ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ ਦਸਏਂ ਭਾਇ ॥
Kabeer, the door of liberation is very narrow, less than the width of a mustard seed.
ਹੇ ਕਬੀਰ! ਉਹ ਦਰਵਾਜ਼ਾ ਜਿਸ ਵਿਚੋਂ ਦੀ ਲੰਘ ਕੇ 'ਲਾਖ ਅਹੇਰੀ' ਅਤੇ 'ਪਾਂਚਉ ਲਰਿਕਾ' ਤੋਂ ਖ਼ਲਾਸੀ ਹੁੰਦੀ ਹੈ, ਬਹੁਤ ਭੀੜਾ ਹੈ, ਰਾਈ ਦੇ ਦਾਣੇ ਤੋਂ ਭੀ ਦਸਵਾਂ ਹਿੱਸਾ ਸਮਝੋ, ਮੁਕਤਿ ਦੁਆਰਾ = ਉਹ ਦਰਵਾਜ਼ਾ ਜਿਸ ਵਿਚੋਂ ਲੰਘ ਕੇ 'ਲਾਖ ਅਹੇਰੀ' ਅਤੇ 'ਪਾਂਚਉ ਲਰਿਕਾ' ਤੋਂ ਖ਼ਲਾਸੀ ਹੋ ਸਕਦੀ ਹੈ। ਸੰਕੁਰਾ = ਭੀੜਾ। ਦਸਏਂ ਭਾਇ = ਦਸਵਾਂ ਹਿੱਸਾ।
ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥੫੮॥
Your mind is larger than an elephant; how will it pass through? ||58||
ਪਰ ਜਿਸ ਮਨੁੱਖ ਦਾ ਮਨ ਤੀਰਥ-ਇਸ਼ਨਾਨ ਅਤੇ ਉੱਚੀ ਜਾਤਿ ਵਿਚ ਜਨਮ ਲੈਣ ਦੇ ਅਹੰਕਾਰ ਨਾਲ ਮਸਤ ਹਾਥੀ ਵਰਗਾ ਬਣਿਆ ਪਿਆ ਹੈ, ਉਹ ਇਸ ਦਰਵਾਜ਼ੇ ਵਿਚੋਂ ਦੀ ਨਹੀਂ ਲੰਘ ਸਕਦਾ ॥੫੮॥ ਮੈਗਲ = (Skt. मदकल) ਮਸਤ ਹਾਥੀ, ਤੀਰਥ-ਇਸ਼ਨਾਨ ਅਤੇ ਉੱਚੀ ਜਾਤਿ ਵਿਚ ਜਨਮ ਦੇ ਅਹੰਕਾਰ ਨਾਲ ਹਾਥੀ ਵਾਂਗ ਮਸਤਿਆ ਹੋਇਆ। ਕਿਉ ਕੈ = ਕਿਉ ਕਰਿ? ਕਿਵੇਂ? ਕਿਸ ਤਰ੍ਹਾਂ? (ਭਾਵ, ਨਹੀਂ)। ਨਿਕਸੋ ਜਾਇ = ਲੰਘਿਆ ਜਾਏ ॥੫੮॥