ਸਲੋਕ ਮਹਲਾ

Salok, First Mehl:

ਸਲੋਕ ਪਹਿਲੀ ਪਾਤਿਸ਼ਾਹੀ।

ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ

In pain, we are born; in pain, we die. In pain, we deal with the world.

ਜੀਵ ਦਾ ਜਨਮ ਦੁੱਖ ਵਿਚ ਤੇ ਮੌਤ ਭੀ ਦੁੱਖ ਵਿਚ ਹੀ ਹੁੰਦੀ ਹੈ (ਭਾਵ, ਜਨਮ ਤੋਂ ਮਰਨ ਤਕ ਸਾਰੀ ਉਮਰ ਜੀਵ ਦੁੱਖ ਵਿਚ ਹੀ ਫਸਿਆ ਰਹਿੰਦਾ ਹੈ) ਦੁੱਖ ਵਿਚ (ਗ੍ਰਸਿਆ ਹੋਇਆ ਹੀ) ਜਗਤ ਵਿਚ ਸਾਰਾ ਕਾਰ-ਵਿਹਾਰ ਕਰਦਾ ਹੈ। ਦੁਖਿ = ਦੁੱਖ ਵਿਚ। ਵਰਤਣੁ = ਵਰਤਣਾ, ਕਾਰ-ਵਿਹਾਰ। ਸੰਸਾਰਿ = ਸੰਸਾਰ ਵਿਚ।

ਦੁਖੁ ਦੁਖੁ ਅਗੈ ਆਖੀਐ ਪੜੑਿ ਪੜੑਿ ਕਰਹਿ ਪੁਕਾਰ

Hereafter, there is said to be pain, only pain; the more the mortals read, the more they cry out.

(ਵਿੱਦਿਆ) ਪੜ੍ਹ ਪੜ੍ਹ ਕੇ ਭੀ (ਜੀਵ) ਵਿਲਕਦੇ ਹੀ ਹਨ, (ਜੋ ਕੁਝ) ਸਾਹਮਣੇ (ਪ੍ਰਾਪਤ ਹੁੰਦਾ ਹੈ ਉਸ ਨੂੰ) ਦੁੱਖ ਹੀ ਦੁੱਖ ਕਿਹਾ ਜਾ ਸਕਦਾ ਹੈ। ਅਗੈ = ਅੱਗੇ ਅੱਗੇ, ਸਾਹਮਣੇ, ਜਿਉਂ ਜਿਉਂ ਦਿਨ ਗੁਜ਼ਰਦੇ ਹਨ। ਪੜ੍ਹ੍ਹਿ = ਪੜ੍ਹ ਕੇ। ਕਰਹਿ ਪੁਕਾਰ = ਪੁਕਾਰ ਕਰਦੇ ਹਨ, ਵਿਲਕਦੇ ਹਨ।

ਦੁਖ ਕੀਆ ਪੰਡਾ ਖੁਲੑੀਆ ਸੁਖੁ ਨਿਕਲਿਓ ਕੋਇ

The packages of pain are untied, but peace does not emerge.

(ਜੀਵ ਦੇ ਭਾਗਾਂ ਨੂੰ) ਦੁੱਖਾਂ ਦੀਆਂ (ਮਾਨੋ) ਪੰਡਾਂ ਖੁਲ੍ਹੀਆਂ ਹੋਈਆਂ ਹਨ, (ਇਸ ਦੇ ਕਿਸੇ ਭੀ ਉੱਦਮ ਵਿਚੋਂ) ਕੋਈ ਸੁਖ ਨਹੀਂ ਨਿਕਲਦਾ;

ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ

In pain, the soul burns; in pain, it departs weeping and wailing.

(ਸਾਰੀ ਉਮਰ) ਦੁੱਖਾਂ ਵਿਚ ਜਿੰਦ ਸਾੜਦਾ ਰਹਿੰਦਾ ਹੈ (ਆਖ਼ਰ) ਦੁੱਖਾਂ ਦਾ ਮਾਰਿਆ ਹੋਇਆ ਰੋਂਦਾ ਹੀ (ਇਥੋਂ) ਤੁਰ ਪੈਂਦਾ ਹੈ।

ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ

O Nanak, imbued with the Lord's Praise, the mind and body blossom forth, rejuvenated.

ਹੇ ਨਾਨਕ! ਜੇ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਰੰਗੇ ਜਾਈਏ ਤਾਂ ਮਨ ਤਨ ਹਰੇ ਹੋ ਜਾਂਦੇ ਹਨ। ਹਰਿਆ = ਹਰਾ, ਸ਼ਾਂਤੀ ਵਾਲਾ।

ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥੧॥

In the fire of pain, the mortals die; but pain is also the cure. ||1||

ਜੀਵ ਦੁੱਖਾਂ ਦੇ ਸਾੜਿਆਂ ਨਾਲ (ਆਤਮਕ ਮੌਤ) ਮਰਦੇ ਹਨ, ਪਰ ਫਿਰ ਇਸ ਦਾ ਇਲਾਜ ਭੀ ਦੁੱਖ ਹੀ ਹੈ। (ਸਵੇਰੇ ਮੰਜੇ ਤੇ ਸੁਖ ਵਿਚ ਸੁੱਤਾ ਰਹੇ ਤਾਂ ਇਹ ਦੁੱਖ ਬਣ ਜਾਂਦਾ ਹੈ; ਪਰ ਜੇ ਸਵੇਰੇ ਉਠਿ ਬਾਹਰਿ ਜਾ ਕੇ ਕਸਰਤ ਆਦਿਕ ਕਸ਼ਟ ਉਠਾਏ ਤਾਂ ਉਹ ਦੁੱਖ ਸੁਖਦਾਈ ਬਣਦਾ ਹੈ) ॥੧॥ ਅਗੀ = ਅੱਗਾਂ ਨਾਲ। ਮਾਰੀਅਹਿ = ਮਾਰੀਦੇ ਹਨ ॥੧॥