Guru's Feet.

ਜਿਹੜਾ ਮਨੁੱਖ ਗੁਰੂ ਦੀ ਚਰਨੀਂ ਲੱਗਦਾ ਹੈ, ਉਸ ਦਾ ਮਨ ਸ਼ਾਂਤ ਰਹਿੰਦਾ ਹੈ ਉਸ ਦਾ ਤਨ ਸ਼ਾਂਤ ਰਹਿੰਦਾ ਹੈ। ਸੀਤਲੁ = ਸਾਂਤ। ਚਰਣੀ = ਚਰਣੀਂ, ਚਰਨਾਂ ਵਿਚ।

ਅੰਤਰਿ ਭਰਮੁ ਗਇਆ ਭਉ ਭਾਗਾ

Doubt is eliminated from within, and fear runs away.

ਉਸ ਦੇ ਅੰਦਰ (ਟਿਕੀ ਹੋਈ) ਭਟਕਣਾ ਦੂਰ ਹੋ ਜਾਂਦੀ ਹੈ, ਉਸ ਦਾ ਹਰੇਕ ਕਿਸਮ ਦਾ ਡਰ ਮੁੱਕ ਜਾਂਦਾ ਹੈ। ਭਰਮੁ = ਭਟਕਣਾ।

ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥੮॥

One is in bliss forever, singing the Glorious Praises of the True Lord, and speaking the True Word of His Bani. ||8||

ਜਿਹੜੇ ਮਨੁੱਖ (ਗੁਰੂ ਦੀ ਕਿਰਪਾ ਨਾਲ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਨੂੰ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ। (ਪਰ ਜੀਵ ਦੇ ਵੱਸ ਦੀ ਗੱਲ ਨਹੀਂ) ਇਹ ਸਿਫ਼ਤ-ਸਾਲਾਹ ਦੀ ਬਾਣੀ ਭੀ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਆਪ ਹੀ) ਉਚਾਰਨ ਲਈ ਪ੍ਰੇਰਦਾ ਹੈ ॥੮॥ ਸਚੇ ਗੁਣ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਗੁਣ। ਗਾਵਹਿ = ਗਾਂਦੇ ਹਨ {ਬਹੁ-ਵਚਨ}। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ ॥੮॥

ਜਿਨਿ ਤੂ ਜਾਤਾ ਕਰਮ ਬਿਧਾਤਾ

One who knows You as the Architect of Karma,

ਹੇ ਪ੍ਰਭੂ! ਤੂੰ ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈਂ। ਜਿਸ (ਮਨੁੱਖ) ਨੇ ਤੇਰੇ ਨਾਲ ਸਾਂਝ ਪਾ ਲਈ, ਤੂ = ਤੈਨੂੰ। ਜਿਨਿ = ਜਿਸ (ਮਨੁੱਖ) ਨੇ। ਤੂ ਜਾਤਾ = ਤੇਰੇ ਨਾਲ ਸਾਂਝ ਪਾ ਲਈ। ਕਰਮ ਬਿਧਾਤਾ = ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ।

ਪੂਰੈ ਭਾਗਿ ਗੁਰ ਸਬਦਿ ਪਛਾਤਾ

has the good fortune of perfect destiny, and recognizes the Word of the Guru's Shabad.

ਵੱਡੀ ਕਿਸਮਤ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਨੇ ਤੈਨੂੰ (ਹਰ ਥਾਂ ਵੱਸਦਾ) ਪਛਾਣ ਲਿਆ। ਪੂਰੈ ਭਾਗਿ = ਵੱਡੀ ਕਿਸਮਤ ਨਾਲ। ਸਬਦਿ = ਸ਼ਬਦ ਦੀ ਰਾਹੀਂ।

ਜਤਿ ਪਤਿ ਸਚੁ ਸਚਾ ਸਚੁ ਸੋਈ ਹਉਮੈ ਮਾਰਿ ਮਿਲਾਇਦਾ ॥੯॥

The Lord, the Truest of the True, is his social class and honor. Conquering his ego, he is united with the Lord. ||9||

ਜਿਸ ਮਨੁੱਖ ਦੀ ਹਉਮੈ ਮਾਰ ਕੇ ਸਦਾ-ਥਿਰ ਪ੍ਰਭੂ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ, ਉਸ ਦੀ ਜਾਤਿ ਉਹ ਆਪ ਬਣ ਜਾਂਦਾ ਹੈ, ਉਸ ਦੀ ਕੁਲ ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਬਣ ਜਾਂਦਾ ਹੈ ॥੯॥ ਜਤਿ ਪਤਿ = ਜਾਤਿ ਪਾਤਿ। ਸਚੁ ਸਚਾ = ਸਦਾ ਕਾਇਮ ਰਹਿਣ ਵਾਲਾ ਪ੍ਰਭੂ। ਮਾਰਿ = ਮਾਰ ਕੇ ॥੯॥

ਮਨੁ ਕਠੋਰੁ ਦੂਜੈ ਭਾਇ ਲਾਗਾ

The stubborn and insensitive mind is attached to the love of duality.

ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, ਉਸ ਦਾ ਮਨ ਕਠੋਰ ਟਿਕਿਆ ਰਹਿੰਦਾ ਹੈ, ਕਠੋਰੁ = ਸਖ਼ਤ, ਨਿਰਦਈ, ਅਭਿੱਜ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ।

ਭਰਮੇ ਭੂਲਾ ਫਿਰੈ ਅਭਾਗਾ

Deluded by doubt, the unfortunate wander around in confusion.

ਉਹ ਮੰਦ-ਭਾਗੀ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ। ਭਰਮੈ = ਭਟਕਣਾ ਵਿਚ ਪੈ ਕੇ। ਭੂਲਾ = ਕੁਰਾਹੇ ਪਿਆ ਹੋਇਆ।

ਕਰਮੁ ਹੋਵੈ ਤਾ ਸਤਿਗੁਰੁ ਸੇਵੇ ਸਹਜੇ ਹੀ ਸੁਖੁ ਪਾਇਦਾ ॥੧੦॥

But if they are blessed by God's Grace, they serve the True Guru, and easily obtain peace. ||10||

ਜਦੋਂ ਉਸ ਉਤੇ ਪਰਮਾਤਮਾ ਦੀ ਮਿਹਰ ਹੁੰਦੀ ਹੈ, ਤਦੋਂ ਉਹ ਗੁਰੂ ਦੀ ਸਰਨ ਪੈਂਦਾ ਹੈ, ਤੇ, ਆਤਮਕ ਅਡੋਲਤਾ ਵਿਚ ਟਿਕਿਆ ਰਹਿ ਕੇ ਆਤਮਕ ਆਨੰਦ ਮਾਣਦਾ ਹੈ ॥੧੦॥ ਕਰਮੁ = ਮਿਹਰ, ਬਖ਼ਸ਼ਸ਼। ਸਹਜੇ = ਆਤਮਕ ਅਡੋਲਤਾ ਵਿਚ। ਸੁਖੁ = ਆਤਮਕ ਆਨੰਦ ॥੧੦॥

ਲਖ ਚਉਰਾਸੀਹ ਆਪਿ ਉਪਾਏ

He Himself created the 8.4 million species of beings.

ਚੌਰਾਸੀ ਲੱਖ ਜੂਨਾਂ ਦੇ ਜੀਵ (ਪਰਮਾਤਮਾ ਨੇ) ਆਪ ਪੈਦਾ ਕੀਤੇ ਹਨ,

ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ

Only in this human life, is devotional worship to the Guru implanted within.

(ਉਸ ਦੀ ਮਿਹਰ ਨਾਲ ਹੀ) ਮਨੁੱਖਾ ਜਨਮ ਵਿਚ ਗੁਰੂ ਜੀਵ ਦੇ ਅੰਦਰ ਪਰਮਾਤਮਾ ਦੀ ਭਗਤੀ ਪੱਕੀ ਕਰਦਾ ਹੈ। ਜਨਮਿ = ਜਨਮ ਵਿਚ। ਦ੍ਰਿੜਾਏ = ਹਿਰਦੇ ਵਿਚ ਪੱਕੀ ਕਰਦਾ ਹੈ।

ਬਿਨੁ ਭਗਤੀ ਬਿਸਟਾ ਵਿਚਿ ਵਾਸਾ ਬਿਸਟਾ ਵਿਚਿ ਫਿਰਿ ਪਾਇਦਾ ॥੧੧॥

Without devotion, one lives in manure; he falls into manure again and again. ||11||

ਭਗਤੀ ਤੋਂ ਬਿਨਾ ਜੀਵ ਦਾ ਨਿਵਾਸ ਵਿਕਾਰਾਂ ਦੇ ਗੰਦ ਵਿਚ ਰਹਿੰਦਾ ਹੈ, ਤੇ, ਮੁੜ ਮੁੜ ਵਿਕਾਰਾਂ ਦੇ ਗੰਦ ਵਿਚ ਹੀ ਪਾਇਆ ਜਾਂਦਾ ਹੈ ॥੧੧॥

ਕਰਮੁ ਹੋਵੈ ਗੁਰੁ ਭਗਤਿ ਦ੍ਰਿੜਾਏ

If one is blessed with His Grace, devotional worship to the Guru is implanted within.

ਜਦੋਂ ਪਰਮਾਤਮਾ ਦੀ ਮਿਹਰ ਹੁੰਦੀ ਹੈ, ਗੁਰੂ (ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦੀ ਭਗਤੀ ਪੱਕੀ ਕਰਦਾ ਹੈ। ਕਰਮੁ = ਮਿਹਰ।

ਵਿਣੁ ਕਰਮਾ ਕਿਉ ਪਾਇਆ ਜਾਏ

Without God's Grace, how can anyone find Him?

ਪ੍ਰਭੂ ਦੀ ਬਖ਼ਸ਼ਸ਼ ਤੋਂ ਬਿਨਾ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ। ਵਿਣੁ ਕਰਮਾ = ਮਿਹਰ ਤੋਂ ਬਿਨਾ।

ਆਪੇ ਕਰੇ ਕਰਾਏ ਕਰਤਾ ਜਿਉ ਭਾਵੈ ਤਿਵੈ ਚਲਾਇਦਾ ॥੧੨॥

The Creator Himself acts, and inspires all to act; as He wills, he leads us on. ||12||

(ਪਰ ਜੀਵਾਂ ਦੇ ਕੀਹ ਵੱਸ?) ਪਰਮਾਤਮਾ ਆਪ ਹੀ (ਸਭ ਕੁਝ) ਕਰਦਾ ਹੈ, ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ। ਜਿਵੇਂ ਉਸ ਦੀ ਰਜ਼ਾ ਹੁੰਦੀ ਹੈ, ਤਿਵੇਂ ਜੀਵਾਂ ਨੂੰ ਤੋਰਦਾ ਹੈ ॥੧੨॥

ਸਿਮ੍ਰਿਤਿ ਸਾਸਤ ਅੰਤੁ ਜਾਣੈ

The Simritees and the Shaastras do not know His limits.

ਸਿੰਮ੍ਰਿਤੀਆਂ ਸ਼ਾਸਤ੍ਰਾਂ (ਦੇ ਦੱਸੇ ਕਰਮ-ਕਾਂਡ) ਦੀ ਰਾਹੀਂ ਮਨੁੱਖ (ਪ੍ਰਭੂ ਦੇ ਮਿਲਾਪ ਦਾ) ਭੇਤ ਨਹੀਂ ਜਾਣ ਸਕਦਾ। ਨ ਜਾਣੈ = ਨਹੀਂ ਜਾਣਦਾ {ਇਕ-ਵਚਨ}। ਅੰਤੁ = (ਪ੍ਰਭੂ ਨੂੰ ਮਿਲਣ ਦਾ) ਭੇਤ। ਸਿਮ੍ਰਿਤਿ ਸਾਸਤ = ਸਿੰਮ੍ਰਿਤੀਆਂ ਸ਼ਾਸਤ੍ਰਾਂ (ਦੇ ਦੱਸੇ ਕਰਮ-ਕਾਂਡ) ਦੀ ਰਾਹੀਂ।

ਮੂਰਖੁ ਅੰਧਾ ਤਤੁ ਪਛਾਣੈ

The blind fool does not recognize the essence of reality.

(ਕਰਮ-ਕਾਂਡ ਵਿਚ ਹੀ ਫਸਿਆ) ਅੰਨ੍ਹਾ ਮੂਰਖ ਮਨੁੱਖ ਅਸਲੀਅਤ ਨਹੀਂ ਸਮਝ ਸਕਦਾ। ਤਤੁ = ਅਸਲੀਅਤ।

ਆਪੇ ਕਰੇ ਕਰਾਏ ਕਰਤਾ ਆਪੇ ਭਰਮਿ ਭੁਲਾਇਦਾ ॥੧੩॥

The Creator Himself acts, and inspires all to act; He Himself deludes with doubt. ||13||

(ਪਰ ਇਸ ਦੇ ਭੀ ਕੀਹ ਵੱਸ?) ਕਰਤਾਰ ਆਪ ਹੀ ਸਭ ਕੁਝ ਕਰਦਾ ਕਰਾਂਦਾ ਹੈ, ਆਪ ਹੀ ਭਟਕਣਾ ਵਿਚ ਪਾ ਕੇ ਕੁਰਾਹੇ ਪਾਈ ਰੱਖਦਾ ਹੈ ॥੧੩॥ ਭਰਮਿ = ਭਟਕਣਾ ਵਿਚ (ਪਾ ਕੇ)। ਭੁਲਾਇਦਾ = ਕੁਰਾਹੇ ਪਾਂਦਾ ਹੈ ॥੧੩॥

ਸਭੁ ਕਿਛੁ ਆਪੇ ਆਪਿ ਕਰਾਏ

He Himself causes everything to be done.

ਪਰਮਾਤਮਾ ਆਪ ਹੀ ਆਪ (ਜੀਵਾਂ ਪਾਸੋਂ) ਸਭ ਕੁਝ ਕਰਾਂਦਾ ਹੈ, ਆਪੇ ਆਪਿ = ਪ੍ਰਭੂ ਆਪ ਹੀ ਆਪ।

ਆਪੇ ਸਿਰਿ ਸਿਰਿ ਧੰਧੈ ਲਾਏ

He Himself joins each and every person to his tasks.

ਹਰੇਕ ਜੀਵ ਦੇ ਸਿਰ ਉਤੇ ਲਿਖੇ ਲੇਖ ਅਨੁਸਾਰ ਪ੍ਰਭੂ ਆਪ ਹੀ ਹਰੇਕ ਨੂੰ ਮਾਇਆ ਵਾਲੀ ਦੌੜ-ਭੱਜ ਵਿਚ ਲਾਈ ਰੱਖਦਾ ਹੈ। ਸਿਰਿ ਸਿਰਿ = ਹਰੇਕ ਦੇ ਸਿਰ ਉਤੇ (ਲਿਖੇ ਲੇਖਾਂ ਅਨੁਸਾਰ)।

ਆਪੇ ਥਾਪਿ ਉਥਾਪੇ ਵੇਖੈ ਗੁਰਮੁਖਿ ਆਪਿ ਬੁਝਾਇਦਾ ॥੧੪॥

He Himself establishes and disestablishes, and watches over all; He reveals Himself to the Gurmukh. ||14||

ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈ, ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਗੁਰੂ ਦੀ ਸਰਨ ਪਾ ਕੇ ਆਪ ਹੀ (ਸਹੀ ਜੀਵਨ-ਰਾਹ ਦੀ) ਸੋਝੀ ਦੇਂਦਾ ਹੈ ॥੧੪॥ ਥਾਪਿ = ਪੈਦਾ ਕਰ ਕੇ। ਉਥਾਪੇ = ਨਾਸ ਕਰਦਾ ਹੈ। ਵੇਖੈ = ਸੰਭਾਲ ਕਰਦਾ ਹੈ। ਗੁਰਮੁਖਿ = ਗੁਰੂ ਦੀ ਰਾਹੀਂ ॥੧੪॥

ਸਚਾ ਸਾਹਿਬੁ ਗਹਿਰ ਗੰਭੀਰਾ

The True Lord and Master is profoundly deep and unfathomable.

ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਅਥਾਹ ਹੈ, ਵੱਡੇ ਜਿਗਰੇ ਵਾਲਾ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ। ਗਹਿਰ = ਅਥਾਹ। ਗੰਭੀਰਾ = ਵੱਡੇ ਜਿਗਰੇ ਵਾਲਾ।

ਸਦਾ ਸਲਾਹੀ ਤਾ ਮਨੁ ਧੀਰਾ

Praising Him forever, the mind is comforted and consoled.

ਜਦੋਂ ਮੈਂ ਸਦਾ ਉਸ ਦੀ ਸਿਫ਼ਤ-ਸਾਲਾਹ ਕਰਦਾ ਹਾਂ, ਤਾਂ ਮੇਰਾ ਮਨ ਧੀਰਜ ਵਾਲਾ ਰਹਿੰਦਾ ਹੈ। ਸਾਲਾਹੀ = ਸਿਫ਼ਤ-ਸਾਲਾਹ ਕਰਾਂ। ਧੀਰਾ = ਧੀਰਜ ਵਾਲਾ।

ਅਗਮ ਅਗੋਚਰੁ ਕੀਮਤਿ ਨਹੀ ਪਾਈ ਗੁਰਮੁਖਿ ਮੰਨਿ ਵਸਾਇਦਾ ॥੧੫॥

He is inaccessible and unfathomable; His value cannot be estimated. He dwells in the mind of the Gurmukh. ||15||

ਉਸ ਅਪਹੁੰਚ ਤੇ ਅਗੋਚਰ ਪਰਮਾਤਮਾ ਦਾ ਮੁੱਲ ਨਹੀਂ ਪਾਇਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਉਹ ਮਿਲ ਨਹੀਂ ਸਕਦਾ)। ਗੁਰੂ ਦੀ ਸਰਨ ਪਾ ਕੇ (ਆਪਣਾ ਨਾਮ ਮਨੁੱਖ ਦੇ) ਮਨ ਵਿਚ ਵਸਾਂਦਾ ਹੈ ॥੧੫॥ ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਮੰਨਿ = ਮਨਿ, ਮਨ ਵਿਚ ॥੧੫॥

ਆਪਿ ਨਿਰਾਲਮੁ ਹੋਰ ਧੰਧੈ ਲੋਈ

He Himself is detached; all others are entangled in their affairs.

ਪਰਮਾਤਮਾ ਆਪ ਨਿਰਲੇਪ ਹੈ, ਹੋਰ ਸਾਰੀ ਲੁਕਾਈ ਮਾਇਆ ਦੀ ਦੌੜ-ਭੱਜ ਵਿਚ ਖਚਿਤ ਰਹਿੰਦੀ ਹੈ। ਨਿਰਾਲਮੁ = ਨਿਰਲੇਪ। ਧੰਧੈ = ਮਾਇਆ ਦੇ ਖਲਜਗਨ ਵਿਚ। ਲੋਈ = ਲੁਕਾਈ।

ਗੁਰ ਪਰਸਾਦੀ ਬੂਝੈ ਕੋਈ

By Guru's Grace, one comes to understand Him.

ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਦੀ ਰਾਹੀਂ (ਉਸ ਨਾਲ) ਸਾਂਝ ਪਾਂਦਾ ਹੈ। ਪਰਸਾਦੀ = ਪਰਸਾਦਿ, ਕਿਰਪਾ ਨਾਲ।

ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤੀ ਮੇਲਿ ਮਿਲਾਇਦਾ ॥੧੬॥੩॥੧੭॥

O Nanak, the Naam, the Name of the Lord, comes to dwell deep within the heart; through the Guru's Teachings, one is united in His Union. ||16||3||17||

ਹੇ ਨਾਨਕ! (ਜਿਸ ਉਤੇ ਗੁਰੂ ਦੀ ਕਿਰਪਾ ਹੁੰਦੀ ਹੈ) ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਦੀ ਮੱਤ ਵਿਚ ਜੋੜ ਕੇ (ਪ੍ਰਭੂ ਮਨੁੱਖ ਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈ ॥੧੬॥੩॥੧੭॥ ਘਟ ਅੰਤਰਿ = ਹਿਰਦੇ ਵਿਚ। ਨਾਨਕ = ਹੇ ਨਾਨਕ! ਮੇਲਿ = ਮੇਲ ਕੇ ॥੧੬॥੩॥੧੭॥