ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥
The mind is absorbed in Maya - it cannot escape it, my friend.
ਹੇ ਮਿੱਤਰ! ਜਿਹੜਾ ਮਨ ਮਾਇਆ (ਦੇ ਮੋਹ) ਵਿਚ ਫਸ ਜਾਂਦਾ ਹੈ, (ਉਹ ਇਸ ਮੋਹ ਵਿਚੋਂ ਆਪਣੇ ਆਪ) ਨਹੀਂ ਨਿਕਲ ਸਕਦਾ, ਮੈ = ਮਹਿ, ਵਿਚ। ਰਮਿ ਰਹਿਓ = ਫਸਿਆ ਹੋਇਆ ਹੈ। ਨਾਹਿਨ = ਨਹੀਂ। ਮੀਤ = ਹੇ ਮਿੱਤਰ!
ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥
Nanak, it is like a picture painted on the wall - it cannot leave it. ||37||
ਹੇ ਨਾਨਕ! ਜਿਵੇਂ (ਕੰਧ ਉਤੇ ਕਿਸੇ) ਮੂਰਤੀ ਦਾ ਲੀਕਿਆ ਹੋਇਆ ਰੂਪ ਕੰਧ ਨੂੰ ਨਹੀਂ ਛੱਡਦਾ ਕੰਧ ਨਾਲ ਚੰਬੜਿਆ ਰਹਿੰਦਾ ਹੈ ॥੩੭॥ ਮੂਰਤਿ = ਤਸਵੀਰ। ਚਿਤ੍ਰ = ਲੀਕਿਆ ਹੋਇਆ ਰੂਪ। ਭੀਤਿ = ਕੰਧ ॥੩੭॥