ਸਲੋਕੁ ਮਃ ੧ ॥
Salok, First Mehl:
ਸਲੋਕ, ਪਹਿਲੀ ਪਾਤਸ਼ਾਹੀ।
ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥
It is difficult to be called a Muslim; if one is truly a Muslim, then he may be called one.
(ਅਸਲ) ਮੁਸਲਮਾਨ ਅਖਵਾਣਾ ਬੜਾ ਔਖਾ ਹੈ ਜੇ (ਉਹੋ ਜਿਹਾ) ਬਣੇ ਤਾਂ ਮਨੁੱਖ ਆਪਣੇ ਆਪ ਨੂੰ ਮੁਸਲਮਾਨ ਅਖਾਏ।
ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ ॥
First, let him savor the religion of the Prophet as sweet; then, let his pride of his possessions be scraped away.
(ਅਸਲੀ ਮੁਸਲਮਾਨ ਬਣਨ ਲਈ) ਸਭ ਤੋਂ ਪਹਿਲਾਂ (ਇਹ ਜ਼ਰੂਰੀ ਹੈ ਕਿ) ਮਜ਼ਹਬ ਪਿਆਰਾ ਲੱਗੇ, (ਫਿਰ) ਜਿਵੇਂ ਮਿਸਕਲੇ ਨਾਲ ਜੰਗਾਲ ਲਾਹੀਦਾ ਹੈ ਤਿਵੇਂ (ਆਪਣੀ ਕਮਾਈ ਦਾ) ਧਨ (ਲੋੜਵੰਦਿਆਂ ਨਾਲ) ਵੰਡ ਕੇ ਵਰਤੇ (ਤੇ ਇਸ ਤਰ੍ਹਾਂ ਦੌਲਤ ਦਾ ਅਹੰਕਾਰ ਦੂਰ ਕਰੇ)। ਅਵਲਿ ਅਉਲਿ = ਅਵਲਿ ਅਉਲਿ, ਪਹਿਲਾਂ ਪਹਿਲ, ਸਭ ਤੋਂ ਪਹਿਲਾਂ {ਨੋਟ: ਅੱਖਰ 'ੳ' ਤੇ 'ਵ' ਆਪੋ ਵਿਚ ਬਦਲ ਜਾਂਦੇ ਹਨ ਕਿਉਂਕਿ ਦੋਹਾਂ ਦਾ ਉਚਾਰਨ-ਅਸਥਾਨ ਇਹੋ ਹੀ ਹੈ। ਇਸੇ ਹੀ 'ਵਾਰ' ਵਿਚ ਲਫ਼ਜ਼ 'ਪਉੜੀ' ਤੇ 'ਪਵੜੀ' ਵਰਤੇ ਜਾ ਰਹੇ ਹਨ, ਵੇਖੋ ਨੰ: ੯, ੧੦, ੧੧}। ਮਸਕਲ = ਮਿਸਕਲਾ, ਜੰਗਾਲੁ ਲਾਹੁਣ ਵਾਲਾ ਹਥਿਆਰ। ਮਾਨਾ = ਮਾਨਿੰਦ, ਵਾਂਗ। ਮੁਸਾਵੈ = ਠਗਾਵੈ, ਲੁਟਾਏ, ਵੰਡੇ।
ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥
Becoming a true Muslim, a disciple of the faith of Mohammed, let him put aside the delusion of death and life.
ਮਜ਼ਹਬ ਦੀ ਅਗਵਾਈ ਵਿਚ ਤੁਰ ਕੇ ਮੁਸਲਮਾਨ ਬਣੇ, ਤੇ ਸਾਰੀ ਉਮਰ ਦੀ ਭਟਕਣਾ ਮੁਕਾ ਦੇਵੇ (ਭਾਵ, ਸਾਰੀ ਉਮਰ ਕਦੇ ਮਜ਼ਹਬ ਦੇ ਦੱਸੇ ਰਾਹ ਤੋਂ ਲਾਂਭੇ ਨਾਹ ਜਾਏ)। ਦੀਨ ਮੁਹਾਣੈ = ਦੀਨ ਦੀ ਅਗਵਾਈ ਵਿਚ, ਦੀਨ ਦੇ ਸਨਮੁਖ, ਧਰਮ ਦੇ ਅਨੁਸਾਰ। ਮਰਣ ਜੀਵਣ = ਸਾਰੀ ਉਮਰ।
ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥
As he submits to God's Will, and surrenders to the Creator, he is rid of selfishness and conceit.
ਰੱਬ ਦੇ ਕੀਤੇ ਨੂੰ ਸਿਰ ਮੱਥੇ ਤੇ ਮੰਨੇ, ਕਾਦਰ ਨੂੰ ਹੀ (ਸਭ ਕੁਝ ਕਰਨ ਵਾਲਾ) ਮੰਨੇ ਤੇ ਖ਼ੁਦੀ ਮਿਟਾ ਦੇਵੇ। ਆਪੁ = ਆਪਾ-ਭਾਵ, ਹਉਮੈ, ਖ਼ੁਦੀ।
ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥੧॥
And when, O Nanak, he is merciful to all beings, only then shall he be called a Muslim. ||1||
ਇਸ ਤਰ੍ਹਾਂ, ਹੇ ਨਾਨਕ! (ਰੱਬ ਦੇ ਪੈਦਾ ਕੀਤੇ) ਸਾਰੇ ਬੰਦਿਆਂ ਨਾਲ ਪਿਆਰ ਕਰੇ, ਇਹੋ ਜਿਹਾ ਬਣੇ, ਤਾਂ ਮੁਸਲਮਾਨ ਅਖਵਾਏ ॥੧॥ ਮਿਹਰੰਮਤਿ = ਮਿਹਰ, ਤਰਸ ॥੧॥