ਪਉੜੀ

Pauree:

ਪਉੜੀ।

ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ

The union of the body and the soul-swan was pre-ordained by the Creator Lord.

ਸਰੀਰ ਤੇ ਜੀਵਾਤਮਾ ਦਾ ਸੰਜੋਗ ਧੁਰੋਂ ਕਰਤਾਰ ਨੇ ਆਪਣੇ ਹੁਕਮ ਅਨੁਸਾਰ ਬਣਾ ਦਿੱਤਾ ਹੈ। ਹੰਸ = (ਸੰ: हंस) ਜੀਵ-ਆਤਮਾ। ਧੁਰਿ = ਮੁੱਢ ਤੋਂ। ਕਰਤੈ = ਕਰਤਾਰ ਨੇ। ਲਿਖਿ = ਲਿਖ ਕੇ (ਭਾਵ) ਆਪਣੇ ਹੁਕਮ ਅਨੁਸਾਰ।

ਸਭ ਮਹਿ ਗੁਪਤੁ ਵਰਤਦਾ ਗੁਰਮੁਖਿ ਪ੍ਰਗਟਾਇਆ

He is hidden, and yet pervading all. He is revealed to the Gurmukh.

ਪ੍ਰਭੂ ਸਭ ਜੀਵਾਂ ਵਿਚ ਲੁਕਿਆ ਹੋਇਆ ਮੌਜੂਦ ਹੈ, ਗੁਰੂ ਦੀ ਰਾਹੀਂ ਪਰਗਟ ਹੁੰਦਾ ਹੈ। ਗੁਪਤੁ = ਲੁਕਿਆ ਹੋਇਆ।

ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ

Singing the Glorious Praises of the Lord, and chanting His Praises, one merges in His Glories.

(ਜੋ ਮਨੁੱਖ ਗੁਰੂ ਦੀ ਸਰਣ ਆ ਕੇ ਪ੍ਰਭੂ ਦੇ) ਗੁਣ ਗਾਂਦਾ ਹੈ ਗੁਣ ਉਚਾਰਦਾ ਹੈ ਉਹ ਗੁਣਾਂ ਵਿਚ ਲੀਨ ਹੋ ਜਾਂਦਾ ਹੈ।

ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ

True is the True Word of the Guru's Bani. One unites in Union with the True Lord.

(ਸਤਿਗੁਰੂ ਦੀ) ਸੱਚੀ ਬਾਣੀ ਦੀ ਰਾਹੀਂ ਉਹ ਮਨੁੱਖ ਸੱਚੇ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਗੁਰੂ ਨੇ ਸੱਚਾ ਪ੍ਰਭੂ ਉਸ ਨੂੰ ਸੰਗਤ ਵਿਚ (ਰੱਖ ਕੇ) ਮਿਲਾ ਦਿੱਤਾ।

ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ ॥੧੪॥

He Himself is everything; He Himself grants glorious greatness. ||14||

ਹਰੇਕ ਹਸਤੀ ਵਿਚ ਪ੍ਰਭੂ ਆਪ ਹੀ ਮੌਜੂਦ ਹੈ ਤੇ ਆਪ ਹੀ ਵਡਿਆਈ ਬਖ਼ਸ਼ਦਾ ਹੈ ॥੧੪॥